ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਮਹਾਰਾਸ਼ਟਰ, ਕੇਰਲ, ਪੰਜਾਬ, ਤਾਮਿਲਨਾਡੂ, ਗੁਜਰਾਤ ਅਤੇ ਕਰਨਾਟਕ ਨਵੇਂ ਕੋਵਿਡ ਮਾਮਲਿਆਂ ਵਿੱਚ ਰੋਜ਼ਾਨਾ ਵਾਧੇ ਸੰਬੰਧੀ ਰਿਪੋਰਟ ਦਰਜ ਕਰਵਾ ਰਹੇ ਹਨ


ਅੱਜ ਸਵੇਰੇ 7 ਵਜੇ ਤੱਕ 1.56 ਕਰੋੜ ਤੋਂ ਵੱਧ ਟੀਕਾਕਰਨ ਕੀਤਾ ਗਿਆ

Posted On: 03 MAR 2021 12:03PM by PIB Chandigarh

ਮਹਾਰਾਸ਼ਟਰ, ਕੇਰਲ, ਪੰਜਾਬ, ਤਾਮਿਲਨਾਡੂ, ਗੁਜਰਾਤ ਅਤੇ ਕਰਨਾਟਕ ਕੋਵਿਡ ਦੇ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕਰਵਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਕੀਤੇ ਗਏ ਨਵੇਂ ਮਾਮਲਿਆਂ ਵਿੱਚ ਉਹ ਮਿਲ ਕੇ 85.95 ਫ਼ੀਸਦ ਦਾ ਯੋਗਦਾਨ ਦੇ ਰਹੇ ਹਨ।

ਪਿਛਲੇ 24 ਘੰਟਿਆਂ ਦੌਰਾਨ 14,989 ਨਵੇਂ ਕੇਸ ਦਰਜ ਕੀਤੇ ਗਏ ਹਨ। ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੌਂ ਵੱਧ 7,863 ਨਵੇਂ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ 2,938 ਮਾਮਲਿਆਂ ਨਾਲ ਕੇਰਲ ਦਾ ਨੰਬਰ  ਹੈ;  ਜਦੋਂ ਕਿ ਪੰਜਾਬ ਵਿੱਚ 729 ਨਵੇਂ ਮਾਮਲੇ ਸਾਹਮਣੇ ਆਏ ਹਨ।

 

 

ਮਹਾਰਾਸ਼ਟਰ, ਪੰਜਾਬ, ਗੁਜਰਾਤ, ਮੱਧ ਪ੍ਰਦੇਸ਼, ਦਿੱਲੀ, ਹਰਿਆਣਾ ਅਤੇ ਕਰਨਾਟਕ ਵਿੱਚ ਹਫ਼ਤਾ ਦਰ ਹਫਤਾ ਦੇ ਹਿਸਾਬ ਨਾਲ ਨਵੇਂ ਮਾਮਲਿਆਂ ਵਿੱਚ ਸਭ ਤੋਂ ਵੱਧ ਵਾਧਾ ਦਰਜ ਹੋਇਆ ਹੈ।

ਇਕੱਲੇ ਮਹਾਰਾਸ਼ਟਰ ਵਿੱਚ ਹੀ ਮਾਮਲਿਆਂ ਦੀ ਗਿਣਤੀ ਦੇ ਲਿਹਾਜ਼ ਨਾਲ 16,012 ਮਾਮਲਿਆਂ ਦਾ ਹਫ਼ਤਾਵਾਰ ਵਾਧਾ ਦੲਜ ਹੋਇਆ ਹੈ।

ਪ੍ਰਤੀਸ਼ਤ ਦੇ ਹਿਸਾਬ ਨਾਲ, ਪੰਜਾਬ ਵਿੱਚ ਹਫ਼ਤਾਵਾਰ 71.5 ਫ਼ੀਸਦ (1,783 ਮਾਮਲੇ) ਦਾ ਵਾਧਾ ਦਰਜ ਕੀਤਾ ਗਿਆ ਹੈ ।

 

ਕੇਂਦਰ ਲਗਾਤਾਰ ਅਜਿਹੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਰਾਬਤਾ ਕਾਇਮ ਕਰ ਰਿਹਾ ਹੈ, ਜਿਨ੍ਹਾਂ ਵਲੋਂ ਐਕਟਿਵ ਮਾਮਲਿਆਂ ਵਿੱਚ ਵਾਧੇ  ਦੀ ਰਿਪੋਰਟ ਦਰਜ ਕੀਤੀ ਜਾ ਰਹੀ ਹੈ ਅਤੇ ਕੇਂਦਰ ਨਿਰੰਤਰ ਰੋਜ਼ਾਨਾ ਨਵੇਂ ਕੋਵਿਡ ਮਾਮਲਿਆਂ ਵਿੱਚ ਵਾਧੇ ਸੰਬੰਧੀ  ਰਿਪੋਰਟਾਂ ਦੇਣ ਵਾਲਿਆਂ ਨਾਲ ਜੁੜ ਰਿਹਾ ਹੈ। ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਕੋਵਿਡ -19 ਦੇ ਫੈਲਾਅ ਨੂੰ  ਰੋਕਣ ਲਈ ਨਿਰੰਤਰ ਸਖਤ ਚੌਕਸੀ ਬਣਾਈ ਰੱਖਣ ਤਾਂ ਜੋ ਇਸ ਨਾਲ ਟਾਕਰੇ ਲਈ ਕੀਤੇ ਗਏ ਸਮੂਹਿਕ ਯਤਨਾਂ ਤੋਂ ਮਿਲੇ ਲਾਭਾਂ ਨੂੰ ਖਰਾਬ ਨ ਕੀਤਾ ਜਾ ਸਕੇ । ਪ੍ਰਭਾਵਸ਼ਾਲੀ ਟੈਸਟਿੰਗ, ਵਿਆਪਕ ਟਰੈਕਿੰਗ, ਪੋਜ਼ੀਟਿਵ ਮਾਮਲਿਆਂ ਦੀ ਤੁਰੰਤ ਅਲੱਗ ਥਲੱਗਤਾ ਅਤੇ ਨਜ਼ਦੀਕੀ ਸੰਪਰਕਾਂ ਦੀ ਤੇਜ਼ੀ ਨਾਲ ਵੱਖ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਮਹਾਰਾਸ਼ਟਰ, ਕੇਰਲ, ਛੱਤੀਸਗੜ, ਮੱਧ ਪ੍ਰਦੇਸ਼, ਗੁਜਰਾਤ, ਪੰਜਾਬ, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ, ਅਤੇ ਜੰਮੂ-ਕਸ਼ਮੀਰ ਵਿੱਚ ਕੋਵਿਡ -19 ਦੇ ਮਾਮਲਿਆਂ 'ਚ ਤਾਜ਼ਾ ਵਾਧੇ ਦੇ ਖਿਲਾਫ ਆਪਣੀ ਲੜਾਈ ਵਿੱਚ ਉਨ੍ਹਾਂ ਦਾ ਸਮਰਥਨ ਕਰਨ ਲਈ ਉੱਚ ਪੱਧਰੀ ਟੀਮਾਂ ਵੀ ਰਵਾਨਾ ਹੋ ਗਈਆਂ ਹਨ। ਤਿੰਨ ਮੈਂਬਰੀ ਟੀਮਾਂ ਦੀ ਅਗਵਾਈ ਸਿਹਤ ਮੰਤਰਾਲਾ ਵਿੱਚ ਸੰਯੁਕਤ ਸਕੱਤਰ ਪੱਧਰ ਦੇ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਹੈ । ਉਹ ਵਾਧੇ ਦੇ ਕਾਰਨਾਂ ਦਾ ਪਤਾ ਲਗਾਉਣਗੇ ਅਤੇ ਕੋਵਿਡ -19 ਤੇ ਕਾਬੂ ਕਰਨ  ਅਤੇ ਨਿਯੰਤਰਣ ਦੇ ਉਪਾਵਾਂ ਵਿੱਚ  ਰਾਜਾਂ ਦੇ ਸਿਹਤ ਵਿਭਾਗਾਂ ਨਾਲ ਤਾਲਮੇਲ ਕਾਇਮ ਕਰਨਗੇ।

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ 1,70,126 'ਤੇ ਪਹੁੰਚ ਗਈ ਹੈ, ਜਿਹੜੀ ਭਾਰਤ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 1.53 ਫ਼ੀਸਦ ਬਣਦੀ ਹੈ ।

ਹੇਠਾਂ ਦਿੱਤਾ ਗਿਆ ਗ੍ਰਾਫ ਪਿਛਲੇ 24 ਘੰਟਿਆਂ ਦੌਰਾਨ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਐਕਟਿਵ ਮਾਮਲਿਆਂ ਵਿੱਚ ਦਰਜ ਤਬਦੀਲੀ ਨੂੰ ਦਰਸਾਉਂਦਾ ਹੈ। ਜਦੋਂ ਕਿ ਕੇਰਲ, ਛੱਤੀਸਗੜ੍ਹ, ਪੱਛਮੀ ਬੰਗਾਲ, ਤਾਮਿਲਨਾਡੂ ਅਤੇ ਜੰਮੂ-ਕਸ਼ਮੀਰ ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਵਿੱਚ ਕਮੀ ਨੂੰ ਦਰਸਾਉਂਦੇ ਹਨ, ਮਹਾਰਾਸ਼ਟਰ, ਪੰਜਾਬ, ਦਿੱਲੀ, ਕਰਨਾਟਕ ਅਤੇ ਗੁਜਰਾਤ ਵਿੱਚ ਉਸੇ ਸਮੇਂ ਦੌਰਾਨ ਐਕਟਿਵ ਮਾਮਲਿਆਂ ਵਿੱਚ ਵਾਧਾ ਦਰਜ ਹੋਇਆ ਹੈ। 

 

 

ਅੱਠ ਰਾਜ, ਜਿਵੇਂ ਕਿ ਹੇਠਾਂ ਦਿੱਤੇ ਚਾਰਟਾਂ ਵਿੱਚ ਦਰਸਾਏ ਗਏ ਹਨ, ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸ਼ਾ ਰਹੇ ਹਨ।

 

 

 

 

 

ਕੋਵਿਡ 19 ਟੀਕਾਕਰਨ ਦੀ ਦੂਜੀ ਖੁਰਾਕ 13 ਫਰਵਰੀ, 2021 ਤੋਂ ਅਜਿਹੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ , ਜਿਨ੍ਹਾਂ ਨੂੰ 28 ਦਿਨ ਪਹਿਲਾਂ ਕੋਵਿਡ ਰੋਕੂ ਟੀਕੇ ਦੀ ਪਹਿਲੀ ਖ਼ੁਰਾਕ ਦਿੱਤੀ ਗਈ ਸੀ । ਫਰੰਟ ਲਾਈਨ ਵਰਕਰਾਂ ਲਈ ਟੀਕਾਕਰਨ ਦੀ ਸ਼ੁਰੂਆਤ 2 ਫਰਵਰੀ 2021 ਨੂੰ ਕੀਤੀ ਗਈ ਸੀ ।

