ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਪਿਛਲੇ 24 ਘੰਟਿਆਂ ਦੌਰਾਨ 35 ਲੱਖ ਤੋਂ ਵੱਧ ਵੈਕਸੀਨੇਸ਼ਨ ਖੁਰਾਕਾਂ ਨਾਲ ਭਾਰਤ ਦੀ ਕੁੱਲ ਟੀਕਾਕਰਨ ਕਵਰੇਜ ਨੇ 10 ਕਰੋੜ ਦਾ ਮੀਲਪੱਥਰ ਹਾਸਲ ਕੀਤਾ

ਭਾਰਤ ਵੱਲੋਂ ਪ੍ਰਤੀ ਦਿਨ ਅੋਸਤਨ ਸਭ ਤੋਂ ਵੱਧ ਰੋਜ਼ਾਨਾ ਖੁਰਾਕਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ

10 ਰਾਜ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 81 ਫੀਸਦ ਹਿੱਸਾ ਪਾ ਰਹੇ ਹਨ

Posted On: 11 APR 2021 11:55AM by PIB Chandigarh

ਦੇਸ਼ ਵਿੱਚ ਲਗਾਈਆਂ ਗਈਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ 10 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ।

 

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 15,17,963 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 10,15,95,147 ਖੁਰਾਕਾਂ ਦਿੱਤੀਆਂ ਗਈਆਂ ਹਨ  ।

 

ਇਨ੍ਹਾਂ ਵਿੱਚ 90,04,063 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 55,08,289 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 99,53,615 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 47,59,209 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 3,96,51,630 (ਪਹਿਲੀ ਖੁਰਾਕ ) ਅਤੇ 18,00,206 (ਦੂਜੀ ਖੁਰਾਕ), ਅਤੇ 45 ਸਾਲ ਤੋਂ  60 ਸਾਲ ਤਕ ਉਮਰ ਦੇ ਲਾਭਪਾਤਰੀ 3,02,76,653 (ਪਹਿਲੀ ਖੁਰਾਕ) ਅਤੇ 6,41,482 (ਦੂਜੀ ਖੁਰਾਕ) ਸ਼ਾਮਲ ਹਨ ।

 

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

45 ਤੋਂ  60 ਸਾਲ

60 ਸਾਲ ਤੋਂ ਵੱਧ

 

ਕੁੱਲ 

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

90,04,063

55,08,289

99,53,615

47,59,209

3,02,76,653

6,41,482

3,96,51,630

18,00,206

10,15,95,147

 

 

 

 

ਦੇਸ਼ ਵਿੱਚ ਹੁਣ ਤਕ ਦਿੱਤੀਆਂ ਗਈਆਂ ਕੁੱਲ ਟੀਕਾਕਰਨ ਖੁਰਾਕਾਂ ਵਿੱਚ ਅੱਠ ਰਾਜਾਂ ਦਾ ਹਿੱਸਾ 60.27 ਫੀਸਦ ਬਣ ਰਿਹਾ ਹੈ।

 

ਪਿਛਲੇ 24 ਘੰਟਿਆਂ ਦੌਰਾਨ 35 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ

ਪ੍ਰਬੰਧ ਕੀਤਾ ਗਿਆ ਹੈ ।

ਟੀਕਾਕਰਨ ਅਭਿਆਨ ਦੇ 85 ਵੇਂ ਦਿਨ (10 ਅਪ੍ਰੈਲ 2021) ਨੂੰ 35,19,987 ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 31,22,109 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 42,553 ਸੈਸ਼ਨਾਂ ਦੌਰਾਨ ਟੀਕਾ ਲਗਾਇਆ ਗਿਆ ਅਤੇ 3,97,878 ਲਾਭਪਾਤਰੀਆਂ ਨੇ ਆਪਣੀ ਦੂਜੀ ਖੁਰਾਕ ਦਾ ਟੀਕਾ ਲਗਵਾਇਆ ।

 

ਤਾਰੀਖ: 10 ਅਪ੍ਰੈਲ, 2021

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

15,690

28,468

86,285

1,00,174

20,21,609

59,418

9,98,525

2,09,818

31,22,109

3,97,878

 ਵਿਸ਼ਵ ਪੱਧਰ 'ਤੇ ਰੋਜ਼ਾਨਾ ਵੈਕਸੀਨੇਸ਼ਨ ਖੁਰਾਕਾਂ ਦੀ ਗਿਣਤੀ ਦੇ ਅਨੁਸਾਰ, ਭਾਰਤ ਰੋਜ਼ਾਨਾ ,ਅੋਸਤਨ 38,34,574 ਖੁਰਾਕਾਂ ਦੇ ਪ੍ਰਬੰਧਨ ਨਾਲ ਸਿਖਰ' ਤੇ ਖੜ੍ਹਾ ਹੈ।

 

 

 

ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ।

 ਪਿਛਲੇ 24 ਘੰਟਿਆਂ ਦੌਰਾਨ 1,52,879 ਨਵੇਂ ਕੇਸ ਦਰਜ ਕੀਤੇ ਗਏ ਹਨ।

10 ਸੂਬੇ ਜਿਨ੍ਹਾਂ ਵਿੱਚ ਮਹਾਰਾਸ਼ਟਰ, ਛੱਤੀਸਗੜ, ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਕੇਰਲ, ਤਾਮਿਲਨਾਡੂ, ਗੁਜਰਾਤ, ਮੱਧ ਪ੍ਰਦੇਸ਼, ਅਤੇ ਰਾਜਸਥਾਨ ਸ਼ਾਮਿਲ ਹਨ, ਕੋਵਿਡ ਦੇ ਰੋਜ਼ਾਨਾ ਮਾਮਲਿਆਂ ਵਿੱਚ ਨਿਰੰਤਰ  ਭਾਰੀ ਵਾਧੇ ਨੂੰ ਦਰਸਾ ਰਹੇ ਹਨ। ਕੁੱਲ ਮਿਲਾ ਕੇ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ 80.92 ਫੀਸਦ ਕੇਸ ਇਨ੍ਹਾਂ 10 ਰਾਜਾਂ ਤੋਂ ਸਾਹਮਣੇ ਆ ਰਹੇ ਹਨ।

 

 

ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੋਂ ਵੱਧ ਨਵੇਂ ਕੇਸ 55,411 ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਛੱਤੀਸਗੜ੍ਹ ਵਿੱਚ 14,098 ਨਵੇਂ ਕੇਸ ਦਰਜ ਕੀਤੇ ਗਏ ਹਨ ਜਦੋਂਕਿ ਉੱਤਰ ਪ੍ਰਦੇਸ਼, ਵਿੱਚ 12,748 ਨਵੇਂ ਕੇਸ ਸਾਹਮਣੇ ਆਏ ਹਨ।

ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ ,16 ਸੂਬਿਆਂ ਵੱਲੋਂ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧੇ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ।

 

 

 

 

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 11,08,087 ‘ਤੇ ਪਹੁੰਚ ਗਈ ਹੈ। ਇਹ ਹੁਣ ਦੇਸ਼ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 8.29 ਫੀਸਦ ਬਣਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਨਵੇਂ ਐਕਟਿਵ ਮਾਮਲਿਆਂ ਵਿੱਚ 61,456 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ।

 

 

 

 ਪੰਜ ਰਾਜ- ਮਹਾਰਾਸ਼ਟਰ, ਛੱਤੀਸਗੜ, ਕਰਨਾਟਕ, ਉੱਤਰ ਪ੍ਰਦੇਸ਼ ਅਤੇ ਕੇਰਲ ਇਕੱਠੇ ਹੋ ਕੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 70 .82 ਫੀਸਦ ਦਾ ਯੋਗਦਾਨ ਪਾ ਰਹੇ ਹਨ। । ਇਕੱਲੇ ਮਹਾਰਾਸ਼ਟਰ ਵੱਲੋਂ ਹੀ  ਦੇਸ਼ ਦੇ ਮੌਜੂਦਾ ਐਕਟਿਵ  ਮਾਮਲਿਆਂ ਚ ਤਕਰੀਬਨ 48.57 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ।

 

 

 

ਹੇਠਾਂ ਦਿੱਤਾ ਗਿਆ ਗ੍ਰਾਫ ਭਾਰਤ ਵਿੱਚ ਦਰਜ ਕੀਤੇ ਜਾ ਰਹੇ ਰੋਜ਼ਾਨਾ ਐਕਟਿਵ ਮਾਮਲਿਆਂ ਵਿੱਚ ਵਾਧੇ ਦੇ ਰੁਝਾਨ ਨੂੰ ਦਰਸਾ ਰਿਹਾ ਹੈ।

 

 

 

 

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,20,81,443 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ 90. 44 ਫੀਸਦ ਬਣਦੀ ਹੈ।

 

 

ਪਿਛਲੇ 24 ਘੰਟਿਆਂ ਦੌਰਾਨ 90,584 ਰਿਕਵਰੀ ਦੇ ਮਾਮਲੇ ਦਰਜ ਕੀਤੇ ਗਏ ਹਨ।

ਰੋਜ਼ਾਨਾ ਮੌਤਾਂ ਦੀ ਗਿਣਤੀ ਵਿੱਚ ਇੱਕ ਵਾਧੇ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ 839 ਮੌਤਾਂ ਹੋਈਆਂ ਹਨ।

 

 10 ਰਾਜਾਂ ਵੱਲੋਂ ਨਵੀਆਂ ਦਰਜ ਕੀਤੀਆਂ ਗਈਆਂ ਮੌਤਾਂ ਵਿੱਚ 86.41 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 309 ਮੌਤਾਂ ਦਰਜ ਹੋਈਆਂ ਹਨ। ਇਸ ਤੋਂ ਬਾਅਦ ਛੱਤੀਸਗੜ੍ਹ ਵਿੱਚ ਰੋਜ਼ਾਨਾ 123 ਮੌਤਾਂ ਰਿਪੋਰਟ ਕੀਤੀਆਂ ਗਈਆਂ ਹਨ।

 

 

 

 

 

 

10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਨਾਲ ਕਿਸੇ ਵੀ ਨਵੀਂ ਮੌਤ ਦੀ ਖਬਰ ਨਹੀਂ ਹੈ।

ਇਹ ਹਨ- ਦਮਨ ਤੇ ਦਿਊ ਅਤੇ ਦਾਦਰਾ ਤੇ ਨਗਰ ਹਵੇਲੀ , ਨਾਗਾਲੈਂਡ, ਤ੍ਰਿਪੁਰਾ, ਮੇਘਾਲਿਆ, ਸਿੱਕਮ, ਮਿਜੋਰਮ, ਮਨੀਪੁਰ, ਲਕਸ਼ਦੀਪ, ਅੰਡੇਮਾਨ ਤੇ ਨਿੱਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼ ।

 

 

 

****

ਐਮ.ਵੀ.



(Release ID: 1711037) Visitor Counter : 206