ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਟੀਕਾਕਰਨ ਕਵਰੇਜ 5 ਕਰੋੜ ਨੂੰ ਪਾਰ ਕਰ ਗਈ ਹੈ


ਪਿਛਲੇ 24 ਘੰਟਿਆਂ ਵਿੱਚ 23 ਲੱਖ ਤੋਂ ਵੱਧ ਟੀਕਾਕਰਨ ਦੀਆਂ ਖੁਰਾਕਾਂ ਦਿੱਤੀਆਂ ਗਈਆਂ


ਮਹਾਰਾਸ਼ਟਰ, ਪੰਜਾਬ, ਕਰਨਾਟਕ, ਛੱਤੀਸਗੜ ਅਤੇ ਗੁਜਰਾਤ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਭਾਰੀ ਵਾਧਾ ਦਰਸਾ ਰਹੇ ਹਨ

Posted On: 24 MAR 2021 11:04AM by PIB Chandigarh

ਭਾਰਤ ਨੇ ਵਿਸ਼ਵਵਿਆਪੀ ਮਹਾਮਾਰੀ ਦੇ ਖਿਲਾਫ ਲੜਾਈ ਵਿੱਚ ਇਕ ਮਹੱਤਵਪੂਰਨ ਮੀਲ ਪੱਥਰ ਨੂੰ ਪਾਰ ਕਰ ਲਿਆ ਹੈ। ਦੇਸ਼ ਭਰ ਵਿੱਚ ਲਗਾਈਆਂ ਗਈਆਂ ਕੋਵਿਡ 19 ਟੀਕਾਕਰਨ ਖੁਰਾਕਾਂ ਦੀ ਕੁੱਲ ਗਿਣਤੀ 5 ਕਰੋੜ ਨੂੰ ਪਾਰ ਕਰ ਗਈ ਹੈ

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ ਸੱਤ ਵਜੇ ਤੱਕ 8,23,046 ਸੈਸ਼ਨਾਂ ਰਾਹੀਂ 5,08,41,286 ਟੀਕੇ ਦੀਆਂ ਖੁਰਾਕਾਂ ਲਗਾਈਆਂ ਗਈਆਂ ਹਨ

ਇਨ੍ਹਾਂ ਵਿੱਚ 79,17,521 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 50,20,695 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 83,62,065 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 30,88,639 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), ਵਿਸ਼ੇਸ਼ ਖੁਰਾਕ ਸਹਿ-ਰੋਗਾਂ ਵਾਲੇ (45 ਸਾਲ ਤੋਂ ਵੱਧ ਉਮਰ ਦੇ ) 47,01,894 ਲਾਭਪਾਤਰੀ ਅਤੇ 60 ਸਾਲ ਤੋਂ ਵੱਧ ਉਮਰ ਦੇ 2,17,50,472 ਵੱਧ ਲਾਭਪਾਤਰੀ ਸ਼ਾਮਲ ਹਨ

 

 

 

 

 

 

 

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

 

ਕੁੱਲ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

79,17,521

50,20,695

83,62,065

30,88,639

47,01,894

2,17,50,472

5,08,41,286

 

 

ਟੀਕਾਕਰਨ ਮੁਹਿੰਮ ਦੇ 67 ਵੇਂ ਦਿਨ (23 ਮਾਰਚ, 2021) ਤੱਕ, ਕੁੱਲ 23,46,692 ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। ਜਿਨ੍ਹਾਂ ਵਿਚੋਂ 21,00,799 ਲਾਭਪਾਤਰੀਆਂ ਨੂੰ ਵੈਕਸੀਨ ਦੇ ਟੀਕੇ ਦੀ ਪਹਿਲੀ ਖੁਰਾਕ (ਐਚ. ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ) ਅਤੇ 2,45,893 ਐਚ.ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ

ਤਾਰੀਖ: 23 ਮਾਰਚ, 2021

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

ਕੁੱਲ ਪ੍ਰਾਪਤੀ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

57,942

60,731

1,19,938

1,85,162

4,03,584

15,19,335

21,00,799

2,45,893

 

                 

 

ਅੱਠ ਰਾਜਾਂ ਵੱਲੋਂ ਹੁਣ ਤਕ ਦਿੱਤੀਆਂ ਗਈਆਂ ਕੁੱਲ ਵੈਕਸੀਨੇਸ਼ਨ ਖੁਰਾਕਾਂ ਵਿਚੋਂ 60 ਫ਼ੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ

 

 

ਮਹਾਰਾਸ਼ਟਰ, ਪੰਜਾਬ, ਕਰਨਾਟਕ, ਛੱਤੀਸਗੜ ਅਤੇ ਗੁਜਰਾਤ ਅਜਿਹੇ ਪੰਜ ਰਾਜ ਹਨ, ਜਿਹੜੇ ਕੌਵਿਡ ਦੇ ਰੋਜ਼ਾਨਾ ਨਵੇਂ ਮਾਮਲਿਆਂ ਵਿਚ ਵਾਧਾ ਦਰਜ ਕਰਵਾ ਰਹੇ ਹਨ। ਇਹ ਸੂਬੇ ਨਵੇਂ ਮਾਮਲਿਆਂ ਵਿੱਚ 77.44 ਫੀਸਦ ਦਾ ਯੋਗਦਾਨ ਪਾ ਰਹੇ ਹਨ