ਕੋਵਿਡ -19 ਟੀਕਾਕਰਨ ਦਾ ਅਗਲਾ ਪੜਾਅ 1 ਮਾਰਚ, 2021 ਤੋਂ ਉਨ੍ਹਾਂ ਲੋਕਾਂ ਲਈ ਸ਼ੁਰੂ ਕੀਤਾ ਗਿਆ ਹੈ, ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ ਅਤੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਅਜਿਹੇ ਵਿਅਕਤੀਆਂ  ਲਈ ਹੈ, ਜਿਹੜੇ ਨਿਰਧਾਰਤ ਸਹਿ-ਰੋਗਾਂ ਦੀਆਂ ਸਥਿਤੀਆਂ ਨਾਲ ਜੂਝ ਰਹੇ ਹਨ।

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ ਸੱਤ ਵਜੇ ਤੱਕ 1.56 ਕਰੋੜ ਤੋਂ ਵੱਧ (1,56,20,749) ਟੀਕੇ ਦੀਆਂ ਖੁਰਾਕਾਂ 3,12,188 ਸੈਸ਼ਨਾਂ ਰਾਹੀਂ ਲਗਾਈਆਂ ਗਈਆਂ ।  ਇਨ੍ਹਾਂ ਵਿਚ 67,42,187 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 27,13,144 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 55,70,230 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 834 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), ਵਿਸ਼ੇਸ਼ ਖੁਰਾਕ ਸਹਿ-ਰੋਗਾਂ ਵਾਲੇ (45 ਵੀਂ ਸਾਲ ਤੋਂ ਵੱਧ ਉਮਰ ਦੇ ) 71,896 ਲਾਭਪਾਤਰੀ ਅਤੇ  60 ਸਾਲ ਤੋਂ ਵੱਧ ਉਮਰ ਦੇ 5,22,458 ਲਾਭਪਾਤਰੀ ਸ਼ਾਮਲ ਹਨ ।

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

 

ਕੁੱਲ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

67,42,187

27,13,144

55,70,230

834

71,896

5,22,458

1,56,20,749

 

ਟੀਕਾਕਰਨ ਮੁਹਿੰਮ ਦੇ 46 ਵੇਂ ਦਿਨ (2 ਮਾਰਚ, 2021) ਨੂੰ, ਕੁੱਲ 7,68,730 ਵੈਕਸੀਨੇਸ਼ਨ ਦੀ ਖੁਰਾਕ ਦਿੱਤੀ ਗਈ ਹੈ ।  ਜਿਨ੍ਹਾਂ ਵਿਚੋਂ 6,52,501 ਲਾਭਪਾਤਰੀਆਂ ਨੂੰ ਵੈਕਸੀਨ ਦੇ ਟੀਕੇ 10,527 ਸੈਸ਼ਨਾਂ ਰਾਹੀਂ ਪਹਿਲੀ ਖੁਰਾਕ (ਐਚ. ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ) ਲਈ ਟੀਕਾ ਲਗਾਇਆ ਗਿਆ ਅਤੇ  1,16,229 ਐਚ.ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ I

 

 

 

ਤਾਰੀਖ: 2 ਮਾਰਚ, 2021

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

ਕੁੱਲ ਪ੍ਰਾਪਤੀ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ ose

37656

115395

227762

834

47617

339466

652501

116229

 

ਭਾਰਤ ਵਿੱਚ  ਹੁਣ ਤੱਕ ਕੁੱਲ ਰਿਕਵਰ ਮਾਮਲਿਆਂ ਦੀ ਗਿਣਤੀ 1.08 ਕਰੋੜ (1,08,12,044) ਤੋਂ ਵੱਧ ਹੋ ਗਈ ਹੈ I ਪਿਛਲੇ 24 ਘੰਟਿਆਂ ਦੌਰਾਨ 13,123 ਵਿਅਕਤੀਆਂ ਨੂੰ ਸਿਹਤਯਾਬੀ ਮਗਰੋਂ ਛੁੱਟੀ ਦਿੱਤੀ ਗਈ ਹੈ ।

ਕੋਵਿਡ -19 ਵਿਰੁੱਧ ਨਵੇਂ ਰਿਕਵਰ ਹੋਏ ਕੇਸਾਂ ਵਿਚੋਂ 86.58 ਫੀਸਦ ਮਾਮਲੇ 6 ਰਾਜਾਂ ਵਿੱਚ ਕੇਂਦਰਿਤ ਹਨ।

