ਪ੍ਰਧਾਨ ਮੰਤਰੀ ਦਫਤਰ
ਵਿਸ਼ਵ ਸਿਹਤ ਦਿਵਸ ‘ਤੇ ਪ੍ਰਧਾਨ ਮੰਤਰੀ ਦਾ ਸੰਦੇਸ਼
Posted On:
07 APR 2021 9:51AM by PIB Chandigarh
ਵਿਸ਼ਵ ਸਿਹਤ ਦਿਵਸ ‘ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਦੇਸ਼ ਦਾ ਮੂਲ-ਪਾਠ ਨਿਮਨਲਿਖਿਤ ਹੈ।
“ਭਾਰਤ ਸਰਕਾਰ ਆਯੁਸ਼ਮਾਨ ਭਾਰਤ ਅਤੇ ਪ੍ਰਧਾਨ ਮੰਤਰੀ ਜਨਔਸ਼ਧੀ ਯੋਜਨਾ ਸਹਿਤ ਕਈ ਉਪਾਅ ਕਰ ਰਹੀ ਹੈ ਜਿਸ ਨਾਲ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਲੋਕਾਂ ਨੂੰ ਉੱਚ ਗੁਣਵੱਤਾ ਅਤੇ ਸਸਤੀ ਸਿਹਤ ਸੇਵਾ ਪ੍ਰਾਪਤ ਹੋ ਸਕੇ। ਭਾਰਤ ਕੋਵਿਡ-19 ਦੇ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਦੇ ਲਈ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਵੀ ਚਲਾ ਰਿਹਾ ਹੈ।
ਵਿਸ਼ਵ ਸਿਹਤ ਦਿਵਸ ‘ਤੇ, ਆਓ ਅਸੀਂ ਕੋਵਿਡ-19 ਖ਼ਿਲਾਫ਼ ਲੜਨ ‘ਤੇ ਧਿਆਨ ਕੇਂਦ੍ਰਿਤ ਕਰੀਏ, ਜਿਸ ਵਿੱਚ ਮਾਸਕ ਪਹਿਨਣਾ, ਨਿਯਮਿਤ ਰੂਪ ਨਾਲ ਹੱਥ ਧੋਣੇ ਅਤੇ ਹੋਰ ਪ੍ਰੋਟੋਕੋਲਸ ਦਾ ਪਾਲਣ ਕਰਨਾ ਸ਼ਾਮਲ ਹੈ।
ਨਾਲ ਹੀ ਇਮਿਊਨਿਟੀ ਨੂੰ ਬੂਸਟ ਕਰਨ ਅਤੇ ਤੰਦਰੁਸਤ ਰਹਿਣ ਦੇ ਲਈ ਸਾਰੇ ਸੰਭਵ ਕਦਮ ਉਠਾਈਏ।
ਵਿਸ਼ਵ ਸਿਹਤ ਦਿਵਸ ਸਾਡੇ ਗ੍ਰਹਿ ਨੂੰ ਤੰਦਰੁਸਤ ਰੱਖਣ ਲਈ ਦਿਨ ਰਾਤ ਕੰਮ ਕਰਨ ਵਾਲੇ ਸਾਰੇ ਲੋਕਾਂ ਦੇ ਪ੍ਰਤੀ ਸਾਡੀ ਕ੍ਰਿਤੱਗਤਾ ਅਤੇ ਪ੍ਰਸ਼ੰਸਾ ਨੂੰ ਦੁਬਾਰਾ ਵਿਅਕਤ ਕਰਨ ਦਾ ਦਿਨ ਹੈ। ਇਹ ਸਿਹਤ ਸੇਵਾ ਵਿੱਚ ਖੋਜ ਅਤੇ ਇਨੋਵੇਸ਼ਨ ਦਾ ਸਮਰਥਨ ਕਰਨ ਦੀ ਸਾਡੀ ਪ੍ਰਤੀਬੱਧਤਾ ਨੂੰ ਦੁਹਰਾਉਂਦਾ ਹੈ।”
https://twitter.com/narendramodi/status/1379626365247483907
https://twitter.com/narendramodi/status/1379626362810548227
https://twitter.com/narendramodi/status/1379626360499548161
***
ਡੀਐੱਸ/ਐੱਸਐੱਚ
(Release ID: 1710054)
Visitor Counter : 196
Read this release in:
English
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam