ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਓਮਾਨ ਦੇ ਸੁਲਤਾਨ ਮਹਾਮਹਿਮ ਸੁਲਤਾਨ ਹੈਥਮ ਬਿਨ ਤਾਰਿਕ ਦੇ ਦਰਮਿਆਨ ਟੈਲੀਫੋਨ ‘ਤੇ ਗੱਲਬਾਤ ਹੋਈ
प्रविष्टि तिथि:
17 FEB 2021 9:20PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਮਾਨ ਦੇ ਸੁਲਤਾਨ, ਮਹਾਮਹਿਮ ਸੁਲਤਾਨ ਹੈਥਮ ਬਿਨ ਤਾਰਿਕ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।
ਗੱਲਬਾਤ ਦੇ ਦੌਰਾਨ ਮਹਾਮਹਿਮ ਸੁਲਤਾਨ ਨੇ ਓਮਾਨ ਨੂੰ ਕੋਵਿਡ-19 ਟੀਕਿਆਂ ਦੀ ਸਪਲਾਈ ਕਰਨ ਦੇ ਲਈ ਭਾਰਤ ਦੀ ਪ੍ਰਸ਼ੰਸਾ ਕੀਤੀ। ਦੋਹਾਂ ਨੇਤਾਵਾਂ ਨੇ ਮਹਾਮਾਰੀ ਦੇ ਖ਼ਿਲਾਫ਼ ਸੰਯੁਕਤ ਲੜਾਈ ਵਿੱਚ ਕਰੀਬੀ ਸਹਿਯੋਗ ਬਣਾਈ ਰੱਖਣ ‘ਤੇ ਸਹਿਮਤੀ ਪ੍ਰਗਟਾਈ।
ਪ੍ਰਧਾਨ ਮੰਤਰੀ ਨੇ ਸੁਲਤਾਨ ਨੂੰ ਉਨ੍ਹਾਂ ਦੇ ਸ਼ਾਸਨ-ਕਾਲ ਦੇ ਇੱਕ ਸਾਲ ਪੂਰਾ ਹੋਣ ਅਤੇ ਓਮਾਨ ਦੇ ਲਈ ਉਨ੍ਹਾਂ ਦੇ ਵਿਜ਼ਨ 2040 ਲਈ ਸ਼ੁਭਕਾਮਨਾਵਾਂ ਦਿੱਤੀਆਂ।
ਨੇਤਾਵਾਂ ਨੇ ਰੱਖਿਆ, ਸਿਹਤ, ਵਪਾਰ ਅਤੇ ਨਿਵੇਸ਼ ਸਹਿਤ ਸਾਰੇ ਖੇਤਰਾਂ ਵਿੱਚ ਵਧਦੇ ਭਾਰਤ-ਓਮਾਨ ਸਹਿਯੋਗ ਬਾਰੇ ਤਸੱਲੀ ਪ੍ਰਗਟਾਈ। ਨੇਤਾਵਾਂ ਨੇ ਦੋਹਾਂ ਰਣਨੀਤਕ ਸਾਂਝੇਦਾਰਾਂ ਦੇ ਦਰਮਿਆਨ ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਵਧਾਉਣ ਵਿੱਚ ਭਾਰਤੀ ਪ੍ਰਵਾਸੀਆਂ ਦੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ।
***
ਡੀਐੱਸ/ਐੱਸਐੱਚ
(रिलीज़ आईडी: 1699032)
आगंतुक पटल : 157
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam