ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਪਿਛਲੇ 24 ਘੰਟਿਆਂ ਦੌਰਾਨ ਲਗਭਗ 30 ਲੱਖ ਵੈਕਸੀਨੇਸ਼ਨ ਖੁਰਾਕਾਂ ਨਾਲ ਭਾਰਤ ਦੀ ਕੁੱਲ ਟੀਕਾਕਰਨ ਕਵਰੇਜ 9 ਕਰੋੜ ਤੋਂ ਵੱਧ ਹੋਈ


ਵਿਸ਼ਵ ਪੱਧਰ 'ਤੇ, ਭਾਰਤ ਪ੍ਰਤੀ ਦਿਨ ਅੋਸਤਨ 34 ਲੱਖ ਤੋਂ ਵੱਧ ਖੁਰਾਕਾਂ ਦੇ ਪ੍ਰਬੰਧਨ ਨਾਲ ਅਗਵਾਈ ਕਰ ਰਿਹਾ ਹੈ

ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਉੱਪਰ ਵੱਲ ਜਾਣ ਵਾਲੇ 10 ਰਾਜਾਂ ਨੇ ਕੌਮੀ ਪੋਜ਼ੀਟੀਵਿਟੀ ਦਰ ਨੂੰ 2.19 ਫ਼ੀਸਦ ਤੋਂ 8.40 ਫ਼ੀਸਦ ਵੱਲ ਧੱਕਿਆ

Posted On: 08 APR 2021 11:29AM by PIB Chandigarh

ਵਿਸ਼ਵਵਿਆਪੀ ਮਹਾਮਾਰੀ ਦੇ ਖਿਲਾਫ ਆਪਣੀ ਸਮੂਹਿਕ ਅਤੇ ਸਾਂਝੀ ਲੜਾਈ ਵਿੱਚ ਭਾਰਤ ਨੇ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੇ ਨਾਲ ਇਕ ਹੋਰ ਮਹੱਤਵਪੂਰਨ ਮੀਲ ਪੱਥਰ ਨੂੰ ਪਾਰ ਕੀਤਾ ਹੈ, ਜੋ ਇਸ ਸਾਲ 16 ਜਨਵਰੀ ਨੂੰ ਸ਼ੁਰੂ ਕੀਤੀ ਗਈ ਸੀ। ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਟੀਕਾਕਰਨ ਖੁਰਾਕਾਂ ਦੀ ਕੁੱਲ ਗਿਣਤੀ ਅੱਜ 9 ਕਰੋੜ ਨੂੰ ਪਾਰ ਕਰ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 13,77,304 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 9,01,98,673 ਖੁਰਾਕਾਂ ਦਿੱਤੀਆਂ ਗਈਆਂ ਹਨ  ।

ਇਨ੍ਹਾਂ ਵਿੱਚ 89,68,151 ਸਿਹਤ ਸੰਭਾਲ ਵਰਕਰ ਸ਼ਾਮਲ ਹਨ ਜਿਨ੍ਹਾਂ ਨੇ ਪਹਿਲੀ ਖੁਰਾਕ ਲਈ ਹੈ ਅਤੇ 54,18,084  ਸਿਹਤ ਸੰਭਾਲ ਵਰਕਰ ਸ਼ਾਮਲ ਹਨ, ਜਿਨ੍ਹਾਂ ਨੇ ਦੂਜੀ ਖੁਰਾਕ ਲਈ ਹੈ । 

97,67,538 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 44,11,609 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), ਸ਼ਾਮਲ ਹਨ ।  60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 3,63,32,851 (ਪਹਿਲੀ ਖੁਰਾਕ ) ਅਤੇ 11,39,291 (ਦੂਜੀ ਖੁਰਾਕ), ਅਤੇ 45 ਸਾਲ ਤੋਂ  60 ਸਾਲ ਤਕ ਉਮਰ ਦੇ ਲਾਭਪਾਤਰੀ 2,36,94,487 (ਪਹਿਲੀ ਖੁਰਾਕ) ਅਤੇ 4,66,662 (ਦੂਜੀ ਖੁਰਾਕ) ਸ਼ਾਮਲ ਹਨ ।

 

 

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

45 ਸਾਲ ਤੋਂ ਵੱਧ

60 ਸਾਲ ਤੋਂ ਵੱਧ

 

ਕੁੱਲ 

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

89,68,151

54,18,084

97,67,538

44,11,609

2,36,94,487

4,66,662

3,63,32,851

11,39,291

 9,01,98,673

 

 

 

