ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕੋਵਿਡ-19 ਦੀ ਸਥਿਤੀ ਸਬੰਧੀ ਮੁੱਖ ਮੰਤਰੀਆਂ ਨੂੰ ਸੰਬੋਧਨ ਕੀਤਾ


ਟੀਕਾਕਰਣ ਕੇਂਦਰਾਂ ਦੀ ਸੰਖਿਆ ਵਧਾਓ ਅਤੇ ਆਰਟੀ-ਪੀਸੀਆਰ ਟੈਸਟਿੰਗ ਵਧਾਓ: ਪ੍ਰਧਾਨ ਮੰਤਰੀ


ਟੀਕੇ ਦੀਆਂ ਖੁਰਾਕਾਂ ਦੀ ਬਰਬਾਦੀ ਤੋਂ ਬਚਣ ਲਈ ਕਿਹਾ


ਮਾਈਕਰੋ ਕੰਟੇਨਮੈਂਟ ਜ਼ੋਨ ਅਤੇ 'ਟੈਸਟ, ਟ੍ਰੈਕ ਐਂਡ ਟ੍ਰੀਟ' ‘ਤੇ ਜ਼ੋਰ ਦਿੱਤਾ

Posted On: 17 MAR 2021 3:32PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਜ਼ਰੀਏ ਕੋਵਿਡ-19 ਦੀ ਸਥਿਤੀ ਬਾਰੇ ਵਿਭਿੰਨ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ।

 

ਮੁੱਖ ਮੰਤਰੀਆਂ ਨੇ ਕੋਵਿਡ ਖ਼ਿਲਾਫ਼ ਲੜਾਈ ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਦੀ ਸ਼ਲਾਘਾ ਕੀਤੀ।  ਉਨ੍ਹਾਂ ਨੇ ਦੇਸ਼ ਭਰ ਵਿੱਚ ਟੀਕਾਕਰਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ, ਜਦਕਿ ਟੀਕਾਕਰਣ ਦੇ ਕਵਰੇਜ ਨੂੰ ਹੋਰ ਵਿਸਤ੍ਰਿਤ ਕਰਨ ਲਈ ਉਨ੍ਹਾਂ ਆਪਣੇ ਇਨਪੁੱਟ ਅਤੇ ਸੁਝਾਅ ਵੀ ਦਿੱਤੇ।

 

ਕੁਝ ਰਾਜਾਂ ਵਿੱਚ ਮਾਮਲਿਆਂ ਦੇ ਤਾਜ਼ਾ ਵਾਧਾ ਦੇ ਮੱਦੇਨਜ਼ਰ ਆਮ ਲੋਕਾਂ ਵਿੱਚ ਕੋਵਿਡ ਉਚਿਤ ਵਿਵਹਾਰ ਨੂੰ ਕਾਇਮ ਰੱਖਣ ਦੀ ਚੁਣੌਤੀ ਬਾਰੇ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਸਥਿਤੀ ਦੀ ਵਧੇਰੇ ਚੌਕਸੀ ਅਤੇ ਨਿਗਰਾਨੀ ਦੀ ਜ਼ਰੂਰਤ 'ਤੇ ਸਹਿਮਤ ਹੋਏ।

 

ਗ੍ਰਹਿ ਮੰਤਰੀ ਨੇ ਉਨ੍ਹਾਂ ਜ਼ਿਲ੍ਹਿਆਂ ਦੀ ਸੂਚੀ ਦਿੱਤੀ ਜਿਨ੍ਹਾਂ 'ਤੇ ਮੁੱਖ ਮੰਤਰੀਆਂ ਨੂੰ ਵਿਸ਼ਾਣੂ ਦੇ ਫੈਲਣ ਨੂੰ ਰੋਕਣ ਲਈ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ।  ਕੇਂਦਰੀ ਸਿਹਤ ਸਕੱਤਰ ਨੇ ਦੇਸ਼ ਦੀ ਮੌਜੂਦਾ ਕੋਵਿਡ ਸਥਿਤੀ ਅਤੇ ਟੀਕਾਕਰਣ ਦੀ ਰਣਨੀਤੀ ਬਾਰੇ ਇੱਕ ਪੇਸ਼ਕਾਰੀ ਦਿੱਤੀ।

 

https://youtu.be/aK79AxBzGas


 

ਮੁੱਖ ਮੰਤਰੀਆਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ 96% ਤੋਂ ਵੱਧ ਕੇਸ ਠੀਕ ਹੋ ਚੁੱਕੇ ਹਨ ਅਤੇ ਭਾਰਤ ਵਿਸ਼ਵ ਵਿੱਚ ਸਭ ਤੋਂ ਘੱਟ ਮੌਤ ਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਿੱਚ ਉੱਚ ਪਾਜ਼ਿਟਿਵ ਟੈਸਟ ਦਰ ਅਤੇ ਪੰਜਾਬ ਅਤੇ ਮਹਾਰਾਸ਼ਟਰ ਵਿੱਚ ਵੱਧ ਰਹੇ ਕੇਸਾਂ ਬਾਰੇ ਚਿੰਤਾ ਪ੍ਰਗਟਾਈ। ਪਿਛਲੇ ਕੁਝ ਹਫਤਿਆਂ ਦੌਰਾਨ ਦੇਸ਼ ਦੇ 70 ਜ਼ਿਲ੍ਹਿਆਂ ਵਿੱਚ 150 ਪ੍ਰਤੀਸ਼ਤ ਵਾਧਾ ਦਰਜ ਹੋਇਆ ਹੈ। ਉਨ੍ਹਾਂ ਕੋਰੋਨਾ ਦੀ ਇਸ ਉੱਭਰ ਰਹੀ "ਦੂਸਰੀ ਲਹਿਰ" ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇ ਅਸੀਂ ਹੁਣ ਇਸ ਵੱਧ ਰਹੀ ਮਹਾਮਾਰੀ ਨੂੰ ਨਹੀਂ ਰੋਕਦੇ ਤਾਂ ਇਸਦਾ ਦੇਸ਼-ਵਿਆਪੀ ਪ੍ਰਕੋਪ ਹੋ ਸਕਦਾ ਹੈ।

 

ਕੋਰੋਨਾ ਦੀ ਇਸ ਉੱਭਰ ਰਹੀ "ਦੂਸਰੀ ਲਹਿਰ" ਨੂੰ ਰੋਕਣ ਲਈ, ਪ੍ਰਧਾਨ ਮੰਤਰੀ ਨੇ ਜਲਦੀ ਅਤੇ ਨਿਰਣਾਇਕ ਕਦਮ ਚੁੱਕਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਸਥਾਨਕ ਸ਼ਾਸਨ ਦੀਆਂ ਸਮੱਸਿਆਵਾਂ ਦੇ ਹੱਲ ਦੇ ਮਹੱਤਵ ਉੱਤੇ ਜ਼ੋਰ ਦਿੱਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕੋਰੋਨਾ ਵਿਰੁੱਧ ਲੜਾਈ ਵਿੱਚ ਸਾਡੀਆਂ ਪ੍ਰਾਪਤੀਆਂ ਤੋਂ ਜੋ ਵਿਸ਼ਵਾਸ ਮਿਲਿਆ ਹੈ, ਉਸਨੂੰ ਲਾਪਰਵਾਹੀ ਵਿੱਚ ਨਹੀਂ ਬਦਲ ਦਿੱਤਾ ਜਾਣਾ  ਚਾਹੀਦਾ। ਉਨ੍ਹਾਂ ਅੱਗੇ ਜ਼ੋਰ ਦੇ ਕੇ ਕਿਹਾ ਕਿ ਜਨਤਾ ਨੂੰ ਪੈਨਿਕ ਮੋਡ ਵਿੱਚ ਨਹੀਂ ਲਿਆਉਣਾ ਚਾਹੀਦਾ ਅਤੇ ਨਾਲ ਹੀ ਮੁਸੀਬਤ ਤੋਂ ਵੀ ਛੁਟਕਾਰਾ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਸਾਡੇ ਯਤਨਾਂ ਵਿੱਚ ਆਪਣੇ ਪਿਛਲੇ ਤਜ਼ੁਰਬੇ ਨੂੰ ਸ਼ਾਮਲ ਕਰਕੇ ਰਣਨੀਤੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

 

