ਮੰਤਰੀ ਮੰਡਲ
ਕੈਬਨਿਟ ਨੇ ਭਾਰਤ ਅਤੇ ਮਾਲਦੀਵ ਦੇ ਦਰਮਿਆਨ ਖੇਡਾਂ ਅਤੇ ਯੁਵਾ ਮਾਮਲਿਆਂ ਵਿੱਚ ਸਹਿਯੋਗ ਬਾਰੇ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ
Posted On:
16 MAR 2021 4:01PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੂੰ ਭਾਰਤ ਗਣਰਾਜ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਤੇ ਮਾਲਦੀਵ ਗਣਰਾਜ ਦੇ ਯੁਵਾ, ਖੇਡ ਅਤੇ ਸਮੁਦਾਇਕ ਸਸ਼ਕਤੀਕਰਣ ਮੰਤਰਾਲੇ ਦੇ ਦਰਮਿਆਨ ਖੇਡਾਂ ਅਤੇ ਯੁਵਾ ਮਾਮਲਿਆਂ ਵਿੱਚ ਸਹਿਯੋਗ ਦੇ ਲਈ ਹਸਤਾਖਰ ਕੀਤੇ ਗਏ ਸਹਿਮਤੀ ਪੱਤਰ ਤੋਂ ਜਾਣੂ ਕਰਵਾਇਆ ਗਿਆ। ਸਹਿਮਤੀ ਪੱਤਰ ‘ਤੇ ਨਵੰਬਰ, 2020 ਵਿੱਚ ਹਸਤਾਖਰ ਕੀਤੇ ਗਏ ਸਨ।
ਉਦੇਸ਼:
ਭਾਰਤ ਅਤੇ ਮਾਲਦੀਵ ਦੇ ਦਰਮਿਆਨ ਖੇਡਾਂ ਅਤੇ ਯੁਵਾ ਮਾਮਲਿਆਂ ਦੇ ਖੇਤਰ ਵਿੱਚ ਦੁਵੱਲੇ ਅਦਾਨ-ਪ੍ਰਦਾਨ ਪ੍ਰੋਗਰਾਮਾਂ ਨਾਲ ਖੇਡ ਵਿਗਿਆਨ, ਖੇਡ ਔਸ਼ਧੀ, ਕੋਚਿੰਗ ਤਕਨੀਕਾਂ, ਯੂਥ ਫੈਸਟੀਵਲਾਂ ਅਤੇ ਕੈਂਪਾਂ ਵਿੱਚ ਭਾਗੀਦਾਰੀ ਦੇ ਖੇਤਰ ਵਿੱਚ ਗਿਆਨ ਅਤੇ ਮੁਹਾਰਤ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਇਸ ਸਦਕਾ ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿੱਚ ਸਾਡੇ ਖਿਡਾਰੀਆਂ ਦਾ ਪ੍ਰਦਰਸ਼ਨ ਬਿਹਤਰ ਹੋਵੇਗਾ ਅਤੇ ਭਾਰਤ ਅਤੇ ਮਾਲਦੀਵ ਦਰਮਿਆਨ ਦੁਵੱਲੇ ਸਬੰਧ ਮਜ਼ਬੂਤ ਹੋਣਗੇ।
ਲਾਭ:
ਖੇਡਾਂ ਅਤੇ ਯੁਵਾ ਮਾਮਲਿਆਂ ਵਿੱਚ ਮਾਲਦੀਵ ਦੇ ਨਾਲ ਦੁਵੱਲੇ ਸਹਿਯੋਗ ਦਾ ਲਾਭ ਸਮਾਨ ਰੂਪ ਨਾਲ ਸਾਰੇ ਖਿਡਾਰੀਆਂ ਨੂੰ ਮਿਲੇਗਾ, ਭਲੇ ਹੀ ਉਹ ਕਿਸੇ ਜਾਤ, ਪੰਥ, ਖੇਤਰ, ਧਰਮ ਅਤੇ ਲਿੰਗ ਦੇ ਹੋਣ।
****
ਡੀਐੱਸ
(Release ID: 1705218)
Visitor Counter : 156
Read this release in:
English
,
Urdu
,
Marathi
,
Hindi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam