ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਮਹਾਰਾਸ਼ਟਰ, ਕਰਨਾਟਕ, ਪੰਜਾਬ, ਮੱਧ ਪ੍ਰਦੇਸ਼, ਗੁਜਰਾਤ, ਕੇਰਲ, ਤਾਮਿਲਨਾਡੂ ਅਤੇ ਛੱਤੀਸਗੜ੍ਹ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ


ਟੀਕਾਕਰਨ ਦੀ ਕੁੱਲ ਕਵਰੇਜ ਦੇਸ਼ ਭਰ ਵਿੱਚ 6 ਕਰੋੜ ਨੂੰ ਪਾਰ ਕਰ ਗਈ ਹੈ

Posted On: 29 MAR 2021 11:17AM by PIB Chandigarh

ਅੱਠ ਰਾਜ- ਮਹਾਰਾਸ਼ਟਰ, ਕਰਨਾਟਕ, ਪੰਜਾਬ, ਮੱਧ ਪ੍ਰਦੇਸ਼, ਗੁਜਰਾਤ, ਕੇਰਲਾ, ਤਾਮਿਲਨਾਡੂ ਅਤੇ ਛੱਤੀਸਗੜ੍ਹ - ਰੋਜ਼ਾਨਾ ਨਵੇਂ ਮਾਮਲਿਆਂ  ਵਿੱਚ ਲਗਾਤਾਰ ਵਾਧੇ ਸੰਬੰਧੀ ਰਿਪੋਰਟਾਂ ਦਰਜ ਕਰਵਾ ਰਹੇ ਹਨ। ਇਨ੍ਹਾਂ 8 ਰਾਜਾਂ ਨੇ ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਕੀਤੇ ਗਏ ਨਵੇਂ ਮਾਮਲਿਆਂ ਵਿੱਚ 84.5 ਫ਼ੀਸਦ ਦਾ ਯੋਗਦਾਨ ਦਿੱਤਾ ਹੈ ।

ਪਿਛਲੇ 24 ਘੰਟਿਆਂ ਦੌਰਾਨ 68,020 ਨਵੇਂ ਮਾਮਲੇ ਸਾਹਮਣੇ ਆਏ ਹਨ।

ਮਹਾਰਾਸ਼ਟਰ ਵਿੱਚ 40,414 ਮਾਮਲਿਆਂ ਨਾਲ, ਸਭ ਤੋਂ ਵੱਧ ਰੋਜ਼ਾਨਾ ਨਵੇਂ ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ 3,082 ਕੇਸਾਂ ਨਾਲ ਕਰਨਾਟਕ ਦਾ ਨੰਬਰ ਹੈ ਜਦਕਿ ਪੰਜਾਬ  ਵਿੱਚ 2,670 ਨਵੇਂ ਮਾਮਲੇ

 ਸਾਹਮਣੇ ਆਏ ਹਨ।

 

 

 

ਦਸ ਰਾਜ, ਜਿਵੇਂ ਕਿ ਹੇਠਾਂ ਪ੍ਰਦਰਸ਼ਿਤ ਕੀਤਾ ਗਿਆ ਹੈ, ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ

 ਰੁਝਾਨ ਨੂੰ ਦਰਸਾ ਰਹੇ ਹਨ।

 

 

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ 5,21,808 'ਤੇ ਪਹੁੰਚ ਗਈ ਹੈ, ਜਿਹੜੀ ਭਾਰਤ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 4.33 ਫ਼ੀਸਦ ਬਣਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਵਿੱਚ 35,498 ਕੇਸਾਂ ਦਾ ਸ਼ੁਧ ਵਾਧਾ ਦਰਜ ਕੀਤਾ ਗਿਆ ਹੈ ।

 

ਪੰਜ ਰਾਜ, ਮਹਾਰਾਸ਼ਟਰ, ਕੇਰਲ, ਪੰਜਾਬ, ਕਰਨਾਟਕ ਅਤੇ ਛੱਤੀਸਗੜ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ ਕੁਲ ਮਿਲਾ ਕੇ 80.17 ਫ਼ੀਸਦ ਦਾ ਹਿੱਸਾ ਪਾ ਰਹੇ ਹਨ।

 

 

ਸਤਾਰਾਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪ੍ਰਤੀ ਮਿਲੀਅਨ ਕੌਮੀ ਅੋਸਤ (8,724) ਦੇ ਮੁਕਾਬਲੇ ਘੱਟ ਕੇਸ ਦਰਜ ਕੀਤੇ ਜਾ ਰਹੇ ਹਨ।

 

 

ਉੱਨੀਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪ੍ਰਤੀ ਮਿਲੀਅਨ, ਕੌਮੀ ਅੋਸਤ ਨਾਲੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ।.

 

                                                             

 ਦੂਜੇ ਪਾਸੇ, ਭਾਰਤ ਵਿੱਚ ਟੀਕਾਕਰਨ ਦੀ ਕੁੱਲ ਕਵਰੇਜ 6 ਕਰੋੜ ਤੋਂ ਪਾਰ ਹੋ ਗਈ ਹੈ।

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ ਸੱਤ ਵਜੇ ਤੱਕ 9,92,483 ਸੈਸ਼ਨਾਂ ਰਾਹੀਂ ਰਾਹੀਂ 6.05 ਕਰੋੜ (6,05,30,435) ਟੀਕੇ ਦੀਆਂ ਖੁਰਾਕਾਂ ਲਗਾਈਆਂ ਗਈਆਂ ਹਨ।.

ਇਨ੍ਹਾਂ ਵਿੱਚ 81,56,997 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 51,78,065 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 89,12,113 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 36,92,136 ਫਰੰਟ ਲਾਈਨ ਵਰਕਰ (ਦੂਜੀ ਖੁਰਾਕ),  ਵਿਸ਼ੇਸ਼ ਖੁਰਾਕ ਸਹਿ-ਰੋਗਾਂ ਵਾਲੇ  (45 ਸਾਲ ਤੋਂ  ਵੱਧ ਉਮਰ ਦੇ ) 67,31,223 ਲਾਭਪਾਤਰੀ ਅਤੇ 60 ਸਾਲ ਤੋਂ ਵੱਧ ਉਮਰ ਦੇ 2,78,59,901 ਲਾਭਪਾਤਰੀ ਸ਼ਾਮਲ ਹਨ ।

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

 

ਕੁੱਲ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

81,56,997

51,78,065

89,12,113

36,92,136

67,31,223

2,78,59,901

6,05,30,435

 

 

ਅੱਠ ਰਾਜਾਂ ਵੱਲੋਂ ਭਾਰਤ ਵਿੱਚ ਹੁਣ ਤਕ ਦਿੱਤੀਆਂ ਗਈਆਂ ਟੀਕਾਕਰਨ ਦੀਆਂ ਕੁੱਲ ਖੁਰਾਕਾਂ ਵਿਚੋਂ 60 ਫ਼ੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ। 

 

 ਟੀਕਾਕਰਨ ਮੁਹਿੰਮ ਦੇ 72 ਵੇਂ ਦਿਨ ( 28 ਮਾਰਚ, 2021 ) ਤੱਕ, ਕੁੱਲ 2,60,653 ਟੀਕੇ ਦੀਆਂ  ਖੁਰਾਕਾਂ ਦਿੱਤੀਆਂ ਗਈਆਂ  ਹਨ। ਜਿਨ੍ਹਾਂ ਵਿਚੋਂ 2,18,798 ਲਾਭਪਾਤਰੀਆਂ ਨੂੰ 7,465 ਸੈਸ਼ਨਾਂ ਰਾਹੀਂ ਵੈਕਸੀਨ ਦੇ ਟੀਕੇ ਦੀ ਪਹਿਲੀ ਖੁਰਾਕ (ਐਚ. ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ) ਅਤੇ 41,855 ਐਚ.ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ ।

