ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਨੇ ਪਿਛਲੇ 24 ਘੰਟਿਆਂ ਦੌਰਾਨ ਇੱਕ ਦਿਨ ਵਿੱਚ 43 ਲੱਖ ਤੋਂ ਵੱਧ ਵੈਕਸੀਨੇਸ਼ਨ ਦੀਆਂ ਖੁਰਾਕਾਂ ਦੀ ਉੱਚਤਮ ਟੀਕਾਕਰਨ ਕਵਰੇਜ ਨਾਲ ਇੱਕ ਨਵਾਂ ਮੀਲ ਪੱਥਰ ਪਾਰ ਕੀਤਾ ਹੈ


ਸੰਪੂਰਨ ਟੀਕਾਕਰਨ ਕਵਰੇਜ ਦਾ ਅੰਕੜਾ 8 ਕਰੋੜ ਤੋਂ ਪਾਰ ਪਹੁੰਚਿਆ

ਕੋਵਿਡ 19 ਟੈਸਟਿੰਗ ਦਾ ਕੁੱਲ ਅੰਕੜਾ 25 ਕਰੋੜ ਤੋਂ ਪਾਰ ਪੁੱਜਾ

Posted On: 06 APR 2021 11:48AM by PIB Chandigarh

ਭਾਰਤ ਦੀ ਕੋਵਿਡ 19 ਦੇ ਵਿਰੁੱਧ ਲੜਾਈ ਵਿੱਚ ਇਕ ਮਹੱਤਵਪੂਰਣ ਪ੍ਰਾਪਤੀ ਤਹਿਤ, ਪਿਛਲੇ 24 ਘੰਟਿਆਂ ਦੌਰਾਨ 43 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ, ਇਹ ਦੇਸ਼ ਵਿੱਚ ਹੁਣ ਤੱਕ ਦਾ ਟੀਕਾਕਰਨ ਕਵਰੇਜ ਦਾ ਸਭ ਤੋਂ ਉੱਚਾ ਅੰਕੜਾ ਹੈ।

ਟੀਕਾਕਰਨ ਮੁਹਿੰਮ ਦੇ 80ਵੇਂ ਦਿਨ (5 ਅਪ੍ਰੈਲ 2021 ਨੂੰ ) 43,00,966 ਵੈਕਸੀਨੇਸ਼ਨ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 39,00,505 ਲਾਭਪਾਤਰੀਆਂ ਨੂੰ 48,095 ਸੈਸ਼ਨਾਂ ਦੌਰਾਨ ਪਹਿਲੀ ਖੁਰਾਕ ਦਾ ਟੀਕਾ ਲਗਾਇਆ ਗਿਆ ਅਤੇ 4,00,461 ਲਾਭਪਾਤਰੀਆਂ ਨੇ ਆਪਣੀ ਦੂਜੀ ਖੁਰਾਕ ਦਾ ਟੀਕਾ ਲਗਵਾਇਆ ।

ਤਾਰੀਖ: 5 ਅਪ੍ਰੈਲ, 2021

ਸਿਹਤ ਸੰਭਾਲ

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ ਸਹਿ- ਬਿਮਾਰੀ ਦੇ ਨਾਲ

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ ਖੁਰਾਕ

ਦੂਜੀ

ਖੁਰਾਕ

ਪਹਿਲੀ ਖੁਰਾਕ

ਦੂਜੀ

ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ

ਖੁਰਾਕ

ਪਹਿਲੀ ਖੁਰਾਕ

ਦੂਜੀ

ਖੁਰਾਕ

29,819

27,117

83,159

1,28,453

14,54,380

97,788

14,54,380

1,99,702

39,00,505

4,00,461

 

 

 

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ, ਦੇਸ਼ ਵਿੱਚ ਲਗਾਈਆਂ ਗਈਆਂ ਕੋਵਿਡ 19 ਟੀਕਾਕਰਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ 8.31 ਕਰੋੜ ਨੂੰ ਪਾਰ ਕਰ ਗਈ ਹੈ। ਪਹਿਲੀ ਖੁਰਾਕ  ਤਹਿਤ ਟੀਕਾਕਰਨ ਖੁਰਾਕਾਂ ਵੀ 7 ਕਰੋੜ (7,22,77,309)   ਦੇ  ਅਹਿਮ ਅੰਕੜੇ ਨੂੰ ਪਾਰ ਹੋ ਗਈਆਂ ਹਨ।

