ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੇਰਲ, ਮਹਾਰਾਸ਼ਟਰ, ਪੰਜਾਬ, ਕਰਨਾਟਕ, ਤਾਮਿਲਨਾਡੂ ਅਤੇ ਗੁਜਰਾਤ ਨਵੇਂ ਕੋਵਿਡ ਮਾਮਲਿਆਂ ਵਿੱਚ ਰੋਜ਼ਾਨਾ ਵਾਧੇ ਸੰਬੰਧੀ ਰਿਪੋਰਟ ਦਰਜ ਕਰਵਾ ਰਹੇ ਹਨ
ਉਮਰ ਅਨੁਸਾਰ ਢੁਕਵੀਂ ਆਬਾਦੀ ਸਮੂਹਾਂ ਲਈ ਕੋਵਿਡ 19 ਸੰਬੰਧਿਤ ਟੀਕਾਕਰਨ ਦਾ ਅਗਲਾ ਪੜਾਅ ਅੱਜ ਤੋਂ ਸ਼ੁਰੂ ਹੋਇਆ
ਪਿਛਲੇ 24 ਘੰਟਿਆਂ ਦੌਰਾਨ 20 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੋਵਿਡ ਨਾਲ ਸੰਬੰਧਿਤ ਕਿਸੇ ਵੀ ਨਵੀਂ ਮੌਤ ਦੀ ਖਬਰ ਨਹੀਂ
Posted On:
01 MAR 2021 12:16PM by PIB Chandigarh
ਦੇਸ਼ ਦੇ ਕਈ ਰਾਜ , ਰੋਜ਼ਾਨਾ ਨਵੇਂ ਕੇਸਾਂ ਦੀ ਵੱਧ ਰਹੀ ਗਿਣਤੀ ਬਾਰੇ ਰਿਪੋਰਟ ਦਰਜ ਕਰਵਾ ਰਹੇ ਹਨ। 6 ਰਾਜਾਂ ਮਹਾਰਾਸ਼ਟਰ, ਕੇਰਲ, ਪੰਜਾਬ, ਕਰਨਾਟਕ, ਤਾਮਿਲਨਾਡੂ ਅਤੇ ਗੁਜਰਾਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਹੋਇਆ ਹੈ।
ਪਿਛਲੇ 24 ਘੰਟਿਆਂ ਦੌਰਾਨ 15,510 ਨਵੇਂ ਕੇਸ ਦਰਜ ਕੀਤੇ ਗਏ ਹਨ। ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੌਂ ਵੱਧ 8,293 ਨਵੇਂ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ 3,254 ਮਾਮਲਿਆਂ ਨਾਲ ਕੇਰਲ ਦਾ ਨੰਬਰ ਹੈ; ਜਦੋਂ ਕਿ ਪੰਜਾਬ ਵਿੱਚ 579 ਨਵੇਂ ਮਾਮਲੇ ਸਾਹਮਣੇ ਆਏ ਹਨ।
ਨਵੇਂ ਕੇਸਾਂ ਵਿਚੋਂ 87.25 ਫੀਸਦ ਮਾਮਲੇ, ਇਨ੍ਹਾਂ ਛੇ ਰਾਜਾਂ ਨਾਲ ਸੰਬੰਧਤ ਹਨ।
ਕੇਂਦਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਾਲ ਲਗਾਤਾਰ ਮਿਲ ਕੇ ਕੰਮ ਕਰ ਰਿਹਾ ਹੈ, ਜਿਹੜੇ ਐਕਟਿਵ ਮਾਮਲਿਆਂ ਦੀ ਵੱਧ ਰਹੀ ਗਿਣਤੀ ਅਤੇ ਰੋਜ਼ਾਨਾ ਨਵੇਂ ਕੋਵਿਡ ਕੇਸਾਂ ਵਿੱਚ ਨਿਰੰਤਰ ਵਾਧੇ ਨੂੰ ਦਰਸਾਉਂਦੇ ਹਨ। ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਲਗਾਤਾਰ ਸਖਤ ਚੌਕਸੀ ਬਣਾਈ ਰੱਖਣ ਦੀ ਸਲਾਹ ਦਿੱਤੀ ਗਈ ਹੈ। ਪ੍ਰਭਾਵਸ਼ਾਲੀ ਟੈਸਟਿੰਗ, ਵਿਆਪਕ ਟ੍ਰੈਕਿੰਗ , ਪੋਜ਼ੀਟਿਵ ਮਾਮਲਿਆਂ ਦੀ ਤੁਰੰਤ ਅਲੱਗ ਥਲੱਗਤਾ (ਆਇਸੋਲੇਸ਼ਨ) ਅਤੇ ਨੇੜਲੇ ਸੰਪਰਕਾਂ ਨੂੰ ਤੇਜ਼ੀ ਨਾਲ ਵੱਖ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ ਗਿਆ ਹੈ ।.
