ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਨ ਵਿੱਚ ਭਾਰਤ ਨੇ ਇੱਕ ਮਹੱਤਵਪੂਰਨ ਮੀਲ ਪੱਥਰ ਨੁੰ ਪਾਰ ਕੀਤਾ


ਪਿਛਲੇ 24 ਘੰਟਿਆਂ ਵਿੱਚ 2 ਮਿਲੀਅਨ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ

ਟੀਕਾਕਰਨ ਦੀ ਕੁੱਲ ਗਿਣਤੀ 2.3 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ

Posted On: 09 MAR 2021 11:27AM by PIB Chandigarh

ਭਾਰਤ ਨੇ ਆਪਣੀ ਦੇਸ਼-ਵਿਆਪੀ ਕੋਵਿਡ -19 ਟੀਕਾਕਰਨ ਮੁਹਿੰਮ ਤਹਿਤ ਇਕ ਮਹੱਤਵਪੂਰਣ ਪ੍ਰਾਪਤੀ ਦਰਜ ਕੀਤੀ ਹੈ ਜਿਹੜੀ 16 ਜਨਵਰੀ 2021 ਤੋਂ ਸ਼ੁਰੂ ਕੀਤੀ ਗਈ ਸੀ। ਪਿਛਲੇ 24 ਘੰਟਿਆਂ ਦੌਰਾਨ 20 ਲੱਖ ਤੋਂ ਵੱਧ ਵੈਕਸੀਨੇਸ਼ਨ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਟੀਕਾਕਰਨ ਮੁਹਿੰਮ ਦੇ 52 ਵੇਂ ਦਿਨ (8 ਮਾਰਚ, 2021) ਨੂੰ, ਕੁੱਲ 20,19,723  ਵੈਕਸੀਨੇਸ਼ਨ ਦੀ ਖੁਰਾਕ ਦਿੱਤੀ ਗਈ ਹੈ ।

ਜਿਨ੍ਹਾਂ ਵਿਚੋਂ 17,15,380 ਲਾਭਪਾਤਰੀਆਂ ਨੂੰ ਵੈਕਸੀਨ ਦੇ ਟੀਕੇ 28,844 ਸੈਸ਼ਨਾਂ ਰਾਹੀਂ ਪਹਿਲੀ ਖੁਰਾਕ (ਐਚ. ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ) ਲਈ ਟੀਕਾ ਲਗਾਇਆ ਗਿਆ ਅਤੇ 3,04,343 ਐਚ.ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ ।

 

 

ਤਾਰੀਖ: 8 ਮਾਰਚ, 2021

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

ਕੁੱਲ ਪ੍ਰਾਪਤੀ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

89,099

1,91,930

1,82,782

1,12,413

2,21,148

12,22,351

17,15,380

3,04,343

 

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ ਸੱਤ ਵਜੇ ਤੱਕ 2.3 ਕਰੋੜ (2,30,08,733) ਤੋਂ ਵੱਧ  ਟੀਕੇ ਦੀਆਂ ਖੁਰਾਕਾਂ

 4,05,517 ਸੈਸ਼ਨਾਂ ਰਾਹੀਂ ਲਗਾਈਆਂ ਗਈਆਂ  ਹਨ ।

ਇਨ੍ਹਾਂ ਵਿੱਚ 70,75,010 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 37,39,478 ਸਿਹਤ ਸੰਭਾਲ ਵਰਕਰ

(ਦੂਜੀ ਖੁਰਾਕ), 67,92,319 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 3,25,972 ਫਰੰਟ ਲਾਈਨ ਵਰਕਰ

(ਦੂਜੀ ਖੁਰਾਕ), ਵਿਸ਼ੇਸ਼ ਖੁਰਾਕ ਸਹਿ-ਰੋਗਾਂ ਵਾਲੇ  (45 ਵੀਂ ਸਾਲ ਤੋਂ  ਵੱਧ ਉਮਰ ਦੇ ) 7,01,809 ਲਾਭਪਾਤਰੀ ਅਤੇ

60 ਸਾਲ ਤੋਂ ਵੱਧ ਉਮਰ ਦੇ 43,74,145 ਲਾਭਪਾਤਰੀ ਸ਼ਾਮਲ ਹਨ ।

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

 

ਕੁੱਲ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

70,75,010

37,39,478

67,92,319

3,25,972

7,01,809

43,74,145

2,30,08,733

.

ਮਹਾਰਾਸ਼ਟਰ, ਕੇਰਲ, ਪੰਜਾਬ, ਤਾਮਿਲਨਾਡੂ, ਗੁਜਰਾਤ ਅਤੇ ਕਰਨਾਟਕ  ਕੋਵਿਡ ਦੇ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕਰਵਾ ਰਹੇ ਹਨ। ਉਹ ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਕੀਤੇ ਗਏ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚੋਂ ਕੁੱਲ ਮਿਲਾ ਕੇ 84.04 ਫ਼ੀਸਦ ਬਣਦੇ ਹਨ I

ਪਿਛਲੇ 24 ਘੰਟਿਆਂ ਦੌਰਾਨ 15,388 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੌਂ ਵੱਧ 8,744 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ 1,412

ਮਾਮਲਿਆਂ ਨਾਲ ਕੇਰਲ ਦਾ ਨੰਬਰ ਹੈ; ਜਦੋਂ ਕਿ ਪੰਜਾਬ ਵਿੱਚ 1,229 ਨਵੇਂ ਮਾਮਲੇ ਸਾਹਮਣੇ ਆਏ ਹਨ।

 

 

ਅੱਠ ਰਾਜ,  ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸ਼ਾ ਰਹੇ ਹਨ।

 

 

 

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ 1,87,462 'ਤੇ ਪਹੁੰਚ ਗਈ ਹੈ, ਜਿਹੜੀ ਭਾਰਤ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 1.67 ਫ਼ੀਸਦ ਬਣਦੀ ਹੈ ।

 

 

 

ਹੇਠਾਂ ਦਿੱਤਾ ਗਿਆ ਗ੍ਰਾਫ ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਕੀਤੇ ਗਏ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਵੰਡ ਨੂੰ ਦਰਸਾਉਂਦਾ ਹੈ। ਚਾਰ ਰਾਜ- ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਸਿੱਕਮ, ਅਤੇ ਤ੍ਰਿਪੁਰਾ ਵਿੱਚ ਕੋਈ ਨਵਾਂ ਕੋਵਿਡ 19 ਸੰਬੰਧੀ ਮਾਮਲਾ ਸਾਹਮਣੇ ਨਹੀਂ ਆਇਆ ਹੈ, ਜਦੋਂ ਕਿ 3 ਰਾਜ- ਮਹਾਰਾਸ਼ਟਰ, ਪੰਜਾਬ ਅਤੇ ਕੇਰਲ ਵਿੱਚ ਪਿਛਲੇ 24 ਘੰਟਿਆਂ ਦੌਰਾਨ 1000 ਤੋਂ ਵੱਧ ਨਵੇਂ ਕੋਵਿਡ 19 ਦੀ ਪੁਸ਼ਟੀ ਵਾਲੇ ਮਾਮਲੇ ਸਾਹਮਣੇ ਆਏ ਹਨ।

 

****

ਐਮਵੀ / ਐਸਜੇ



(Release ID: 1703567) Visitor Counter : 222