ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਟੀਕਾਕਰਨ ਦੀ ਕੁੱਲ ਕਵਰੇਜ 8.7 ਕਰੋੜ ਨੂੰ ਪਾਰ ਕਰ ਗਈ, ਪਿਛਲੇ 24 ਘੰਟਿਆਂ ਵਿੱਚ 33 ਲੱਖ ਤੋਂ ਵੱਧ ਟੀਕੇ ਲਗਾਏ ਗਏ


ਅਮਰੀਕਾ ਨੂੰ ਪਛਾੜ ਕੇ, ਭਾਰਤ ਦੁਨੀਆ ਦਾ ਸਭ ਤੋਂ ਤੇਜ਼ ਟੀਕਾਕਰਨ ਕਰਨ ਵਾਲ਼ਾ ਦੇਸ਼ ਬਣਿਆ

8 ਰਾਜਾਂ ਵਿੱਚ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਤੇਜ਼ੀ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ

ਕੇਂਦਰ ਦੇਸ਼ ਵਿੱਚ ਕੋਵਿਡ -19 ਦੇ ਵਧ ਰਹੇ ਮਾਮਲਿਆਂ ਦੇ ਸੰਦਰਭ ਵਿੱਚ ਸੂਬਿਆਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਨੇੜਿਓਂ ਨਿਗਰਾਨੀ ਅਤੇ ਵਾਧੇ ਨੂੰ ਰੋਕਣ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ

Posted On: 07 APR 2021 11:46AM by PIB Chandigarh

ਦੇਸ਼ ਵਿਚ ਲਗਾਈਆਂ ਗਈਆਂ ਕੋਵਿਡ 19 ਟੀਕਿਆਂ ਦੀਆਂ ਖੁਰਾਕਾਂ ਦੀ ਕੁੱਲ ਗਿਣਤੀ ਅੱਜ 8.70 ਕਰੋੜ ਨੂੰ ਪਾਰ ਕਰ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 13,32,130 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 8,70,77,474 ਖੁਰਾਕਾਂ ਦਿੱਤੀਆਂ ਗਈਆਂ ਹਨ  ।

ਇਨ੍ਹਾਂ ਵਿੱਚ 89,63,724 ਸਿਹਤ ਸੰਭਾਲ ਵਰਕਰ ਸ਼ਾਮਲ ਹਨ ਜਿਨ੍ਹਾਂ ਨੇ ਪਹਿਲੀ ਖੁਰਾਕ ਲਈ ਹੈ ਅਤੇ 53,94,913  ਸਿਹਤ ਸੰਭਾਲ ਵਰਕਰ ਸ਼ਾਮਲ ਹਨ ਜਿਨ੍ਹਾਂ ਨੇ ਦੂਜੀ ਖੁਰਾਕ ਲਈ ਹੈ । 

97,36,629 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 43,12,826 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), ਸ਼ਾਮਲ ਹਨ ।  60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 3,53,75,953 (ਪਹਿਲੀ ਖੁਰਾਕ ) ਅਤੇ 10,00,787 (ਦੂਜੀ ਖੁਰਾਕ), ਅਤੇ 45 ਸਾਲ ਤੋਂ  60 ਸਾਲ ਤਕ ਉਮਰ ਦੇ ਲਾਭਪਾਤਰੀ 2,18,60,709 (ਪਹਿਲੀ ਖੁਰਾਕ) ਅਤੇ 4,31,933 (ਦੂਜੀ ਖੁਰਾਕ) ਸ਼ਾਮਲ ਹਨ ।

 

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

45 ਸਾਲ ਤੋਂ ਵੱਧ

60 ਸਾਲ ਤੋਂ ਵੱਧ

 

ਕੁੱਲ 

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

89,63,724

53,94,913

97,36,629

43,12,826

2,18,60,709

4,31,933

3,53,75,953

10,00,787

8,70,77,474

 

 

ਪਿਛਲੇ 24 ਘੰਟਿਆਂ ਦੌਰਾਨ 33 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।

ਟੀਕਾਕਰਨ ਮੁਹਿੰਮ ਦੇ 81ਵੇਂ ਦਿਨ (6 ਅਪ੍ਰੈਲ 2021 ਨੂੰ ) 33,37,601 ਵੈਕਸੀਨੇਸ਼ਨ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 30,08,087 ਲਾਭਪਾਤਰੀਆਂ ਨੂੰ 41,396 ਸੈਸ਼ਨਾਂ ਦੌਰਾਨ ਪਹਿਲੀ ਖੁਰਾਕ ਦਾ ਟੀਕਾ ਲਗਾਇਆ ਗਿਆ ਅਤੇ 3,29,514 ਲਾਭਪਾਤਰੀਆਂ ਨੇ ਆਪਣੀ ਦੂਜੀ ਖੁਰਾਕ ਦਾ ਟੀਕਾ ਲਗਵਾਇਆ । 

 

ਤਾਰੀਖ: 6 ਅਪ੍ਰੈਲ, 2021

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

3,254

21,899

17,568

1,07,050

19,70,693

39,424

10,16,572

1,61,141

30,08,087

3,29,514

 

ਇਕ ਮਹੱਤਵਪੂਰਨ ਘਟਨਾ ਵਿਚ,  ਅਮਰੀਕਾ ਨੂੰ ਪਛਾੜਦਿਆਂ ਭਾਰਤ  ਵਿਸ਼ਵ ਦਾ ਸਭ ਤੋਂ ਤੇਜ਼ ਟੀਕਾਕਰਣ ਦੇਸ਼  ਬਣ ਗਿਆ, ਜਿੱਥੇ ਰੋਜ਼ਾਨਾ ਤਕਰੀਬਨ 30,93,861 ਟੀਕੇ ਲਗਵਾਏ ਜਾ ਰਹੇ ਹਨ।

 

ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ । ਪਿਛਲੇ 24 ਘੰਟਿਆਂ ਦੌਰਾਨ 1,15,736 ਨਵੇਂ ਕੇਸ ਦਰਜ ਕੀਤੇ ਗਏ ਹਨ।

 

8 ਸੂਬੇ ਜਿਨ੍ਹਾਂ ਵਿੱਚ ਮਹਾਰਾਸ਼ਟਰ, ਛੱਤੀਸਗੜ, ਕਰਨਾਟਕ, ਉੱਤਰ ਪ੍ਰਦੇਸ਼, ਦਿੱਲੀ, ਮੱਧ ਪ੍ਰਦੇਸ਼, ਤਾਮਿਲਨਾਡੂ ਅਤੇ ਕੇਰਲ ਸ਼ਾਮਿਲ ਹਨ, ਕੋਵਿਡ ਦੇ ਰੋਜ਼ਾਨਾ ਮਾਮਲਿਆਂ ਵਿੱਚ ਨਿਰੰਤਰ ਭਾਰੀ ਵਾਧੇ ਨੂੰ ਦਰਸਾ ਰਹੇ ਹਨ। ਕੁੱਲ ਮਿਲਾ ਕੇ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ 80.70 ਫੀਸਦ ਕੇਸ ਇਨ੍ਹਾਂ 8 ਰਾਜਾਂ ਤੋਂ ਸਾਹਮਣੇ ਆ ਰਹੇ ਹਨ।

ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੋਂ ਵੱਧ ਨਵੇਂ ਕੇਸ 55,469 ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਛੱਤੀਸਗੜ੍ਹ ਵਿੱਚ 9,921 ਨਵੇਂ ਕੇਸ ਦਰਜ ਕੀਤੇ ਗਏ ਹਨ ਜਦੋਂਕਿ ਕਰਨਾਟਕ ਵਿਚ 6,150 ਨਵੇਂ ਕੇਸ ਸਾਹਮਣੇ ਆਏ ਹਨ। 

ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ ,12 ਸੂਬਿਆਂ ਵੱਲੋਂ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧੇ ਦਾ ਰੁਝਾਨ ਦੇਖਣ 

ਨੂੰ ਮਿਲ ਰਿਹਾ ਹੈ।

ਰੋਜ਼ਾਨਾ ਪੋਜ਼ੀਟੀਵਿਟੀ ਦਾ ਗ੍ਰਾਫ ਸਥਿਰ ਵਾਧੇ ਵੱਲ ਦੇ ਝੁਕਾਅ 'ਤੇ ਹੈ ਅਤੇ ਮੌਜੂਦਾ ਸਮੇਂ 8.40 ਫੀਸਦ ਤੇ ਖੜ੍ਹਾ ਹੈ।

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 8,43,473 ਤੇ ਪਹੁੰਚ ਗਈ ਹੈ। ਇਹ ਹੁਣ ਦੇਸ਼ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 6.59 ਫੀਸਦ ਬਣਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਨਵੇਂ ਐਕਟਿਵ ਮਾਮਲਿਆਂ ਵਿੱਚ 55,250  ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ।

 ਮਹਾਰਾਸ਼ਟਰ, ਛੱਤੀਸਗੜ, ਕਰਨਾਟਕ, ਕੇਰਲ ਅਤੇ ਉੱਤਰ ਪ੍ਰਦੇਸ਼ ਇਕੱਠੇ ਹੋ ਕੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 74 .5 ਫੀਸਦ ਦਾ ਯੋਗਦਾਨ ਪਾ ਰਹੇ ਹਨ। । ਇਕੱਲੇ ਮਹਾਰਾਸ਼ਟਰ ਵੱਲੋਂ ਹੀ  ਦੇਸ਼ ਦੇ ਮੌਜੂਦਾ ਐਕਟਿਵ  ਮਾਮਲਿਆਂ ਚ ਤਕਰੀਬਨ 56.17 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ।

ਕੇਂਦਰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨਾਲ ਸਰਗਰਮੀ ਨਾਲ ਜੁੜਿਆ ਹੋਇਆ ਹੈ , ਖ਼ਾਸਕਰਉਨ੍ਹਾਂ ਰਾਜਾਂ ਨਾਲ ਜਿੱਥੇ ਨਵੇਂ ਕੇਸ ਅਤੇ ਐਕਟਿਵ ਮਾਮਲੇ ਰੋਜ਼ਾਨਾ ਵੱਧ ਰਹੇ ਹਨ। ਪ੍ਰਧਾਨ ਮੰਤਰੀ ਨੇ 4 ਅਪ੍ਰੈਲ 2021 ਨੂੰ ਦੇਸ਼ ਵਿਚ ਕੋਵਿਡ -19 ਮਹਾਮਾਰੀ ਅਤੇ ਟੀਕਾਕਰਨ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ ਸੀ । ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ ਵਰਧਨ ਨੇ ਕੱਲ੍ਹ ਵੀਡਿਓ ਕਾਨਫਰੰਸਿੰਗ ਰਾਹੀਂ 11 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਟੀਕਾਕਰਨ ਦੀਆਂ ਸਥਿਤੀਆਂਅਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਜਿਹੀ ਹੀ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਕਿ ਬਹੁਤ ਵੱਡੀ ਗਿਣਤੀ ਵਿੱਚਰੋਜ਼ਾਨਾ ਕੇਸ ਦਰਸਾ ਰਹੇ ਹਨ । ਕੈਬਨਿਟ ਸਕੱਤਰ ਨੇ ਸ਼ੁੱਕਰਵਾਰ, 2 ਅਪ੍ਰੈਲ, 2021  ਨੂੰ ਸਾਰੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ, ਡਾਇਰੈਕਟਰ ਜਨਰਲ ਪੁਲਿਸ ਅਤੇ ਸਿਹਤ ਸਕੱਤਰਾਂ ਦੀ ਇਕ ਉੱਚ ਪੱਧਰੀ ਸਮੀਖਿਆ ਬੈਠਕ ਵੀ ਬੁਲਾਈ ਸੀ, ਜਿਸ ਵਿੱਚ ਉਨ੍ਹਾਂ 11 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਬਾਰੇ ਮੁੱਖ ਤੌਰ ਤੇ ਵਿਚਾਰ ਵਟਾਂਦਰੇ ਹੋਏ ਸਨ ਜਿਨ੍ਹਾਂ ਵਿੱਚੋਂ ਪਿਛਲੇ ਦੋ ਹਫਤਿਆਂ ਵਿੱਚ ਰੋਜ਼ਾਨਾ ਨਵੇਂ ਕੇਸ ਅਤੇ ਮੌਤ ਵਿੱਚ ਵਾਧਾ ਹੋਣ ਦੀ ਖ਼ਬਰ ਮਿਲੀ ਹੈ। ਕੇਂਦਰੀ ਸਿਹਤ ਸਕੱਤਰ ਇਸ ਸੰਬੰਧੀ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਕੱਤਰਾਂ ਨਾਲ ਬਾਕਾਇਦਾ ਸਮੀਖਿਆ ਮੀਟਿੰਗਾਂ ਕਰ ਰਹੇ ਹਨ। ਕੇਂਦਰ ਨੇ ਮਹਾਰਾਸ਼ਟਰ, ਪੰਜਾਬ ਅਤੇ ਛੱਤੀਸਗੜ ਰਾਜਾਂ ਦੇ 50 ਜਿਲ੍ਹਿਆਂ ਵਿੱਚ ਕੋਵਿਡ ਕੰਟਰੋਲ ਅਤੇ ਪ੍ਰਬੰਧਕੀ ਉਪਾਵਾਂ ਦੇ ਸਬੰਧ ਵਿੱਚ ਇਨ੍ਹਾਂ ਰਾਜਾਂ ਦੀ ਸਹਾਇਤਾ ਲਈ ਟੀਮਾਂ ਭੇਜੀਆਂ ਹਨ। ਇਹ ਟੀਮਾਂ ਇਨ੍ਹਾਂ ਰਾਜਾਂ ਵਿੱਚ ਤਿੰਨ ਤੋਂ ਪੰਜ ਦਿਨਾਂ ਤੱਕ ਰਹਿਣਗੀਆਂ।


 

ਭਾਰਤ ਦੀ ਕੁੱਲ ਰਿਕਵਰੀ ਅੱਜ 1,17,92,135 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ 92.11 ਫੀਸਦ ਤੇ ਪੁੱਜ ਗਈ ਹੈ।

 

ਪਿਛਲੇ 24 ਘੰਟਿਆਂ ਦੌਰਾਨ 59,856 ਰਿਕਵਰੀ ਦੇ ਮਾਮਲੇ ਦਰਜ ਕੀਤੇ ਗਏ ਹਨ।

 

ਹੇਠਾਂ ਦਿੱਤੇ ਗ੍ਰਾਫ ਵਿੱਚ ਭਾਰਤ ਵਿੱਚ ਐਕਟਿਵ ਕੇਸਾਂ ਅਤੇ ਰਿਕਵਰੀ ਹੋਏ ਮਾਮਲਿਆਂ ਦੀ ਸਥਿਤੀ ਬਾਰੇ ਦੱਸਿਆ ਗਿਆ ਹੈ।

 

ਦੇਸ਼ ਵਿੱਚ ਕੋਵਿਡ 19 ਦੀ ਸਥਿਤੀ ਅਤੇ ਵਾਧੇ ਦੇ ਰੁਝਾਨ ਨੂੰ ਹੇਠਾਂ ਦਿੱਤੇ ਗਏ ਗ੍ਰਾਫ ਵਿੱਚ ਦਰਸਾਇਆ ਗਿਆ ਹੈ।

 ਪਿਛਲੇ 24 ਘੰਟਿਆਂ ਦੌਰਾਨ 630 ਮੌਤਾਂ ਰਿਪੋਰਟ ਹੋਈਆਂ ਹਨ।

ਨਵੀਆਂ ਦਰਜ ਕੀਤੀਆਂ ਗਈਆਂ ਮੌਤਾਂ ਵਿੱਚ 8 ਸੂਬਿਆਂ ਦਾ ਹਿੱਸਾ 84.44 ਫੀਸਦ ਬਣ ਰਿਹਾ ਹੈ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (297) ਮੌਤਾਂ ਹੋਈਆਂ ਹਨ। ਇਸ ਤੋਂ ਬਾਅਦ ਪੰਜਾਬ ਵਿੱਚ ਰੋਜ਼ਾਨਾ 61 ਮੌਤਾਂ ਰਿਪੋਰਟ ਹੋਈਆਂ ਹਨ।

ਪੁਸ਼ਟੀ ਵਾਲੇ ਕੇਸਾਂ ਵਿੱਚ ਮੌਤ ਦੀ ਦਰ ਨਿਰੰਤਰ ਗਿਰਾਵਟ ਨੂੰ ਦਰਸਾ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਦਰ 1.30 ਫੀਸਦ ਹੈ।

11 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ - 19 ਨਾਲ ਕਿਸੇ ਵੀ  ਨਵੀਂ ਮੌਤ ਦੀ  ਖਬਰ ਨਹੀਂ ਹੈ। 

ਇਹ ਹਨ- ਓਡੀਸ਼ਾ, ਲੱਦਾਖ (ਯੂਟੀ), ਦਮਨ ਤੇ ਦਿਊ , ਦਾਦਰਾ ਤੇ ਨਗਰ ਹਵੇਲੀ ,ਨਾਗਾਲੈਂਡ,  ਮੇਘਾਲਿਆ,  ਮਨੀਪੁਰ, ਤ੍ਰਿਪੁਰਾ, ਲਕਸ਼ਦੀਪ, ਮਿਜੋਰਮ, ਅੰਡੇਮਾਨ ਤੇ ਨਿੱਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼ ।

****

ਐਮ.ਵੀ.(Release ID: 1710203) Visitor Counter : 220