ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਟੀਕਾਕਰਨ ਦੀਆਂ 6 ਕਰੋੜ ਤੋਂ ਵੱਧ ਖੁਰਾਕਾਂ ਦੇ ਪ੍ਰਬੰਧਨ ਨਾਲ ਭਾਰਤ ਨੇ ਇਕ ਨਵਾਂ ਮੀਲ ਪੱਥਰ ਪਾਰ ਕਰ ਲਿਆ ਹੈ
ਦੇਸ਼ ਭਰ ਵਿੱਚ ਹੁਣ ਤਕ 24 ਕਰੋੜ ਤੋਂ ਵੱਧ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ
ਮਹਾਰਾਸ਼ਟਰ, ਛੱਤੀਸਗੜ੍ਹ, ਕਰਨਾਟਕ, ਪੰਜਾਬ, ਗੁਜਰਾਤ, ਮੱਧ ਪ੍ਰਦੇਸ਼ ਅਤੇ ਤਾਮਿਲਨਾਡੂ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਭਾਰੀ ਵਾਧਾ ਦਰਸਾ ਰਹੇ ਹਨ
ਕੇਂਦਰ ਨੇ ਕੇਸਾਂ ਵਿੱਚ ਉਛਾਲ ਰਿਪੋਰਟ ਕਰਨ ਵਾਲੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵਾਧੇ ਦੀ ਰੋਕਥਾਮ ਲਈ ਸਖਤ ਕਦਮ ਚੁੱਕਣ ਤੇ ਧਿਆਨ ਕੇਂਦਰਿਤ ਕਰਨ ਦੀ ਸਲਾਹ ਦਿੱਤੀ ਹੈ
Posted On:
28 MAR 2021 11:24AM by PIB Chandigarh
ਕੋਵਿਡ 19 ਦੇ ਵਿਰੁੱਧ ਆਪਣੀ ਲੜਾਈ ਵਿੱਚ ਭਾਰਤ ਨੇ ਇਕ ਮਹੱਤਵਪੂਰਣ ਪ੍ਰਾਪਤੀ ਦਰਜ ਕੀਤੀ ਹੈ। ਦੇਸ਼ ਵਿੱਚ ਅੱਜ ਟੀਕਾਕਰਨ ਦੀ ਕੁੱਲ ਕਵਰੇਜ 6 ਕਰੋੜ ਤੋਂ ਪਾਰ ਹੋ ਗਈ ਹੈ।
ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ ਸੱਤ ਵਜੇ ਤੱਕ 9,85,018 ਸੈਸ਼ਨਾਂ ਰਾਹੀਂ 6,02,69,782 ਟੀਕੇ ਦੀਆਂ ਖੁਰਾਕਾਂ ਲਗਾਈਆਂ ਗਈਆਂ ਹਨ।.
ਇਨ੍ਹਾਂ ਵਿੱਚ 81,52,808 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 51,75,597 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 88,90,046 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 36,52,749 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), ਵਿਸ਼ੇਸ਼ ਖੁਰਾਕ ਸਹਿ-ਰੋਗਾਂ ਵਾਲੇ (45 ਸਾਲ ਤੋਂ ਵੱਧ ਉਮਰ ਦੇ ) 66,73,662 ਲਾਭਪਾਤਰੀ ਅਤੇ 60 ਸਾਲ ਤੋਂ ਵੱਧ ਉਮਰ ਦੇ 2,77,24,920 ਲਾਭਪਾਤਰੀ ਸ਼ਾਮਲ ਹਨ ।
ਸਿਹਤ ਸੰਭਾਲ ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ
|
60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ
|
ਕੁੱਲ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਪਹਿਲੀ ਖੁਰਾਕ
|
81,52,808
|
51,75,597
|
88,90,046
|
36,52,749
|
66,73,662
|
2,77,24,920
|
6,02,69,782
|
ਅੱਠ ਰਾਜਾਂ ਵੱਲੋਂ ਹੁਣ ਤਕ ਦਿੱਤੀਆਂ ਗਈਆਂ ਟੀਕਾਕਰਨ ਦੀਆਂ ਕੁੱਲ ਖੁਰਾਕਾਂ ਵਿਚੋਂ 60 ਫ਼ੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ। ਅੱਠ ਰਾਜਾਂ ਵਿਚੋਂ ਹਰੇਕ ਵੱਲੋਂ 30-30 ਲੱਖ ਤੋਂ ਵੱਧ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ ਹੈ।
ਟੀਕਾਕਰਨ ਮੁਹਿੰਮ ਦੇ 71 ਵੇਂ ਦਿਨ ( 27 ਮਾਰਚ, 2021 ) ਤੱਕ, ਕੁੱਲ 21,54,170 ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। ਜਿਨ੍ਹਾਂ ਵਿਚੋਂ 20,09,805 ਲਾਭਪਾਤਰੀਆਂ ਨੂੰ 39,778 ਸੈਸ਼ਨਾਂ ਰਾਹੀਂ ਵੈਕਸੀਨ ਦੇ ਟੀਕੇ ਦੀ ਪਹਿਲੀ ਖੁਰਾਕ (ਐਚ. ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ) ਅਤੇ 1,44,365 ਐਚ.ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ ।
ਤਾਰੀਖ: 27 ਮਾਰਚ, 2021
|
|
ਸਿਹਤ ਸੰਭਾਲ ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ
|
60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ
|
ਕੁੱਲ ਪ੍ਰਾਪਤੀ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਪਹਿਲੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
56,039
|
31,279
|
1,37,107
|
1,13,086
|
5,00,021
|
13,16,638
|
20,09,805
|
1,44,365
|
|
|
|
|
|
|
|
|
|
ਮਹਾਰਾਸ਼ਟਰ ਸਮੇਤ ਸੱਤ ਰਾਜਾਂ, ਛੱਤੀਸਗੜ੍ਹ, ਕਰਨਾਟਕ, ਪੰਜਾਬ, ਗੁਜਰਾਤ, ਮੱਧ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਰੋਜ਼ਾਨਾ ਕੋਵਿਡ ਨਾਲ ਸੰਬੰਧਿਤ ਨਵੇਂ ਮਾਮਲਿਆਂ ਦੀ ਵੱਡੀ ਗਿਣਤੀ ਸਾਹਮਣੇ ਆ ਰਹੀ ਹੈ। ਇਨ੍ਹਾਂ ਰਾਜਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 62,714 ਮਾਮਲੇ ਦਰਜ ਹੋਏ ਹਨ, ਜਿਹੜੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਕੇਸਾਂ ਵਿੱਚੋਂ 81.46 ਫ਼ੀਸਦ ਬਣਦੇ ਹਨ।
