ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ 8 ਅਪ੍ਰੈਲ, 2021 ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਉੱਚ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ

Posted On: 07 APR 2021 10:59AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8 ਅਪ੍ਰੈਲ, 2021 ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਉੱਚ-ਪੱਧਰੀ ਕਮੇਟੀ (ਐੱਚਐੱਲਸੀ) ਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਵੀ ਬੈਠਕ ਵਿੱਚ ਹਿੱਸਾ ਲੈਣਗੇ। ਬੈਠਕ ਵਿੱਚ ਇਸ ਵਿਸ਼ੇਸ਼ ਅਵਸਰ ਨੂੰ ਮਨਾਉਣ ਲਈ ਸਾਲ ਭਰ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਦੇ ਕੈਲੰਡਰ ਬਾਰੇ ਚਰਚਾ ਹੋਵੇਗੀ

 

ਉੱਚ-ਪੱਧਰੀ ਕਮੇਟੀ ਬਾਰੇ

 

ਕੇਂਦਰ ਸਰਕਾਰ ਦੁਆਰਾ 24 ਅਕਤੂਬਰ, 2020 ਨੂੰ ਉੱਚ-ਪੱਧਰੀ ਕਮੇਟੀ (ਐੱਚਐੱਲਸੀ) ਦਾ ਗਠਨ ਕੀਤਾ ਗਿਆ ਸੀ, ਤਾਕਿ ਉਹ ਆਯੋਜਨਾਂ ਦੀ ਨਿਗਰਾਨੀ ਦੇ ਨਾਲ-ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਯਾਦਗਾਰੀ ਸਮਾਰੋਹ ਨਾਲ ਸਬੰਧਿਤ ਨੀਤੀਆਂ, ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਪ੍ਰਵਾਨਗੀ ਦੇ ਸਕੇ

 

*****

 

ਡੀਐੱਸ/ਐੱਸਐੱਚ(Release ID: 1710037) Visitor Counter : 150