ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਮਹਾਰਾਸ਼ਟਰ, ਪੰਜਾਬ, ਕਰਨਾਟਕ, ਗੁਜਰਾਤ ਅਤੇ ਛੱਤੀਸਗੜ੍ਹ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਭਾਰੀ ਵਾਧੇ ਨੂੰ ਦਰਸਾ ਰਹੇ ਹਨ
ਕੇਂਦਰ ਦੇਸ਼ ਵਿੱਚ ਵੱਧ ਰਹੇ ਕੋਵਿਡ 19 ਮਾਮਲਿਆਂ ਨੂੰ ਲੈ ਕੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਨੇੜਿਓਂ ਸੰਪਰਕ ਬਰਕਰਾਰ ਰੱਖ ਰਿਹਾ ਹੈ ਅਤੇ ਐਕਟਿਵ ਢੰਗ ਨਾਲ ਜੁੜ ਰਿਹਾ ਹੈ
ਲਗਭਗ 4 ਕਰੋੜ ਕੋਵਿਡ 19 ਵੈਕਸੀਨੇਸ਼ਨਸ਼ ਖੁਰਾਕਾਂ ਦਾ ਪ੍ਰਬੰਧਨ ਕੀਤਾ ਜਾ ਚੁੱਕਾ ਹੈ
Posted On:
19 MAR 2021 11:11AM by PIB Chandigarh
ਦੇਸ਼ ਦੇ ਕੁਝ ਸੂਬੇ, ਰੋਜ਼ਾਨਾ ਨਵੇਂ ਕੋਵਿਡ ਮਾਮਲਿਆਂ ਵਿੱਚ ਵਾਧੇ ਦੀ ਰਿਪੋਰਟ ਦਰਜ ਕਰਵਾ ਰਹੇ ਹਨ। ਮਹਾਰਾਸ਼ਟਰ, ਪੰਜਾਬ, ਕਰਨਾਟਕ, ਗੁਜਰਾਤ ਅਤੇ ਛੱਤੀਸਗੜ੍ਹ ਮਿਲ ਕੇ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ 80.63 ਫ਼ੀਸਦ ਦਾ ਯੋਗਦਾਨ ਪਾ ਰਹੇ ਹਨ ।
ਪਿਛਲੇ 24 ਘੰਟਿਆਂ ਦੌਰਾਨ 39,726 ਨਵੇਂ ਰੋਜ਼ਾਨਾ ਪੁਸ਼ਟੀ ਵਾਲੇ ਮਾਮਲੇ ਸਾਹਮਣੇ ਆਏ ਹਨ।
ਮਹਾਰਾਸ਼ਟਰ ਵਿੱਚ 25,833 ਮਾਮਲਿਆਂ ਨਾਲ, ਸਭ ਤੋਂ ਵੱਧ ਰੋਜ਼ਾਨਾ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ, ਜਿਹੜੇ ਰੋਜ਼ਾਨਾ ਦਰਜ ਕੀਤੇ ਗਏ ਕੇਸਾਂ ਦੇ 65 ਫ਼ੀਸਦ ਬਣਦੇ ਹਨ। ਇਸ ਤੋਂ ਬਾਅਦ 2,369 ਕੇਸਾਂ ਨਾਲ ਪੰਜਾਬ ਦਾ ਨੰਬਰ ਹੈ ਜਦਕਿ ਕੇਰਲ ਵਿੱਚ 1,899 ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।
ਅੱਠ ਰਾਜ, ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੇ ਹਨ।
ਕੇਂਦਰ, ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਸਾਰੀਆਂ ਸਰਕਾਰਾਂ ਨਾਲ ਨਿਰੰਤਰ ਢੰਗ ਨਾਲ ਜੁੜ ਰਿਹਾ ਹੈ, ਖ਼ਾਸਕਰ ਉਨ੍ਹਾਂ ਖੇਤਰਾਂ ਨਾਲ, ਜਿਹੜੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਨੂੰ ਦਰਸਾ ਰਹੇ ਹਨ ਅਤੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰ ਸਰਕਾਰ ਨਿਯਮਤ ਤੌਰ 'ਤੇ ਉਨ੍ਹਾਂ ਨਾਲ ਕੋਵਿਡ ਪਾਬੰਦੀਆਂ ਦੀ ਸਥਿਤੀ ਅਤੇ ਜਨਤਕ ਸਿਹਤ ਦੇ ਉਪਾਵਾਂ ਬਾਰੇ ਸਮੀਖਿਆ ਕਰ ਰਹੀ ਹੈ।
ਸੂਬਿਆਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਟੈਸਟਿੰਗ ਵਿੱਚ ਕਮੀ ਦੀ ਰਿਪੋਰਟ ਕਰਨ ਵਾਲੇ ਜ਼ਿਲ੍ਹਿਆਂ ਵਿੱਚ ਟੈਸਟਿੰਗ ਵਿੱਚ ਸੁਧਾਰ ਕਰਨ ਅਤੇ ਆਰਟੀ-ਪੀਸੀਆਰ ਟੈਸਟਾਂ (70ਫੀਸਦ ਤੋਂ ਵੱਧ) ਦੀ ਸਮੁੱਚੀ ਹਿੱਸੇਦਾਰੀ ਨੂੰ ਵਧਾਉਣ ਦੀ ਸਲਾਹ ਦਿੱਤੀ ਗਈ ਹੈ । , ਖਾਸ ਤੌਰ ‘ਤੇ ਵਾਧਾ ਦਰਜ ਕਰਵਾ ਰਹੇ ਜ਼ਿਲ੍ਹਿਆਂ ਵਿੱਚ, ਸਰਕਾਰ ਦੀ ਰਣਨੀਤੀ ਅਨੁਸਾਰ ਇਲਾਜ ਕਰਨ ਲਈ ਟੈਸਟ, ਟਰੈਕ ਅਤੇ ਟ੍ਰੀਟਮੈਂਟ ਲਈ ਐਂਟੀਜੇਨ ਟੈਸਟਿੰਗ ਦੀ ਗਿਣਤੀ ਦੇ ਵਾਧੇ ਵੱਲ ਧਿਆਨ ਦੇਣ ਦਾ ਮਸ਼ਵਰਾ ਦਿੱਤਾ ਗਿਆ ਹੈ । ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਲੀਨਿਕਲ ਪ੍ਰੋਟੋਕੋਲ ਦੇ ਅਨੁਸਾਰ ਗੰਭੀਰ ਮਾਮਲਿਆਂ ਵਿੱਚ ਮਰੀਜ਼ਾਂ ਨੂੰ ਅਲੱਗ-ਥਲੱਗ ਕਰਨ ਅਤੇ ਪੋਜ਼ੀਟਿਵ ਦਰਜ ਹੋਣ ਤੇ ਛੇਤੀ ਇਲਾਜ ਸ਼ੁਰੂ ਕਰਵਾਉਣ ਦੇ ਨਾਲ -ਨਾਲ (ਪਹਿਲੇ 72 ਘੰਟਿਆਂ ਦੇ ਵਿੱਚ) ਅੋਸਤਨ ਘੱਟੋ ਘੱਟ 20 ਨਜ਼ਦੀਕੀ ਸੰਪਰਕ ਵਾਲੇ ਵਿਅਕਤੀਆਂ ਦੀ ਯਕੀਨੀ ਟੈਸਟਿੰਗ ਕਰਨ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ। ਇਹ ਵੀ ਸਲਾਹ ਦਿੱਤੀ ਗਈ ਹੈ ਕਿ ਜਿਹੜੇ ਚੁਣੇ ਗਏ ਜ਼ਿਲ੍ਹਿਆਂ ਦੇ ਇਲਾਕਿਆਂ ਵਲੋਂ ਵਧੇਰੇ ਪੋਜ਼ੀਟਿਵ ਕੇਸ ਦੇਖਣ ਨੂੰ ਮਿਲ ਰਹੇ ਹਨ, ਉਨ੍ਹਾਂ ਦੀ ਤੁਰੰਤ ਨਿਗਰਾਨੀ ਅਤੇ ਸਖਤ ਨਿਯੰਤਰਣ ਵੱਲ ਧਿਆਨ ਕੇਂਦਰਤ ਕੀਤਾ ਜਾਵੇ ਅਤੇ ਵਧੇਰੇ ਮੌਤਾਂ ਦੀ ਰਿਪੋਰਟ ਕਰਨ ਵਾਲੇ ਜ਼ਿਲ੍ਹਿਆਂ ਵਿੱਚ ਕਲੀਨਿਕਲ ਪ੍ਰਬੰਧਨ ਵੱਲ ਵਧੇਰੇ ਧਿਆਨ ਕੇਂਦਰਤ ਕੀਤਾ ਜਾਵੇ। ਇਹ ਸਲਾਹ ਦਿੱਤੀ ਗਈ ਹੈ ਕਿ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੀ ਜੀਨੋਮ ਟੈਸਟਿੰਗ ਦੇ ਨਮੂਨੇ ਭੇਜਣ ਮਗਰੋਂ ਨਿਰਧਾਰਤ ਫਾਲੋ ਅਪ ਤਰੀਕੇ ਦੀ ਪਾਲਣਾ ਕਰਨੀ ਚਾਹੀਦਾ ਹੈ ਤਾਂ ਜੋ ਵਾਇਰਸ ਦੇ ਵੱਖੋਂ- ਵੱਖਰੇ ਰੂਪਾਂ ਨੂੰ ਜਲਦੀ ਟਰੈਕ ਕੀਤਾ ਜਾ ਸਕੇ। ਸਾਰੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਨਸੈਕੋਗ ਕਨਸੋਰਟੀਅਮ ਅਧੀਨ 10 ਕੌਮੀ ਲੈਬਾਂ ਨੂੰ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (ਐਨਸੀਡੀਸੀ) ਦੇ ਤੌਰ ਤੇ ਨੋਡਲ ਸੰਸਥਾ ਵਜੋਂ ਟੈਗ ਕੀਤਾ ਗਿਆ ਹੈ। ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਿਹਾ ਗਿਆ ਹੈ ਕਿ ਉਹ ਜਨਤਕ ਥਾਵਾਂ ਤੇ ਸੰਚਾਰ ਨੂੰ ਸੁਚਜ਼ੇ ਢੰਗ ਨਾਲ ਲਾਗੂ ਕਰਨ, ਜਨਤਕ ਇਕੱਠ ਨੂੰ ਸੀਮਿਤ ਕਰਨ ਦੇ ਨਾਲ ਨਾਲ ਕੋਵਿਡ ਤੇ ਕਾਬੂ ਕਰਨ ਦੇ ਵਿਹਾਰ ਨੂੰ ਉਤਸ਼ਾਹਿਤ ਕਰਨ ਅਤੇ ਵੱਡੀ ਗਿਣਤੀ ਵਿੱਚ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਰਿਪੋਰਟ ਕਰਨ ਵਾਲੇ ਜ਼ਿਲ੍ਹਿਆਂ ਅਤੇ ਸੰਘਣੀ ਅਬਾਦੀ ਵਾਲੇ ਖੇਤਰਾਂ ਵਿੱਚ ਟੀਕਾਕਰਨ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਗਿਆ ਹੈ।
ਹਾਲ ਹੀ ਵਿੱਚ, ਕੇਂਦਰ ਨੇ ਇਨ੍ਹਾਂ ਰਾਜਾਂ ਵਿੱਚ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਹੋਏ ਤਾਜ਼ਾ ਵਾਧੇ ਦੇ ਮੱਦੇਨਜ਼ਰ ਕੋਵਿਡ -19 ਨਿਯੰਤਰਣ ਅਤੇ ਰੋਕਥਾਮ ਉਪਾਵਾਂ ਵਿੱਚ ਸਹਾਇਤਾ ਲਈ ਮਹਾਰਾਸ਼ਟਰ ਅਤੇ ਪੰਜਾਬ ਲਈ ਉੱਚ ਪੱਧਰੀ ਜਨਤਕ ਸਿਹਤ ਟੀਮਾਂ ਨੂੰ ਭੇਜਿਆ ਹੈ। ਕੇਂਦਰ ਸਰਕਾਰ ਨੇ ਇਸ ਤੋਂ ਪਹਿਲਾਂ ਕੋਵਿਡ -19 ਖਿਲਾਫ ਤਾਜ਼ੇ ਵਾਧੇ ਵਿਰੁੱਧ ਆਪਣੀ ਲੜਾਈ ਵਿੱਚ ਉਨ੍ਹਾਂ ਦਾ ਸਮਰਥਨ ਕਰਨ ਲਈ ਮਹਾਰਾਸ਼ਟਰ, ਕੇਰਲ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਪੰਜਾਬ, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਲਈ ਵੀ ਉੱਚ ਪੱਧਰੀ ਟੀਮਾਂ ਭੇਜੀਆਂ ਸਨ। ਪੋਜ਼ੀਟਿਵ ਕੇਸਾਂ ਨਾਲ ਟਾਕਰੇ ਲਈ ਕੇਂਦਰੀ ਮਾਹਿਰ ਟੀਮਾਂ ਵੱਲੋਂ ਹਰੇਕ ਮਾਮਲੇ ਦੀਆਂ ਰਿਪੋਰਟਾਂ ਨੂੰ ਅਗਲੇਰੀ ਕਾਰਵਾਈ ਲਈ ਰਾਜਾਂ/ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਸੂਬਿਆਂ ਵਲੋਂ ਆਪਣੇ ਪੱਧਰ 'ਤੇ ਫਾਲੋ ਅਪ ਅਤੇ ਹੋਰਨਾਂ ਨਿਯਮਾਂ ਦੀ ਪਾਲਣਾ/ ਦੇਖਭਾਲ ਕੇਂਦਰੀ ਸਿਹਤ ਮੰਤਰਾਲਾ ਵਲੋਂ ਦਿਤੀ ਜਾ ਰਹੀ ਹਦਾਇਤ ਅਨੁਸਾਰ ਕੀਤੀ ਜਾ ਰਹੀ ਹੈ।
ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ 2.71 ਲੱਖ (2,71,282) 'ਤੇ ਪਹੁੰਚ ਗਈ ਹੈ, ਜਿਹੜੀ ਭਾਰਤ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 2.82 ਫ਼ੀਸਦ ਬਣਦੀ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਵਿੱਚ 18,918 ਕੇਸਾਂ ਦਾ ਸ਼ੁਧ ਵਾਧਾ ਦਰਜ ਕੀਤਾ ਗਿਆ ਹੈ ।
ਮਹਾਰਾਸ਼ਟਰ, ਕੇਰਲ ਅਤੇ ਪੰਜਾਬ , ਤਿੰਨ ਅਜਿਹੇ ਸੂਬੇ ਹਨ, ਜਿਹੜੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 76.48 ਫ਼ੀਸਦ ਦਾ ਯੋਗਦਾਨ ਪਾ ਰਹੇ ਹਨ।
ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ ਸੱਤ ਵਜੇ ਤੱਕ 6,47,480 ਸੈਸ਼ਨਾਂ ਰਾਹੀਂ ਲਗਭਗ 4 ਕਰੋੜ (3,93,39,817) ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ ਹੈ।
ਇਨ੍ਹਾਂ ਵਿੱਚ 76,35,188 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 47,15,173 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 78,33,278 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 21,98,414 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), ਵਿਸ਼ੇਸ਼ ਖੁਰਾਕ ਸਹਿ-ਰੋਗਾਂ ਵਾਲੇ (45 ਸਾਲ ਤੋਂ ਵੱਧ ਉਮਰ ਦੇ ) 27,79,998 ਲਾਭਪਾਤਰੀ ਅਤੇ 60 ਸਾਲ ਤੋਂ ਵੱਧ ਉਮਰ ਦੇ 1,41,77,766 ਲਾਭਪਾਤਰੀ ਸ਼ਾਮਲ ਹਨ ।
ਸਿਹਤ ਸੰਭਾਲ ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ
|
60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ
|
ਕੁੱਲ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਪਹਿਲੀ ਖੁਰਾਕ
|
76,35,188
|
47,15,173
|
78,33,278
|
21,98,414
|
27,79,998
|
1,41,77,766
|
3,93,39,817
|
ਟੀਕਾਕਰਨ ਮੁਹਿੰਮ ਦੇ 62 ਵੇਂ ਦਿਨ (18 ਮਾਰਚ, 2021) ਨੂੰ 22 ਲਖ (22,02,861) ਤੋਂ ਵੱਧ ਵੈਕਸੀਨੇਸ਼ਨ ਦੀਆਂ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ 18,32,287 ਲਾਭਪਾਤਰੀਆਂ ਨੂੰ ਵੈਕਸੀਨ ਦੇ ਟੀਕੇ ਦੀ ਪਹਿਲੀ ਖੁਰਾਕ (ਐਚ. ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ) 32,128 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ ਅਤੇ 3,70,574 ਐਚ.ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ ।
ਤਾਰੀਖ: 18 ਮਾਰਚ, 2021
|
|
ਸਿਹਤ ਸੰਭਾਲ ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ
|
60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ
|
ਕੁੱਲ ਪ੍ਰਾਪਤੀ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਪਹਿਲੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
65,152
|
81,698
|
1,16,527
|
2,88,876
|
3,22,595
|
13,28,013
|
18,32,287
|
3,70,574
|
|
|
|
|
|
|
|
|
|
ਭਾਰਤ ਵਿੱਚ ਮੌਜੂਦਾ ਰਿਕਵਰੀ ਦੀ ਗਿਣਤੀ ਅੱਜ 1,10,83,679 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ 96.56 ਫੀਸਦ ਹੋ ਗਈ ਹੈ।
16 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਨਾਲ ਕਿਸੇ ਨਵੀਂ ਮੌਤ ਦੀ ਖਬਰ ਨਹੀਂ ਹੈ।
ਇਹ ਹਨ –ਆਂਧਰਾ ਪ੍ਰਦੇਸ਼, ਚੰਡੀਗੜ੍ਹ, ਉੜੀਸਾ, ਉਤਰਾਖੰਡ, ਝਾਰਖੰਡ, ਲਕਸ਼ਦੀਪ, ਸਿੱਕਮ, ਮੇਘਾਲਿਆ, ਦਮਨ ਤੇ ਦਿਉ, ਦਾਦਰਾ ਤੇ ਨਗਰ ਹਵੇਲੀ, ਨਾਗਾਲੈਂਡ, ਤ੍ਰਿਪੁਰਾ, ਲੱਦਾਖ (ਯੂਟੀ), ਮਨੀਪੁਰ, ਮਿਜ਼ੋਰਮ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼ ।
****
ਐਮਵੀ / ਐਸਜੇ
(Release ID: 1706149)
Visitor Counter : 229
Read this release in:
English
,
Urdu
,
Marathi
,
Hindi
,
Bengali
,
Assamese
,
Gujarati
,
Odia
,
Tamil
,
Telugu
,
Malayalam