ਸ਼ਹਿਰੀ ਹਵਾਬਾਜ਼ੀ ਮੰਤਰਾਲਾ
ਭਾਰਤ ਦੇ ਵੰਦੇ ਭਾਰਤ ਮਿਸ਼ਨ ਦੇ ਤਹਿਤ 67.5 ਮਿਲੀਅਨ ਤੋਂ ਵੱਧ ਲੋਕ ਘਰ ਵਾਪਸ ਪਰਤੇ
Posted On:
21 MAR 2021 5:22PM by PIB Chandigarh
ਕੋਵਿਡ -19 ਮਹਾਮਾਰੀ ਦੇ ਕਾਰਨ ਦੂਜੇ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਭਾਰਤ ਦੇ ਵਿਆਪਕ ਨਿਕਾਸੀ ਪ੍ਰੋਗਰਾਮ ਦੇ ਹਿੱਸੇ ਵਜੋਂ 67.5 ਮਿਲੀਅਨ ਤੋਂ ਵੱਧ ਲੋਕਾਂ ਨੂੰ ਵਿਦੇਸ਼ ਤੋਂ ਵਾਪਸ ਲਿਆਂਦਾ ਗਿਆ ਹੈ।
ਸ਼ਹਿਰੀ ਹਵਾਬਾਜ਼ੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਇੱਕ ਟਵੀਟ ਵਿੱਚ ਕਿਹਾ ਕਿ 67.5 ਮਿਲੀਅਨ ਲੋਕਾਂ ਨੂੰ ਵਾਪਸ ਘਰ ਲਿਆਂਦਾ ਗਿਆ ਹੈ ਅਤੇ ਇਹ ਗਿਣਤੀ ਨਿਰੰਤਰ ਵਧ ਰਹੀ ਹੈ। ਉਨ੍ਹਾਂ ਕਿਹਾ ਕਿ “ਵੰਦੇ ਭਾਰਤ ਵਿਸ਼ਵ ਭਰ ਵਿੱਚ ਫਸੇ ਅਤੇ ਪ੍ਰੇਸ਼ਾਨ ਨਾਗਰਿਕਾਂ ਨੂੰ ਵਾਪਸ ਲਿਆਉਣਾ ਸਿਰਫ ਇੱਕ ਮਿਸ਼ਨ ਨਹੀਂ ਹੈ, ਬਲਕਿ ਇਹ ਉਮੀਦ ਅਤੇ ਖੁਸ਼ੀ ਦਾ ਮਿਸ਼ਨ ਰਿਹਾ ਹੈ। ਇਹ ਲੋਕਾਂ ਨੂੰ ਇਹ ਦੱਸਣ ਲਈ ਇੱਕ ਮਿਸ਼ਨ ਰਿਹਾ ਹੈ ਕਿ ਉਨ੍ਹਾਂ ਨੂੰ ਬਹੁਤ ਮੁਸ਼ਕਲ ਵਿੱਚ ਵੀ ਇਕੱਲੇ ਨਹੀਂ ਛੱਡਿਆ ਜਾਵੇਗਾ। "
ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਭਾਰਤ ਨੇ 7 ਮਈ, 2020 ਤੋਂ ਦੁਨੀਆ ਦਾ ਸਭ ਤੋਂ ਵੱਡਾ ਨਿਕਾਸੀ ਅਭਿਆਨ ਸ਼ੁਰੂ ਕੀਤਾ ਸੀ।
ਸ਼ੁਰੂ ਵਿੱਚ, ਏਅਰ ਇੰਡੀਆ ਅਤੇ ਇਸ ਦੀ ਸਹਾਇਕ ਕੰਪਨੀ ਏਅਰ ਇੰਡੀਆ ਐਕਸਪ੍ਰੈਸ ਨੇ ਉਡਾਣਾਂ ਦੇ ਸੰਚਾਲਨ ਵਿੱਚ ਮੁੱਖ ਭੂਮਿਕਾ ਨਿਭਾਈ। ਬਾਅਦ ਵਿੱਚ, ਹੋਰ ਹਵਾਈ ਸੇਵਾਵਾਂ ਨੂੰ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੀ ਆਗਿਆ ਦਿੱਤੀ ਗਈ।
ਹਵਾਈ ਮਾਰਗ ਰਾਹੀਂ ਕੱਢਣ ਤੋਂ ਇਲਾਵਾ, ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਸਮੁੰਦਰੀ ਜ਼ਹਾਜ਼ਾਂ ਦੀ ਵਰਤੋਂ ਵੀ ਕੀਤੀ ਗਈ ਸੀ।
***
ਆਰਜੇ / ਐਨਜੀ
(Release ID: 1706523)