ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਮਹਾਰਾਸ਼ਟਰ, ਪੰਜਾਬ, ਕਰਨਾਟਕ, ਮੱਧ ਪ੍ਰਦੇਸ਼, ਤਾਮਿਲਨਾਡੂ ਅਤੇ ਗੁਜਰਾਤ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਨਵੇਂ ਮਾਮਲੇ ਸਾਹਮਣੇ ਆਉਣਾ ਜਾਰੀ


ਦੇਸ਼ ਭਰ ਵਿੱਚ ਟੀਕਾਕਰਨ ਦੀ ਕੁੱਲ ਕਵਰੇਜ 6.1 ਕਰੋੜ ਤੋਂ ਪਾਰ ਹੋ ਗਈ ਹੈ

Posted On: 30 MAR 2021 11:40AM by PIB Chandigarh

ਛੇ ਰਾਜ- ਮਹਾਰਾਸ਼ਟਰ, ਪੰਜਾਬ, ਕਰਨਾਟਕ, ਮੱਧ ਪ੍ਰਦੇਸ਼, ਤਾਮਿਲਨਾਡੂ ਅਤੇ ਗੁਜਰਾਤ - ਰੋਜ਼ਾਨਾ ਨਵੇਂ ਮਾਮਲਿਆਂ  ਵਿੱਚ ਲਗਾਤਾਰ ਵਾਧੇ ਸੰਬੰਧੀ ਰਿਪੋਰਟਾਂ ਦਰਜ ਕਰਵਾ ਰਹੇ ਹਨ। ਇਨ੍ਹਾਂ 6 ਰਾਜਾਂ ਨੇ ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਕੀਤੇ ਗਏ ਨਵੇਂ ਮਾਮਲਿਆਂ ਵਿੱਚ 78.56 ਫ਼ੀਸਦ ਦਾ ਯੋਗਦਾਨ ਦਿੱਤਾ ਹੈ ।

ਪਿਛਲੇ 24 ਘੰਟਿਆਂ ਦੌਰਾਨ 56,211 ਨਵੇਂ ਮਾਮਲੇ ਸਾਹਮਣੇ ਆਏ ਹਨ।

ਮਹਾਰਾਸ਼ਟਰ ਵਿੱਚ 31,643 ਮਾਮਲਿਆਂ ਨਾਲ, ਸਭ ਤੋਂ ਵੱਧ ਰੋਜ਼ਾਨਾ ਨਵੇਂ ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ 2,868 ਕੇਸਾਂ ਨਾਲ ਪੰਜਾਬ ਦਾ ਨੰਬਰ ਹੈ ਜਦਕਿ ਕਰਨਾਟਕ ਵਿੱਚ 2,792 ਨਵੇਂ ਮਾਮਲੇ ਸਾਹਮਣੇ ਆਏ ਹਨ।

 

 https://static.pib.gov.in/WriteReadData/userfiles/image/image001AMY8.jpg

 

ਦਸ ਰਾਜ, ਜਿਵੇਂ ਕਿ ਹੇਠਾਂ ਪ੍ਰਦਰਸ਼ਿਤ ਕੀਤਾ ਗਿਆ ਹੈ, ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ

ਰੁਝਾਨ ਨੂੰ ਦਰਸਾ ਰਹੇ ਹਨ।

 https://static.pib.gov.in/WriteReadData/userfiles/image/image002KYY9.jpghttps://static.pib.gov.in/WriteReadData/userfiles/image/image003JUPH.jpg

 

 

 

 

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ 5,40,720 'ਤੇ ਪਹੁੰਚ ਗਈ ਹੈ, ਜਿਹੜੀ ਭਾਰਤ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 4.47 ਫ਼ੀਸਦ ਬਣਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਵਿੱਚ 18,912 ਕੇਸਾਂ ਦਾ ਸ਼ੁਧ ਵਾਧਾ ਦਰਜ ਕੀਤਾ ਗਿਆ ਹੈ ।

 

