ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਮਹਾਰਾਸ਼ਟਰ, ਪੰਜਾਬ, ਕਰਨਾਟਕ, ਗੁਜਰਾਤ ਅਤੇ ਤਾਮਿਲਨਾਡੂ ਵਿੱਚ ਲਗਾਤਾਰ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧੇ ਸੰਬੰਧੀ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ


ਭਾਰਤ 3 ਕਰੋੜ ਵੈਕਸੀਨੇਸ਼ਨ ਦੀਆਂ ਖੁਰਾਕਾਂ ਦੀ ਕੁੱਲ ਟੀਕਾਕਰਨ ਦੀ ਕਵਰੇਜ਼ ਤੱਕ ਤੇਜ਼ੀ ਨਾਲ ਪਹੁੰਚ ਰਿਹਾ ਹੈ

Posted On: 15 MAR 2021 11:58AM by PIB Chandigarh

ਪੰਜ ਰਾਜ, ਮਹਾਰਾਸ਼ਟਰ, ਕੇਰਲ, ਪੰਜਾਬ, ਕਰਨਾਟਕ, ਗੁਜਰਾਤ ਅਤੇ ਤਾਮਿਲਨਾਡੂ, ਕੋਵਿਡ ਦੇ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕਰਵਾ ਰਹੇ ਹਨ। ਉਹ ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਕੀਤੇ ਗਏ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚੋਂ ਕੁੱਲ ਮਿਲਾ ਕੇ 78.41 ਫ਼ੀਸਦ ਬਣਦੇ ਹਨ I

ਪਿਛਲੇ 24 ਘੰਟਿਆਂ ਦੌਰਾਨ 26,291 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੌਂ ਵੱਧ 16,620 (ਰੋਜ਼ਾਨਾ ਨਵੇਂ ਕੇਸਾਂ ਵਿੱਚ ਤਕਰੀਬਨ 63.12 ਫ਼ੀਸਦ) ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ 1,792  ਮਾਮਲਿਆਂ ਨਾਲ ਕੇਰਲ ਦਾ ਨੰਬਰ ਹੈ; ਜਦੋਂ ਕਿ ਪੰਜਾਬ ਵਿੱਚ 1,492 ਨਵੇਂ ਮਾਮਲੇ ਸਾਹਮਣੇ ਆਏ ਹਨ।

 https://static.pib.gov.in/WriteReadData/userfiles/image/image001859I.jpg

 

ਅੱਠ ਰਾਜ,  ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੇ ਹਨ।

 ਇਹ ਹਨ-ਮਹਾਰਾਸ਼ਟਰ, ਤਾਮਿਲਨਾਡੂ, ਪੰਜਾਬ, ਮੱਧ ਪ੍ਰਦੇਸ਼, ਦਿੱਲੀ, ਗੁਜਰਾਤ, ਕਰਨਾਟਕ ਅਤੇ ਹਰਿਆਣਾ ।

ਕੇਰਲ ਵਿੱਚ, ਪਿਛਲੇ ਇੱਕ ਮਹੀਨੇ ਤੋਂ ਗਿਰਾਵਟ ਦਾ ਰੁਝਾਨ ਨਿਰੰਤਰ ਜਾਰੀ ਹੈ ।

 

 https://static.pib.gov.in/WriteReadData/userfiles/image/image0024LRB.jpghttps://static.pib.gov.in/WriteReadData/userfiles/image/image0032RMG.jpg

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ 2,19,262 'ਤੇ ਪਹੁੰਚ ਗਈ ਹੈ , ਜਿਹੜੀ ਭਾਰਤ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 1.93 ਫ਼ੀਸਦ ਬਣਦੀ ਹੈ ।

ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ ਤਿੰਨ ਰਾਜਾਂ, ਮਹਾਰਾਸ਼ਟਰ, ਕੇਰਲ ਅਤੇ ਪੰਜਾਬ ਵੱਲੋਂ ਪਿਛਲੇ 24 ਘੰਟਿਆਂ ਦੌਰਾਨ 77 ਫ਼ੀਸਦ ਨਵੇਂ ਪੁਸ਼ਟੀ ਵਾਲੇ ਮਾਮਲੇ ਦਰਜ ਕੀਤੇ ਗਏ ਹਨ ।

ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ ਇਕੱਲੇ ਮਹਾਰਾਸ਼ਟਰ ਦਾ 58 ਫ਼ੀਸਦ  ਤੋਂ ਵੱਧ ਹਿੱਸਾ ਬਣਦਾ ਹੈ।

 https://static.pib.gov.in/WriteReadData/userfiles/image/image004R7LU.jpg

 

ਹੇਠਾਂ ਦਿੱਤੇ ਗਏ ਗ੍ਰਾਫ ਵਿੱਚ 18 ਜਨਵਰੀ 2021 ਤੋਂ ਐਕਟਿਵ ਮਾਮਲਿਆਂ ਵਿੱਚ ਦਿਨ-ਪ੍ਰਤੀ-ਦਿਨ ਦੀ  ਤਬਦੀਲੀ ਨੂੰ ਦਰਸਾਇਆ ਗਿਆ ਹੈ ।

 

 https://static.pib.gov.in/WriteReadData/userfiles/image/image005QWJJ.jpg

 

 

ਦੂਜੇ ਪਾਸੇ ਭਾਰਤ, ਤੇਜ਼ੀ ਨਾਲ 3 ਕਰੋੜ ਵੈਕਸੀਨੇਸ਼ਨ ਦੀਆਂ ਖੁਰਾਕਾਂ ਦੀ ਕੁੱਲ ਟੀਕਾਕਰਨ ਦੀ ਕਵਰੇਜ਼ ਤੱਕ ਪਹੁੰਚ ਰਿਹਾ ਹੈ । ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ ਸੱਤ ਵਜੇ ਤੱਕ 5,13,065 ਸੈਸ਼ਨਾਂ ਰਾਹੀਂ 2,99,08,038 ਕਰੋੜ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

 

 ਇਨ੍ਹਾਂ ਵਿੱਚ 73,55,755 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 43,05,118 ਸਿਹਤ ਸੰਭਾਲ ਵਰਕਰ

(ਦੂਜੀ ਖੁਰਾਕ), 73,40,423 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 11,50,535 ਫਰੰਟ ਲਾਈਨ ਵਰਕਰ

(ਦੂਜੀ ਖੁਰਾਕ), ਵਿਸ਼ੇਸ਼ ਖੁਰਾਕ ਸਹਿ-ਰੋਗਾਂ ਵਾਲੇ  (45 ਸਾਲ ਤੋਂ  ਵੱਧ ਉਮਰ ਦੇ ) 14,64,014 ਲਾਭਪਾਤਰੀ ਅਤੇ

60 ਸਾਲ ਤੋਂ ਵੱਧ ਉਮਰ ਦੇ 82,92,193 ਲਾਭਪਾਤਰੀ ਸ਼ਾਮਲ ਹਨ ।

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

 

ਕੁੱਲ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

73,55,755

43,05,118

73,40,423

11,50,535

14,64,014

82,92,193 

2,99,08,038

 

ਟੀਕਾਕਰਨ ਮੁਹਿੰਮ ਦੇ 58 ਵੇਂ ਦਿਨ (14 ਮਾਰਚ, 2021) ਨੂੰ 2,211 ਸੈਸ਼ਨਾਂ ਰਾਹੀਂ 1,40,880 ਵੈਕਸੀਨੇਸ਼ਨ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ। ਐਤਵਾਰ ਹੋਣ ਕਾਰਨ, ਬਹੁਤੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਕੱਲ੍ਹ ਟੀਕਾਕਰਨ ਦੇ ਸੈਸ਼ਨਾਂ ਦਾ ਪ੍ਰਬੰਧ ਨਹੀਂ ਕੀਤਾ ਸੀ। ਜਿਨ੍ਹਾਂ ਵਿਚੋਂ 1,20,885 ਲਾਭਪਾਤਰੀਆਂ ਨੂੰ ਵੈਕਸੀਨ ਦੇ ਟੀਕੇ ਦੀ ਪਹਿਲੀ ਖੁਰਾਕ (ਐਚ. ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ) ਤਹਿਤ ਟੀਕਾ ਲਗਾਇਆ ਗਿਆ ਹੈ ਅਤੇ 19,995 ਐਚ.ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ ।