ਦੇਸ਼ ਵਿੱਚ ਹੁਣ ਤਕ ਦਿੱਤੀਆਂ ਗਈਆਂ ਕੁੱਲ ਟੀਕਾਕਰਨ ਖੁਰਾਕਾਂ ਵਿੱਚ ਅੱਠ ਰਾਜਾਂ ਦਾ ਹਿੱਸਾ 60 ਫੀਸਦ ਬਣ ਰਿਹਾ ਹੈ।

 

ਪਿਛਲੇ 24 ਘੰਟਿਆਂ ਦੌਰਾਨ ਲਗਭਗ 30 ਲੱਖ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ.ਹੈ ।

ਟੀਕਾਕਰਨ ਅਭਿਆਨ ਦੇ 82 ਵੇਂ ਦਿਨ (7 ਅਪ੍ਰੈਲ 2021) ਨੂੰ 29,79,292 ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 26,90,031 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 38,760 ਸੈਸ਼ਨਾਂ ਦੌਰਾਨ ਟੀਕਾ ਲਗਾਇਆ ਗਿਆ ਅਤੇ 2,89,261 ਲਾਭਪਾਤਰੀਆਂ ਨੇ ਆਪਣੀ ਦੂਜੀ ਖੁਰਾਕ ਦਾ ਟੀਕਾ ਲਗਵਾਇਆ ।

 

ਤਾਰੀਖ: 6 ਅਪ੍ਰੈਲ, 2021

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

3,956

22,341

30,319

97,509

17,62,503

33,816

8,93,253

1,35,595

26,90,031

2,89,261

 

ਵਿਸ਼ਵ ਪੱਧਰ 'ਤੇ ਰੋਜ਼ਾਨਾ ਵੈਕਸੀਨੇਸ਼ਨ ਖੁਰਾਕਾਂ ਦੀ ਗਿਣਤੀ ਦੇ ਅਨੁਸਾਰ, ਭਾਰਤ ਰੋਜ਼ਾਨਾ ,ਅੋਸਤਨ 34,30,502 ਖੁਰਾਕਾਂ ਦੇ ਪ੍ਰਬੰਧਨ ਨਾਲ ਸਿਖਰ' ਤੇ ਖੜ੍ਹਾ ਹੈ।

 

ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ । ਪਿਛਲੇ 24 ਘੰਟਿਆਂ ਦੌਰਾਨ 1,26,789 ਨਵੇਂ ਕੇਸ ਦਰਜ ਕੀਤੇ ਗਏ ਹਨ।

 

10 ਸੂਬੇ ਜਿਨ੍ਹਾਂ ਵਿੱਚ ਮਹਾਰਾਸ਼ਟਰ, ਛੱਤੀਸਗੜ, ਕਰਨਾਟਕ, ਉੱਤਰ ਪ੍ਰਦੇਸ਼, ਦਿੱਲੀ, ਮੱਧ ਪ੍ਰਦੇਸ਼, ਤਾਮਿਲਨਾਡੂ, ਗੁਜਰਾਤ, ਕੇਰਲ ਅਤੇ ਪੰਜਾਬ ਸ਼ਾਮਿਲ ਹਨ, ਕੋਵਿਡ ਦੇ ਰੋਜ਼ਾਨਾ ਮਾਮਲਿਆਂ ਵਿੱਚ ਨਿਰੰਤਰ ਭਾਰੀ ਵਾਧੇ ਨੂੰ ਦਰਸਾ ਰਹੇ ਹਨ। ਕੁੱਲ ਮਿਲਾ ਕੇ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ 84.21 ਫੀਸਦ ਕੇਸ ਇਨ੍ਹਾਂ 10 ਰਾਜਾਂ ਤੋਂ ਸਾਹਮਣੇ ਆ ਰਹੇ ਹਨ।

ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੋਂ ਵੱਧ ਨਵੇਂ 59,907 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਛੱਤੀਸਗੜ੍ਹ 

ਵਿੱਚ 10,310 ਨਵੇਂ ਕੇਸ ਦਰਜ ਕੀਤੇ ਗਏ ਹਨ ਜਦੋਂਕਿ ਕਰਨਾਟਕ ਵਿੱਚ 6,976 ਨਵੇਂ ਕੇਸ ਸਾਹਮਣੇ ਆਏ ਹਨ। 

 

 

ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ ,12 ਸੂਬਿਆਂ ਵੱਲੋਂ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧੇ ਦਾ ਰੁਝਾਨ ਦੇਖਣ 

ਨੂੰ ਮਿਲ ਰਿਹਾ ਹੈ।

 

 https://static.pib.gov.in/WriteReadData/userfiles/image/image005SYNT.jpg

 

 

 

 

 

