ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਨਵੇਂ ਪੁਸ਼ਟੀ ਵਾਲੇ ਰੋਜ਼ਾਨਾ ਮਾਮਲਿਆਂ ਵਿੱਚੋਂ 80 ਫੀਸਦ ਕੇਸਾਂ ਦੇ ਨਾਲ ਮਹਾਰਾਸ਼ਟਰ, ਪੰਜਾਬ, ਛੱਤੀਸਗੜ੍ਹ, ਕਰਨਾਟਕ, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਨਵੇਂ ਕੇਸਾਂ ਵਿੱਚ ਵਾਧਾ ਜਾਰੀ


ਭਾਰਤ, ਵਿਸ਼ਵ ਪੱਧਰ 'ਤੇ ਦੂਜਾ ਅਜਿਹਾ ਸਥਾਨ ਬਣ ਗਿਆ ਹੈ, ਜਿਥੇ ਟੀਕਾਕਰਨ ਦੀ ਕੁੱਲ ਗਿਣਤੀ 5.8 ਕਰੋੜ ਤੋਂ ਪਾਰ ਹੋ ਗਈ ਹੈ

ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਗੁਜਰਾਤ ਵੱਲੋਂ ਲਗਾਈਆਂ ਵੈਕਸੀਨੇਸ਼ਨ ਖੁਰਾਕਾਂ ਦੀ ਗਿਣਤੀ 50 ਲੱਖ ਤੋਂ ਪਾਰ ਹੋ ਗਈ ਹੈ

Posted On: 27 MAR 2021 11:19AM by PIB Chandigarh

ਛੇ ਰਾਜ- ਮਹਾਰਾਸ਼ਟਰ, ਪੰਜਾਬ, ਛੱਤੀਸਗੜ, ਕਰਨਾਟਕ, ਗੁਜਰਾਤ ਅਤੇ ਮੱਧ ਪ੍ਰਦੇਸ਼ - ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਲਗਾਤਾਰ ਵਾਧੇ ਸੰਬੰਧੀ ਰਿਪੋਰਟਾਂ ਦਰਜ ਕਰਵਾ ਰਹੇ ਹਨ। ਇਨ੍ਹਾਂ 6 ਰਾਜਾਂ ਵੱਲੋਂ ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਕੀਤੇ ਗਏ ਨਵੇਂ ਮਾਮਲਿਆਂ ਵਿੱਚ 79.57 ਫ਼ੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ

ਪਿਛਲੇ 24 ਘੰਟਿਆਂ ਦੌਰਾਨ 62,258 ਨਵੇਂ ਮਾਮਲੇ ਦਰਜ ਕੀਤੇ ਗਏ ਹਨ

ਮਹਾਰਾਸ਼ਟਰ ਵਿੱਚ 36,902 ਮਾਮਲਿਆਂ ਨਾਲ, ਸਭ ਤੋਂ ਵੱਧ ਰੋਜ਼ਾਨਾ ਨਵੇਂ ਕੇਸ ਦਰਜ ਕੀਤੇ ਗਏ ਹਨ, ਇਸ ਤੋਂ ਬਾਅਦ 3,122 ਕੇਸਾਂ ਨਾਲ ਪੰਜਾਬ ਦਾ ਨੰਬਰ ਹੈ ਜਦਕਿ ਛੱਤੀਸਗੜ੍ਹ ਵਿੱਚ 2,665 ਨਵੇਂ ਮਾਮਲੇ ਸਾਹਮਣੇ ਆਏ ਹਨ

 

 

ਦਸ ਰਾਜ, ਜਿਵੇਂ ਕਿ ਹੇਠਾਂ ਪ੍ਰਦਰਸ਼ਿਤ ਕੀਤਾ ਗਿਆ ਹੈ, ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੇ ਹਨ

 

 

 

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ 4,52,647 'ਤੇ ਪਹੁੰਚ ਗਈ ਹੈ, ਜਿਹੜੀ ਭਾਰਤ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 3.8 ਫ਼ੀਸਦ ਬਣਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਵਿੱਚ

31,581 ਕੇਸਾਂ ਦਾ ਸ਼ੁਧ ਵਾਧਾ ਦਰਜ ਕੀਤਾ ਗਿਆ ਹੈ

ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ ਮਹਾਰਾਸ਼ਟਰ, ਕੇਰਲ ਅਤੇ ਪੰਜਾਬ 73 ਫ਼ੀਸਦ ਦਾ ਹਿੱਸਾ ਪਾ ਰਹੇ ਹਨ।

 

 

ਦੂਜੇ ਪਾਸੇ, ਭਾਰਤ ਵਿੱਚ ਟੀਕਾਕਰਨ ਦੀ ਕੁੱਲ ਕਵਰੇਜ 5.8 ਕਰੋੜ ਤੋਂ ਪਾਰ ਹੋ ਗਈ ਹੈ

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ ਸੱਤ ਵਜੇ ਤੱਕ 9,45,168 ਸੈਸ਼ਨਾਂ ਰਾਹੀਂ 5.81 ਕਰੋੜ (5,81,09,773) ਤੋਂ ਵੱਧ ਟੀਕੇ ਦੀਆਂ ਖੁਰਾਕਾਂ ਲਗਾਈਆਂ ਗਈਆਂ ਹਨ.

ਇਨ੍ਹਾਂ ਵਿੱਚ 80,96,687 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 51,44,011 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 87,52,566 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 35,39,144 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), ਵਿਸ਼ੇਸ਼ ਖੁਰਾਕ ਸਹਿ-ਰੋਗਾਂ ਵਾਲੇ (45 ਸਾਲ ਤੋਂ ਵੱਧ ਉਮਰ ਦੇ ) 61,72,032 ਲਾਭਪਾਤਰੀ ਅਤੇ 60 ਸਾਲ ਤੋਂ ਵੱਧ ਉਮਰ ਦੇ 2,64,05,333 ਲਾਭਪਾਤਰੀ ਸ਼ਾਮਲ ਹਨ

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

 

ਕੁੱਲ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

80,96,687

51,44,011

87,52,566

35,39,144

61,72,032

2,64,05,333

5,81,09,773

 

ਟੀਕਾਕਰਨ ਦੌਰਾਨ ਲਗਾਈਆਂ ਗਈਆਂ ਖੁਰਾਕਾਂ ਦੀ ਗਿਣਤੀ ਦੇ ਲਿਹਾਜ਼ ਨਾਲ (25 ਮਾਰਚ, 2021 ਨੂੰ ) ਭਾਰਤ, ਦੁਨੀਆਂ

ਵਿੱਚ ਦੂਜੇ ਨੰਬਰ 'ਤੇ ਪਹੁੰਚ ਗਿਆ ਹੈ

 

 

 

ਹੇਠਾਂ ਦਿੱਤਾ ਗਿਆ ਗ੍ਰਾਫ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਚਲਾਈ ਜਾ ਰਹੀ ਟੀਕਾਕਰਨ ਦੀ ਰਫ਼ਤਾਰ ਨੂੰ ਤੁਲਨਾਤਮਕ ਢੰਗ ਨਾਲ ਦਰਸਾਉਂਦਾ ਹੈ

.

 

ਭਾਰਤ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਟੀਕਾਕਰਨ ਦੀਆਂ ਕੁੱਲ ਖੁਰਾਕਾਂ ਵਿੱਚੋਂ ਅੱਠ ਰਾਜਾਂ ਦਾ ਹਿੱਸਾ 60 ਫ਼ੀਸਦ ਬਣਦਾ ਹੈ

ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਗੁਜਰਾਤ ਵੱਲੋਂ ਲਗਾਈਆਂ ਗਈਆਂ ਵੈਕਸੀਨੇਸ਼ਨ ਖੁਰਾਕਾਂ ਦੀ ਗਿਣਤੀ 50 ਲੱਖ ਤੋਂ ਵੱਧ ਦੇ ਅਹਿਮ ਅੰਕੜੇ ਤੋਂ ਪਾਰ ਹੋ ਗਈ ਹੈ

 

 

ਟੀਕਾਕਰਨ ਮੁਹਿੰਮ ਦੇ 70 ਵੇਂ ਦਿਨ ( 26 ਮਾਰਚ, 2021 ), ਕੁੱਲ 26,05,333 ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। ਜਿਨ੍ਹਾਂ ਵਿਚੋਂ 24,25,146 ਲਾਭਪਾਤਰੀਆਂ ਨੂੰ 43,281 ਸੈਸ਼ਨਾਂ ਰਾਹੀਂ ਵੈਕਸੀਨ ਦੇ ਟੀਕੇ ਦੀ ਪਹਿਲੀ ਖੁਰਾਕ (ਐਚ. ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ) ਅਤੇ 1,80,187 ਐਚ.ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ

 

ਤਾਰੀਖ: 26 ਮਾਰਚ, 2021

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

ਕੁੱਲ ਪ੍ਰਾਪਤੀ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

62,140

39,613

1,52,585

1,40,574

5,72,260

16,38,161

24,25,146

1,80,187

 

                 

 

 

ਅੋਸਤਨ ਰੋਜ਼ਾਨਾ ਟੀਕਾਕਰਨ ਦੀਆਂ ਖੁਰਾਕਾਂ ਵਿੱਚ ਲਗਾਤਾਰ ਨਿਰੰਤਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ

 

ਭਾਰਤ ਵਿੱਚ ਮੌਜੂਦਾ ਰਿਕਵਰੀ ਦੀ ਗਿਣਤੀ ਅੱਜ 1,12,95,023 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ 94.84 ਫੀਸਦ ਹੋ ਗਈ ਹੈ।

ਪਿਛਲੇ 24 ਘੰਟਿਆਂ ਵਿੱਚ ਰਿਕਵਰੀ 30,386 ਰਜਿਸਟਰ ਕੀਤੀ ਗਈ ਹੈ

ਮਹਾਰਾਸ਼ਟਰ ਵੱਲੋਂ ਇੱਕ ਦਿਨ ਵਿੱਚ ਰਿਕਵਰੀ ਦੀ ਸਭ ਤੋਂ ਵੱਧ ਗਿਣਤੀ ਨਵੇਂ ਰਿਕਵਰ ਕੀਤੇ ਗਏ 17,019 ਮਾਮਲਿਆਂ ਨਾਲ ਦੱਸੀ ਗਈ ਹੈ

ਪਿਛਲੇ 24 ਘੰਟਿਆਂ ਦੌਰਾਨ 291 ਮੌਤਾਂ ਰਿਪੋਰਟ ਹੋਈਆਂ ਹਨ ਨਵੀਆਂ ਦਰਜ ਕੀਤੀਆਂ ਜਾਣ ਵਾਲਿਆਂ ਮੌਤਾਂ ਵਿੱਚ 5 ਸੂਬਿਆਂ ਦਾ ਹਿੱਸਾ 75.6 ਫੀਸਦ ਬਣਦਾ ਹੈ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 112 ਲੋਕਾਂ ਦੀ ਮੌਤ ਹੋਈ ਹੈ

ਇਸ ਤੋਂ ਬਾਅਦ ਪੰਜਾਬ ਵਿੱਚ ਰੋਜ਼ਾਨਾ 59 ਹੋਰ ਮੌਤਾਂ ਦੀ ਖਬਰ ਹੈ

 

 

 

14 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ ਕੋਈ ਨਵੀਂ ਮੌਤ ਦੀ

ਖਬਰ ਨਹੀਂ ਹੈ

ਇਹ ਹਨਅਸਮ, ਓਡੀਸ਼ਾ, ਪੁਡੂਚੇਰੀ, ਲੱਦਾਖ (ਯੂਟੀ), ਦਮਨ ਤੇ ਦਿਉ, ਦਾਦਰਾ ਤੇ ਨਗਰ ਹਵੇਲੀ, ਲਕਸ਼ਦਵੀਪ, ਮਨੀਪੁਰ, ਤ੍ਰਿਪੁਰਾ, ਸਿੱਕਮ, ਮੇਘਾਲਿਆ, ਮਿਜੋਰਮ, ਅੰਡੇਮਾਨ ਤੇ ਨਿਕੋਬਾਰ ਟਾਪੂ, ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼

****

ਐਮਵੀ / ਐਸਜੇ


(Release ID: 1708079) Visitor Counter : 219