ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਮਹਾਰਾਸ਼ਟਰ, ਕੇਰਲ, ਪੰਜਾਬ, ਕਰਨਾਟਕ, ਗੁਜਰਾਤ ਅਤੇ ਤਾਮਿਲਨਾਡੂ ਵਿੱਚ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧਾ ਜਾਰੀ
ਵਾਧਾ ਦਰਜ਼ ਕਰਨ ਵਾਲੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ - 19 ਦੇ ਮਾਮਲਿਆਂ ਤੇ ਕੰਟਰੋਲ ਅਤੇ ਪ੍ਰਬੰਧਨ ਲਈ ਕੇਂਦਰ ਸਹਿਯੋਗ ਦੇ ਰਿਹਾ ਹੈ
Posted On:
08 MAR 2021 10:59AM by PIB Chandigarh
ਮਹਾਰਾਸ਼ਟਰ, ਕੇਰਲ, ਪੰਜਾਬ, ਕਰਨਾਟਕ ਗੁਜਰਾਤ ਅਤੇ ਤਾਮਿਲਨਾਡੂ, ਕੋਵਿਡ ਦੇ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ
ਵਾਧਾ ਦਰਜ ਕਰਵਾ ਰਹੇ ਹਨ। ਉਹ ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਕੀਤੇ ਗਏ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚੋਂ ਕੁੱਲ ਮਿਲਾ ਕੇ 86.25 ਫ਼ੀਸਦ ਬਣਦੇ ਹਨ I
ਪਿਛਲੇ 24 ਘੰਟਿਆਂ ਦੌਰਾਨ 18,599 ਨਵੇਂ ਮਾਮਲੇ ਦਰਜ ਕੀਤੇ ਗਏ ਹਨ।
ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੌਂ ਵੱਧ 11,141 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ 2,100
ਮਾਮਲਿਆਂ ਨਾਲ ਕੇਰਲ ਦਾ ਨੰਬਰ ਹੈ; ਜਦੋਂ ਕਿ ਪੰਜਾਬ ਵਿੱਚ 1,043 ਨਵੇਂ ਮਾਮਲੇ ਸਾਹਮਣੇ ਆਏ ਹਨ।
ਕੇਂਦਰ, ਅਜਿਹੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਬਾਕਾਇਦਾ ਉੱਚ-ਪੱਧਰੀ ਸਮੀਖਿਆ ਮੀਟਿੰਗਾਂ ਕਰ ਰਿਹਾ ਹੈ, ਜਿਹੜੇ ਰੋਜ਼ਾਨਾ ਦੇ ਅਧਾਰ 'ਤੇ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕਰਵਾ ਰਹੇ ਹਨ। ਸਿਹਤ ਸਕੱਤਰ ਵੀ ਨਿਰੰਤਰ ਅਧਾਰ 'ਤੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਰੋਜ਼ ਦਰਜ ਹੋ ਰਹੇ ਨਵੇਂ ਕੋਵਿਡ 19 ਮਾਮਲਿਆਂ ਨੂੰ ਕਾਬੂ ਹੇਠ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਵਧਾਉਣ ਦੀ ਸੋਚ ਨਾਲ ਹਫਤਾਵਾਰੀ ਸਮੀਖਿਆ ਮੀਟਿੰਗਾਂ ਕਰ ਰਹੇ ਹਨ।
