ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਭਰ ਵਿੱਚ ਟੀਕਾਕਰਨ ਦੀ ਕੁੱਲ ਕਵਰੇਜ 5.5 ਕਰੋੜ ਤੋਂ ਵੱਧ ਤੋਂ ਪਾਰ


ਪਿਛਲੇ 24 ਘੰਟਿਆਂ ਵਿੱਚ 23 ਲੱਖ ਤੋਂ ਵੱਧ ਟੀਕਾਕਰਨ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਮਹਾਰਾਸ਼ਟਰ, ਪੰਜਾਬ, ਕਰਨਾਟਕ, ਛੱਤੀਸਗੜ ਅਤੇ ਗੁਜਰਾਤ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਭਾਰੀ ਵਾਧਾ ਦਰਸਾ ਰਹੇ ਹਨ

Posted On: 26 MAR 2021 11:35AM by PIB Chandigarh

ਭਾਰਤ ਵਿੱਚ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ, ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ ਸੱਤ ਵਜੇ ਤੱਕ 9,01,887 ਸੈਸ਼ਨਾਂ ਰਾਹੀਂ  5.5 ਕਰੋੜ (5,55,04,440) ਤੋਂ ਵੱਧ ਟੀਕੇ ਦੀਆਂ ਖੁਰਾਕਾਂ ਲਗਾਈਆਂ ਗਈਆਂ ਹਨ।

ਇਨ੍ਹਾਂ ਵਿੱਚ 80,34,547 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 51,04,398 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 85,99,981 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 33,98,570 ਫਰੰਟ ਲਾਈਨ ਵਰਕਰ (ਦੂਜੀ ਖੁਰਾਕ),  ਵਿਸ਼ੇਸ਼ ਖੁਰਾਕ ਸਹਿ-ਰੋਗਾਂ ਵਾਲੇ  (45 ਸਾਲ ਤੋਂ  ਵੱਧ ਉਮਰ ਦੇ ) 55,99,772 ਲਾਭਪਾਤਰੀ ਅਤੇ 60 ਸਾਲ ਤੋਂ ਵੱਧ ਉਮਰ ਦੇ 2,47,67,172 ਲਾਭਪਾਤਰੀ ਸ਼ਾਮਲ ਹਨ ।

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

 

ਕੁੱਲ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

80,34,547

51,04,398

85,99,981

33,98,570

55,99,772

2,47,67,172

5,55,04,440

 

ਦੇਸ਼ ਭਰ ਵਿੱਚ ਦਿੱਤੀਆਂ ਗਈਆਂ ਟੀਕਾਕਰਨ ਦੀਆਂ ਕੁੱਲ ਖੁਰਾਕਾਂ ਵਿੱਚੋਂ ਅੱਠ ਰਾਜਾਂ ਦਾ ਹਿੱਸਾ 60 ਫ਼ੀਸਦ ਬਣਦਾ ਹੈ ।

https://static.pib.gov.in/WriteReadData/userfiles/image/image001JSVQ.jpg

ਟੀਕਾਕਰਨ ਮੁਹਿੰਮ ਦੇ 69 ਵੇਂ ਦਿਨ (25 ਮਾਰਚ, 2021), ਨੂੰ ਕੁੱਲ 23 ਲੱਖ ਤੋਂ ਵੱਧ (23,58,731) ਟੀਕੇ ਦੀਆਂ  ਖੁਰਾਕਾਂ ਦਿੱਤੀਆਂ ਗਈਆਂ  ਹਨ। ਜਿਨ੍ਹਾਂ ਵਿਚੋਂ 21,54,934 ਲਾਭਪਾਤਰੀਆਂ ਨੂੰ 40,595 ਸੈਸ਼ਨਾਂ ਰਾਹੀਂ ਵੈਕਸੀਨ ਦੇ ਟੀਕੇ ਦੀ ਪਹਿਲੀ ਖੁਰਾਕ (ਐਚ. ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ) ਅਤੇ 2,03,797 ਐਚ.ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ । 

 

ਤਾਰੀਖ: 25 ਮਾਰਚ, 2021

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

ਕੁੱਲ ਪ੍ਰਾਪਤੀ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

53,698

  42,608

1,21,503

1,61,189

4,67,823

15,11,910

21,54,934

2,03,797

 

                 

 

ਪਿਛਲੇ 24 ਘੰਟਿਆਂ ਦੌਰਾਨ ਟੀਕਾਕਰਨ ਦੀਆਂ ਲਗਭਗ 70 ਫ਼ੀਸਦ ਖੁਰਾਕਾਂ 10 ਰਾਜਾਂ ਵਿੱਚ ਦਿੱਤੀਆਂ ਗਈਆਂ ਹਨ ।

https://static.pib.gov.in/WriteReadData/userfiles/image/image002SH2N.jpg

ਪੰਜ ਰਾਜ- ਮਹਾਰਾਸ਼ਟਰ, ਪੰਜਾਬ, ਕਰਨਾਟਕ, ਛੱਤੀਸਗੜ੍ਹ ਅਤੇ ਗੁਜਰਾਤ - ਰੋਜ਼ਾਨਾ ਨਵੇਂ ਮਾਮਲਿਆਂ  ਵਿੱਚ 

