ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ

ਕੇਂਦਰੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਅੰਤਰ-ਮੰਤਰਾਲਾ ਪ੍ਰਵਾਨਗੀ ਕਮੇਟੀ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ


ਮੀਟਿੰਗਾਂ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ ਦੇ ਵੱਖ ਵੱਖ ਪ੍ਰਾਜੈਕਟਾਂ ਨੂੰ ਮਨਜ਼ੂਰੀ

ਫੈਸਲਿਆਂ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਲੱਖਾਂ ਕਿਸਾਨਾਂ ਨੂੰ ਲਾਭ ਹੋਵੇਗਾ

Posted On: 26 MAR 2021 8:01PM by PIB Chandigarh

ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਦੀ ਪ੍ਰਧਾਨਗੀ ਹੇਠ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ ਦੇ ਵੱਖ ਵੱਖ ਪ੍ਰਾਜੈਕਟਾਂ ਨੂੰ ਅੱਜ ਹੋਈ ਅੰਤਰ- ਮੰਤਰਾਲਾ ਦੀ ਪ੍ਰਵਾਨਗੀ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਪ੍ਰਵਾਨਗੀ ਦਿੱਤੀ ਗਈ ਇਨ੍ਹਾਂ ਫੈਸਲਿਆਂ ਨਾਲ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ ਅਤੇ ਲੱਖਾਂ ਕਿਸਾਨਾਂ ਨੂੰ ਵੀ ਲਾਭ ਮਿਲੇਗਾ। ਸ੍ਰੀ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਤ ਕਰਨ ਵੱਲ ਵਿਸ਼ੇਸ ਧਿਆਨ ਦਿੱਤਾ ਜਾ ਰਿਹਾ ਹੈ  ਇਸ ਦੇ ਚਲਦਿਆਂ ਕਈ ਪ੍ਰੋਜੈਕਟਾਂ ਨੂੰ ਨਿਰੰਤਰ ਪ੍ਰਵਾਨਗੀ ਦਿੱਤੀ ਜਾ ਰਹੀ ਹੈ

 

 

 ਸ੍ਰੀ ਤੋਮਰ ਦੀ ਪ੍ਰਧਾਨਗੀ ਹੇਠ ਅੰਤਰ- ਮੰਤਰਾਲਾ ਦੀ ਪ੍ਰਵਾਨਗੀ ਕਮੇਟੀ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸੰਪਦਾ ਯੋਜਨਾ ਤਹਿਤ ਮੈਗਾ ਫੂਡ ਪਾਰਕ ਸਕੀਮ ਤਹਿਤ 2 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਇਨ੍ਹਾਂ ਪ੍ਰਾਜੈਕਟਾਂ ਤੋਂ ਤਕਰੀਬਨ 10 ਹਜ਼ਾਰ ਲੋਕਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮਿਲਣਗੇ ਅਤੇ 50 ਹਜ਼ਾਰ ਕਿਸਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ 'ਤੇ ਲਾਭ ਹਾਸਲ ਹੋਵੇਗਾ 

 ਇਸੇ ਤਰ੍ਹਾਂ ਸ੍ਰੀ ਤੋਮਰ ਦੀ ਪ੍ਰਧਾਨਗੀ ਵਿੱਚ ਅੰਤਰ- ਮੰਤਰਾਲਾ ਦੀ ਪ੍ਰਵਾਨਗੀ ਕਮੇਟੀ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸੰਪਦਾ ਯੋਜਨਾ ਤਹਿਤ 39 ਪ੍ਰਾਜੈਕਟਾਂ ਨੂੰ ਕੋਲਡ ਚੇਨ ਸਕੀਮ ਤਹਿਤ ਪ੍ਰਵਾਨਗੀ ਦਿੱਤੀ ਗਈ ਇਨ੍ਹਾਂ ਪ੍ਰਾਜੈਕਟਾਂ ਤੋਂ ਤਕਰੀਬਨ 25 ਹਜ਼ਾਰ ਲੋਕਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲਣਗੇ ਅਤੇ ਤਕਰੀਬਨ 4 ਲੱਖ ਕਿਸਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ 'ਤੇ ਲਾਭ ਹਾਸਲ ਹੋਣਗੇ

