ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਮਹਾਰਾਸ਼ਟਰ, ਕੇਰਲ, ਪੰਜਾਬ, ਤਾਮਿਲਨਾਡੂ, ਗੁਜਰਾਤ ਅਤੇ ਕਰਨਾਟਕ ਵਲੋਂ ਰੋਜ਼ਾਨਾ ਨਵੇਂ ਕੋਵਿਡ ਮਾਮਲਿਆਂ ਵਿੱਚ ਵਢੀ ਗਿਣਤੀ ਵਿਚ ਵਾਧੇ ਦੀ ਰਿਪੋਰਟ


ਅੱਜ ਸਵੇਰੇ ਸੱਤ ਵਜੇ ਤੱਕ 1.66 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਪਿਛਲੇ 24 ਘੰਟਿਆਂ ਵਿੱਚ ਵੈਕਸੀਨ ਦੀਆਂ ਲਗਭਗ ਦਸ ਲੱਖ ਖੁਰਾਕਾਂ ਦਿੱਤੀਆਂ ਗਈਆਂ

Posted On: 04 MAR 2021 11:45AM by PIB Chandigarh

ਮਹਾਰਾਸ਼ਟਰ, ਕੇਰਲ, ਪੰਜਾਬ, ਤਾਮਿਲਨਾਡੂ, ਗੁਜਰਾਤ ਅਤੇ ਕਰਨਾਟਕ ਕੋਵਿਡ ਦੇ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ

ਵਾਧਾ ਦਰਜ ਕਰਵਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਨਵੇਂ ਮਾਮਲਿਆਂ ਵਿੱਚ ਉਹ ਮਿਲ

ਕੇ 85.51 ਫ਼ੀਸਦ ਦਾ ਯੋਗਦਾਨ ਦੇ ਰਹੇ ਹਨ

ਪਿਛਲੇ 24 ਘੰਟਿਆਂ ਦੌਰਾਨ 17,407 ਨਵੇਂ ਕੇਸ ਦਰਜ ਕੀਤੇ ਗਏ ਹਨ

ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੌਂ ਵੱਧ 9,855 ਨਵੇਂ ਕੇਸ ਦਰਜ ਕੀਤੇ ਗਏ ਹਨ। 18 ਅਕਤੂਬਰ ਤੋਂ ਬਾਅਦ ਮਹਾਰਾਸ਼ਟਰ ਵਿਚ ਇਹ ਸਭ ਤੋਂ ਵੱਡੀ ਗਿਣਤੀ ਹੈ ਜਦੋਂ 10,259 ਨਵੇਂ ਮਾਮਲੇ ਸਾਹਮਣੇ ਆਏ ਸਨ

ਇਸ ਤੋਂ ਬਾਅਦ 2,765 ਮਾਮਲਿਆਂ ਨਾਲ ਕੇਰਲ ਦਾ ਨੰਬਰ ਹੈ; ਜਦੋਂ ਕਿ ਪੰਜਾਬ ਵਿੱਚ 772 ਨਵੇਂ ਮਾਮਲੇ ਸਾਹਮਣੇ ਆਏ ਹਨ

 

 

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ 1,73,413 'ਤੇ ਪਹੁੰਚ ਗਈ ਹੈ, ਜਿਹੜੀ ਭਾਰਤ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 1.55 ਫ਼ੀਸਦ ਬਣਦੀ ਹੈ

ਮਹਾਰਾਸ਼ਟਰ, ਗੁਜਰਾਤ, ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਹੋਇਆ ਹੈ

 

ਹੇਠਾਂ ਦਿੱਤਾ ਗ੍ਰਾਫ ਪਿਛਲੇ 24 ਘੰਟਿਆਂ ਦੌਰਾਨ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਐਕਟਿਵ ਮਾਮਲਿਆਂ ਵਿੱਚ ਦਰਜ ਤਬਦੀਲੀ ਨੂੰ ਦਰਸਾਉਂਦਾ ਹੈ

ਕੇਰਲ, ਉੱਤਰ ਪ੍ਰਦੇਸ਼, ਝਾਰਖੰਡ, ਬਿਹਾਰ ਅਤੇ ਅਸਾਮ ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਵਿੱਚ ਕਮੀ ਨੂੰ ਦਰਸਾਉਂਦੇ ਹਨ। ਦੂਜੇ ਪਾਸੇ, ਮਹਾਰਾਸ਼ਟਰ, ਪੰਜਾਬ, ਰਾਜਸਥਾਨ, ਛੱਤੀਸਗੜ, ਮੱਧ ਪ੍ਰਦੇਸ਼, ਹਰਿਆਣਾ ਅਤੇ ਗੁਜਰਾਤ ਇਸੇ ਸਮੇਂ ਦੌਰਾਨ ਸਰਗਰਮ ਮਾਮਲਿਆਂ ਵਿੱਚ ਵਾਧਾ ਦਰਸਾਉਂਦੇ ਹਨ

 

ਭਾਰਤ ਵਿੱਚ ਕੁੱਲ ਰਿਕਵਰੀ ਦੇ ਮਾਮਲਿਆਂ ' ਲਗਾਤਾਰ ਵਾਧੇ ਦੇ ਰੁਝਾਨ ਦੇਖਣ ਨੂੰ ਮਿਲ ਰਹੇ ਹਨ। ਹੇਠਾਂ ਦਿੱਤਾ ਗਿਆ ਗ੍ਰਾਫ 4 ਮਾਰਚ (ਸਵੇਰੇ 7 ਵਜੇ) ਤੱਕ, ਭਾਰਤ ਵਿੱਚ ਰਿਪੋਰਟ ਕੀਤੇ ਗਏ ਐਕਟਿਵ ਕੇਸਾਂ, ਰਿਕਵਰੀ ਅਤੇ ਮੌਤਾਂ ਦੀ ਕੁੱਲ ਗਿਣਤੀ ਨੂੰ ਦਰਸਾਉਂਦਾ ਹੈ

 

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ ਸੱਤ ਵਜੇ ਤੱਕ 1.66 ਕਰੋੜ ਤੋਂ ਵੱਧ (1,66,16,048) ਟੀਕੇ ਦੀਆਂ ਖੁਰਾਕਾਂ 3,23,064 ਸੈਸ਼ਨਾਂ ਰਾਹੀਂ ਲਗਾਈਆਂ ਗਈਆਂ ਇਨ੍ਹਾਂ ਵਿਚ 67,90,808 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 28,72,725 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 58,03,856 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ)

ਅਤੇ 4,202 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), ਵਿਸ਼ੇਸ਼ ਖੁਰਾਕ ਸਹਿ-ਰੋਗਾਂ ਵਾਲੇ (45 ਵੀਂ ਸਾਲ ਤੋਂ ਵੱਧ ਉਮਰ ਦੇ ) 1,43,759 ਲਾਭਪਾਤਰੀ ਅਤੇ 60 ਸਾਲ ਤੋਂ ਵੱਧ ਉਮਰ ਦੇ 10,00,698 ਲਾਭਪਾਤਰੀ ਸ਼ਾਮਲ ਹਨ

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

 

ਕੁੱਲ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

67,90,808

28,72,725

58,03,856

4,202

1,43,759

10,00,698

1,66,16,048

 

 

ਟੀਕਾਕਰਨ ਮੁਹਿੰਮ ਦੇ 47 ਵੇਂ ਦਿਨ (3 ਮਾਰਚ, 2021) ਨੂੰ, ਤਕਰੀਬਨ 10 ਲੱਖ (9,94,452) ਵੈਕਸੀਨੇਸ਼ਨ ਦੀ ਖੁਰਾਕ ਦਿੱਤੀ ਗਈ ਹੈ ਜਿਨ੍ਹਾਂ ਵਿਚੋਂ 8,31,590 ਲਾਭਪਾਤਰੀਆਂ ਨੂੰ ਵੈਕਸੀਨ ਦੇ ਟੀਕੇ 10,849 ਸੈਸ਼ਨਾਂ ਰਾਹੀਂ ਪਹਿਲੀ ਖੁਰਾਕ (ਐਚ. ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ) ਲਈ ਟੀਕਾ ਲਗਾਇਆ ਗਿਆ ਅਤੇ 1,62,862 ਐਚ.ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ I

 

 

ਤਾਰੀਖ: 2 ਮਾਰਚ, 2021

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

ਕੁੱਲ ਪ੍ਰਾਪਤੀ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

48,205

1,59,494

2,33,522

3,368

71,860

4,78,003

8,31,590

1,62,862

 

 

ਪਿਛਲੇ 24 ਘੰਟਿਆਂ ਦੌਰਾਨ 89 ਮੌਤਾਂ ਦੀ ਰਿਪੋਰਟ ਹੈ

ਨਵੀਆਂ ਦਰਜ ਮੌਤਾਂ ਵਿੱਚ 6 ਸੂਬਿਆਂ ਦਾ ਹਿੱਸਾ 88.76 ਫੀਸਦ ਹੈ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 42 ਮੌਤਾਂ ਰਿਪੋਰਟ ਹੋਈਆਂ ਹਨ ਕੇਰਲ ਵਿੱਚ ਰੋਜ਼ਾਨਾ 15 ਮੌਤਾਂ ਹੋਈਆਂ ਹਨ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 12 ਹੋਰ ਮੌਤਾਂ ਦੀ ਖਬਰ ਹੈ

 

23 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ ਕੋਈ ਨਵੀਂ ਮੌਤ ਦੀ ਖਬਰ

ਨਹੀਂ ਮਿਲੀ ਹੈ। ਇਹ ਹਨਮੱਧ ਪ੍ਰਦੇਸ਼, ਹਰਿਆਣਾ, ਰਾਜਸਥਾਨ, ਜੰਮੂ-ਕਸ਼ਮੀਰ (ਯੂਟੀ), ਉੜੀਸਾ,

ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਗੋਆ, ਉੱਤਰਾਖੰਡ, ਝਾਰਖੰਡ, ਪੁਡੂਚੇਰੀ, ਅਸਾਮ, ਲਕਸ਼ਦੀਪ, ਨਾਗਾਲੈਂਡ,

ਸਿੱਕਮ, ਲੱਦਾਖ (ਯੂਟੀ), ਤ੍ਰਿਪੁਰਾ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਮਨੀਪੁਰ, ਮਿਜ਼ੋਰਮ, ਮੇਘਾਲਿਆ, ਦਮਨ ਤੇ ਦਿਉ,

ਦਾਦਰਾ ਤੇ ਨਗਰ ਹਵੇਲੀ, ਅਤੇ ਅਰੁਣਾਚਲ ਪ੍ਰਦੇਸ਼.

 

 

 

****

ਐਮਵੀ / ਐਸਜੇ(Release ID: 1702443) Visitor Counter : 166