ਲਗਾਤਾਰ ਵਾਧੇ ਸੰਬੰਧੀ ਰਿਪੋਰਟਾਂ ਦਰਜ ਕਰਵਾ ਰਹੇ ਹਨ।  ਪਿਛਲੇ 24 ਘੰਟਿਆਂ ਦੌਰਾਨ 59,118 ਨਵੇਂ ਮਾਮਲੇ 

ਸਾਹਮਣੇ ਆਏ ਹਨ।

ਮਹਾਰਾਸ਼ਟਰ ਵਿੱਚ 35,952 ਮਾਮਲਿਆਂ ਨਾਲ, ਸਭ ਤੋਂ ਵੱਧ ਰੋਜ਼ਾਨਾ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ ।

ਇਸ ਤੋਂ ਬਾਅਦ 2,661 ਕੇਸਾਂ ਨਾਲ ਪੰਜਾਬ ਦਾ ਨੰਬਰ ਹੈ ਜਦਕਿ ਕਰਨਾਟਕ ਵਿੱਚ 2,523 ਨਵੇਂ ਮਾਮਲੇ ਸਾਹਮਣੇ 

ਆਏ ਹਨ।

 

https://static.pib.gov.in/WriteReadData/userfiles/image/image003OTUY.jpg

 

ਦਸ ਰਾਜ, ਜਿਵੇਂ ਕਿ ਹੇਠਾਂ ਪ੍ਰਦਰਸ਼ਿਤ ਕੀਤਾ ਗਿਆ ਹੈ, ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੇ ਹਨ।

https://static.pib.gov.in/WriteReadData/userfiles/image/image0045V5T.jpg

https://static.pib.gov.in/WriteReadData/userfiles/image/image0054KZZ.jpg

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ, ਫਰਵਰੀ ਦੇ ਅੱਧ ਵਿੱਚ ਸਭ ਤੋਂ ਘੱਟ ਦੇ ਨਿਸ਼ਾਨ ਨੂੰ ਛੂਹਣ ਤੋਂ ਬਾਅਦ ਵਾਧੇ ਦਾ ਰੁਝਾਨ ਦਰਸਾ ਰਹੀ ਹੈ। ਇਹ ਅੱਜ 4.21 ਲੱਖ (4,21,066) 'ਤੇ ਪਹੁੰਚ ਗਈ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਵਿੱਚ 25,874 ਕੇਸਾਂ ਦਾ ਸ਼ੁਧ ਵਾਧਾ ਦਰਜ ਕੀਤਾ ਗਿਆ ਹੈ ।

ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ ਤਿੰਨ ਰਾਜ- ਮਹਾਰਾਸ਼ਟਰ, ਕੇਰਲ ਅਤੇ ਪੰਜਾਬ 73.64 ਫ਼ੀਸਦ ਦਾ ਹਿੱਸਾ ਪਾ ਰਹੇ ਹਨ। 

https://static.pib.gov.in/WriteReadData/userfiles/image/image006FY0K.jpg

ਭਾਰਤ ਵਿੱਚ ਮੌਜੂਦਾ ਰਿਕਵਰੀ ਦੀ ਗਿਣਤੀ ਅੱਜ 1,12,64,637 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ 95.09 ਫੀਸਦ ਹੋ ਗਈ ਹੈ।

ਪਿਛਲੇ 24 ਘੰਟਿਆਂ ਵਿੱਚ ਰਿਕਵਰੀ ਦੀ ਗਿਣਤੀ 32,987 ਰਜਿਸਟਰ ਕੀਤੀ ਗਈ ਹੈ। 

 ਪਿਛਲੇ 24 ਘੰਟਿਆਂ ਦੌਰਾਨ 257 ਮੌਤਾਂ ਰਿਪੋਰਟ ਹੋਈਆਂ ਹਨ । ਨਵੀਆਂ ਦਰਜ ਕੀਤੀਆਂ ਜਾਣ ਵਾਲਿਆਂ ਮੌਤਾਂ ਵਿੱਚ 6 ਸੂਬਿਆਂ ਦਾ ਹਿੱਸਾ 78.6 ਫੀਸਦ ਬਣਦਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 111 ਲੋਕਾਂ ਦੀ ਮੌਤ ਹੋਈ ਹੈ।

ਇਸ ਤੋਂ ਬਾਅਦ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 43 ਹੋਰ ਮੌਤਾਂ ਦੀ ਖਬਰ ਹੈ ।

 

 

https://static.pib.gov.in/WriteReadData/userfiles/image/image007HKV9.jpg

14 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ ਕੋਈ ਨਵੀਂ ਮੌਤ ਦੀ 

ਖਬਰ ਨਹੀਂ  ਹੈ।

ਇਹ ਹਨ – ਰਾਜਸਥਾਨ, ਜੰਮੂ-ਕਸ਼ਮੀਰ (ਯੂਟੀ), ਝਾਰਖੰਡ, ਓਡੀਸ਼ਾ, ਪੁਡੂਚੇਰੀ, ਲਕਸ਼ਦੀਪ, ਸਿੱਕਮ, ਦਮਨ ਤੇ ਦਿਉ, ਦਾਦਰਾ ਤੇ ਨਗਰ ਹਵੇਲੀ, ਲੱਦਾਖ (ਯੂਟੀ), ਮਨੀਪੁਰ, ਤ੍ਰਿਪੁਰਾ, ਮਿਜੋਰਮ,

ਅੰਡੇਮਾਨ ਤੇ ਨਿਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼ ।

****

ਐਮਵੀ / ਐਸਜੇ



(Release ID: 1707873) Visitor Counter : 158