ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਗਾ ਯੋਸ਼ੀਹਿਦੇ ਦੇ ਦਰਮਿਆਨ ਫੋਨ ’ਤੇ ਗੱਲਬਾਤ ਹੋਈ

Posted On: 09 MAR 2021 8:17PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਗਾ ਯੋਸ਼ੀਹਿਦੇ ਨਾਲ ਫੋਨ ਉੱਤੇ ਗੱਲਬਾਤ ਕੀਤੀ। 

 

ਦੋਵੇਂ ਆਗੂਆਂ ਨੇ ਪਿਛਲੇ ਕੁਝ ਵਰ੍ਹਿਆਂ ’ਚ ਆਪਸੀ ਵਿਸ਼ਵਾਸ ਤੇ ਸਾਂਝੀਆਂ ਕਦਰਾਂ–ਕੀਮਤਾਂ ਦੁਆਰਾ ਨਿਰਦੇਸ਼ਿਤ ਭਾਰਤ–ਜਪਾਨ ਦੀ ਵਿਸ਼ੇਸ਼ ਰਣਨੀਤਕ ਤੇ ਵਿਸ਼ਵ ਭਾਈਵਾਲੀ ਦੀ ਹਾਂ–ਪੱਖੀ ਰਫ਼ਤਾਰ ਉੱਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਕੋਵਿਡ–19 ਮਹਾਮਾਰੀ ਦੇ ਬਾਵਜੂਦ ਪਿਛਲੇ ਸਾਲ ਦੁਵੱਲੇ ਅਦਾਨ–ਪ੍ਰਦਾਨ ਕਾਇਮ ਰੱਖਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ‘’ਵਿਸ਼ੇਸ਼ ਹੁਨਰਮੰਦ ਕਾਮਿਆਂ (SSW) ਬਾਰੇ ਸਹਿਯੋਗ–ਪੱਤਰ ਉੱਤੇ ਪਿੱਛੇ ਜਿਹੇ ਹਸਤਾਖਰ ਕੀਤੇ ਜਾਣ ਦਾ ਵੀ ਸੁਆਗਤ ਕੀਤਾ ਅਤੇ ਇਸ ਨੂੰ ਛੇਤੀ ਤੋਂ ਛੇਤਾ ਲਾਗੂ ਕੀਤੇ ਜਾਣ ਦੀ ਇੱਛਾ ਜ਼ਾਹਿਰ ਕੀਤੀ।

 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਮੁੰਬਈ–ਅਹਿਮਦਾਬਾਦ ਹਾਈ ਸਪੀਡ ਰੇਲ (MAHSR) ਪ੍ਰੋਜੈਕਟ ਭਾਰਤ–ਜਪਾਨ ਦੁਵੱਲੀ ਰਣਨੀਤਕ ਭਾਈਵਾਲੀ ਦੀ ਇੱਕ ਰੋਸ਼ਨ ਮਿਸਾਲ ਹੈ ਤੇ ਉਸ ਨੂੰ ਸਫ਼ਲਤਾਪੂਰਬਕ ਲਾਗੂ ਕਰਨ ਦੀ ਆਪਣੀ ਪ੍ਰਤੀਬੱਧਤਾ ਪ੍ਰਗਟਾਈ।

 

ਦੋਵੇਂ ਆਗੂਆਂ ਨੇ ਆਪਸੀ ਹਿਤਾਂ ਦੇ ਖੇਤਰੀ ਤੇ ਵਿਸ਼ਵ ਮੁੱਦਿਆਂ ਬਾਰੇ ਵਿਚਾਰ ਵੀ ਸਾਂਝੇ ਕੀਤੇ ਅਤੇ ਇਸ ਤੱਥ ਉੱਤੇ ਸਹਿਮਤੀ ਪ੍ਰਗਟਾਈ ਕਿ ਦੋਵੇਂ ਦੇਸ਼ਾਂ ਵਿਚਾਲੇ ਭਾਈਵਾਲੀ ਸਾਂਝੀਆਂ ਚੁਣੌਤੀਆਂ ਦੇ ਹੱਲ ਵਿੱਚ ਪ੍ਰਮੁੱਖ ਭੂਮਿਕਾ ਨਿਭਾ ਸਕਦੀ ਹੈ। ਇਸ ਸਬੰਧੀ, ਉਨ੍ਹਾਂ ਜ਼ੋਰ ਦਿੱਤਾ ਕਿ ਆਸਟ੍ਰੇਲੀਆ ਅਤੇ ਅਮਰੀਕਾ ਜਿਹੇ ਹਮ–ਖ਼ਿਆਲ ਦੇਸ਼ਾਂ ਨਾਲ ਮਿਲ ਕੇ ਚੌਹਰੇ ਵਡਮੁੱਲੇ ਸਲਾਹ–ਮਸ਼ਵਰਿਆਂ ਦੇ ਰੂਪ ’ਚ ਕੰਮ ਕਰਨ ਉੱਤੇ ਜ਼ੋਰ ਦਿੰਦਿਆਂ ਸਹਿਮਤੀ ਪ੍ਰਗਟਾਈ ਕਿ ਅਜਿਹੀ ਲਾਹੇਵੰਦ ਵਿਚਾਰ–ਚਰਚਾ ਜ਼ਰੂਰ ਜਾਰੀ ਰਹਿਣੀ ਚਾਹੀਦੀ ਹੈ।

 

ਦੋਵੇਂ ਆਗੂਆਂ ਨੇ ਨੋਟ ਕੀਤਾ ਕਿ ਦੋਵੇਂ ਦੇਸ਼ਾਂ ਵਿਚਾਲੇ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 70ਵੀਂ ਵਰ੍ਹੇਗੰਢ 2022 ’ਚ ਹੋਵੇਗੀ ਤੇ ਸਹਿਮਤੀ ਪ੍ਰਗਟਾਈ ਕਿ ਇਹ ਸਮਾਰੋਹ ਜ਼ੋਰ–ਸ਼ੋਰ ਨਾਲ ਮਨਾਇਆ ਜਾਵੇਗਾ।

 

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸੁਗਾ ਨੂੰ ਸਲਾਨਾ ਦੁਵੱਲੇ ਸਿਖ਼ਰ–ਸੰਮੇਲਨ ਲਈ ਛੇਤੀ ਤੋਂ ਛੇਤੀ ਭਾਰਤ ਦਾ ਦੌਰਾ ਕਰਨ ਦਾ ਸੱਦਾ ਦਿੱਤਾ।

 

***

 

ਡੀਐੱਸ/ਐੱਸਐੱਚ


(Release ID: 1703649) Visitor Counter : 133