ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੈਕੰਡ ਖੇਲੋ ਇੰਡੀਆ ਨੈਸ਼ਨਲ ਵਿੰਟਰ ਗੇਮਸ ਦੇ ਉਦਘਾਟਨ ਦੇ ਅਵਸਰ ’ਤੇ ਸੰਬੋਧਨ ਕੀਤਾ


ਨਵੀਂ ਰਾਸ਼ਟਰੀ ਸਿੱਖਿਆ ਨੀਤੀ ਵਿੱਚ ਖੇਡਾਂ ਨੂੰ ਸਨਮਾਨਯੋਗ ਸਥਾਨ ਦਿੱਤਾ ਗਿਆ ਹੈ: ਪ੍ਰਧਾਨ
ਮੰਤਰੀ



ਨੌਜਵਾਨ ਖੇਡ ਪ੍ਰੇਮੀਆਂ ਨੂੰ ਇਹ ਯਾਦ ਰੱਖਣ ਨੂੰ ਕਿਹਾ ਕਿ ਉਹ ਆਤਮਨਿਰਭਰ ਭਾਰਤ ਦੇ ਬਰਾਂਡ ਅੰਬੈਸਡਰ ਹਨ

Posted On: 26 FEB 2021 12:36PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡਿਓ ਕਾਨਫਰੰਸਿੰਗ ਦੇ ਜ਼ਰੀਏ ਸੈਕੰਡ ਖੇਲੋ ਇੰਡੀਆ ਨੈਸ਼ਨਲ ਵਿੰਟਰ ਗੇਮਸ ਦੇ ਅਵਸਰ ਤੇ ਸੰਬੋਧਨ ਕੀਤਾ।

 

ਇਸ ਅਵਸਰ ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਲੋ ਇੰਡੀਆ ਨੈਸ਼ਨਲ ਵਿੰਟਰ ਗੇਮਸ ਦਾ ਦੂਜਾ ਐਡੀਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਵਿੰਟਰ ਗੇਮਸ ਵਿੱਚ ਭਾਰਤ ਦੀ ਪ੍ਰਭਾਵੀ ਮੌਜੂਦਗੀ ਨਾਲ ਇਹ ਜੰਮੂ-ਕਸ਼ਮੀਰ ਨੂੰ ਖੇਡਾਂ ਦਾ ਇੱਕ ਪ੍ਰਮੁੱਖ ਕੇਂਦਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਅਤੇ ਦੇਸ਼ ਭਰ ਦੇ ਸਾਰੇ ਖਿਡਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਵਿਭਿੰਨ ਰਾਜਾਂ ਤੋਂ ਆਉਣ ਵਾਲੇ ਖਿਡਾਰੀਆਂ ਦੀ ਗਿਣਤੀ ਇਨ੍ਹਾਂ ਵਿੰਟਰ ਗੇਮਸ ਵਿੱਚ ਦੁੱਗਣੀ ਹੋ ਗਈ ਹੈ ਜੋ ਵਿੰਟਰ ਗੇਮਸ ਪ੍ਰਤੀ ਵਧਦੇ ਉਤਸ਼ਾਹ ਨੂੰ ਪ੍ਰਦਰਸ਼ਿਤ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿੰਟਰ ਗੇਮਸ ਦੇ ਅਨੁਭਵ ਨਾਲ ਖਿਡਾਰੀਆਂ ਨੂੰ ਵਿੰਟਰ ਓਲੰਪਿਕ ਵਿੱਚ ਹਿੱਸਾ ਲੈਣ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਜੰਮੂ ਤੇ ਕਸ਼ਮੀਰ ਵਿੱਚ ਵਿੰਟਰ ਗੇਮਸ ਇੱਕ ਨਵੇਂ ਖੇਡ ਈਕੋਸਿਸਟਮ ਨੂੰ ਵਿਕਸਿਤ ਕਰਨ ਵਿੱਚ ਮਦਦ ਕਰਨਗੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਆਯੋਜਨ ਜੰਮੂ ਅਤੇ ਕਸ਼ਮੀਰ ਵਿੱਚ ਟੂਰਿਜ਼ਮ ਦੇ ਖੇਤਰ ਵਿੱਚ ਨਵੇਂ ਉਤਸ਼ਾਹ ਦਾ ਸੰਚਾਰ ਕਰੇਗਾ। ਉਨ੍ਹਾਂ ਨੇ ਕਿਹਾ ਕਿ ਖੇਡ ਦੇ ਖੇਤਰ ਵਿੱਚ ਦੁਨੀਆ ਭਰ ਦੇ ਦੇਸ਼ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਡਾਂ ਆਲਮੀ ਆਯਾਮ ਰੱਖਦੀਆਂ ਹਨ ਅਤੇ ਇਹ ਦ੍ਰਿਸ਼ਟੀਕੋਣ ਖੇਡ ਈਕੋਸਿਸਟਮ ਵਿੱਚ ਕੀਤੇ ਗਏ ਹਾਲ ਦੇ ਸੁਧਾਰਾਂ ਦਾ ਮਾਰਗਦਰਸ਼ਨ ਕਰਦਾ ਹੈ। ਇਹ ਖੇਡੋ ਇੰਡੀਆ ਅਭਿਯਾਨ ਤੋਂ ਓਲੰਪਿਕ ਪੌਡੀਅਮ ਸਟੇਡੀਅਮ ਤੱਕ ਦਾ ਇੱਕ ਸਮੁੱਚਾ ਦ੍ਰਿਸ਼ਟੀਕੋਣ ਹੈ। ਖੇਡ ਪੇਸ਼ੇਵਰਾਂ ਦੁਆਰਾ ਉੱਤਮ ਆਲਮੀ ਮੰਚ ਤੱਕ ਲਿਆਉਣ ਲਈ ਜ਼ਮੀਨੀ ਪੱਧਰ ਤੇ ਪ੍ਰਤਿਭਾਵਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪ੍ਰਤਿਭਾ ਪਛਾਣ ਤੋਂ ਲੈ ਕੇ ਟੀਮ ਚੋਣ ਤੱਕ ਪਾਰਦਰਸ਼ਤਾ ਸਰਕਾਰ ਦੀ ਪ੍ਰਾਥਮਿਕਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਗਰਿਮਾ ਅਤੇ ਉਨ੍ਹਾਂ ਦੇ ਯੋਗਦਾਨ ਦੀ ਮਾਨਤਾ ਯਕੀਨੀ ਕੀਤੀ ਜਾ ਰਹੀ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਵਿੱਚ ਖੇਡਾਂ ਨੂੰ ਸਨਮਾਨਯੋਗ ਸਥਾਨ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਖੇਡਾਂ ਜਿਨ੍ਹਾਂ ਨੂੰ ਪਾਠਕ੍ਰਮ ਗਤੀਵਿਧੀ ਤੋਂ ਬਾਹਰ ਮੰਨਿਆ ਜਾਂਦਾ ਸੀ, ਹੁਣ ਇਨ੍ਹਾਂ ਨੂੰ ਪਾਠਕ੍ਰਮ ਦੇ ਅੰਗ ਦੇ ਰੂਪ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਖੇਡਾਂ ਵਿੱਚ ਪ੍ਰਾਪਤ ਹੋਣ ਵਾਲੇ ਅੰਕਾਂ ਨੂੰ ਬੱਚਿਆਂ ਦੀ ਸਿੱਖਿਆ ਨਾਲ ਜੋੜਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਡਾਂ ਲਈ ਉੱਚ ਸਿੱਖਿਆ ਸੰਸਥਾਨ ਅਤੇ ਖੇਡ ਯੂਨੀਵਰਸਿਟੀਆਂ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਖੇਡ ਵਿਗਿਆਨ ਅਤੇ ਖੇਡ ਪ੍ਰਬੰਧਨ ਨੂੰ ਸਕੂਲੀ ਪੱਧਰ ਤੱਕ ਲੈ ਕੇ ਜਾਣ ਤੇ ਜ਼ੋਰ ਦਿੱਤਾ, ਕਿਉਂਕਿ ਇਸ ਨਾਲ ਨੌਜਵਾਨਾਂ ਦੇ ਕਰੀਅਰ ਦੀਆਂ ਸੰਭਾਵਨਾਵਾਂ ਵਿੱਚ ਸੁਧਾਰ ਹੋਵੇਗਾ ਅਤੇ ਖੇਡ ਅਰਥਵਿਵਸਥਾ ਵਿੱਚ ਭਾਰਤ ਦੀ ਮੌਜੂਦਗੀ ਵਧੇਗੀ।

 

ਸ਼੍ਰੀ ਮੋਦੀ ਨੇ ਨੌਜਵਾਨ ਖਿਡਾਰੀਆਂ ਨੂੰ ਇਹ ਯਾਦ ਰੱਖਣ ਨੂੰ ਕਿਹਾ ਕਿ ਉਹ ਆਤਮਨਿਰਭਰ ਭਾਰਤ ਦੇ ਬ੍ਰਾਂਡ ਅੰਬੈਸਡਰ ਹਨ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦਾ ਸਮਾਪਨ ਕਰਦੇ ਹੋਏ ਕਿਹਾ ਕਿ ਵਿਸ਼ਵ, ਭਾਰਤ ਦੇ ਖੇਡ ਖੇਤਰ ਵਿੱਚ ਉਸ ਦੇ ਪ੍ਰਦਰਸ਼ਨ ਦੇ ਅਧਾਰ ਤੇ ਮੁੱਲਾਂਕਣ ਕਰਦਾ ਹੈ।

 

***

 

ਡੀਐੱਸ/ਏਕੇ



(Release ID: 1701130) Visitor Counter : 226