ਅੱਠ ਰਾਜਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਕੀਤੇ ਗਏ ਨਵੇਂ ਪੁਸ਼ਟੀ ਵਾਲੇ ਕੇਸਾਂ ਦਾ ਕੁੱਲ ਮਿਲਾ ਕੇ ਯੋਗਦਾਨ 84.74 ਫ਼ੀਸਦ ਬਣਦਾ ਹੈ ।
ਮਹਾਰਾਸ਼ਟਰ ਵਿੱਚ ਰੋਜ਼ਾਨਾ ਨਵੇਂ ਕੇਸ 35,726 ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਛੱਤੀਸਗੜ੍ਹ ਵਿੱਚ 3,162, ਜਦੋਂਕਿ ਕਰਨਾਟਕ ਵਿੱਚ 2,886 ਨਵੇਂ ਕੇਸ ਸਾਹਮਣੇ ਆਏ।
ਦਸ ਰਾਜ, ਜਿਵੇਂ ਕਿ ਹੇਠਾਂ ਪ੍ਰਦਰਸ਼ਿਤ ਕੀਤਾ ਗਿਆ ਹੈ, ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੇ ਹਨ।
ਹੇਠਾਂ ਦਿੱਤਾ ਗਿਆ ਗ੍ਰਾਫ ਦੇਸ਼ ਭਰ ਵਿੱਚ ਰੋਜ਼ਾਨਾ ਨਵੇਂ ਕੇਸਾਂ ਦੇ ਵਧਣ ਦੀ ਰਫ਼ਤਾਰ ਨੂੰ ਦਰਸਾਉਂਦਾ ਹੈ।
ਕੇਂਦਰੀ ਸਿਹਤ ਸਕੱਤਰ ਨੇ 12 ਸੂਬਿਆਂ ਦੇ ਵਧੀਕ ਮੁੱਖ ਸਕੱਤਰਾਂ , ਪ੍ਰਿੰਸੀਪਲ ਸਕੱਤਰਾਂ ਅਤੇ ਸਕੱਤਰ (ਸਿਹਤ ਅਤੇ ਪਰਿਵਾਰ ਭਲਾਈ) ਅਤੇ ਮਿਊਂਸਪਲ ਕਮਿਸ਼ਨਰਾਂ ਨਾਲ ਕੋਵਿਡ 19 ਕਾਰਨ ਵੱਧ ਰਹੀ ਮੌਤ ਦਰ ਅਤੇ ਕੇਸਾਂ ਦੇ ਉਛਾਲ ਲਈ ਸਭ ਤੋਂ ਵੱਧ ਪ੍ਰਭਾਵਿਤ 46 ਜਿ਼ਲਿ੍ਆਂ ਦੇ ਜਿ਼ਲ੍ਹਾ ਕੁਲੈਕਟਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਕੱਲ੍ ਪ੍ਰਧਾਨਗੀ ਕੀਤੀ । ਇਨ੍ਹਾਂ ਰਾਜਾਂ ਨੂੰ ਵਾਧੇ ਦੀ ਰੋਕਥਾਮ ਲਈ ਕੋਵਿਡ-19 ਅਤੇ ਨਵੇਂ ਕੋਵਿਡ ਸਟੇਨ ਨਾਲ ਸੰਬੰਧਿਤ ਮਾਮਲਿਆਂ ਦੀ ਲਹਿਰ ਨੂੰ ਰੋਕਣ ਲਈ ਪੰਜ-ਪੱਧਰੀ ਰਣਨੀਤੀ ਤੇ ਅਮਲ ਕਰਨ ਦਾ ਸੁਝਾਅ ਦਿਤਾ ਗਿਆ ਹੈ ਅਤੇ ਸਖਤ ਕਦਮ ਚੁੱਕਣ ਵੱਲ ਧਿਆਨ ਕੇਂਦਰਿਤ ਕਰਨ ਦੀ ਸਲਾਹ ਦਿੱਤੀ ਗਈ ਹੈ । ਇਹ ਪ੍ਰਦੇਸ਼ ਹਨ - ਮਹਾਰਾਸ਼ਟਰ , ਗੁਜਰਾਤ , ਹਰਿਆਣਾ , ਤਾਮਿਲਨਾਡੂ , ਛੱਤੀਸਗੜ੍ , ਮੱਧ ਪ੍ਰਦੇਸ਼ , ਪੱਛਮੀ ਬੰਗਾਲ , ਦਿੱਲੀ , ਜੰਮੂ ਤੇ ਕਸ਼ਮੀਰ , ਕਰਨਾਟਕ , ਪੰਜਾਬ ਅਤੇ ਬਿਹਾਰ ।
ਇਕ ਹੋਰ ਮਹੱਤਵਪੂਰਨ ਪ੍ਰਾਪਤੀ ਤਹਿਤ, ਸਮੁੱਚੇ ਭਾਰਤ ਵਿਚ ਕੀਤੇ ਗਏ ਕੁੱਲ ਕੋਵਿਡ ਟੈਸਟਾਂ ਦੀ ਗਿਣਤੀ 24 ਕਰੋੜ ਤੋਂ ਪਾਰ ਹੋ ਗਈ ਹੈ, ਜਦਕਿ ਕੁੱਲ ਪੋਜ਼ੀਟੀਵਿਟੀ ਦਰ 5 ਫੀਸਦ ਤੋਂ ਹੇਠਾਂ ਦਰਜ ਕੀਤੀ ਜਾ ਰਹੀ ਹੈ।
ਪੰਦਰਾਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੌਮੀ ਅੋਸਤ (1,74,602) ਦੇ ਮੁਕਾਬਲੇ ਪ੍ਰਤੀ ਮਿਲੀਅਨ ਘੱਟ ਟੈਸਟ ਹੁੰਦੇ ਹਨ।
ਰੋਜ਼ਾਨਾ ਪੋਜ਼ੀਟੀਵਿਟੀ ਦਰ ਥੋੜ੍ਹੇ ਜਿਹੇ ਵਾਧੇ ਨਾਲ 5 ਫ਼ੀਸਦ (5.04 ਫ਼ੀਸਦ) ਤੋਂ ਵੱਧ ਹੋ ਗਈ ਹੈ।
ਅੱਠ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਇੱਕ ਹਫਤਾਵਾਰੀ ਪੋਜ਼ੀਟੀਵਿਟੀ ਦਰ ਕੌਮੀ ਅੋਸਤ 5.04 ਫੀਸਦ ਤੋਂ ਵੱਧ ਦਰਜ ਕੀਤੀ ਜਾ ਰਹੀ ਹੈ। ਮਹਾਰਾਸ਼ਟਰ 22.78 ਫ਼ੀਸਦ ਦੀ ਹਫਤਾਵਾਰੀ ਪੋਜ਼ੀਟੀਵਿਟੀ ਦਰ ਦੇ ਨਾਲ ਸਾਰੇ ਰਾਜਾਂ ਦੀ ਅਗਵਾਈ ਕਰ ਰਿਹਾ ਹੈ।
ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ 4,86,310 'ਤੇ ਪਹੁੰਚ ਗਈ ਹੈ, ਜਿਹੜੀ ਭਾਰਤ ਦੇ ਕੁੱਲ
ਪੋਜ਼ੀਟਿਵ ਮਾਮਲਿਆਂ ਦਾ 4.6 ਫ਼ੀਸਦ ਬਣਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਵਿੱਚ 33,663 ਕੇਸਾਂ ਦਾ ਸ਼ੁਧ ਵਾਧਾ ਦਰਜ ਕੀਤਾ ਗਿਆ ਹੈ ।
ਭਾਰਤ ਵਿੱਚ ਮੌਜੂਦਾ ਰਿਕਵਰੀ ਦੀ ਗਿਣਤੀ ਅੱਜ 1,13,23,762 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ 94.59 ਫੀਸਦ ਹੋ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਰਿਕਵਰੀ 28,739 ਦਰਜ ਕੀਤੀ ਗਈ ਹੈ। ਮਹਾਰਾਸ਼ਟਰ ਵੱਲੋਂ ਇੱਕ ਦਿਨ ਵਿੱਚ ਰਿਕਵਰੀ ਦੀ ਸਭ ਤੋਂ ਵੱਧ ਗਿਣਤੀ ਨਵੇਂ ਰਿਕਵਰ ਕੀਤੇ ਗਏ 14,523 ਮਾਮਲਿਆਂ ਨਾਲ ਦੱਸੀ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ 312 ਮੌਤਾਂ ਰਿਪੋਰਟ ਹੋਈਆਂ ਹਨ । ਨਵੀਆਂ ਦਰਜ ਕੀਤੀਆਂ ਜਾਣ ਵਾਲਿਆਂ ਮੌਤਾਂ ਵਿੱਚ 6 ਸੂਬਿਆਂ ਦਾ ਹਿੱਸਾ 82.69 ਫੀਸਦ ਬਣਦਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 166 ਲੋਕਾਂ ਦੀ ਮੌਤ ਹੋਈ ਹੈ।
ਇਸ ਤੋਂ ਬਾਅਦ ਪੰਜਾਬ ਵਿੱਚ ਰੋਜ਼ਾਨਾ 45 ਹੋਰ ਮੌਤਾਂ ਦੀ ਖਬਰ ਹੈ ਅਤੇ ਅਤੇ ਕੇਰਲ ਵਿੱਚ 14 ਮੌਤਾਂ ਹੋਈਆਂ ਹਨ ।
14 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ ਕੋਈ ਨਵੀਂ ਮੌਤ ਦੀ ਖਬਰ ਨਹੀਂ ਹੈ।
ਇਹ ਹਨ – ਰਾਜਸਥਾਨ, ਆਂਧਰਾ ਪ੍ਰਦੇਸ਼, ਅਸਾਮ, ਲਕਸ਼ਦੀਪ, ਲੱਦਾਖ (ਯੂਟੀ), ਦਮਨ ਤੇ ਦਿਉ, ਦਾਦਰਾ ਤੇ ਨਗਰ ਹਵੇਲੀ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਸਿੱਕਮ, ਤ੍ਰਿਪੁਰਾ, ਅੰਡੇਮਾਨ ਤੇ ਨਿਕੋਬਾਰ ਟਾਪੂ, ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ।
****
ਐਮ.ਵੀ.
(Release ID: 1708319)
Visitor Counter : 214