ਤਾਰੀਖ: 14 ਮਾਰਚ, 2021

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

ਕੁੱਲ ਪ੍ਰਾਪਤੀ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

7,141

   8,771

7,201

11,224

16,884

89,659

1,20,885

19,995

 

                 

 

ਭਾਰਤ ਵਿੱਚ ਮੌਜੂਦਾ ਰਿਕਵਰੀ ਦੀ ਗਿਣਤੀ  ਅੱਜ 1,10,07,352 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ  96.68 ਫੀਸਦ ਹੋ

ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 17,455 ਦੀ ਰਿਕਵਰੀ ਦਰਜ ਕੀਤੀ ਗਈ ਹੈ।

ਨਵੇਂ ਰਿਕਵਰ ਹੋਏ ਮਾਮਲਿਆਂ ਵਿਚੋਂ 84.10 ਫ਼ੀਸਦ  6 ਰਾਜਾਂ ਵਿੱਚ ਕੇਂਦਰਿਤ ਹਨ।

ਮਹਾਰਾਸ਼ਟਰ ਵਿੱਚ ਨਵੇਂ ਰਿਕਵਰ ਹੋਏ 8,861 ਮਾਮਲਿਆਂ ਦੇ ਨਾਲ ਸਭ ਤੋਂ ਵੱਧ ਇੱਕ ਦਿਨ ਦੀ ਰਿਕਵਰੀ ਰਿਪੋਰਟ ਕੀਤੀ ਗਈ ਹੈ ।

 https://static.pib.gov.in/WriteReadData/userfiles/image/image006J3XU.jpg

 

ਪਿਛਲੇ 24 ਘੰਟਿਆਂ ਦੌਰਾਨ 118 ਮੌਤਾਂ ਦੀ ਰਿਪੋਰਟ ਹੈ।

ਨਵੀਆਂ ਦਰਜ ਮੌਤਾਂ ਵਿੱਚ 6 ਸੂਬਿਆਂ ਦਾ ਹਿੱਸਾ 82.20 ਫੀਸਦ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 50 ਮੌਤਾਂ ਰਿਪੋਰਟ ਹੋਈਆਂ

ਹਨ । ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 20 ਹੋਰ ਮੌਤਾਂ ਦੀ ਖਬਰ ਹੈ ਅਤੇ ਕੇਰਲ ਵਿੱਚ ਰੋਜ਼ਾਨਾ 15 ਮੌਤਾਂ ਹੋਈਆਂ ਹਨ ।

https://static.pib.gov.in/WriteReadData/userfiles/image/image007O3DN.jpg

16 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ ਕੋਈ ਨਵੀਂ ਮੌਤ ਦੀ ਖਬਰ ਨਹੀਂ  ਹੈ।

ਇਹ ਹਨ – ਅਸਮ, ਚੰਡੀਗੜ੍ਹ, ਜੰਮੂ-ਕਸ਼ਮੀਰ (ਯੂਟੀ), ਉੜੀਸਾ, ਝਾਰਖੰਡ, ਲਕਸ਼ਦੀਪ, ਸਿੱਕਮ, ਲੱਦਾਖ (ਯੂਟੀ), ਮਨੀਪੁਰ,

ਦਮਨ ਤੇ ਦਿਉ, ਦਾਦਰਾ ਤੇ ਨਗਰ ਹਵੇਲੀ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਤ੍ਰਿਪੁਰਾ, ਅੰਡੇਮਾਨ ਅਤੇ ਨਿਕੋਬਾਰ ਟਾਪੂ,  ਅਤੇ  ਅਰੁਣਾਚਲ ਪ੍ਰਦੇਸ਼ ।

 

****

 

ਐਮਵੀ / ਐਸਜੇ



(Release ID: 1704931) Visitor Counter : 173