ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

'ਟੀਕਾ ਉਤਸਵ' ਦੇ ਪਹਿਲੇ ਦਿਨ ਦਿੱਤੀਆਂ ਗਈਆਂ ਕਰੀਬ 30 ਲੱਖ ਵੈਕਸੀਨੇਸ਼ਨ ਖੁਰਾਕਾਂ ਨਾਲ ਭਾਰਤ ਦੀ ਕੁੱਲ ਟੀਕਾਕਰਨ ਕਵਰੇਜ 10.45 ਕਰੋੜ ਤੋਂ ਵੱਧ ਹੋਈ


ਵਿਸ਼ਵ ਪੱਧਰ 'ਤੇ ਰੋਜ਼ਾਨਾ ਵੈਕਸੀਨੇਸ਼ਨ ਖੁਰਾਕਾਂ ਦੀ ਗਿਣਤੀ ਦੇ ਅਨੁਸਾਰ, ਭਾਰਤ ਰੋਜ਼ਾਨਾ,ਅੋਸਤਨ 40 ਲੱਖ ਖੁਰਾਕਾਂ ਦੇ ਪ੍ਰਬੰਧਨ ਨਾਲ ਸਿਖਰ' ਤੇ ਖੜ੍ਹਾ ਹੈ

10 ਰਾਜ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 81 ਫੀਸਦ ਹਿੱਸਾ ਪਾ ਰਹੇ ਹਨ

5 ਸੂਬੇ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ 70.16 ਫੀਸਦ ਕੇਸਾਂ ਦਾ ਹਿੱਸਾ ਪਾ ਰਹੇ ਹਨ

Posted On: 12 APR 2021 11:39AM by PIB Chandigarh

 

ਅੱਜ ਦੇਸ਼ ਵਿਆਪੀ ਟੀਕਾ ਉਤਸਵ ਦਾ ਦਿਨ -2 ਮਨਾਇਆ ਜਾ ਰਿਹਾ ਹੈ ਦੇਸ਼ ਵਿੱਚ ਲਗਾਈਆਂ ਗਈਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ 10.45 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 15,56,361ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 10,45,28,565 ਖੁਰਾਕਾਂ ਦਿੱਤੀਆਂ ਗਈਆਂ ਹਨ

 

ਇਨ੍ਹਾਂ ਵਿੱਚ 90,13,289 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 55,24,344 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 99,96,879 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 47,95,756 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 4,05,30,321 (ਪਹਿਲੀ ਖੁਰਾਕ ) ਅਤੇ 19,42,705 (ਦੂਜੀ ਖੁਰਾਕ), ਅਤੇ 45 ਸਾਲ ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀ 3,20,46,911 (ਪਹਿਲੀ ਖੁਰਾਕ) ਅਤੇ 6,78,360 (ਦੂਜੀ ਖੁਰਾਕ) ਸ਼ਾਮਲ ਹਨ

 

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ 60 ਸਾਲ

60 ਸਾਲ ਤੋਂ ਵੱਧ

 

ਕੁੱਲ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

90,13,289

55,24,344

99,96,879

47,95,756

3,20,46,911

6,78,360

4,05,30,321

19,42,705

10,45,28,565

 

ਦੇਸ਼ ਵਿੱਚ ਹੁਣ ਤਕ ਦਿੱਤੀਆਂ ਗਈਆਂ ਕੁੱਲ ਟੀਕਾਕਰਨ ਖੁਰਾਕਾਂ ਵਿੱਚ ਅੱਠ ਰਾਜਾਂ ਦਾ ਹਿੱਸਾ 60.13 ਫੀਸਦ ਬਣ ਰਿਹਾ ਹੈ

 

ਬੀਤੇ ਦਿਨੀਂ ਟੀਕਾ ਉਤਸਵ ਦੇ ਪਹਿਲੇ ਦਿਨ 30 ਲੱਖ ਦੇ ਕਰੀਬ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ

ਦੇਸ਼ਵਿਆਪੀ ਟੀਕਾ ਉਤਸਵ ਦੇ ਪਹਿਲੇ ਦਿਨ ਤਕਰੀਬਨ 63,800 ਕੋਵਿਡ ਟੀਕਾਕਰਨ ਕੇਂਦਰ (ਸੀਵੀਸੀ) ਕਾਰਜਸ਼ੀਲ ਦੇਖੇ ਗਏ , ਜੋ ਅੋਸਤਨ ਕਾਰਜਸ਼ੀਲ ਸੀਵੀਸੀ ਵਿੱਚ 18,800 ਦਾ ਵਾਧਾ ਦਰਸਾਉਂਦਾ ਹੈ। ਜ਼ਿਆਦਾਤਰ ਸੀਵੀਸੀ ਨਿੱਜੀ ਕੰਮਕਾਜ ਵਾਲੀਆਂ ਥਾਵਾਂ ਤੇ ਕੰਮ ਕਰ ਰਹੇ ਸਨ। ਇਸ ਤੋਂ ਇਲਾਵਾ, ਐਤਵਾਰ ਹੋਣ ਦੇ ਬਾਵਜੂਦ, ਜਿਸ ਦਿਨ ਆਮ ਤੌਰ 'ਤੇ ਘੱਟ ਟੀਕਾਕਰਨ ਦੀ ਗਿਣਤੀ ਦਰਜ ਕੀਤੀ ਜਾਂਦੀ ਰਹਿੰਦੀ ਸੀ, ਪਰ ਟੀਕਾ ਉਤਸਵ ਦੇ ਪਹਿਲੇ ਦਿਨ ਵੈਕਸੀਨੇਸ਼ਨ ਦੀਆਂ ਲਗਭਗ 30 ਲੱਖ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ .

 

ਟੀਕਾਕਰਨ ਅਭਿਆਨ ਦੇ 86 ਵੇਂ ਦਿਨ (11 ਅਪ੍ਰੈਲ 2021) ਨੂੰ 29,33,418 ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 27,01,439 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 38,398 ਸੈਸ਼ਨਾਂ ਦੌਰਾਨ ਟੀਕਾ ਲਗਾਇਆ ਗਿਆ ਅਤੇ 2,31,979 ਲਾਭਪਾਤਰੀਆਂ ਨੇ ਆਪਣੀ ਦੂਜੀ ਖੁਰਾਕ ਦਾ ਟੀਕਾ ਲਗਵਾਇਆ

 

ਤਾਰੀਖ: 11 ਅਪ੍ਰੈਲ, 2021

ਸਿਹਤ ਸੰਭਾਲ

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ

ਖੁਰਾਕ

ਦੂਜੀ

ਖੁਰਾਕ

ਪਹਿਲੀ ਖੁਰਾਕ

ਦੂਜੀ

ਖੁਰਾਕ

ਪਹਿਲੀ

ਖੁਰਾਕ

ਦੂਜੀ

ਖੁਰਾਕ

ਪਹਿਲੀ

ਖੁਰਾਕ

ਦੂਜੀ

ਖੁਰਾਕ

ਪਹਿਲੀ

ਖੁਰਾਕ

ਦੂਜੀ

ਖੁਰਾਕ

9,226

16,055

43,264

36,547

17,70,258

36,878

8,78,691

1,42,499

27,01,439

2,31,979

 

 

ਵਿਸ਼ਵ ਪੱਧਰ 'ਤੇ ਰੋਜ਼ਾਨਾ ਵੈਕਸੀਨੇਸ਼ਨ ਖੁਰਾਕਾਂ ਦੀ ਗਿਣਤੀ ਦੇ ਅਨੁਸਾਰ, ਭਾਰਤ ਰੋਜ਼ਾਨਾ ,ਅੋਸਤਨ 40,55.055 ਲੱਖ ਖੁਰਾਕਾਂ ਦੇ ਪ੍ਰਬੰਧਨ ਨਾਲ ਸਿਖਰ' ਤੇ ਖੜ੍ਹਾ ਹੈ ਕੱਲ੍ਹ ਇਹ ਅੰਕੜਾ 38,34,574 ਖੁਰਾਕਾਂ ' ਤੇ ਸੀ

 

 

ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਪਿਛਲੇ 24 ਘੰਟਿਆਂ ਦੌਰਾਨ 1,68,912 ਨਵੇਂ ਕੇਸ ਦਰਜ ਕੀਤੇ ਗਏ ਹਨ

 

10 ਸੂਬੇ ਜਿਨ੍ਹਾਂ ਵਿੱਚ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਛੱਤੀਸਗੜ, ਕਰਨਾਟਕ, ਕੇਰਲ, ਤਾਮਿਲਨਾਡੂ, ਮੱਧ ਪ੍ਰਦੇਸ਼, ਗੁਜਰਾਤ, ਅਤੇ ਰਾਜਸਥਾਨ ਸ਼ਾਮਿਲ ਹਨ, ਕੋਵਿਡ ਦੇ ਰੋਜ਼ਾਨਾ ਮਾਮਲਿਆਂ ਵਿੱਚ ਨਿਰੰਤਰ ਭਾਰੀ ਵਾਧੇ ਨੂੰ ਦਰਸਾ ਰਹੇ ਹਨ। ਕੁੱਲ ਮਿਲਾ ਕੇ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ 83.02 ਫੀਸਦ ਕੇਸ ਇਨ੍ਹਾਂ 10 ਰਾਜਾਂ ਤੋਂ ਸਾਹਮਣੇ ਰਹੇ ਹਨ

 

 

ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੋਂ ਵੱਧ ਨਵੇਂ ਕੇਸ 63,294 ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਉੱਤਰ ਪ੍ਰਦੇਸ਼, ਵਿੱਚ 15,276 ਨਵੇਂ ਕੇਸ ਦਰਜ ਕੀਤੇ ਗਏ ਹਨ ਜਦੋਂਕਿ ਉੱਤਰ ਪ੍ਰਦੇਸ਼, ਵਿੱਚ 10,774 ਨਵੇਂ ਕੇਸ ਸਾਹਮਣੇ ਆਏ ਹਨ

 

ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ ,16 ਸੂਬਿਆਂ ਵੱਲੋਂ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧੇ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ

 

 

 

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 12,01,009 ਤੱਕ ਪੁੱਜ ਗਈ ਹੈ। ਇਹ ਹੁਣ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਦਾ 8.88 ਫੀਸਦ ਬਣਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 92,922 ਕੇਸਾਂ ਦਾ ਸਿੱਧਾ ਵਾਧਾ ਦਰਜ ਕੀਤਾ ਗਿਆ ਹੈ

 

 

 

 

 

5 ਸੂਬੇ ਜਿਨ੍ਹਾਂ ਵਿੱਚ ਮਹਾਰਾਸ਼ਟਰ, ਛੱਤੀਸਗੜ੍ਹ ਕਰਨਾਟਕ, ਉੱਤਰ ਪ੍ਰਦੇਸ਼, ਅਤੇ ਕੇਰਲ, ਕੁੱਲ ਮਿਲਾ ਕੇ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ 70.16 ਫੀਸਦ ਕੇਸਾਂ ਦਾ ਹਿੱਸਾ ਪਾ ਰਹੇ ਹਨ। ਇਕੱਲਾ ਮਹਾਰਾਸ਼ਟਰ ਦੇਸ਼ ਦੇ ਕੁੱਲ ਐਕਟਿਵ ਕੇਸਾਂ ਵਿੱਚ 47.22 ਫੀਸਦ ਦਾ ਹਿੱਸੇਦਾਰ ਬਣ ਰਿਹਾ ਹੈ

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,21,56,529 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ 89. 86 ਫੀਸਦ ਬਣਦੀ ਹੈ

ਪਿਛਲੇ 24 ਘੰਟਿਆਂ ਦੌਰਾਨ 75,086 ਰਿਕਵਰੀ ਦੇ ਮਾਮਲੇ ਦਰਜ ਕੀਤੇ ਗਏ ਹਨ

ਰੋਜ਼ਾਨਾ ਮੌਤਾਂ ਇੱਕ ਵਾਧੇ ਦੇ ਰੁਝਾਨ ਨੂੰ ਦਰਸਾ ਰਹੀਆਂ ਹਨ। ਪਿਛਲੇ 24 ਘੰਟਿਆਂ ਦੌਰਾਨ 904 ਮੌਤਾਂ ਰਿਪੋਰਟ ਹੋਈਆਂ ਹਨ

10 ਰਾਜਾਂ ਵੱਲੋਂ ਨਵੀਆਂ ਦਰਜ ਕੀਤੀਆਂ ਗਈਆਂ ਮੌਤਾਂ ਵਿੱਚ 89.16 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 349 ਮੌਤਾਂ ਦਰਜ ਹੋਈਆਂ ਹਨ। ਇਸ ਤੋਂ ਬਾਅਦ ਛੱਤੀਸਗੜ੍ਹ ਵਿੱਚ ਰੋਜ਼ਾਨਾ 122 ਮੌਤਾਂ ਰਿਪੋਰਟ ਕੀਤੀਆਂ ਗਈਆਂ ਹਨ

 

9 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਨਾਲ ਕਿਸੇ ਵੀ ਨਵੀਂ ਮੌਤ ਦੀ ਖਬਰ ਨਹੀਂ ਹੈ

ਇਹ ਹਨ-ਓਡੀਸ਼ਾ, ਹਿਮਾਚਲ ਪ੍ਰਦੇਸ਼, ਲੱਦਾਖ (ਯੂਟੀ), ਦਮਨ ਤੇ ਦਿਊ ਅਤੇ ਦਾਦਰਾ ਤੇ ਨਗਰ ਹਵੇਲੀ , ਮੇਘਾਲਿਆ, ਸਿੱਕਮ, ਲਕਸ਼ਦੀਪ, ਅੰਡੇਮਾਨ ਤੇ ਨਿੱਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼

****

ਐਮ.ਵੀ.


(Release ID: 1711199) Visitor Counter : 260