ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

'ਟੀਕਾ ਉਤਸਵ' ਦੇ ਤੀਜੇ ਦਿਨ, ਭਾਰਤ ਦੀ ਕੁੱਲ ਟੀਕਾਕਰਨ ਕਵਰੇਜ ਪਿਛਲੇ 24 ਘੰਟਿਆਂ ਵਿੱਚ ਦਿੱਤੀਆਂ ਗਈਆਂ 40 ਲੱਖ ਤੋਂ ਵੱਧ ਖੁਰਾਕਾਂ ਨਾਲ 10.85 ਕਰੋੜ ਤੋਂ ਵੱਧ ਹੋਈ


ਭਾਰਤ ਵਿੱਚ ਪ੍ਰਤੀ ਦਿਨ ਅੋਸਤਨ ਸਭ ਤੋਂ ਵੱਧ ਰੋਜ਼ਾਨਾ ਵੈਕਸੀਨ ਖੁਰਾਕਾਂ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ

10 ਰਾਜ ਭਾਰਤ ਦੇ ਰੋਜ਼ਾਨਾ ਕੁੱਲ ਨਵੇਂ ਮਾਮਲਿਆਂ ਵਿੱਚ ਵਾਧੇ ਦਾ ਰੁਝਾਨ ਦਰਸਾ ਰਹੇ ਹਨ

Posted On: 13 APR 2021 10:39AM by PIB Chandigarh

ਦੇਸ਼ ਵਿਆਪੀ ਟੀਕਾ ਉਤਸਵ ਅੱਜ ਤੀਜੇ ਦਿਨ ਵਿਚ ਦਾਖਿਲ ਹੋ ਗਿਆ ਹੈ ਅਤੇ ਦੇਸ਼ ਵਿੱਚ ਲਗਾਈਆਂ ਗਈਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ 10.85 ਕਰੋੜ  ਨੂੰ ਪਾਰ  ਕਰ  ਗਈ ਹੈ।  

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 16,08,448 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 10,85,33,085 ਖੁਰਾਕਾਂ ਦਿੱਤੀਆਂ ਗਈਆਂ ਹਨ  ।

ਇਨ੍ਹਾਂ ਵਿੱਚ 90,33,621 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 55,58,103 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,00,78,589 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 49,19,212 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 4,17,12,654 (ਪਹਿਲੀ ਖੁਰਾਕ ) ਅਤੇ 22,53,077 (ਦੂਜੀ ਖੁਰਾਕ), ਅਤੇ 45 ਸਾਲ ਤੋਂ  60 ਸਾਲ ਤਕ ਉਮਰ ਦੇ ਲਾਭਪਾਤਰੀ 3,42,18,175 (ਪਹਿਲੀ ਖੁਰਾਕ) ਅਤੇ 7,59,654 (ਦੂਜੀ ਖੁਰਾਕ) ਸ਼ਾਮਲ ਹਨ ।

 

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

45 ਤੋਂ  60 ਸਾਲ

60 ਸਾਲ ਤੋਂ ਵੱਧ

 

ਕੁੱਲ 

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

90,33,621

55,58,103

1,00,78,589

49,19,212

3,42,18,175

7,59,654

4,17,12,654

22,53,077

10,85,33,085

 

ਦੇਸ਼ ਵਿੱਚ ਹੁਣ ਤਕ ਦਿੱਤੀਆਂ ਗਈਆਂ ਕੁੱਲ ਟੀਕਾਕਰਨ ਖੁਰਾਕਾਂ ਵਿੱਚ ਅੱਠ ਰਾਜਾਂ ਦਾ ਹਿੱਸਾ 60.16

ਫੀਸਦ ਬਣ ਰਿਹਾ ਹੈ।

 https://static.pib.gov.in/WriteReadData/userfiles/image/image001RZ81.jpg

 

ਪਿਛਲੇ 24 ਘੰਟਿਆਂ ਦੌਰਾਨ ਟੀਕਾਕਰਨ ਦੀਆਂ 40 ਲੱਖ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

ਹੈ ।

ਟੀਕਾਕਰਨ ਅਭਿਆਨ ਦੇ 87 ਵੇਂ ਦਿਨ (12 ਅਪ੍ਰੈਲ 2021) ਨੂੰ 40,04,521 ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ , ਜਿਨ੍ਹਾਂ ਵਿੱਚੋਂ 34,55,640 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 52,087 ਸੈਸ਼ਨਾਂ ਦੌਰਾਨ ਟੀਕਾ ਲਗਾਇਆ ਗਿਆ ਅਤੇ 5,48,881 ਲਾਭਪਾਤਰੀਆਂ ਨੇ ਆਪਣੀ ਦੂਜੀ ਖੁਰਾਕ ਦਾ ਟੀਕਾ ਲਗਵਾਇਆ ।

 

ਤਾਰੀਖ: 12 ਅਪ੍ਰੈਲ, 2021

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

20,332

33,759

81,711

1,23,456

21,71,264

81,294

11,82,333

3,10,372

34,55,640

5,48,881

 

ਵਿਸ਼ਵ ਪੱਧਰ 'ਤੇ ਰੋਜ਼ਾਨਾ ਵੈਕਸੀਨੇਸ਼ਨ ਖੁਰਾਕਾਂ ਦੀ ਗਿਣਤੀ ਦੇ ਅਨੁਸਾਰ, ਭਾਰਤ ਰੋਜ਼ਾਨਾ ,ਅੋਸਤਨ 41,69,609 ਲੱਖ ਖੁਰਾਕਾਂ ਦੇ ਪ੍ਰਬੰਧਨ ਨਾਲ ਸਿਖਰ' ਤੇ ਖੜ੍ਹਾ ਹੈ ।

https://static.pib.gov.in/WriteReadData/userfiles/image/image002V8E5.jpg

ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ । ਪਿਛਲੇ 24 ਘੰਟਿਆਂ ਦੌਰਾਨ 1,61,736 ਨਵੇਂ ਕੇਸ ਦਰਜ ਕੀਤੇ ਗਏ ਹਨ।

10 ਸੂਬੇ ਜਿਨ੍ਹਾਂ ਵਿੱਚ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਛੱਤੀਸਗੜ, ਕਰਨਾਟਕ, ਕੇਰਲ, ਤਾਮਿਲਨਾਡੂ, ਮੱਧ ਪ੍ਰਦੇਸ਼, ਗੁਜਰਾਤ, ਅਤੇ ਰਾਜਸਥਾਨ ਸ਼ਾਮਿਲ ਹਨ, ਕੋਵਿਡ ਦੇ ਰੋਜ਼ਾਨਾ ਮਾਮਲਿਆਂ ਵਿੱਚ ਨਿਰੰਤਰ ਭਾਰੀ ਵਾਧੇ ਨੂੰ ਦਰਸਾ ਰਹੇ ਹਨ। ਕੁੱਲ ਮਿਲਾ ਕੇ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ 80.80 ਫੀਸਦ ਕੇਸ ਇਨ੍ਹਾਂ 10 ਰਾਜਾਂ ਤੋਂ ਸਾਹਮਣੇ ਆ ਰਹੇ ਹਨ ।

 

ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੋਂ ਵੱਧ ਨਵੇਂ ਕੇਸ 51,751 ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ 

ਉੱਤਰ ਪ੍ਰਦੇਸ਼, ਵਿੱਚ 13,604 ਨਵੇਂ ਕੇਸ ਦਰਜ ਕੀਤੇ ਗਏ ਹਨ ਜਦੋਂਕਿ ਉੱਤਰ ਪ੍ਰਦੇਸ਼, ਵਿੱਚ 13,576 ਨਵੇਂ ਕੇਸ ਸਾਹਮਣੇ ਆਏ ਹਨ।

 https://static.pib.gov.in/WriteReadData/userfiles/image/image003I0GB.jpg

 

ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ ,16 ਸੂਬਿਆਂ ਵੱਲੋਂ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧੇ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ।

 https://static.pib.gov.in/WriteReadData/userfiles/image/image00442I6.jpghttps://static.pib.gov.in/WriteReadData/userfiles/image/image005P1ET.jpghttps://static.pib.gov.in/WriteReadData/userfiles/image/image006142B.jpghttps://static.pib.gov.in/WriteReadData/userfiles/image/image007WQJW.jpg

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 12,64,698 ਤੱਕ ਪੁੱਜ ਗਈ ਹੈ। ਇਹ ਹੁਣ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਦਾ 9.24 ਫੀਸਦ ਬਣਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 63,689 ਕੇਸਾਂ ਦਾ ਸਿੱਧਾ ਵਾਧਾ ਦਰਜ ਕੀਤਾ ਗਿਆ ਹੈ।

 

5 ਸੂਬੇ ਜਿਨ੍ਹਾਂ ਵਿੱਚ ਮਹਾਰਾਸ਼ਟਰ, ਛੱਤੀਸਗੜ੍ਹ ਕਰਨਾਟਕ, ਉੱਤਰ ਪ੍ਰਦੇਸ਼, ਅਤੇ ਕੇਰਲ, ਕੁੱਲ ਮਿਲਾ ਕੇ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ 68.85 ਫੀਸਦ ਕੇਸਾਂ ਦਾ ਹਿੱਸਾ ਪਾ ਰਹੇ ਹਨ। ਇਕੱਲਾ ਮਹਾਰਾਸ਼ਟਰ ਦੇਸ਼ ਦੇ ਕੁੱਲ ਐਕਟਿਵ ਕੇਸਾਂ ਵਿੱਚ 44.78 ਫੀਸਦ ਦਾ ਹਿੱਸੇਦਾਰ ਬਣ ਰਿਹਾ ਹੈ ।

 

 https://static.pib.gov.in/WriteReadData/userfiles/image/image008FQ4V.jpg

 

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,22,53,697 ਹੋ ਗਈ ਹੈ। ਕੌਮੀ ਰਿਕਵਰੀ ਦੀ ਦਰ 89.51 ਫੀਸਦ ਬਣਦੀ ਹੈ।

ਪਿਛਲੇ 24 ਘੰਟਿਆਂ ਦੌਰਾਨ 97,168 ਰਿਕਵਰੀ ਦੇ ਮਾਮਲੇ ਦਰਜ ਕੀਤੇ ਗਏ ਹਨ।

ਪਿਛਲੇ 24 ਘੰਟਿਆਂ ਦੌਰਾਨ 879 ਮੌਤਾਂ ਰਿਪੋਰਟ ਹੋਈਆਂ ਹਨ।

 

10 ਰਾਜਾਂ ਵੱਲੋਂ ਨਵੀਆਂ ਦਰਜ ਕੀਤੀਆਂ ਗਈਆਂ ਮੌਤਾਂ ਵਿੱਚ 88.05 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 258 ਮੌਤਾਂ ਦਰਜ ਹੋਈਆਂ ਹਨ। ਇਸ ਤੋਂ ਬਾਅਦ ਛੱਤੀਸਗੜ੍ਹ ਵਿੱਚ ਰੋਜ਼ਾਨਾ 132 ਮੌਤਾਂ ਰਿਪੋਰਟ ਕੀਤੀਆਂ ਗਈਆਂ ਹਨ।

 https://static.pib.gov.in/WriteReadData/userfiles/image/image009XA75.jpg

13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਨਾਲ ਕਿਸੇ ਵੀ ਨਵੀਂ ਮੌਤ ਦੀ ਖਬਰ ਨਹੀਂ ਹੈ।

ਇਹ ਹਨ- ਜੰਮੂ-ਕਸ਼ਮੀਰ (ਯੂਟੀ), ਅਸਾਮ, ਲੱਦਾਖ (ਯੂਟੀ), ਦਮਨ ਤੇ ਦਿਊ ਅਤੇ ਦਾਦਰਾ ਤੇ ਨਗਰ ਹਵੇਲੀ, ਤ੍ਰਿਪੁਰਾ, ਮੇਘਾਲਿਆ, ਸਿੱਕਿਮ, ਨਾਗਾਲੈਂਡ, ਮਿਜੋਰਮ, ਮਨੀਪੁਰ, ਅੰਡੇਮਾਨ ਤੇ ਨਿੱਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼ ।

 

***************

 

ਐਮ.ਵੀ.


(Release ID: 1711455) Visitor Counter : 224