ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਨੰਦ ਕੁਮਾਰ ਸਿੰਘ ਚੌਹਾਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

Posted On: 02 MAR 2021 11:00AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਨੰਦ ਕੁਮਾਰ ਸਿੰਘ ਚੌਹਾਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ। 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਖੰਡਵਾ ਤੋਂ ਲੋਕ ਸਭਾ ਸਾਂਸਦ ਸ਼੍ਰੀ ਨੰਦ ਕੁਮਾਰ ਸਿੰਘ ਚੌਹਾਨ ਜੀ ਦੇ ਅਕਾਲ ਚਲਾਣੇ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਨੂੰ ਸੰਸਦੀ ਬੈਠਕਾਂ, ਸੰਗਠਨਾਤਮਕ ਕੁਸ਼ਲਤਾ ਅਤੇ ਪੂਰੇ ਮੱਧ ਪ੍ਰਦੇਸ਼ ਵਿੱਚ ਭਾਜਪਾ ਨੂੰ ਸੁਦ੍ਰਿੜ੍ਹ ਬਣਾਉਣ ਦੇ ਲਈ ਕੀਤੇ ਗਏ ਯਤਨਾਂ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”

 

 

*****

 

 

ਡੀਐੱਸ/ਵੀਜੇ


(Release ID: 1702212) ਵਿਜ਼ੀਟਰ ਕਾਊਂਟਰ : 87