ਮਹਾਰਾਸ਼ਟਰ, ਕੇਰਲ, ਪੰਜਾਬ, ਕਰਨਾਟਕ ਅਤੇ ਛੱਤੀਸਗੜ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ ਕੁਲ ਮਿਲਾ ਕੇ 79.64 ਫ਼ੀਸਦ ਦਾ ਹਿੱਸਾ ਪਾ ਰਹੇ ਹਨ। ਮਹਾਰਾਸ਼ਟਰ 62 ਫ਼ੀਸਦ  ਤੋਂ ਵੱਧ ਕੁੱਲ ਐਕਟਿਵ ਕੇਸਾਂ ਦੇ ਨਾਲ ਦੇਸ਼ ਵਿੱਚ ਸਭ ਤੋਂ ਅੱਗੇ ਚਲ ਰਿਹਾ ਹੈ ।

 https://static.pib.gov.in/WriteReadData/userfiles/image/image004OMVV.jpg

 

ਦੂਜੇ ਪਾਸੇ, ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ 10,07,091 ਸੈਸ਼ਨਾਂ ਰਾਹੀਂ 6.11 ਕਰੋੜ (6,11,13,354) ਟੀਕੇ ਦੀਆਂ ਖੁਰਾਕਾਂ ਲਗਾਈਆਂ ਗਈਆਂ ਹਨ।.

ਇਨ੍ਹਾਂ ਵਿੱਚ 81,74,916 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 51,88,747 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 89,44,742 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 37,11,221 ਫਰੰਟ ਲਾਈਨ ਵਰਕਰ (ਦੂਜੀ ਖੁਰਾਕ),  

ਵਿਸ਼ੇਸ਼ ਖੁਰਾਕ ਸਹਿ-ਰੋਗਾਂ ਵਾਲੇ  (45 ਸਾਲ ਤੋਂ  ਵੱਧ ਉਮਰ ਦੇ ) ਲਾਭਪਾਤਰੀ 68,72,483 (ਪਹਿਲੀ ਖੁਰਾਕ ) ਅਤੇ 405 (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ  2,82,19,257 (ਪਹਿਲੀ ਖੁਰਾਕ ) ਅਤੇ  1,583(ਦੂਜੀ ਖੁਰਾਕ)  ਲਾਭਪਾਤਰੀ ਸ਼ਾਮਲ ਹਨ ।

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

 

ਕੁੱਲ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਦੂਜੀ 

ਖੁਰਾਕ     ਖੁਰਾਕ

ਪਹਿਲੀ ਦੂਜੀ  ਖੁਰਾਕ  ਖੁਰਾਕ     

81,74,916

51,88,747

89,44,742

37,11,221

68,72,483  405   

3.59,356  1,583

6,11,13,35430,435

 

ਟੀਕਾਕਰਨ ਮੁਹਿੰਮ ਦੇ 73 ਵੇਂ ਦਿਨ ( 29 ਮਾਰਚ, 2021) , ਕੁੱਲ 5,82,919 ਟੀਕੇ ਦੀਆਂ  ਖੁਰਾਕਾਂ ਦਿੱਤੀਆਂ 

ਗਈਆਂ  ਹਨ। ਜਿਨ੍ਹਾਂ ਵਿਚੋਂ 5,51,164 ਲਾਭਪਾਤਰੀਆਂ ਨੂੰ 14,608 ਸੈਸ਼ਨਾਂ ਰਾਹੀਂ ਵੈਕਸੀਨ ਦੇ ਟੀਕੇ ਦੀ ਪਹਿਲੀ ਖੁਰਾਕ (ਐਚ. ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ) ਅਤੇ 31,755 ਐਚ.ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ ।

ਤਾਰੀਖ: 29 ਮਾਰਚ, 2021

 

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

 

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

ਕੁੱਲ ਪ੍ਰਾਪਤੀ

 

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

 ਦੂਜੀ 

ਖੁਰਾਕ

 

17,919

10,682

32,629

 19,085

1,41,260

405

3,59356

1,583

5,51,164

  31,755

                               

 

 ਭਾਰਤ ਵਿੱਚ ਮੌਜੂਦਾ ਰਿਕਵਰੀ ਦੀ ਗਿਣਤੀ ਅੱਜ 1,13,93,021 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ 94.19 ਫੀਸਦ ਹੋ

ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਰਿਕਵਰੀ 37,028 ਦਰਜ ਕੀਤੀ ਗਈ ਹੈ।

 

****

ਐਮਵੀ / ਐਸਜੇ(Release ID: 1708511) Visitor Counter : 239