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 12,83,816 ਸੈਸ਼ਨਾਂ ਰਾਹੀਂ ਕੋਵਿਡ-19 ਦੀਆਂ ਕੁੱਲ 8,31,10,926 ਖੁਰਾਕਾਂ ਦਿੱਤੀਆਂ ਗਈਆਂ ਹਨ  ।

ਇਨ੍ਹਾਂ ਵਿੱਚ 89,60,061 ਸਿਹਤ ਸੰਭਾਲ ਵਰਕਰ ਸ਼ਾਮਲ ਹਨ ਜਿਨ੍ਹਾਂ ਨੇ ਪਹਿਲੀ ਖੁਰਾਕ ਲਈ ਹੈ ਅਤੇ 53,71,162  ਸਿਹਤ ਸੰਭਾਲ ਵਰਕਰ ਸ਼ਾਮਲ ਹਨ ਜਿਨ੍ਹਾਂ ਨੇ ਦੂਜੀ ਖੁਰਾਕ ਲਈ ਹੈ । 97,28,713 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 42,64,691 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), ਸ਼ਾਮਲ ਹਨ ।  60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 3,41,06,071 (ਪਹਿਲੀ ਖੁਰਾਕ ) ਅਤੇ 8,12,237 (ਦੂਜੀ ਖੁਰਾਕ), ਅਤੇ 45 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ 1,94,82,464 (ਪਹਿਲੀ ਖੁਰਾਕ) ਅਤੇ 3,85,527 (ਦੂਜੀ ਖੁਰਾਕ) ਸ਼ਾਮਲ ਹਨ ।

 

 

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ ਸਹਿ- ਬਿਮਾਰੀ ਦੇ ਨਾਲ

60 ਸਾਲਾਂ ਤੋਂ ਵੱਧ             

 

 

                                         

ਕੁੱਲ ਪ੍ਰਾਪਤੀ

ਪਹਿਲੀ ਖੁਰਾਕ

 

ਪਹਿਲੀ ਖੁਰਾਕ

ਦੂਜੀ

ਖੁਰਾਕ

ਪਹਿਲੀ ਖੁਰਾਕ

ਦੂਜੀ

ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ            

ਖੁਰਾਕ                ਕੁੱਲ

ਦੂਜੀ

ਖੁਰਾਕ

89,60,061

53,71,162

97,28,713

42,64,691

1,94,82,464

3,85,527

3,,41,06,071

8,12,237           8,31,10,926

39,00,505

4,00,461

 

 

 ਹੇਠਾਂ ਦਿੱਤਾ ਗਿਆ ਗ੍ਰਾਫ ਦੇਸ਼ ਵਿੱਚ ਰੋਜ਼ਾਨਾ ਟੀਕਾਕਰਨ ਦੀਆਂ ਖੁਰਾਕਾਂ ਵਿੱਚ ਵਾਧੇ ਦਾ ਸੰਕੇਤ ਦੇ ਰਿਹਾ ਹੈ-

ਦੇਸ਼ ਵਿੱਚ ਕਰਵਾਏ ਗਏ ਕੁੱਲ ਕੋਵਿਡ ਟੈਸਟਾਂ ਨੇ 25 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਕੁੱਲ ਪੋਜ਼ੀਟਿਵਿਟੀ ਦਰ ਮਾਮੂਲੀ ਜਿਹੀ ਵੱਧ ਕੇ 5.07 ਫੀਸਦ ਹੋ ਗਈ ਹੈ।

 

 

ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ । ਪਿਛਲੇ 24 ਘੰਟਿਆਂ ਦੌਰਾਨ 96,982 ਨਵੇਂ ਕੇਸ ਦਰਜ ਕੀਤੇ ਗਏ ਹਨ।

 

8 ਸੂਬੇ ਜਿਨ੍ਹਾਂ ਵਿੱਚ ਮਹਾਰਾਸ਼ਟਰ, ਛੱਤੀਸਗੜ, ਕਰਨਾਟਕ, ਉੱਤਰ ਪ੍ਰਦੇਸ਼, ਤਾਮਿਲਨਾਡੂ, ਦਿੱਲੀ, ਮੱਧ ਪ੍ਰਦੇਸ਼ ਅਤੇ ਗੁਜਰਾਤ ਸ਼ਾਮਿਲ ਹਨ, ਕੋਵਿਡ ਦੇ ਰੋਜ਼ਾਨਾ ਮਾਮਲਿਆਂ ਵਿੱਚ ਨਿਰੰਤਰ ਭਾਰੀ ਵਾਧੇ ਨੂੰ ਦਰਸਾ ਰਹੇ ਹਨ। ਕੁੱਲ ਮਿਲਾ ਕੇ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ 80.04 ਫੀਸਦ ਕੇਸ ਇਨ੍ਹਾਂ 8 ਰਾਜਾਂ ਤੋਂ ਸਾਹਮਣੇ ਆ ਰਹੇ ਹਨ।

 

 

 

ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੋਂ ਵੱਧ ਨਵੇਂ ਕੇਸ 47,288 ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਛੱਤੀਸਗੜ੍ਹ ਵਿੱਚ 7,302 ਨਵੇਂ ਕੇਸ ਦਰਜ ਕੀਤੇ ਗਏ ਹਨ ਜਦੋਂਕਿ ਕਰਨਾਟਕ ਵਿਚ 5,279 ਨਵੇਂ ਕੇਸ ਸਾਹਮਣੇ ਆਏ ਹਨ। 


ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ , 12 ਸੂਬਿਆਂ ਵੱਲੋਂ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧੇ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ।

 

 

 

 

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 7,88,223 ਤੇ ਪਹੁੰਚ ਗਈ ਹੈ। ਇਹ ਹੁਣ ਦੇਸ਼ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 6.21 ਫੀਸਦ ਬਣਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਨਵੇਂ ਐਕਟਿਵ ਮਾਮਲਿਆਂ ਵਿੱਚ 46,393 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ।

 ਇਕੱਲੇ ਮਹਾਰਾਸ਼ਟਰ ਵੱਲੋਂ ਹੀ ਦੇਸ਼ ਦੇ ਮੌਜੂਦਾ ਐਕਟਿਵ ਮਾਮਲਿਆਂ ਚ ਤਕਰੀਬਨ 57.42 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ।

 

 

ਭਾਰਤ ਦੀ ਕੁੱਲ ਰਿਕਵਰੀ ਅੱਜ 1,17,32,279 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ 92.48 ਫੀਸਦ ਤੇ ਪੁੱਜ ਗਈ ਹੈ।

 

 

ਪਿਛਲੇ 24 ਘੰਟਿਆਂ ਦੌਰਾਨ 50,143 ਰਿਕਵਰੀ ਦੇ ਮਾਮਲੇ ਦਰਜ ਕੀਤੇ ਗਏ ਹਨ।

 

 

ਪਿਛਲੇ 24 ਘੰਟਿਆਂ ਦੌਰਾਨ 446 ਮੌਤਾਂ ਰਿਪੋਰਟ ਹੋਈਆਂ ਹਨ।

ਨਵੀਆਂ ਦਰਜ ਕੀਤੀਆਂ ਗਈਆਂ ਮੌਤਾਂ ਵਿੱਚ 8 ਸੂਬਿਆਂ ਦਾ ਹਿੱਸਾ 80.94 ਫੀਸਦ ਬਣ ਰਿਹਾ ਹੈ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (155) ਮੌਤਾਂ ਹੋਈਆਂ ਹਨ। ਇਸ ਤੋਂ ਬਾਅਦ ਪੰਜਾਬ ਵਿੱਚ ਰੋਜ਼ਾਨਾ 72 ਮੌਤਾਂ ਰਿਪੋਰਟ ਹੋਈਆਂ ਹਨ।

13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ -19 ਨਾਲ ਕਿਸੇ ਵੀ ਨਵੀਂ ਮੌਤ ਦੀ ਖਬਰ ਨਹੀਂ ਹੈ। 

ਇਹ ਹਨ-  ਓਡੀਸ਼ਾ, ਅਸਾਮ, ਪੁਡੂਚੇਰੀ, ਲੱਦਾਖ (ਯੂਟੀ), ਦਮਨ ਤੇ ਦਿਊ , ਦਾਦਰਾ ਤੇ ਨਗਰ ਹਵੇਲੀ , ਨਾਗਾਲੈਂਡ, ਮੇਘਾਲਿਆ, ਮਨੀਪੁਰ, ਤ੍ਰਿਪੁਰਾ, ਲਕਸ਼ਦੀਪ, ਮਿਜੋਰਮ, ਅੰਡੇਮਾਨ ਤੇ ਨਿੱਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼ ।

 

 

 

****


ਐਮ.ਵੀ.



(Release ID: 1709885) Visitor Counter : 254