ਰਾਸ਼ਟਰਪਤੀ ਸਕੱਤਰੇਤ

ਰਾਸ਼ਟਰਪਤੀ ਨੇ ਗੁਰੂ ਰਵਿਦਾਸ ਜਯੰਤੀ ਦੀ ਪੂਰਵ ਸੰਧਿਆ ‘ਤੇ ਵਧਾਈਆਂ ਦਿੱਤੀਆਂ

Posted On: 26 FEB 2021 5:23PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਗੁਰੂ ਰਵਿਦਾਸ ਜਯੰਤੀ ਦੀ ਪੂਰਵ ਸੰਧਿਆ ‘ਤੇ ਸਾਥੀ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਸੰਦੇਸ਼ ਵਿੱਚ, ਰਾਸ਼ਟਰਪਤੀ ਨੇ ਕਿਹਾ ਹੈ, “ਗੁਰੂ ਰਵਿਦਾਸ ਜਯੰਤੀ ਦੇ ਪਾਵਨ ਅਵਸਰ ‘ਤੇ, ਮੈਂ ਸਾਰੇ ਦੇਸ਼ਵਾਸੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। 

 

ਗੁਰੂ ਰਵਿਦਾਸ ਇੱਕ ਮਹਾਨ ਸੰਤ ਅਤੇ ਧਾਰਮਿਕ ਸੁਧਾਰਕ ਸਨ, ਜਿਨ੍ਹਾਂ ਨੇ ਆਪਣਾ ਜੀਵਨ ਮਾਨਵਤਾ ਦੀ ਸੇਵਾ ਦੇ ਲਈ ਸਮਰਪਿਤ ਕਰ ਦਿੱਤਾ। ਗੁਰੂ ਰਵਿਦਾਸ ਜੀ ਨੇ ਮਾਨਵ ਜਾਤੀ ਨੂੰ ਸਮਾਨਤਾ, ਨਿਆਂ, ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਹ ਜੀਵਨ ਭਰ ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਦੇ ਸਿਧਾਂਤਾਂ ਦੇ ਪ੍ਰਸਾਰ ਦੇ ਲਈ ਕਾਰਜ ਕਰਦੇ ਰਹੇ।

 

ਆਓ ਇਸ ਮਹਾਨ ਸੰਤ ਦੀ ਜਯੰਤੀ ‘ਤੇ, ਅਸੀਂ ਸਭ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਅਨੁਸਰਣ ਕਰਦੇ ਹੋਏ ਮਾਨਵਤਾ ਦੇ ਹਿਤ ਵਿੱਚ, ਸਮਾਜਿਕ ਤਾਣੇ-ਬਾਣੇ ਅਤੇ ਭਾਈਚਾਰੇ ਨੂੰ ਮਜ਼ਬੂਤ ਬਣਾਉਣ ਦੇ ਲਈ ਇਕਜੁੱਟ ਹੋ ਕੇ ਅੱਗੇ ਵਧੀਏ।

 

ਰਾਸ਼ਟਰਪਤੀ ਦਾ ਸੰਦੇਸ਼ ਹਿੰਦੀ ਵਿੱਚ ਪੜ੍ਹਣ ਲਈ ਇੱਥੇ ਕਲਿੱਕ ਕਰੋ 

 

****

 

ਡੀਐੱਸ/ਬੀਐੱਮ


(Release ID: 1701239) Visitor Counter : 120