ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ
ਸੀਨੀਅਰ ਸਿਟੀਜ਼ਨਜ਼ ਦੀ ਕੌਮੀ ਪ੍ਰੀਸ਼ਦ ਨੂੰ ਮਜ਼ਬੂਤ ਕੀਤਾ
Posted On:
24 MAR 2021 5:40PM by PIB Chandigarh
ਸੀਨੀਅਰ ਸਿਟੀਜ਼ਨਜ਼ ਕੌਮੀ ਪ੍ਰੀਸ਼ਦ, ਜਿਸ ਵਿੱਚ ਕੇਂਦਰੀ ਮੰਤਰਾਲੇ, ਰਾਜ ਸਰਕਾਰਾਂ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨਾਂ, ਪੈਨਸ਼ਨਰਾਂ ਦੀਆਂ ਐਸੋਸੀਏਸ਼ਨਾਂ, ਗੈਰ-ਸਰਕਾਰੀ ਸੰਗਠਨਾਂ ਦੀ ਨੁਮਾਇੰਦਗੀ ਹੈ, ਨੂੰ ਬਜ਼ੁਰਗਾਂ ਲਈ ਬਣਾਈਆਂ ਗਈਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਅਤੇ ਮੁਲਾਂਕਣ ਕਰਨ ਲਈ ਮਜ਼ਬੂਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ 'ਸੀਨੀਅਰ ਸਿਟੀਜ਼ਨਜ਼ ਲਈ ਨੈਸ਼ਨਲ ਐਕਸ਼ਨ ਪਲਾਨ' ਦੀ ਅੰਬਰੇਲਾ ਸਕੀਮ, ਹੋਰ ਮੁੱਦਿਆਂ ਦੇ ਨਾਲ ਨਾਲ ਸੀਨੀਅਰ ਸਿਟੀਜ਼ਨਜ਼ ਨਾਲ ਸਬੰਧਿਤ ਮੁੱਦਿਆਂ 'ਤੇ ਅਧਿਐਨ/ਖੋਜ/ਨਵੀਨਤਾਕਾਰੀ ਪ੍ਰਸਤਾਵ ਸ਼ਾਮਲ ਹਨ, ਸੀਨੀਅਰ ਸਿਟੀਜ਼ਨਜ਼ ਲਈ ਰਾਸ਼ਟਰੀ ਹੈਲਪਲਾਈਨ ਸਥਾਪਤ ਕਰਨਾ, ਬਜ਼ੁਰਗਾਂ ਦੀ ਭਲਾਈ ਦੇ ਉਦੇਸ਼ ਨਾਲ ਕਿਸੇ ਵੀ ਖੇਤਰ ’ਤੇ ਪਾਇਲਟ ਪ੍ਰਾਜੈਕਟ, ਨਾਗਰਿਕ ਅਤੇ ਖੇਤਰੀ ਪੱਧਰ 'ਤੇ ਸੈਮੀਨਾਰ/ਵਰਕਸ਼ਾਪਾਂ/ਕਾਨਫਰੰਸਾਂ ਦਾ ਆਯੋਜਨ ਕਰਨਾ ਸ਼ਾਮਲ ਹੈ।
ਵਿੱਤ ਮੰਤਰਾਲੇ ਵੱਲੋਂ ਸੀਨੀਅਰ ਸਿਟੀਜ਼ਨਜ਼ ਲਈ ਕੌਮੀ ਕਮਿਸ਼ਨ ਸਥਾਪਤ ਕਰਨ ਦੇ ਪ੍ਰਸਤਾਵ ਦਾ ਸਮਰਥਨ ਨਹੀਂ ਕੀਤਾ ਗਿਆ ਹੈ।
ਇਹ ਜਾਣਕਾਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਸ਼੍ਰੀ ਰਤਨ ਲਾਲ ਕਟਾਰੀਆ ਨੇ ਅੱਜ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਦਿੱਤੀ।
*****
ਐੱਨਬੀ/ਐੱਸਕੇ/ਜੇਕੇ
(Release ID: 1707629)
Visitor Counter : 94