ਹੇਠਾਂ ਦਿੱਤਾ ਗ੍ਰਾਫ ਮਾਰਚ ਅਤੇ ਅਪ੍ਰੈਲ, 2021 ਦੇ ਪਹਿਲੇ ਸੱਤ ਦਿਨਾਂ ਵਿੱਚ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਹਫਤਾਵਾਰੀ ਪੋਜ਼ੀਟੀਵਿਟੀ ਦਰ ਦੀ ਤੁਲਨਾ ਕਰਦਾ ਹੈ। ਰਾਸ਼ਟਰੀ ਹਫਤਾਵਾਰੀ ਪੋਜ਼ੀਟੀਵਿਟੀ ਦਰ ਇਸ ਅਰਸੇ ਦੌਰਾਨ 2.19 ਫੀਸਦ ਤੋਂ 6.21 % ਵੱਧ ਕੇ 8.40 ਫੀਸਦ ਹੋ ਗਈ ਹੈ।

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 9,10,319 ਤੇ ਪਹੁੰਚ ਗਈ ਹੈ। ਇਹ ਹੁਣ ਦੇਸ਼ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 7.04 ਫੀਸਦ ਬਣਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਨਵੇਂ ਐਕਟਿਵ ਮਾਮਲਿਆਂ ਵਿੱਚ 66,846   ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ।

 

 ਮਹਾਰਾਸ਼ਟਰ, ਛੱਤੀਸਗੜ, ਕਰਨਾਟਕ, ਉੱਤਰ ਪ੍ਰਦੇਸ਼ ਅਤੇ ਕੇਰਲ ਇਕੱਠੇ ਹੋ ਕੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 74 .13 ਫੀਸਦ ਦਾ ਯੋਗਦਾਨ ਪਾ ਰਹੇ ਹਨ। । ਇਕੱਲੇ ਮਹਾਰਾਸ਼ਟਰ ਵੱਲੋਂ ਹੀ  ਦੇਸ਼ ਦੇ ਮੌਜੂਦਾ ਐਕਟਿਵ  ਮਾਮਲਿਆਂ ਚ ਤਕਰੀਬਨ 55.26 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ।

 


 

ਭਾਰਤ ਦੀ ਕੁੱਲ ਰਿਕਵਰੀ ਅੱਜ 1,18,51,393 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ 91.67 ਫੀਸਦ ਤੇ ਪੁੱਜ ਗਈ ਹੈ।

 

 

ਪਿਛਲੇ 24 ਘੰਟਿਆਂ ਦੌਰਾਨ 59,258 ਰਿਕਵਰੀ ਦੇ ਮਾਮਲੇ ਦਰਜ ਕੀਤੇ ਗਏ ਹਨ।

 

ਪਿਛਲੇ 24 ਘੰਟਿਆਂ ਦੌਰਾਨ 685 ਮੌਤਾਂ ਰਿਪੋਰਟ ਹੋਈਆਂ ਹਨ।

ਨਵੀਆਂ ਦਰਜ ਕੀਤੀਆਂ ਗਈਆਂ ਮੌਤਾਂ ਵਿੱਚ 10 ਸੂਬਿਆਂ ਦਾ ਹਿੱਸਾ 87.59 ਫੀਸਦ ਬਣ ਰਿਹਾ ਹੈ। ਮਹਾਰਾਸ਼ਟਰ 

ਵਿੱਚ ਸਭ ਤੋਂ ਵੱਧ (322) ਮੌਤਾਂ ਹੋਈਆਂ ਹਨ। ਇਸ ਤੋਂ ਬਾਅਦ ਪੰਜਾਬ ਵਿੱਚ ਰੋਜ਼ਾਨਾ 62 ਮੌਤਾਂ ਰਿਪੋਰਟ ਹੋਈਆਂ ਹਨ।

 

 

 

 

12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ -19 ਨਾਲ ਕਿਸੇ ਵੀ ਨਵੀਂ  ਮੌਤ ਦੀ ਖਬਰ  ਨਹੀਂ  ਹੈ। 

ਇਹ ਹਨ- ਅਸਮ, ਲੱਦਾਖ (ਯੂਟੀ), ਦਮਨ ਤੇ ਦਿਊ , ਦਾਦਰਾ ਤੇ ਨਗਰ ਹਵੇਲੀ , ਨਾਗਾਲੈਂਡ, ਤ੍ਰਿਪੁਰਾ, ਮੇਘਾਲਿਆ,  ਸਿੱਕਮ,  ਮਨੀਪੁਰ, ਲਕਸ਼ਦੀਪ, ਮਿਜੋਰਮ, ਅੰਡੇਮਾਨ ਤੇ ਨਿੱਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼ ।

 ****

ਐਮ.ਵੀ.



(Release ID: 1710527) Visitor Counter : 208