ਪਿਛਲੇ 24 ਘੰਟਿਆਂ ਦੌਰਾਨ 47,262 ਨਵੇਂ ਪੁਸ਼ਟੀ ਵਾਲੇ ਮਾਮਲੇ ਦਰਜ ਕੀਤੇ ਗਏ ਹਨ

ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਕੀਤੇ ਗਏ ਨਵੇਂ ਮਾਮਲਿਆਂ ਵਿੱਚ ਛੇ ਰਾਜਾਂ ਵੱਲੋਂ ਕੁਲ ਮਿਲਾ ਕੇ 81.65 ਫ਼ੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ। ਮਹਾਰਾਸ਼ਟਰ ਵਿੱਚ ਰੋਜ਼ਾਨਾ ਨਵੇਂ ਕੇਸ 28,699 ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਪੰਜਾਬ ਵਿੱਚੋਂ 2,254 ਅਤੇ ਕਰਨਾਟਕ ਵਿੱਚ 2,010 ਨਵੇਂ ਪੁਸ਼ਟੀ ਵਾਲੇ ਮਾਮਲੇ ਸਾਹਮਣੇ ਆਏ ਹਨ

 

 

ਅੱਠ ਰਾਜਾਂ ਵੱਲੋਂ ਕੌਮੀ ਅੋਸਤ (4.11 ਫੀਸਦ) ਨਾਲੋਂ ਵਧੇਰੇ ਹਫਤਾਵਾਰੀ ਪੋਜ਼ੀਟੀਵਿਟੀ ਦਰ ਰਿਪੋਰਟ ਕੀਤੀ ਗਈ ਹੈ। ਮਹਾਰਾਸ਼ਟਰ 20.53 ਫੀਸਦ ਦੀ ਹਫਤਾਵਾਰੀ ਪੋਜ਼ੀਟੀਵਿਟੀ ਦਰ ਦੇ ਨਾਲ ਸਭ ਤੋਂ ਅੱਗੇ ਚਲ ਰਿਹਾ ਹੈ

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ 3,68,457 'ਤੇ ਪਹੁੰਚ ਗਈ ਹੈ, ਜਿਹੜੀ ਭਾਰਤ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 3.14 ਫ਼ੀਸਦ ਬਣਦੀ ਹੈ ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਵਿੱਚ 23,080 ਕੇਸਾਂ ਦਾ ਸ਼ੁਧ ਵਾਧਾ ਦਰਜ ਕੀਤਾ ਗਿਆ ਹੈ

 

ਭਾਰਤ ਵਿੱਚ ਮੌਜੂਦਾ ਰਿਕਵਰੀ ਦੀ ਗਿਣਤੀ ਅੱਜ 1,12,05,160 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ 95.49 ਫੀਸਦ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਰਿਕਵਰੀ 23,907 ਦਰਜ ਕੀਤੀ ਗਈ ਹੈ

 

ਪਿਛਲੇ 24 ਘੰਟਿਆਂ ਦੌਰਾਨ 275 ਮੌਤਾਂ ਦੀ ਰਿਪੋਰਟ ਹੈ

ਨਵੀਆਂ ਦਰਜ ਮੌਤਾਂ ਵਿੱਚ 6 ਸੂਬਿਆਂ ਦਾ ਹਿੱਸਾ 83.27 ਫੀਸਦ ਹੈ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 132 ਮੌਤਾਂ ਰਿਪੋਰਟ ਹੋਈਆਂ ਹਨ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 53 ਹੋਰ ਮੌਤਾਂ ਦੀ ਖਬਰ ਹੈ ਅਤੇ ਛੱਤੀਸਗੜ੍ਹ ਵਿੱਚ ਰੋਜ਼ਾਨਾ 20 ਮੌਤਾਂ ਹੋਈਆਂ ਹਨ

 

 

 

12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ ਕੋਈ ਨਵੀਂ ਮੌਤ ਦੀ ਖਬਰ ਨਹੀਂ ਹੈ

ਇਹ ਹਨਓਡੀਸ਼ਾ, ਲਕਸ਼ਦਵੀਪ, ਲੱਦਾਖ (ਯੂਟੀ), ਮਨੀਪੁਰ, ਦਮਨ ਤੇ ਦਿਉ, ਦਾਦਰਾ ਤੇ ਨਗਰ ਹਵੇਲੀ, ਮੇਘਾਲਿਆ, ਮਿਜ਼ੋਰਮ, ਸਿੱਕਿਮ, ਤ੍ਰਿਪੁਰਾ, ਅੰਡੇਮਾਨ ਤੇ ਨਿਕੋਬਾਰ ਟਾਪੂ, ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼

 

****

ਐਮਵੀ / ਐਸਜੇ


(Release ID: 1707331) Visitor Counter : 238