ਅੱਠ ਰਾਜ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਵਾਧੇ ਵੱਲ ਦਾ ਰੁਝਾਨ ਦਰਸਾ ਰਹੇ ਹਨ।
ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ 1,68,627 'ਤੇ ਪਹੁੰਚ ਗਈ ਹੈ, ਜਿਹੜੀ ਭਾਰਤ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 1.52 ਫ਼ੀਸਦ ਬਣਦੀ ਹੈ ।
ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ ਪੰਜ ਰਾਜਾਂ ਦਾ ਯੋਗਦਾਨ 84 ਫ਼ੀਸਦ ਬਣਦਾ ਹੈ।
ਇਕੱਲੇ ਮਹਾਰਾਸ਼ਟਰ ਵੱਲੋਂ ਹੀ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ 46.39 ਫ਼ੀਸਦ ਕੇਸ ਦਰਜ ਕੀਤੇ ਜਾ ਰਹੇ ਹਨ, ਇਸ ਤੋਂ ਬਾਅਦ ਕੇਰਲ ‘ਚੋਂ 29.49 ਫ਼ੀਸਦ ਮਾਮਲੇ ਰਿਪੋਰਟ ਹੋ ਰਹੇ ਹਨ।
21 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 1000 ਤੋਂ ਘੱਟ ਐਕਟਿਵ ਮਾਮਲਿਆਂ ਦੀ ਰਿਪੋਰਟ ਕੀਤੀ ਗਈ ਹੈ. ਅਰੁਣਾਚਲ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਈ ਐਕਟਿਵ ਕੇਸ ਸਾਹਮਣੇ ਨਹੀਂ ਆਇਆ ਹੈ।
15 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ 1000 ਤੋਂ ਵੱਧ ਐਕਟਿਵ ਮਾਮਲੇ ਦਰਜ ਕੀਤੇ ਜਾ ਰਹੇ ਹਨ।
ਕੇਰਲ ਅਤੇ ਮਹਾਰਾਸ਼ਟਰ ਅਜਿਹੇ ਦੋ ਰਾਜ ਹਨ, ਜਿਥੋਂ 10,000 ਤੋਂ ਵੱਧ ਐਕਟਿਵ ਮਾਮਲੇ ਰਿਪੋਰਟ ਹੋ ਰਹੇ ਹਨ , ਜਦੋਂ ਕਿ ਬਾਕੀ 13 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 1000-10,000 ਦੇ ਦਰਮਿਆਨ ਐਕਟਿਵ ਮਾਮਲੇ ਦਰਜ ਕੀਤੇ ਜਾ ਰਹੇ ਹਨ।
ਹੁਣ ਤੱਕ ਕੁੱਲ 1,43,01,266 ਵੈਕਸੀਨੇਸ਼ਨ ਦੀਆਂ ਖੁਰਾਕਾਂ 2,92,312 ਸੈਸ਼ਨਾਂ ਰਾਹੀਂ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ 66,69,985 ਐਚ.ਸੀ. ਡਬਲਿਊਜ਼ ਦੀ ਪਹਿਲੀ ਖੁਰਾਕ, 24,56,191 ਐਚ.ਸੀ. ਡਬਲਿਊਜ਼ ਦੀ ਦੂਜੀ ਖੁਰਾਕ ਅਤੇ 51,75,090 ਐਫ.ਐਲ. ਡਬਲਿਊਜ਼ ਸ਼ਾਮਲ ਹਨ ਜਿਨ੍ਹਾਂ ਨੇ ਪਹਿਲੀ ਖੁਰਾਕ ਲਈ ਹੈ I
ਕੋਵਿਡ -19 ਟੀਕਾਕਰਨ ਦੇ ਅਗਲੇ ਪੜਾਅ ਦੀ ਸ਼ੁਰੂਆਤ ਅੱਜ ਤੋਂ ਉਨ੍ਹਾਂ ਲੋਕਾਂ ਲਈ ਸ਼ੁਰੂ ਹੋ ਗਈ ਹੈ , ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ ਅਤੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਅਜਿਹੇ ਲੋਕ ਜਿਹੜੇ ਨਿਰਧਾਰਤ ਸਹਿ-ਰੋਗਾਂ ਦੀਆਂ ਸਥਿਤੀਆਂ ਨਾਲ ਪ੍ਰਭਾਵਿਤ ਹਨ। ਰਜਿਸਟਰੀਕਰਨ ਦੀ ਇੱਕ ਸਰਲ ਪ੍ਰਕਿਰਿਆ ਸਥਾਪਤ ਕੀਤੀ ਗਈ ਹੈ, ਜਿਸਦੇ ਨਾਲ ਸੰਭਾਵਿਤ ਲਾਭਪਾਤਰੀਆਂ ਕੋਲ ਐਡਵਾਂਸ ਸਵੈ-ਰਜਿਸਟ੍ਰੇਸ਼ਨ, ਸਾਈਟ-ਰਜਿਸਟ੍ਰੇਸ਼ਨ ਜਾਂ ਸਹਿਯੋਗੀ ਰਜਿਸਟ੍ਰੇਸ਼ਨ ਦੀ ਸਹੂਲਤ ਵੀ ਹੋ ਸਕਦੀ ਹੈ ।
ਲਾਭਪਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਟੀਕਾਕਰਨ ਲਈ ਰਜਿਸਟ੍ਰੇਸ਼ਨ ਅਤੇ ਅਪਾਇੰਟਮੈਂਟ ( ਸਮਾਂ ਨਿਰਧਾਰਤ ਕਰਨ ਲਈ ) ਸੰਬੰਧੀ ਕਿਸੇ ਵੀ ਜਾਣਕਾਰੀ ਲਈ ਇਸ ਉਪਭੋਗਤਾ ਗਾਈਡ ਦਾ ਹਵਾਲਾ ਦੇਣ:
https://www.mohfw.gov.in/pdf/UserManualCitizenRegistration&AppointmentforVaccination.pdf
ਸਾਰੇ ਨਿੱਜੀ ਹਸਪਤਾਲਾਂ ਦੀ ਸੂਚੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਅਤੇ ਰਾਸ਼ਟਰੀ ਸਿਹਤ ਅਥਾਰਟੀ ਦੀ ਵੈਬਸਾਈਟ 'ਤੇ ਅਪਲੋਡ ਕੀਤੀ ਗਈ ਹੈ। ਇਨ੍ਹਾਂ ਤੱਕ ਪਹੁੰਚ ਕੀਤੀ ਜਾ ਸਕਦੀ ਹੈ:
a) https://www.mohfw.gov.in/pdf/CGHSEmphospitals.xlsx
b) https://www.mohfw.gov.in/pdf/PMJAYPRIVATEHOSPITALSCONSOLIDATED.xlsx
ਹੁਣ ਤੱਕ ਰਿਕਵਰ ਕੀਤੇ ਗਏ ਮਾਮਲਿਆਂ ਦੀ ਕੁੱਲ ਗਿਣਤੀ ਅੱਜ 1.07 ਕਰੋੜ (1,07,86,457) ਹੋ ਗਈ ਹੈ । ਪਿਛਲੇ 24 ਘੰਟਿਆਂ ਦੌਰਾਨ 11,288 ਰਿਕਵਰੀ ਦੇ ਮਾਮਲੇ ਦਰਜ ਕੀਤੇ ਗਏ ਹਨ।
ਨਵੇਂ ਰਿਕਵਰ ਕੇਸਾਂ ਵਿਚੋਂ 85.07 ਫੀਸਦ ਮਾਮਲੇ 6 ਰਾਜਾਂ ਵਿੱਚ ਕੇਂਦਰਿਤ ਹਨ।
ਕੇਰਲ ਨੇ ਇੱਕ ਦਿਨ ਵਿੱਚ 4,333 ਨਵੇਂ ਰਿਕਵਰ ਕੇਸਾਂ ਨਾਲ ਰਿਕਵਰੀ ਵਿੱਚ ਸਭ ਤੋਂ ਵੱਧ ਦਾ ਯੋਗਦਾਨ ਪਾਇਆ ਹੈ। ਉਸ ਤੋਂ ਬਾਅਦ ਪਿਛਲੇ 24 ਘੰਟਿਆਂ ਦੌਰਾਨ ਮਹਾਰਾਸ਼ਟਰ ਵਿੱਚ ਰਿਕਵਰੀ ਦੀ ਗਿਣਤੀ 3,753 ਅਤੇ ਤਾਮਿਲਨਾਡੂ ਵਿੱਚ 490 ਦਰਜ ਕੀਤੀ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ 106 ਮੌਤਾਂ ਦੀ ਰਿਪੋਰਟ ਹੈ।
ਨਵੀਆਂ ਮੌਤਾਂ ਵਿੱਚ 5 ਸੂਬਿਆਂ ਦਾ ਹਿੱਸਾ 86.79 ਫੀਸਦ ਬਣਦਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (62) ਮੌਤਾਂ ਰਿਪੋਰਟ ਹੋਈਆਂ ਹਨ । ਕੇਰਲ ਵਿੱਚ ਰੋਜ਼ਾਨਾ 15 ਮੌਤਾਂ ਹੋਈਆਂ ਅਤੇ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 07 ਮੌਤਾਂ ਦੀ ਰਿਪੋਰਟ ਹੈ।
20 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ ਕੋਈ ਨਵੀਂ ਮੌਤ ਦੀ ਰਿਪੋਰਟ ਨਹੀਂ ਮਿਲੀ ਹੈ। ਇਹ ਹਨ – ਇਹ ਹਨ ਤੇਲੰਗਾਨਾ, ਉੱਤਰ ਪ੍ਰਦੇਸ਼, ਰਾਜਸਥਾਨ, ਆਂਧਰਾ ਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼, ਪੁਡੂਚੇਰੀ, ਅਸਾਮ, ਮਨੀਪੁਰ, ਸਿੱਕਮ, ਮਿਜ਼ੋਰਮ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ, ਲਕਸ਼ਦੀਪ, ਮੇਘਾਲਿਆ, ਲੱਦਾਖ (ਯੂਟੀ), ਅੰਡੇਮਾਨ ਅਤੇ ਨਿਕੋਬਾਰ ਟਾਪੂ, ਉਤਰਾਖੰਡ ਅਤੇ ਦਮਨ ਤੇ ਦਿਉ, ਅਤੇ ਦਾਦਰਾ ਤੇ ਨਗਰ ਹਵੇਲੀ ।
****
ਐਮਵੀ / ਐਸਜੇ
(Release ID: 1701816)
Visitor Counter : 254