 

ਤਾਰੀਖ: 28 ਮਾਰਚ, 2021

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

ਕੁੱਲ ਪ੍ਰਾਪਤੀ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

4,189

   2,468

22,067

39,387

57,561

1,34,981

2,18,798

41,855

 

                 

 

 

 

 

ਭਾਰਤ ਵਿੱਚ ਮੌਜੂਦਾ ਰਿਕਵਰੀ ਦੀ ਗਿਣਤੀ ਅੱਜ 1,13,55,993 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ 94.32 ਫੀਸਦ ਹੋ 

ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਰਿਕਵਰੀ 32,231 ਦਰਜ ਕੀਤੀ ਗਈ ਹੈ।

ਮਹਾਰਾਸ਼ਟਰ ਵੱਲੋਂ ਇੱਕ ਦਿਨ ਵਿੱਚ ਰਿਕਵਰੀ ਦੀ ਸਭ ਤੋਂ ਵੱਧ ਗਿਣਤੀ ਨਵੇਂ ਰਿਕਵਰ ਕੀਤੇ ਗਏ 17,874 ਮਾਮਲਿਆਂ ਨਾਲ ਦੱਸੀ ਗਈ ਹੈ।

 

ਪਿਛਲੇ 24 ਘੰਟਿਆਂ ਦੌਰਾਨ 291 ਮੌਤਾਂ ਰਿਪੋਰਟ ਹੋਈਆਂ ਹਨ । ਨਵੀਆਂ ਦਰਜ ਕੀਤੀਆਂ ਜਾਣ ਵਾਲਿਆਂ ਮੌਤਾਂ ਵਿੱਚ 7

ਸੂਬਿਆਂ ਦਾ ਹਿੱਸਾ 81.79 ਫੀਸਦ ਬਣਦਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 108 ਲੋਕਾਂ ਦੀ ਮੌਤ ਹੋਈ ਹੈ।

ਇਸ ਤੋਂ ਬਾਅਦ ਪੰਜਾਬ ਵਿੱਚ ਰੋਜ਼ਾਨਾ 69 ਹੋਰ ਮੌਤਾਂ ਦੀ ਖਬਰ ਹੈ ।

 

ਅਠਾਰਾਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪ੍ਰਤੀ ਮਿਲੀਅਨ ਦੇ ਮੁਕਾਬਲੇ ਕੌਮੀ ਅੋਸਤ ਨਾਲੋਂ (117) ਘੱਟ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ।

 

ਇਸੇ ਤਰ੍ਹਾਂ, ਅਠਾਰਾਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪ੍ਰਤੀ ਮਿਲੀਅਨ ਦੇ ਮੁਕਾਬਲੇ ਕੌਮੀ ਅੋਸਤ ਨਾਲੋਂ ਵੱਧ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ।

15 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ ਕੋਈ ਨਵੀਂ ਮੌਤ ਦੀ ਖਬਰ ਨਹੀਂ ਹੈ।

ਇਹ ਹਨ – ਅਸਾਮ, ਉਤਰਾਖੰਡ, ਉੜੀਸਾ, ਪੁਡੂਚੇਰੀ, ਲੱਦਾਖ (ਯੂਟੀ), ਦਮਨ ਤੇ ਦਿਉ, ਦਾਦਰਾ ਤੇ ਨਗਰ ਹਵੇਲੀ, ਲਕਸ਼ਦੀਪ, ਮਨੀਪੁਰ, ਤ੍ਰਿਪੁਰਾ, ਸਿੱਕਮ, ਮੇਘਾਲਿਆ, ਮਿਜੋਰਮ, ਅੰਡੇਮਾਨ ਤੇ ਨਿਕੋਬਾਰ ਟਾਪੂ, ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ।

****

ਐਮ.ਵੀ.


(Release ID: 1708321) Visitor Counter : 237