ਸ੍ਰੀ ਤੋਮਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ ਅਧੀਨ ਇੱਕ ਹਿੱਸੇ ਤਹਿਤ ਪੈੰਦੀ ਖੇਤੀਬਾੜੀ ਪ੍ਰੋਸੈਸਿੰਗ ਕਲੱਸਟਰ ਲਈ ਬੁਨਿਆਦੀ ਢਾਂਚਾ ਨਿਰਮਾਣ ਯੋਜਨਾ (ਏਪੀਸੀਦੇ ਤਹਿਤ 3 ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਹ ਕਲੱਸਟਰ ਖੇਤੀ ਉਤਪਾਦਾਂ ਦੀ ਬਰਬਾਦੀ ਨੂੰ ਘਟਾਉਣ ਵਿੱਚ ਸਹਾਇਤਾ ਕਰਨਗੇਜਿਸ ਨਾਲ ਕਿਸਾਨਾਂ ਦੀ ਆਮਦਨੀ ਵਿਚ ਵਾਧਾ ਹੋਵੇਗਾ ਅਤੇ ਸਥਾਨਕ ਪੱਧਰ 'ਤੇ ਰੁਜ਼ਗਾਰ ਵਧੇਗਾ। ਇਹ ਪ੍ਰੋਜੈਕਟ ਨਿੱਜੀ ਨਿਵੇਸ਼ ਨੂੰ ਆਕਰਸ਼ਿਤ ਕਰਨਗੇਲਗਭਗ 2500 ਲੋਕਾਂ ਲਈ ਰੁਜ਼ਗਾਰ ਪੈਦਾ ਕਰਨਗੇ ਅਤੇ 12 ਹਜ਼ਾਰ ਕਿਸਾਨਾਂ ਨੂੰ ਲਾਭ ਮਿਲੇਗਾ

ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ ਦੇ ਤਹਿਤ ਪੱਛੜੇ- ਫਾਰਵਰਡ ਸੰਪਰਕ ਯੋਜਨਾ ਅਧੀਨ ਚੱਲ ਰਹੇ ਇੱਕ ਪ੍ਰਾਜੈਕਟ ਨੂੰ ਵੀ ਅੰਤਰ- ਮੰਤਰਾਲਾ ਦੀ ਪ੍ਰਵਾਨਗੀ ਕਮੇਟੀ ਦੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ  ਇਹ ਪ੍ਰੋਜੈਕਟ ਖੇਤਰ ਦੇ ਲਗਭਗ 1 ਹਜ਼ਾਰ ਕਿਸਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ 'ਤੇ ਲਾਭ ਪਹੁੰਚਾਉਣ ਦੇ ਨਾਲ-ਨਾਲ ਲਗਭਗ 200 ਲੋਕਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ

ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ ਦੇ ਸੀਨੀਅਰ ਅਧਿਕਾਰੀ ਇਨ੍ਹਾਂ ਮੀਟਿੰਗਾਂ ਵਿੱਚ ਮੌਜੂਦ ਸਨ ਜਦੋਂ ਕਿ ਬਹੁਤ ਸਾਰੇ ਪ੍ਰੋਜੈਕਟਾਂ ਦੇ ਪ੍ਰਮੋਟਰਾਂ ਨੇ ਵੀਡੀਓ ਕਾਨਫਰੰਸਾਂ ਰਾਹੀਂ ਬੈਠਕਾਂ ਵਿੱਚ ਹਿੱਸਾ ਲਿਆ.

 

*****

 

ਏਪੀਐਸ / ਐਮਜੀ / ਜੇ ਕੇ



(Release ID: 1707996) Visitor Counter : 126


Read this release in: English , Urdu , Hindi