ਮਹਾਰਾਸ਼ਟਰ ਨੇ ਇੱਕ ਦਿਨ ਵਿੱਚ ਨਵੇਂ ਰਿਕਵਰ  ਕੇਸਾਂ  6,332 ਨਾਲ ਰਿਕਵਰੀ ਵਿੱਚ ਸਭ ਤੋਂ ਵੱਧ ਦਾ ਯੋਗਦਾਨ ਪਾਇਆ ਗਿਆ ਹੈ।  ਉਸ ਤੋਂ ਬਾਅਦ ਪਿਛਲੇ 24 ਘੰਟਿਆਂ ਦੌਰਾਨ ਰਿਕਵਰੀ ਦੀ ਗਿਣਤੀ ਕੇਰਲ ਵਿੱਚ 3,512 ਅਤੇ ਤਾਮਿਲਨਾਡੂ ਵਿੱਚ 473 ਦਰਜ ਕੀਤੀ ਗਈ ਹੈ।

 

 

 

ਪਿਛਲੇ 24 ਘੰਟਿਆਂ ਦੌਰਾਨ 98 ਮਾਮਲਿਆਂ ਵਿੱਚ ਮੌਤਾਂ ਦੀ ਰਿਪੋਰਟ  ਹੈ।

ਨਵੀਆਂ ਦਰਜ ਮੌਤਾਂ ਵਿੱਚ ਚਾਰ  ਸੂਬਿਆਂ ਦਾ ਹਿੱਸਾ 88.78 ਫੀਸਦ ਹੈ । ਪਿਛਲੇ 24 ਘੰਟਿਆਂ ਦੌਰਾਨ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 54 ਮੌਤਾਂ ਰਿਪੋਰਟ ਹੋਈਆਂ ਹਨ । ਕੇਰਲ ਵਿੱਚ ਰੋਜ਼ਾਨਾ 16 ਮੌਤਾਂ ਹੋਈਆਂ ਹਨ । ਪੰਜਾਬ ਵਿੱਚ 10 ਹੋਰ ਮੌਤਾਂ ਦੀ ਖਬਰ ਹੈ।

 

24 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ ਕੋਈ ਨਵੀਂ ਮੌਤ  ਦੀ ਖਬਰ ਨਹੀਂ ਮਿਲੀ ਹੈ। ਇਹ ਹਨ – ਮੱਧ ਪ੍ਰਦੇਸ਼, ਦਿੱਲੀ, ਤੇਲੰਗਾਨਾ, ਆਂਧਰਾ ਪ੍ਰਦੇਸ਼, ਰਾਜਸਥਾਨ, ਜੰਮੂ-ਕਸ਼ਮੀਰ (ਯੂਟੀ), ਉਤਰਾਖੰਡ, ਝਾਰਖੰਡ, ਗੋਆ, ਬਿਹਾਰ, ਪੁਡੂਚੇਰੀ, ਹਿਮਾਚਲ ਪ੍ਰਦੇਸ਼, ਅਸਾਮ, ਲਕਸ਼ਦੀਪ, ਮਨੀਪੁਰ, ਮੇਘਾਲਿਆ, ਸਿੱਕਮ, ਦਮਨ ਤੇ ਦਿਉ, ਦਾਦਰਾ ਤੇ ਨਗਰ ਹਵੇਲੀ, ਮਿਜੋਰਮ, ਅਰੁਣਾਚਲ ਪ੍ਰਦੇਸ਼ ਹਨ , ਲੱਦਾਖ (ਯੂਟੀ), ਤ੍ਰਿਪੁਰਾ, ਨਾਗਾਲੈਂਡ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ।

 

****

ਐਮਵੀ / ਐਸਜੇ


(Release ID: 1702297) Visitor Counter : 220