ਪ੍ਰਧਾਨ ਮੰਤਰੀ ਨੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਵਿਵਸਥਾ ਦੀ ਜ਼ਰੂਰਤ ਜਤਾਈ। ਉਨ੍ਹਾਂ ‘ਟੈਸਟ, ਟ੍ਰੈਕ ਐਂਡ ਟ੍ਰੀਟ’ ਪ੍ਰਤੀ ਗੰਭੀਰ ਹੋਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਜਿਹਾ ਕਿ ਅਸੀਂ ਪਿਛਲੇ ਇੱਕ ਸਾਲ ਤੋਂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਬਹੁਤ ਘੱਟ ਸਮੇਂ ਵਿੱਚ ਹਰੇਕ ਸੰਕਰਮਿਤ ਵਿਅਕਤੀ ਦੇ ਸੰਪਰਕਾਂ ਦਾ ਪਤਾ ਲਗਾਉਣਾ ਅਤੇ ਆਰਟੀ-ਪੀਸੀਆਰ ਟੈਸਟ ਦੀ ਦਰ ਨੂੰ 70 ਪ੍ਰਤੀਸ਼ਤ ਤੋਂ ਉੱਪਰ ਰੱਖਣਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕੇਰਲ, ਓਡੀਸ਼ਾ, ਛੱਤੀਸਗੜ੍ਹ ਅਤੇ ਉੱਤਰ ਪ੍ਰਦੇਸ਼ ਜਿਹੇ ਰਾਜਾਂ ਵਿੱਚ ਹੋਰ ਜ਼ਿਆਦਾ ਆਰਟੀ-ਪੀਸੀਆਰ ਟੈਸਟ ਕਰਨ 'ਤੇ ਜ਼ੋਰ ਦਿੱਤਾ ਜੋ ਕਿ ਰੈਪਿਡ ਐਂਟੀਜਨ ਟੈਸਟਾਂ ਉੱਤੇ ਵਧੇਰੇ ਜ਼ੋਰ ਦਿੰਦੇ ਹਨ।

 

ਪ੍ਰਧਾਨ ਮੰਤਰੀ ਨੇ ਟੈਸਟ ਵਧਾਉਣ ਅਤੇ ਛੋਟੇ ਸ਼ਹਿਰਾਂ ਵਿੱਚ “ਰੈਫ਼ਰਲ ਸਿਸਟਮ” ਅਤੇ “ਐਂਬੂਲੈਂਸ ਨੈੱਟਵਰਕ” ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਇਹ ਇਸ ਲਈ ਹੈ ਕਿਉਂਕਿ ਹੁਣ ਸਾਰਾ ਦੇਸ਼ ਯਾਤਰਾ ਲਈ ਖੁੱਲ੍ਹ ਗਿਆ ਹੈ ਅਤੇ ਯਾਤਰਾ ਕਰਨ ਵਾਲੇ ਲੋਕਾਂ ਦੀ ਸੰਖਿਆ ਵੀ ਵਧ ਗਈ ਹੈ। ਉਨ੍ਹਾਂ ਨੇ ਆਪਸ ਵਿੱਚ ਜਾਣਕਾਰੀ ਸਾਂਝੀ ਕਰਨ ਲਈ ਇੱਕ ਨਵੇਂ ਢਾਂਚੇ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਇਸੇ ਤਰ੍ਹਾਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਸੰਪਰਕਾਂ ਦੀ ਨਿਗਰਾਨੀ ਲਈ ਐੱਸਓਪੀ ਦੀ ਪਾਲਣਾ ਕਰਨ ਦੀ ਜ਼ਿੰਮੇਵਾਰੀ ਵੀ ਵੱਧ ਗਈ ਹੈ।

 

ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਸਾਨੂੰ ਕੋਰੋਨਾ ਵਾਇਰਸ ਦੇ ਪਰਿਵਰਤਨ ਦੀ ਪਹਿਚਾਣ ਕਰਨ ਅਤੇ ਉਨ੍ਹਾਂ ਦੇ ਪ੍ਰਭਾਵਾਂ ਦਾ ਮੁਲਾਂਕਣ ਕਰਨ ਦੀ ਲੋੜ ਹੈ। ਉਨ੍ਹਾਂ ਨੇ ਦੇਸ਼ ਵਿੱਚ ਟੀਕਾਕਰਣ ਦੀ ਨਿਰੰਤਰ ਵਧ ਰਹੀ ਰਫਤਾਰ ਅਤੇ ਟੀਕਾਕਰਣ ਦਰ ਦੇ, ਇੱਕ ਦਿਨ ਵਿੱਚ ਹੀ 30 ਲੱਖ ਤੋਂ ਵੱਧ ਟੀਕੇ ਲਗਾ ਕੇ ਪਾਰ ਕਰਨ ਲਈ ਸ਼ਲਾਘਾ ਕੀਤੀ। ਪਰ ਇਸ ਦੇ ਨਾਲ ਹੀ ਉਨ੍ਹਾਂ ਟੀਕੇ ਦੀ ਖੁਰਾਕ ਦੀ ਬਰਬਾਦੀ ਦੀ ਸਮੱਸਿਆ ਨੂੰ ਬਹੁਤ ਗੰਭੀਰਤਾ ਨਾਲ ਲਏ ਜਾਣ  ਦੀ ਚੇਤਾਵਨੀ ਦਿੱਤੀ। ਉਨ੍ਹਾਂ ਨੋਟ ਕੀਤਾ ਕਿ ਤੇਲੰਗਾਨਾ, ਆਂਧਰ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਟੀਕੇ ਦੀ ਵੇਸਟੇਜ 10 ਪ੍ਰਤੀਸ਼ਤ ਹੈ। ਉਨ੍ਹਾਂ ਟੀਕੇ ਦੀ ਵੇਸਟੇਜ ਨੂੰ ਘੱਟ ਕਰਨ ਲਈ ਸਥਾਨਕ ਪੱਧਰ 'ਤੇ ਯੋਜਨਾਬੰਦੀ ਅਤੇ ਪ੍ਰਸ਼ਾਸਨ ਦੀਆਂ ਕਮੀਆਂ ਨੂੰ ਤੁਰੰਤ ਦੂਰ ਕਰਨ ਦੀ ਅਪੀਲ ਕੀਤੀ।

 

ਪ੍ਰਧਾਨ ਮੰਤਰੀ ਨੇ ਸਾਰਾਂਸ਼ ਪੇਸ਼ ਕਰਦਿਆਂ ਕਿਹਾ ਕਿ ਉਪਰੋਕਤ ਕਦਮਾਂ ਦੇ ਨਾਲ ਨਾਲ ਇਸ ਸੰਕਰਮਣ ਦੇ ਫੈਲਣ ਨੂੰ ਰੋਕਣ ਲਈ ਮੁੱਢਲੇ ਕਦਮ ਮਾਸਕ ਪਹਿਨਣਾਂ, ਸਰੀਰਕ ਦੂਰੀ ਬਣਾਈ ਰੱਖਣਾ, ਸਾਫ਼-ਸਫ਼ਾਈ ਦਾ ਧਿਆਨ ਰੱਖਣਾ ਆਦਿ ਹਨ। ਉਨ੍ਹਾਂ ਅਪੀਲ ਕੀਤੀ ਕਿ ਅਜਿਹੇ ਕਦਮਾਂ ਵਿੱਚ ਕੋਈ ਢਿੱਲ-ਮੱਠ ਨਹੀਂ ਹੋਣੀ ਚਾਹੀਦੀ ਅਤੇ ਇਨ੍ਹਾਂ ਵਿਸ਼ਿਆਂ ਉੱਤੇ ਲੋਕਾਂ ਦੀ ਜਾਗਰੂਕਤਾ ਨੂੰ ਉੱਚਾ ਬਣਾਈ ਰੱਖਣਾ ਹੋਏਗਾ। ਉਨ੍ਹਾਂ ਟੀਕਾਕਰਣ ਕੇਂਦਰਾਂ ਦੀ ਸੰਖਿਆ ਵਧਾਉਣ ਲਈ ਕਿਹਾ ਅਤੇ ਟੀਕੇ ਦੀ ਮਿਆਦ ਪੁੱਗਣ ਦੀ ਤਰੀਕ ਬਾਰੇ ਸੁਚੇਤ ਰਹਿਣ ਲਈ ਕਿਹਾ। ਪ੍ਰਧਾਨ ਮੰਤਰੀ ਨੇ “ਦਵਾਈ ਭੀ ਔਰ ਕੜਾਈ ਭੀ” ‘ਤੇ ਜ਼ੋਰ ਦਿੱਤਾ।


 

              *********


 

ਡੀਐੱਸ / ਏਕੇ(Release ID: 1705601) Visitor Counter : 257