ਹਾਲ ਹੀ ਵਿੱਚ, ਕੇਂਦਰ ਨੇ ਜਿਨ੍ਹਾਂ ਰਾਜਾਂ ਵਿੱਚ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਤਾਜ਼ਾ ਵਾਧਾ ਕੀਤਾ ਗਿਆ ਹੈ, ਦੇ ਮੱਦੇਨਜ਼ਰ ਕੋਵਿਡ -19 ਨਿਯੰਤਰਣ ਅਤੇ ਰੋਕਥਾਮ ਉਪਾਵਾਂ ਵਿੱਚ ਸਹਾਇਤਾ ਦੇਣ ਲਈ ਉੱਚ ਪੱਧਰੀ ਜਨਤਕ ਸਿਹਤ ਟੀਮਾਂ ਨੂੰ ਮਹਾਰਾਸ਼ਟਰ ਅਤੇ ਪੰਜਾਬ ਭੇਜਿਆ ਹੈ ।
ਕੇਂਦਰ ਸਰਕਾਰ, ਪਹਿਲਾਂ ਹੀ ਮਹਾਰਾਸ਼ਟਰ, ਕੇਰਲ, ਛੱਤੀਸਗੜ, ਮੱਧ ਪ੍ਰਦੇਸ਼, ਗੁਜਰਾਤ, ਪੰਜਾਬ, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਤਾਜ਼ੇ ਵਾਧੇ ਤੋਂ ਬਾਅਦ ਆਪਣੀ ਲੜਾਈ ਦੌਰਾਨ ਉਨ੍ਹਾਂ ਦਾ ਸਮਰਥਨ ਕਰਨ ਲਈ ਉੱਚ ਪੱਧਰੀ ਟੀਮਾਂ ਨੂੰ ਭੇਜ ਚੁੱਕੀ ਹੈ।
ਇਹ ਟੀਮਾਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਰਹਦੀਆਂ ਹਨ ਅਤੇ ਉਹਨਾਂ ਨੂੰ ਦਰਪੇਸ਼ ਚੁਣੌਤੀਆਂ ਅਤੇ ਮਸਲਿਆਂ ਬਾਰੇ ਪਹਿਲਾਂ ਤੋਂ ਹੀ ਮਿਲੇ ਤਜਰਬੇ ਅਤੇ ਸਮਝ ਅਨੁਸਾਰ ਸੁਝਾਅ ਦਿੰਦਿਆਂ ਹਨ ਤਾਂ ਜੋ ਉਹਨਾਂ ਵਲੋਂ ਕੋਰੋਨਾ ਦੇ ਟਾਕਰੇ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਜੇ ਕੋਈ ਅੜਿਕਾ ਪੈਦਾ ਹੈ ਤਾਂ ਵੇਲੇ ਸਿਰ ਦੂਰ ਕੀਤਾ ਜਾ ਸਕੇ।.
ਅੱਠ ਰਾਜ, ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸ਼ਾ ਰਹੇ ਹਨ।
ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ 1,88,747 'ਤੇ ਪਹੁੰਚ ਗਈ ਹੈ, ਜਿਹੜੀ ਭਾਰਤ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 1.68 ਫ਼ੀਸਦ ਬਣਦੀ ਹੈ ।
ਦੇਸ਼ ਵਿੱਚ ਕਰਵਾਏ ਗਏ ਕੁੱਲ ਟੈਸਟਾਂ ਦੀ ਗਿਣਤੀ 22 ਕਰੋੜ (22,19,68,271) ਨੂੰ ਪਾਰ ਕਰ ਗਈ ਹੈ। ਕੁੱਲ ਕੌਮੀ ਪੋਜੀਟਿਵਟੀ ਦਰ ਇਸ ਸਮੇਂ 5.06 ਫੀਸਦੀ ਤਕ ਪਹੁੰਚ ਗਈ ਹੈ।
ਅੱਠ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਹਫਤਾਵਾਰੀ ਪੋਜ਼ੀਟੀਵਿਟੀ ਦਰ ਕੌਮੀ ਅੋਸਤ (2.29 ਫੀਸਦ) ਨਾਲੋਂ ਵਧੇਰੇ ਹੈ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਹਫ਼ਤਾਵਾਰੀ ਪੋਜ਼ੀਟੀਵਿਟੀ ਦਰ 11.13 ਫੀਸਦ ਦਰਜ ਕੀਤੀ ਜਾ ਰਹੀ ਹੈ।
ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ ਸੱਤ ਵਜੇ ਤੱਕ 2 .09 ਕਰੋੜ (2,09,89,010) ਤੋਂ ਵੱਧ ਟੀਕੇ ਦੀਆਂ ਖੁਰਾਕਾਂ
3,76,633 ਸੈਸ਼ਨਾਂ ਰਾਹੀਂ ਲਗਾਈਆਂ ਗਈਆਂ ਹਨ ।
ਇਨ੍ਹਾਂ ਵਿੱਚ 69,85,911 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 35,47,548 ਸਿਹਤ ਸੰਭਾਲ ਵਰਕਰ
(ਦੂਜੀ ਖੁਰਾਕ), 66,09,537 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 2,13,559 ਫਰੰਟ ਲਾਈਨ ਵਰਕਰ
(ਦੂਜੀ ਖੁਰਾਕ), ਵਿਸ਼ੇਸ਼ ਖੁਰਾਕ ਸਹਿ-ਰੋਗਾਂ ਵਾਲੇ (45 ਵੀਂ ਸਾਲ ਤੋਂ ਵੱਧ ਉਮਰ ਦੇ ) 4,80,661 ਲਾਭਪਾਤਰੀ ਅਤੇ
60 ਸਾਲ ਤੋਂ ਵੱਧ ਉਮਰ ਦੇ 31,51,794 ਲਾਭਪਾਤਰੀ ਸ਼ਾਮਲ ਹਨ ।
ਸਿਹਤ ਸੰਭਾਲ ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ
|
60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ
|
ਕੁੱਲ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਪਹਿਲੀ ਖੁਰਾਕ
|
69,85,911
|
35,47,548
|
66,09,537
|
2,13,559
|
4,80,661
|
31,51,794
|
2,09,89,010
|
ਪਿਛਲੇ 24 ਘੰਟਿਆਂ ਦੌਰਾਨ 97 ਮੌਤਾਂ ਦੀ ਰਿਪੋਰਟ ਹੈ।
ਨਵੀਆਂ ਦਰਜ ਮੌਤਾਂ ਵਿੱਚ 7 ਸੂਬਿਆਂ ਦਾ ਹਿੱਸਾ 87.63 ਫੀਸਦ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 38 ਮੌਤਾਂ ਰਿਪੋਰਟ ਹੋਈਆਂ
ਹਨ । ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 17 ਹੋਰ ਮੌਤਾਂ ਦੀ ਖਬਰ ਹੈ ਅਤੇ ਕੇਰਲ ਵਿੱਚ ਰੋਜ਼ਾਨਾ 13 ਮੌਤਾਂ ਹੋਈਆਂ ਹਨ ।
ਅਠਾਰਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ ਕੋਈ ਨਵੀਂ ਮੌਤ ਦੀ ਖਬਰ ਨਹੀਂ ਹੈ। ਇਹ ਹਨ –
ਅੰਡੇਮਾਨ ਅਤੇ ਨਿਕੋਬਾਰ ਟਾਪੂ, ਅਰੁਣਾਚਲ ਪ੍ਰਦੇਸ਼, ਅਸਾਮ, ਚੰਡੀਗੜ੍ਹ, ਦਮਨ ਤੇ ਦਿਉ, ਦਾਦਰਾ ਤੇ ਨਗਰ ਹਵੇਲੀ, ਗੋਆ, ਹਰਿਆਣਾ, ਹਿਮਾਚਲ ਪ੍ਰਦੇਸ਼, ਲੱਦਾਖ (ਯੂਟੀ), ਮਨੀਪੁਰ, ਮੇਘਾਲਿਆ, ਮਿਜੋਰਮ, ਨਾਗਾਲੈਂਡ, ਓਡੀਸ਼ਾ, ਪੁਡੂਚੇਰੀ, ਰਾਜਸਥਾਨ, ਸਿੱਕਮ, ਤ੍ਰਿਪੁਰਾ ।
****
ਐਮ ਵੀ / ਐਸ ਜੇ
(Release ID: 1703250)
Visitor Counter : 206