ਪ੍ਰਧਾਨ ਮੰਤਰੀ ਦਫਤਰ
ਅਮਰੀਕਾ ਦੇ ਰੱਖਿਆ ਮੰਤਰੀ ਲੌਇਡ ਜੇਮਸ ਆਸਟਿਨ ਤੀਜੇ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
Posted On:
19 MAR 2021 8:08PM by PIB Chandigarh
ਅਮਰੀਕਾ ਦੇ ਰੱਖਿਆ ਮੰਤਰੀ ਸ਼੍ਰੀ ਲੌਇਡ ਜੇਮਸ ਆਸਟਿਨ ਤੀਜੇ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਰੱਖਿਆ ਮੰਤਰੀ ਆਸਟਿਨ ਨੇ ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਬਾਇਡਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਦੋਹਾਂ ਦੇਸ਼ਾਂ ਦੇ ਦਰਮਿਆਨ ਨਿੱਘੇ ਅਤੇ ਨਜ਼ਦੀਕੀ ਸਬੰਧਾਂ ਦਾ ਸੁਆਗਤ ਕੀਤਾ, ਜੋ ਲੋਕਤੰਤਰ, ਬਹੁਲਤਾਵਾਦ ਅਤੇ ਨਿਯਮ ਅਧਾਰਿਤ ਵਿਵਸਥਾ ਨੂੰ ਲੈ ਕੇ ਪ੍ਰਤੀਬੱਧਤਾ ਦੀਆਂ ਸਾਂਝੀਆਂ ਕਦਰਾਂ-ਕੀਮਤਾਂ ਵਿੱਚ ਨਿਹਿਤ ਹਨ।
ਪ੍ਰਧਾਨ ਮੰਤਰੀ ਨੇ ਦੋਹਾਂ ਦੇਸ਼ਾਂ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਬਾਰੇ ਆਪਣੇ ਦ੍ਰਿਸ਼ਟੀਕੋਣ ਨੂੰ ਸਾਹਮਣੇ ਰੱਖਿਆ ਅਤੇ ਭਾਰਤ-ਅਮਰੀਕਾ ਸਬੰਧਾਂ ਵਿੱਚ ਦੁਵੱਲੇ ਰੱਖਿਆ ਸਹਿਯੋਗ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਰੱਖਿਆ ਮੰਤਰੀ ਸ਼੍ਰੀ ਆਸਟਿਨ ਨੂੰ ਬੇਨਤੀ ਕੀਤੀ ਕਿ ਉਹ ਰਾਸ਼ਟਰਪਤੀ ਸ਼੍ਰੀ ਬਾਇਡਨ ਨੂੰ ਉਨ੍ਹਾਂ ਦੀ ਤਰਫੋਂ ਸ਼ੁਭਕਾਮਨਾਵਾਂ ਦੇਣ।
ਰੱਖਿਆ ਮੰਤਰੀ ਆਸਟਿਨ ਨੇ ਦੋਹਾਂ ਦੇਸ਼ਾਂ ਦੇ ਦਰਮਿਆਨ ਦੁਵੱਲੇ ਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਲਈ ਅਮਰੀਕੀ ਸਰਕਾਰ ਦੀ ਨਿਰੰਤਰ ਪ੍ਰਤੀਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਹਿੰਦ-ਪ੍ਰਸ਼ਾਂਤ ਖੇਤਰ ਅਤੇ ਉਸ ਤੋਂ ਪਰੇ ਸ਼ਾਂਤੀ, ਸਥਿਰਤਾ ਅਤੇ ਸਮ੍ਰਿੱਧੀ ਦੇ ਲਈ ਰਣਨੀਤਕ ਸਾਂਝੇਦਾਰੀ ਨੂੰ ਹੋਰ ਵਧਾਉਣ ਵਾਸਤੇ ਅਮਰੀਕਾ ਦੀ ਡੂੰਘੀ ਇੱਛਾ ਪ੍ਰਗਟਾਈ।
*****
ਡੀਐੱਸ/ਏਕੇਜੇ
(Release ID: 1706361)
Visitor Counter : 192
Read this release in:
English
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam