ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਪਿਛਲੇ 24 ਘੰਟਿਆਂ ਦੌਰਾਨ ਲਗਭਗ 34 ਲੱਖ ਵੈਕਸੀਨੇਸ਼ਨ ਖੁਰਾਕਾਂ ਨਾਲ ਭਾਰਤ ਦੀ ਕੁੱਲ ਟੀਕਾਕਰਨ ਕਵਰੇਜ 9.80 ਕਰੋੜ ਤੋਂ ਵੱਧੀ


ਭਾਰਤ ਵੱਲੋਂ ਪ੍ਰਤੀ ਦਿਨ ਅੋਸਤਨ ਸਭ ਤੋਂ ਵੱਧ ਰੋਜ਼ਾਨਾ ਖੁਰਾਕਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ

10 ਜ਼ਿਲ੍ਹੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 45.65 ਫੀਸਦ ਹਿੱਸਾ ਪਾ ਰਹੇ ਹਨ

Posted On: 10 APR 2021 11:56AM by PIB Chandigarh

 ਦੇਸ਼ ਵਿੱਚ ਲਗਾਈਆਂ ਗਈਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ 9.80 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 14,75,410 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 9,80,75,160 ਖੁਰਾਕਾਂ ਦਿੱਤੀਆਂ ਗਈਆਂ ਹਨ  ।

ਇਨ੍ਹਾਂ ਵਿੱਚ 89,88,373 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 54,79,821 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 98,67,330 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 46,59,035 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 3,86,53,105 (ਪਹਿਲੀ ਖੁਰਾਕ ) ਅਤੇ 15,90,388 (ਦੂਜੀ ਖੁਰਾਕ), ਅਤੇ 45 ਸਾਲ ਤੋਂ  60 ਸਾਲ ਤਕ ਉਮਰ ਦੇ ਲਾਭਪਾਤਰੀ 2,82,55,044 (ਪਹਿਲੀ ਖੁਰਾਕ) ਅਤੇ 5,82,064 (ਦੂਜੀ ਖੁਰਾਕ) ਸ਼ਾਮਲ ਹਨ ।

  

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

45 ਤੋਂ  60 ਸਾਲ

60 ਸਾਲ ਤੋਂ ਵੱਧ

 

ਕੁੱਲ 

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

89,88,373

54,79,821

98,67,330

46,59,035

2,82,55,044

5,82,064

3,86,53,105

15,90,388

9,80,75,160 

 

ਦੇਸ਼ ਵਿੱਚ ਹੁਣ ਤਕ ਦਿੱਤੀਆਂ ਗਈਆਂ ਕੁੱਲ ਟੀਕਾਕਰਨ ਖੁਰਾਕਾਂ ਵਿੱਚ ਅੱਠ ਰਾਜਾਂ ਦਾ ਹਿੱਸਾ 60.62 ਫੀਸਦ ਬਣ ਰਿਹਾ ਹੈ।

 

ਪਿਛਲੇ 24 ਘੰਟਿਆਂ ਦੌਰਾਨ 34 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ.ਹੈ ।

ਟੀਕਾਕਰਨ ਅਭਿਆਨ ਦੇ 84 ਵੇਂ ਦਿਨ (9 ਅਪ੍ਰੈਲ 2021) ਨੂੰ 34,15,055 ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 30,06,037 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 46,207 ਸੈਸ਼ਨਾਂ ਦੌਰਾਨ ਟੀਕਾ ਲਗਾਇਆ ਗਿਆ ਅਤੇ 4,09,018 ਲਾਭਪਾਤਰੀਆਂ ਨੇ ਆਪਣੀ ਦੂਜੀ ਖੁਰਾਕ ਦਾ ਟੀਕਾ ਲਗਵਾਇਆ ।

 

ਤਾਰੀਖ: 9 ਅਪ੍ਰੈਲ, 2021

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

11,975

29,051

53,152

1,11,697

19,79,517

54,504

9,61,393

2,13,766

30,06,037

4,09,018

 

 

ਵਿਸ਼ਵ ਪੱਧਰ 'ਤੇ ਰੋਜ਼ਾਨਾ ਵੈਕਸੀਨੇਸ਼ਨ ਖੁਰਾਕਾਂ ਦੀ ਗਿਣਤੀ ਦੇ ਅਨੁਸਾਰ, ਭਾਰਤ ਰੋਜ਼ਾਨਾ ,ਅੋਸਤਨ 38,93,288 ਖੁਰਾਕਾਂ ਦੇ ਪ੍ਰਬੰਧਨ ਨਾਲ ਸਿਖਰ' ਤੇ ਖੜ੍ਹਾ ਹੈ।

 

 

ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ । ਪਿਛਲੇ 24 ਘੰਟਿਆਂ ਦੌਰਾਨ 1,45,384 ਨਵੇਂ ਕੇਸ ਦਰਜ ਕੀਤੇ ਗਏ ਹਨ।

 

 

10 ਸੂਬੇ ਜਿਨ੍ਹਾਂ ਵਿੱਚ ਮਹਾਰਾਸ਼ਟਰ, ਛੱਤੀਸਗੜ, ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਤਾਮਿਲਨਾਡੂ, ਕੇਰਲ, ਮੱਧ ਪ੍ਰਦੇਸ਼,  ਗੁਜਰਾਤ, ਅਤੇ ਰਾਜਸਥਾਨ ਸ਼ਾਮਿਲ ਹਨ, ਕੋਵਿਡ ਦੇ ਰੋਜ਼ਾਨਾ ਮਾਮਲਿਆਂ ਵਿੱਚ ਨਿਰੰਤਰ  ਭਾਰੀ ਵਾਧੇ ਨੂੰ ਦਰਸਾ ਰਹੇ ਹਨ। ਕੁੱਲ ਮਿਲਾ ਕੇ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ 82.82 ਫੀਸਦ ਕੇਸ ਇਨ੍ਹਾਂ 10 ਰਾਜਾਂ ਤੋਂ ਸਾਹਮਣੇ ਆ ਰਹੇ ਹਨ।

 

ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੋਂ ਵੱਧ ਨਵੇਂ ਕੇਸ 58,993 ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਛੱਤੀਸਗੜ੍ਹ ਵਿੱਚ 11,447 ਨਵੇਂ ਕੇਸ ਦਰਜ ਕੀਤੇ ਗਏ ਹਨ ਜਦੋਂਕਿ ਉੱਤਰ ਪ੍ਰਦੇਸ਼, ਵਿੱਚ 9,587 ਨਵੇਂ ਕੇਸ ਸਾਹਮਣੇ ਆਏ ਹਨ। 

 

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 10,46,631 ਤੱਕ ਪੁੱਜ ਗਈ ਹੈ। ਇਹ ਹੁਣ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਦਾ 7.93 ਫੀਸਦ ਬਣਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 67,023 ਕੇਸਾਂ ਦਾ ਸਿੱਧਾ ਵਾਧਾ ਦਰਜ ਕੀਤਾ ਗਿਆ ਹੈ।

 

 

 5 ਸੂਬੇ ਜਿਨ੍ਹਾਂ ਵਿੱਚ ਮਹਾਰਾਸ਼ਟਰ,  ਛੱਤੀਸਗੜ੍ਹ  ਕਰਨਾਟਕ, ਉੱਤਰ ਪ੍ਰਦੇਸ਼, ਅਤੇ ਕੇਰਲ, ਕੁੱਲ ਮਿਲਾ ਕੇ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ 73.23 ਫੀਸਦ ਕੇਸਾਂ ਦਾ ਹਿੱਸਾ ਪਾ ਰਹੇ ਹਨ। ਇਕੱਲਾ ਮਹਾਰਾਸ਼ਟਰ ਦੇਸ਼ ਦੇ ਕੁੱਲ ਐਕਟਿਵ ਕੇਸਾਂ ਵਿੱਚ 51.23 ਫੀਸਦ ਦਾ ਹਿੱਸੇਦਾਰ ਬਣ ਰਿਹਾ ਹੈ ।

10 ਜ਼ਿਲ੍ਹੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 45.65 ਫੀਸਦ ਦਾ ਹਿੱਸਾ ਪਾ ਰਹੇ ਹਨ। 

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,19,90,859 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ 90. 80 ਫੀਸਦ ਬਣਦੀ ਹੈ।

ਪਿਛਲੇ 24 ਘੰਟਿਆਂ ਦੌਰਾਨ 77,567 ਰਿਕਵਰੀ ਦੇ ਮਾਮਲੇ ਦਰਜ ਕੀਤੇ ਗਏ ਹਨ।

ਰੋਜ਼ਾਨਾ ਮੌਤਾਂ ਦੀ ਗਿਣਤੀ ਵਿੱਚ ਇੱਕ ਵਾਧੇ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ 794 ਮੌਤਾਂ ਹੋਈਆਂ ਹਨ।

10 ਰਾਜਾਂ ਵੱਲੋਂ ਨਵੀਆਂ ਦਰਜ ਕੀਤੀਆਂ ਗਈਆਂ ਮੌਤਾਂ ਵਿੱਚ 86.78 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ।

 ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 301 ਮੌਤਾਂ ਦਰਜ ਹੋਈਆਂ ਹਨ। ਇਸ ਤੋਂ ਬਾਅਦ ਛੱਤੀਸਗੜ੍ਹ ਵਿੱਚ ਰੋਜ਼ਾਨਾ 91 ਮੌਤਾਂ 

ਰਿਪੋਰਟ ਕੀਤੀਆਂ ਗਈਆਂ ਹਨ।

 

 

 

12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਨਾਲ ਕਿਸੇ ਵੀ ਨਵੀਂ ਮੌਤ ਦੀ 

ਖਬਰ ਨਹੀਂ ਹੈ। ਇਹ ਹਨ- ਪੁਡੂਚੇਰੀ, ਲੱਦਾਖ (ਯੂਟੀ), ਦਮਨ ਤੇ ਦਿਊ , ਦਾਦਰਾ ਤੇ ਨਗਰ ਹਵੇਲੀ , ਨਾਗਾਲੈਂਡ, ਤ੍ਰਿਪੁਰਾ, ਮੇਘਾਲਿਆ, ਸਿੱਕਮ, ਮਿਜ਼ੋਰਮ, ਮਨੀਪੁਰ, ਲਕਸ਼ਦੀਪ, ਅੰਡੇਮਾਨ ਤੇ ਨਿੱਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼ ।

 

****

ਐਮ.ਵੀ.



(Release ID: 1710965) Visitor Counter : 189