ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਮਹਾਰਾਸ਼ਟਰ, ਕੇਰਲ, ਪੰਜਾਬ, ਕਰਨਾਟਕ ਅਤੇ ਤਾਮਿਲਨਾਡੂ, ਰੋਜ਼ਾਨਾ ਨਵੇਂ ਕੋਵਿਡ ਮਾਮਲਿਆਂ ਵਿੱਚ ਭਾਰੀ ਵਾਧੇ ਸੰਬੰਧੀ ਰਿਪੋਰਟ ਦਰਸਾ ਰਹੇ ਹਨ


ਅੱਜ ਸਵੇਰੇ ਸੱਤ ਵਜੇ ਤੱਕ 1.94 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਪਿਛਲੇ 24 ਘੰਟਿਆਂ ਵਿੱਚ ਵੈਕਸੀਨ ਦੀਆਂ ਲਗਭਗ 15 ਲੱਖ ਖੁਰਾਕਾਂ ਦਿੱਤੀਆਂ ਗਈਆਂ

Posted On: 06 MAR 2021 11:14AM by PIB Chandigarh

ਮਹਾਰਾਸ਼ਟਰ, ਕੇਰਲ, ਪੰਜਾਬ, ਕਰਨਾਟਕ ਅਤੇ ਤਾਮਿਲਨਾਡੂ, ਕੋਵਿਡ ਦੇ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ

ਵਾਧਾ ਦਰਜ ਕਰਵਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਨਵੇਂ ਮਾਮਲਿਆਂ ਵਿੱਚ ਉਹ ਮਿਲ

ਕੇ 82 ਫ਼ੀਸਦ ਦਾ ਯੋਗਦਾਨ ਦੇ ਰਹੇ ਹਨ।

ਪਿਛਲੇ 24 ਘੰਟਿਆਂ ਦੌਰਾਨ 18,327 ਨਵੇਂ ਕੇਸ ਦਰਜ ਕੀਤੇ ਗਏ ਹਨ।

ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੌਂ ਵੱਧ 10,216 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ 2,776 ਮਾਮਲਿਆਂ ਨਾਲ ਕੇਰਲ ਦਾ ਨੰਬਰ ਹੈ; ਜਦੋਂ ਕਿ ਪੰਜਾਬ ਵਿੱਚ 808 ਨਵੇਂ ਮਾਮਲੇ ਸਾਹਮਣੇ ਆਏ ਹਨ।

 

WhatsApp Image 2021-03-06 at 11.08.23 AM.jpeg

 

ਅੱਠ ਰਾਜ,  ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸ਼ਾ ਰਹੇ ਹਨ

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ 1,80,304 'ਤੇ ਪਹੁੰਚ ਗਈ ਹੈਜਿਹੜੀ ਭਾਰਤ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 1.61 ਫ਼ੀਸਦ ਬਣਦੀ ਹੈ 

ਦੂਜੇ ਪਾਸੇ, 21 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 1000 ਤੋਂ ਘੱਟ ਐਕਟਿਵ ਕੇਸ ਹਨ  ਅਰੁਣਾਚਲ ਪ੍ਰਦੇਸ਼ ਵਿੱਚ ਸਿਰਫ 3 ਐਕਟਿਵ ਮਾਮਲੇ ਸਾਹਮਣੇ ਆਏ ਹਨ।

ਹੇਠਾਂ ਦਿੱਤਾ ਗਿਆ ਗ੍ਰਾਫ ਪਿਛਲੇ 24 ਘੰਟਿਆਂ ਦੌਰਾਨ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਐਕਟਿਵ ਮਾਮਲਿਆਂ ਵਿੱਚ ਤਬਦੀਲੀ ਨੂੰ ਦਰਸਾਉਂਦਾ ਹੈ। ਕੇਰਲ, ਛੱਤੀਸਗੜ੍ਹ ਅਤੇ ਤਾਮਿਲਨਾਡੂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਵਿੱਚ ਕਮੀ ਨਜ਼ਰ ਆਈ ਹੈ।

ਦੂਜੇ ਪਾਸੇ, ਮਹਾਰਾਸ਼ਟਰ, ਪੰਜਾਬ, ਕਰਨਾਟਕ, ਮੱਧ ਪ੍ਰਦੇਸ਼, ਗੁਜਰਾਤ ਅਤੇ ਹਰਿਆਣਾ ਇਸੇ ਸਮੇਂ ਦੌਰਾਨ ਐਕਟਿਵ ਮਾਮਲਿਆਂ ਵਿੱਚ ਵਾਧੇ ਨੂੰ ਦਰਸਾ ਰਹੇ ਹਨ।

ਕੋਵਿਡ 19 ਟੀਕਾਕਰਨ ਦੀ ਦੂਜੀ ਖੁਰਾਕ 13 ਫਰਵਰੀ, 2021 ਨੂੰ ਉਨ੍ਹਾਂ ਲਾਭਪਾਤਰੀਆਂ ਲਈ ਸ਼ੁਰੂ ਹੋਈ ਹੈ, ਜਿਨ੍ਹਾਂ ਨੇ ਪਹਿਲੀ ਖੁਰਾਕ ਹਾਸਲ ਕਹਨ ਦੇ 28 ਦਿਨ ਪੂਰੇ ਕਰ ਲਏ ਹਨ। ਐਫ.ਐਲ.ਡਬਲਿਊਜ਼ ਲਈ ਟੀਕਾਕਰਨ ਮੁਹਿੰਮ 2 ਫਰਵਰੀ 2021 ਨੂੰ ਸ਼ੁਰੂ ਕੀਤੀ ਗਈ ਹੈ ।

ਕੋਵਿਡ -19 ਟੀਕਾਕਰਨ ਦਾ ਅਗਲਾ ਪੜਾਅ 1 ਮਾਰਚ, 2021 ਤੋਂ ਉਨ੍ਹਾਂ ਲਈ, ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ ਅਤੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਨਿਰਧਾਰਤ ਸਹਿ-ਰੋਗ ਦੀਆਂ ਸਥਿਤੀਆਂ ਨਾਲ ਪ੍ਰਭਾਵਿਤਾਂ ਲਈ ਸ਼ੁਰੂ ਕੀਤੀ ਗਈ ਹੈ ।

 ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ ਸੱਤ ਵਜੇ ਤੱਕ 1.94 ਕਰੋੜ (1,94,97,704) ਤੋਂ ਵੱਧ  ਟੀਕੇ ਦੀਆਂ ਖੁਰਾਕਾਂ 

 3,57,478 ਸੈਸ਼ਨਾਂ ਰਾਹੀਂ ਲਗਾਈਆਂ ਗਈਆਂ  ਹਨ । 

ਇਨ੍ਹਾਂ ਵਿੱਚ 69,15,661 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 33,56,830 ਸਿਹਤ ਸੰਭਾਲ ਵਰਕਰ 

(ਦੂਜੀ ਖੁਰਾਕ), 63,55,989 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 1,44,191 ਫਰੰਟ ਲਾਈਨ ਵਰਕਰ 

(ਦੂਜੀ ਖੁਰਾਕ), ਵਿਸ਼ੇਸ਼ ਖੁਰਾਕ ਸਹਿ-ਰੋਗਾਂ ਵਾਲੇ  (45 ਵੀਂ ਸਾਲ ਤੋਂ  ਵੱਧ ਉਮਰ ਦੇ ) 3,46,758 ਲਾਭਪਾਤਰੀ ਅਤੇ 

60 ਸਾਲ ਤੋਂ ਵੱਧ ਉਮਰ ਦੇ 23,78,275 ਲਾਭਪਾਤਰੀ ਸ਼ਾਮਲ ਹਨ ।

 

 

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

 

ਕੁੱਲ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

69,15,661

33,56,830

63,55,989

1,44,191

3,46,758

23,78,275

1,94,97,704

 

 

ਟੀਕਾਕਰਨ ਮੁਹਿੰਮ ਦੇ 49 ਵੇਂ ਦਿਨ (5 ਮਾਰਚ, 2021) ਨੂੰ, ਕੁੱਲ 14,92,201 ਵੈਕਸੀਨੇਸ਼ਨ ਦੀ ਖੁਰਾਕ ਦਿੱਤੀ ਗਈ ਹੈ ।

ਜਿਨ੍ਹਾਂ ਵਿਚੋਂ 11,99,848 ਲਾਭਪਾਤਰੀਆਂ ਨੂੰ ਵੈਕਸੀਨ ਦੇ ਟੀਕੇ 18,333 ਸੈਸ਼ਨਾਂ ਰਾਹੀਂ ਪਹਿਲੀ ਖੁਰਾਕ (ਐਚ. ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ) ਲਈ ਟੀਕਾ ਲਗਾਇਆ ਗਿਆ ਅਤੇ 2,92,353 ਐਚ.ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ I

 

ਤਾਰੀਖ: 5 ਮਾਰਚ, 2021

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

ਕੁੱਲ ਪ੍ਰਾਪਤੀ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

62,578

2,15,459

2,65,058

76,894

1,10,857

7,61,355

11,99,848

2,92,353

 

ਪਿਛਲੇ 24 ਘੰਟਿਆਂ ਦੌਰਾਨ 108 ਮੌਤਾਂ ਦੀ ਰਿਪੋਰਟ ਹੈ।

 

ਨਵੀਆਂ ਦਰਜ ਮੌਤਾਂ ਵਿੱਚ 6 ਸੂਬਿਆਂ ਦਾ ਹਿੱਸਾ 85.2ਫੀਸਦ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 53 ਮੌਤਾਂ ਰਿਪੋਰਟ ਹੋਈਆਂ ਹਨ ।   ਕੇਰਲ ਵਿੱਚ ਰੋਜ਼ਾਨਾ 16 ਮੌਤਾਂ ਹੋਈਆਂ ਹਨ । ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 11 ਹੋਰ ਮੌਤਾਂ ਦੀ ਖਬਰ ਹੈ।

 

 

 

ਅਠਾਰਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ ਕੋਈ ਨਵੀਂ ਮੌਤ ਦੀ ਖਬਰ

ਨਹੀਂ ਮਿਲੀ ਹੈ। ਇਹ ਹਨ – ਗੁਜਰਾਤ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਗੋਆ, ਉਤਰਾਖੰਡ, ਲਕਸ਼ਦੀਪ, ਪੁਡੂਚੇਰੀ, ਅਸਾਮ, ਸਿੱਕਮ, ਮਣੀਪੁਰ, ਲੱਦਾਖ (ਯੂਟੀ), ਮੇਘਾਲਿਆ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ, ਨਾਗਾਲੈਂਡ, ਮਿਜੋਰਮ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਦਮਨ ਤੇ ਦਿਉ, ਦਾਦਰਾ ਤੇ ਨਗਰ ਹਵੇਲੀ ।

 

 

 

****

ਐਮ ਵੀ / ਐਸ ਜੇ


(Release ID: 1702904) Visitor Counter : 207