ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ

ਸ਼੍ਰੀ ਵਿਜੇ ਸਾਂਪਲਾ ਨੇ ਅੱਜ ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Posted On: 24 FEB 2021 4:26PM by PIB Chandigarh

ਸ਼੍ਰੀ ਵਿਜੇ ਸਾਂਪਲਾ ਨੇ ਅੱਜ ਨਵੀਂ ਦਿੱਲੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ (ਐੱਨਸੀਐੱਸਸੀ) ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਸ਼੍ਰੀ ਕ੍ਰਿਸ਼ਨ ਪਾਲ ਗੁਰਜਰ, ਕੇਂਦਰੀ ਮੰਤਰੀ ਸ਼੍ਰੀ ਸੋਮ ਪ੍ਰਕਾਸ਼, ਐੱਨਸੀਐੱਸਸੀ ਦੇ ਸਾਬਕਾ ਚੇਅਰਮੈਨ, ਬੀਜੇਪੀ ਸੰਸਦ ਮੈਂਬਰ ਹੰਸ ਰਾਜ ਹੰਸ ਅਤੇ ਕਮਿਸ਼ਨ ਦੇ ਹੋਰ ਮੈਂਬਰ ਵੀ ਮੌਜੂਦ ਸਨ। ਸ੍ਰੀ ਵਿਜੇ ਸਾਂਪਲਾ ਸਾਲ 2014-19 ਦੌਰਾਨ ਸਾਬਕਾ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਰਹੇ ਹਨ।

 

 ਚਾਰਜ ਸੰਭਾਲਣ ਤੋਂ ਬਾਅਦ, ਸ਼੍ਰੀ ਵਿਜੇ ਸਾਂਪਲਾ ਨੇ ਮੀਡੀਆ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਉਹ ਅਨੁਸੂਚਿਤ ਜਾਤੀ ਭਾਈਚਾਰੇ ਦੇ ਹਿੱਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਨਿਰੰਤਰ ਕੰਮ ਕਰਨਗੇ। ਸ਼੍ਰੀ ਸਾਂਪਲਾ ਨੇ ਅੱਗੇ ਕਿਹਾ ਕਿ ਕਮਿਸ਼ਨ ਨਾ ਸਿਰਫ ਅਨੁਸੂਚਿਤ ਜਾਤੀਆਂ ਨੂੰ ਇਨਸਾਫ ਦਿਵਾਉਣ ਲਈ ਕੰਮ ਕਰੇਗਾ, ਬਲਕਿ ਕਮਿਊਨਿਟੀ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫੀ ਨੂੰ ਰੋਕਣ ਲਈ ਕਾਰਜਸ਼ੀਲ ਰਹੇਗਾ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕਮਿਸ਼ਨ ਅਨੁਸੂਚਿਤ ਜਾਤੀਆਂ ਦੇ ਸਮਾਜਿਕ-ਆਰਥਿਕ ਵਿਕਾਸ ਦੀ ਯੋਜਨਾਬੰਦੀ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਅਤੇ ਉਨ੍ਹਾਂ 'ਤੇ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ਲਈ ਸਲਾਹ ਦੇਵੇਗਾ।

 

 ਸ਼੍ਰੀ ਵਿਜੇ ਸਾਂਪਲਾ ਨੇ ਪੰਜਾਬ ਦਲਿਤ ਵਿਕਾਸ ਪ੍ਰੀਸ਼ਦ ਦੇ ਚੇਅਰਮੈਨ, ਸੂਬਾ ਕੋਆਰਡੀਨੇਟਰ, ਅਨੁਸੁਚਿਤ ਜਾਤੀ ਆਰਕਸ਼ਨ ਬਚਾਓ ਮੰਚ ਅਤੇ ਚੇਅਰਮੈਨ, ਭਾਰਤ ਗੌਰਵ ਵਜੋਂ ਸੇਵਾ ਨਿਭਾਈ। ਉਹ ਸਾਲ 2009-12 ਦੌਰਾਨ ਖਾਦੀ ਅਤੇ ਗ੍ਰਾਮ ਇੰਡਸਰੀਜ਼ ਬੋਰਡ, ਪੰਜਾਬ ਦੇ ਚੇਅਰਮੈਨ ਵੀ ਰਹੇ ਅਤੇ ਬਾਅਦ ਵਿੱਚ ਰਾਸ਼ਟਰਪਤੀ ਅਵਾਰਡ ਲਈ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਕੀਤੀ ਗਈ।

 

 ਉਨ੍ਹਾਂ 2014 ਦੀਆਂ ਆਮ ਚੋਣਾਂ ਦੌਰਾਨ ਲੋਕ ਸਭਾ ਦੇ "ਹੁਸ਼ਿਆਰਪੁਰ" ਚੋਣ ਖੇਤਰ ਤੋਂ ਚੋਣ ਜਿੱਤੀ ਅਤੇ 09 ਨਵੰਬਰ, 2014 ਤੋਂ 24 ਮਈ, 2019 ਤੱਕ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਰਹੇ। ਸ਼੍ਰੀ ਸਾਂਪਲਾ ਸਮਾਜ ਦੇ ਗਰੀਬ ਵਰਗ, ਖ਼ਾਸਕਰ ਅਨੁਸੂਚਿਤ ਜਾਤੀਆਂ ਦੇ ਵਿਕਾਸ ਅਤੇ ਕਲਿਆਣ ਵਿੱਚ ਸਰਗਰਮੀ ਨਾਲ ਸ਼ਾਮਲ ਰਹੇ ਹਨ। ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਦੁਆਰਾ ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ, ਭਾਰਤ ਸਰਕਾਰ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਤੋਂ ਬਾਅਦ ਅੱਜ ਚਾਰਜ ਸੰਭਾਲ ਲਿਆ ਹੈ।

 

**********


 

ਐੱਨਬੀ/ਓਏ



(Release ID: 1700631) Visitor Counter : 206