ਯੁਵਾ ਮਾਮਲੇ ਤੇ ਖੇਡ ਮੰਤਰਾਲਾ
ਕੇਂਦਰ ਸਰਕਾਰ ਦੇਸ਼ ਭਰ ਦੇ ਖਿਡਾਰੀਆਂ ਦਾ ਸਮਰਥਨ ਕਰ ਰਹੀ ਹੈ ਤਾਂ ਜੋ ਉਹ ਓਲੰਪਿਕ ਵਿੱਚ ਹਿੱਸਾ ਲੈਣ ਲਈ ਵੱਧ ਤੋਂ ਵੱਧ ਕੋਟਾ ਪ੍ਰਾਪਤ ਕਰ ਸਕਣ ਅਤੇ ਉਨ੍ਹਾਂ ਦੇ ਤਗਮੇ ਜਿੱਤਣ ਦੀਆਂ ਸੰਭਾਵਨਾਵਾਂ ਵਿੱਚ ਵਾਧਾ ਕੀਤਾ ਜਾ ਸਕੇ: ਸ਼੍ਰੀ ਕੀਰੇਨ ਰਿਜੀਜੂ
Posted On:
15 MAR 2021 5:03PM by PIB Chandigarh
ਓਲੰਪਿਕਸ ਸਮੇਤ ਅੰਤਰਰਾਸ਼ਟਰੀ ਖੇਡ ਪ੍ਰੋਗਰਾਮਾਂ ਲਈ ਭਾਰਤੀ ਖਿਡਾਰੀਆਂ ਅਤੇ ਟੀਮਾਂ ਦੀ ਤਿਆਰੀ ਇੱਕ ਚੱਲ ਰਹੀ ਪ੍ਰਕਿਰਿਆ ਹੈ| ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿੱਚ ਭਾਰਤੀ ਟੀਮਾਂ ਦੀ ਸਿਖਲਾਈ ਅਤੇ ਭਾਗੀਦਾਰੀ ਲਈ ਵਿੱਤੀ ਸਹਾਇਤਾ ਦੇ ਕੇ ਨੈਸ਼ਨਲ ਸਪੋਰਟਸ ਫੈਡਰੇਸ਼ਨਜ਼ (ਐੱਨਐੱਸਐੱਫ਼) ਜ਼ਰੀਏ ਤਮਿਲ ਨਾਡੂ ਸਮੇਤ ਦੇਸ਼ ਦੇ ਸਾਰੇ ਖਿਡਾਰੀਆਂ ਦਾ ਸਮਰਥਨ ਕਰ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਭਾਰਤ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਦੇ ਆਯੋਜਨ, ਸਾਜ਼ੋ-ਸਮਾਨ ਦੀ ਖਰੀਦ, ਰਾਸ਼ਟਰੀ ਟੀਮਾਂ / ਖਿਡਾਰੀਆਂ ਨੂੰ ਭਾਰਤੀ ਅਤੇ ਵਿਦੇਸ਼ੀ ਕੋਚਾਂ ਦੀ ਲੋੜੀਂਦੀ ਤਕਨੀਕੀ ਅਤੇ ਵਿਗਿਆਨਕ ਸਹਾਇਤਾ ਦੇ ਨਾਲ ਸਿਖਲਾਈ ਦੇ ਲਈ ਸਹਾਇਤਾ ਕਰ ਰਹੀ ਹੈ| ਤਾਂ ਜੋ ਖਿਡਾਰੀ ਓਲੰਪਿਕ ਵਿੱਚ ਹਿੱਸਾ ਲੈਣ ਲਈ ਵੱਧ ਤੋਂ ਵੱਧ ਕੋਟਾ ਪ੍ਰਾਪਤ ਕਰ ਸਕਣ ਅਤੇ ਉਨ੍ਹਾਂ ਨੂੰ ਤਮਗੇ ਜਿੱਤਣ ਦੀਆਂ ਸੰਭਾਵਨਾਵਾਂ ਵਿੱਚ ਵਾਧਾ ਕਰਨ ਦੇ ਯੋਗ ਬਣਾਇਆ ਜਾ ਸਕੇ| ਨੈਸ਼ਨਲ ਸਪੋਰਟਸ ਫੈਡਰੇਸ਼ਨਜ਼ (ਐੱਨਐੱਸਐੱਫ਼) ਦੀ ਸਹਾਇਤਾ ਯੋਜਨਾ ਦੇ ਤਹਿਤ, ਰਾਸ਼ਟਰੀ ਚੈਂਪੀਅਨਸ਼ਿਪਾਂ, ਭਾਰਤ ਵਿੱਚ ਅੰਤਰਰਾਸ਼ਟਰੀ ਟੂਰਨਾਮੈਂਟਾਂ, ਵਿਦੇਸ਼ਾਂ ਵਿੱਚ ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿੱਚ ਹਿੱਸਾ ਲੈਣ, ਕੋਚਿੰਗ ਕੈਂਪ, ਉਪਕਰਣਾਂ ਦੀ ਖਰੀਦ, ਵਿਦੇਸ਼ੀ ਕੋਚਾਂ ਦੀ ਸ਼ਮੂਲੀਅਤ ਆਦਿ ਲਈ ਫੰਡ ਮੁਹੱਈਆ ਕਰਵਾਏ ਜਾਂਦੇ ਹਨ।
ਐੱਨਐੱਸਐੱਫ਼ ਨੂੰ ਸਹਾਇਤਾ ਦੀ ਯੋਜਨਾ ਦੇ ਤਹਿਤ ਰਾਜ ਅਨੁਸਾਰ ਫੰਡਾਂ ਦੀ ਵੰਡ ਨਹੀਂ ਕੀਤੀ ਜਾਂਦੀ| ਅਥਲੀਟਾਂ ਦੀ ਸਿਖਲਾਈ ਅਤੇ ਖੇਡ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ, ਰਾਸ਼ਟਰੀ ਚੈਂਪੀਅਨਸ਼ਿਪਾਂ ਦਾ ਆਯੋਜਨ ਕਰਨ ਅਤੇ ਭਾਰਤ ਵਿੱਚ ਅੰਤਰਰਾਸ਼ਟਰੀ ਟੂਰਨਾਮੈਂਟਾਂ ਨੂੰ ਆਯੋਜਿਤ ਕਰਨ ਆਦਿ ਲਈ ਫੰਡਾਂ ਦੀ ਵੰਡ ਅਤੇ ਵਰਤੋਂ ਕੀਤੀ ਜਾਂਦੀ ਹੈ|
ਓਲੰਪਿਕਸ ਸਮੇਤ ਅੰਤਰਰਾਸ਼ਟਰੀ ਖੇਡ ਸਮਾਗਮਾਂ ਲਈ ਤਿਆਰੀ ਕਰ ਰਹੀਆਂ ਟੀਮਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਦੀਆਂ ਖੇਡ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਦੇਸ਼ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਉਸਾਰੀ ਕਰਨਾ/ ਅਪਗ੍ਰੇਡ ਕਰਨਾ ਇੱਕ ਚੱਲ ਰਹੀ ਪ੍ਰਕਿਰਿਆ ਹੈ। ਨਵੀਂ ਦਿੱਲੀ ਅਤੇ ਦੇਸ਼ ਭਰ ਵਿੱਚ ਇਸ ਦੇ ਕੇਂਦਰਾਂ ਵਿੱਚ ਸਪੋਰਟਸ ਅਥਾਰਟੀ ਆਫ਼ ਇੰਡੀਆ ਦੀਆਂ ਸਪੋਰਟਸ ਸਟੇਡੀਆ ਅਤੇ ਹੋਰ ਖੇਡ ਸਹੂਲਤਾਂ ਸਮੇਂ-ਸਮੇਂ ’ਤੇ ਅਪਗ੍ਰੇਡ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਅੰਤਰਰਾਸ਼ਟਰੀ ਮਾਪਦੰਡ ਦੇ ਅਨੁਕੂਲ ਬਣਾਇਆ ਜਾ ਸਕੇ| ਇਸ ਤੋਂ ਇਲਾਵਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਖੇਲੋ ਇੰਡੀਆ ਯੋਜਨਾ ਲਾਗੂ ਕਰ ਰਿਹਾ ਹੈ ਜੋ ਰਾਜਾਂ/ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਖੇਡਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ/ ਅਪਗ੍ਰੇਡੇਸ਼ਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਦਾ ਹੈ, ਜਿਸ ਨੂੰ ਭਾਰਤੀ ਖਿਡਾਰੀਆਂ ਅਤੇ ਟੀਮਾਂ ਦੁਆਰਾ ਓਲੰਪਿਕਸ ਸਮੇਤ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਸਿਖਲਾਈ ਲਈ ਵੀ ਵਰਤਿਆ ਜਾਂਦਾ ਹੈ|
ਨੈਸ਼ਨਲ ਸਪੋਰਟਸ ਫੈਡਰੇਸ਼ਨ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਨੇ ਮਿਲ ਕੇ ਓਲੰਪਿਕਸ ਵਿੱਚ ਸਭ ਤੋਂ ਵੱਡੀ ਭਾਰਤੀ ਟੁਕੜੀ ਦੀ ਭਾਗੀਦਾਰੀ ਨੂੰ ਸੁਨਿਸ਼ਚਿਤ ਕਰਨ ਲਈ ਆਪਣੇ ਟੀਚੇ ਨਿਰਧਾਰਤ ਕੀਤੇ ਹਨ, ਜੋ ਉੱਚ ਪੱਧਰ ਦੇ ਤਮਗੇ ਪ੍ਰਾਪਤ ਕਰਨ ਦੀ ਸੰਭਾਵਨਾ ਨੂੰ ਵਧਾਵੇਗਾ।
ਇਹ ਜਾਣਕਾਰੀ ਯੁਵਾ ਮਾਮਲੇ ਅਤੇ ਖੇਡ ਰਾਜ ਮੰਤਰੀ ਸ਼੍ਰੀ ਕਿਰੇਨ ਰੀਜੀਜੁ ਨੇ ਅੱਜ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਦਿੱਤੀ।
*****
ਐੱਨਬੀ/ ਓਏ
(Release ID: 1705313)
Visitor Counter : 151