ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਚ ਟੀਕਾਕਰਨ ਦਾ ਕੁੱਲ ਅੰਕੜਾ 11.44 ਕਰੋੜ ਤੋਂ ਪਾਰ
ਪਿਛਲੇ 24 ਘੰਟਿਆਂ ਦੌਰਾਨ 33 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ
81 ਫੀਸਦ ਤੋਂ ਵੱਧ ਨਵੇਂ ਮਾਮਲੇ 10 ਸੂਬਿਆਂ ਚੋਂ ਰਿਪੋਰਟ ਕੀਤੇ ਗਏ ਹਨ
ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 5 ਸੂਬਿਆਂ ਦਾ ਹਿੱਸਾ 67.16 ਫੀਸਦ
Posted On:
15 APR 2021 12:33PM by PIB Chandigarh
ਦੇਸ਼ ਵਿੱਚ ਲਗਾਏ ਜਾ ਰਹੇ ਕੋਵਿਡ-19 ਟੀਕਾਕਰਨ ਖੁਰਾਕਾਂ ਦੀ ਕੁੱਲ ਗਿਣਤੀ ਅੱਜ 11.44 ਕਰੋੜ ਨੂੰ ਪਾਰ ਕਰ ਗਈ ਹੈ । ਦੇਸ਼ ਭਰ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵੱਲੋਂ ਟੀਕਾਕਰਨ ਦੀਆਂ ਸਰਗਰਮੀਆਂ ਨੂੰ ਹੱਲਾਸ਼ੇਰੀ ਦੇਣ ਲਈ 11 ਤੋਂ 14 ਅਪ੍ਰੈਲ 2021 ਤੱਕ ਚਾਰ ਦਿਨਾਂ ਟੀਕਾ ਉਤਸਵ ਮਨਾਇਆ ਗਿਆ ਸੀ । ਟੀਕਾ ਉਤਸਵ ਦੌਰਾਨ ਟੀਕਾਕਰਨ ਦੇ ਕੁੱਲ ਅੰਕੜਿਆਂ ਵਿੱਚ ਦੇਸ਼ ਭਰ ਦੇ ਲਾਭਪਾਤਰੀਆਂ ਨੂੰ ਲਗਾਈਆਂ ਗਈਆਂ ਖੁਰਾਕਾਂ ਚ 1,28,98,314 ਵੈਕਸੀਨੇਸ਼ਨ ਦਾ ਵਾਧਾ ਦਰਜ ਹੋਇਆ ਹੈ ।
ਅੱਜ ਸਵੇਰੇ 7 ਵਜੇ ਤੱਕ ਦੀਆਂ ਆਰਜ਼ੀ ਰਿਪੋਰਟਾਂ ਅਨੁਸਾਰ 11,44,93,238 ਟੀਕਾਕਰਨ ਦੀਆਂ ਖੁਰਾਕਾਂ 16,98,138 ਸੈਸ਼ਨਾਂ ਰਾਹੀਂ ਲਗਾਈਆਂ ਗਈਆਂ ਹਨ । ਇਨ੍ਹਾਂ ਵਿੱਚ 90,64,527 ਸਿਹਤ ਸੰਭਾਲ ਕਰਮੀ ਸ਼ਾਮਲ ਹਨ ਜਿਨ੍ਹਾਂ ਨੂੰ ਪਹਿਲੀ ਖੁਰਾਕ ਦਿੱਤੀ ਗਈ ਹੈ ਜਦਕਿ 56,04,197 ਸਿਹਤ ਕਾਮਿਆਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ । 1,02,13,563 ਫਰੰਟ ਲਾਈਨ ਕਾਮੇ ਅਜਿਹੇ ਹਨ ਜਿਨ੍ਹਾਂ ਨੂੰ ਪਹਿਲੀ ਖੁਰਾਕ ਦਿੱਤੀ ਗਈ ਹੈ ਜਦਕਿ 50,64,862 ਕਾਮਿਆਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ । 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਚੋਂ 4,34,71,031 ਲਾਭਪਾਤਰੀਆਂ ਨੂੰ ਪਹਿਲੀ ਅਤੇ 27,47,019 ਲਾਭਪਾਤਰੀਆਂ ਨੂੰ ਦੂਜੀ ਖੁਰਾਕ ਉਪਲਬੱਧ ਕਰਵਾਈ ਗਈ ਹੈ । 45 ਤੋਂ 60 ਸਾਲ ਤੱਕ ਦੇ ਲਾਭਪਾਤਰੀਆਂ ਚੋਂ 3,74,30,078 ਨੂੰ ਪਹਿਲੀ ਖੁਰਾਕ ਦਿੱਤੀ ਗਈ ਹੈ ਜਦਕਿ 8,97,961 ਲਾਭਪਾਤਰੀਆਂ ਨੂੰ ਦੂਜੀ ਖੁਰਾਕ ਦੇ ਟੀਕੇ ਲਗਾਏ ਗਏ ਹਨ ।
ਸਿਹਤ ਸੰਭਾਲ ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ 60 ਸਾਲ
|
60 ਸਾਲ ਤੋਂ ਵੱਧ
|
ਕੁੱਲ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
|
90,64,527
|
56,04,197
|
1,02,13,563
|
50,64,862
|
3,74,30,078
|
8,97,961
|
4,34,71,031
|
27,47,019
|
11,44,93,238
|
ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚ 8 ਸੂਬਿਆਂ ਦਾ ਹਿੱਸਾ 59.76 ਫੀਸਦ ਬਣਦਾ ਹੈ ।
ਹੇਠਾਂ ਦਿੱਤਾ ਗਿਆ ਗ੍ਰਾਫ਼ ਇਨ੍ਹਾਂ 8 ਸੂਬਿਆਂ ਵੱਲੋਂ ਦਿੱਤੀਆਂ ਗਈਆਂ ਖੁਰਾਕਾਂ ਦੇ ਅੰਕੜੇ ਨੂੰ ਦਰਸ਼ਾਉਂਦਾ ਹੈ ।
ਪਿਛਲੇ 24 ਘੰਟਿਆਂ ਦੌਰਾਨ 33 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।
ਟੀਕਾਰਕਨ ਮੁਹਿੰਮ ਦੇ 89 ਦਿਨ (14 ਅਪ੍ਰੈਲ, 2021) ਨੂੰ 33,13,848 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ ਜਿਸ ਵਿੱਚੋਂ 28,77,473 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 44,864 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ ਅਤੇ 4,36,375 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।
ਤਾਰੀਖ: 14 ਅਪ੍ਰੈਲ, 2021 (89 ਵੇਂ ਦਿਨ)
|
ਸਿਹਤ ਸੰਭਾਲ
ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ <60 ਸਾਲ
|
60 ਸਾਲਾਂ ਤੋਂ ਵੱਧ
|
ਕੁੱਲ ਪ੍ਰਾਪਤੀ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
15,841
|
23,125
|
77,321
|
54,089
|
17,79,634
|
79,626
|
10,04,677
|
2,79,535
|
28,77,473
|
4,36,375
|
ਭਾਰਤ ਵਿੱਚ ਰੋਜ਼ਾਨਾ ਪੁਸ਼ਟੀ ਵਾਲੇ ਮਾਮਲਿਆਂ ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ । ਪਿਛਲੇ 24 ਘੰਟਿਆਂ ਦੌਰਾਨ 2,00,739 ਨਵੇਂ ਕੇਸ ਦਰਜ ਕੀਤੇ ਗਏ ਹਨ ।
10 ਸੂਬੇ ਜਿਨ੍ਹਾਂ ਵਿੱਚ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ , ਛੱਤੀਸਗੜ੍ਹ, ਕਰਨਾਟਕ, ਮੱਧ ਪ੍ਰਦੇਸ਼, ਕੇਰਲ, ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਵਿੱਚ ਕੋਵਿਡ ਦੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਵਾਧਾ ਦਰਜ ਹੋਇਆ ਹੈ । ਇਨ੍ਹਾਂ 10 ਸੂਬਿਆਂ ਵਿੱਚੋਂ 80.76 ਫੀਸਦ ਨਵੇਂ ਮਾਮਲੇ ਸਾਹਮਣੇ ਆਏ ਹਨ ।
ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 58,952 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚੋਂ 20,439 ਮਾਮਲੇ ਸਾਹਮਣੇ ਆਏ ਹਨ ਜਦਕਿ ਦਿੱਲੀ ਵਿੱਚ 17,282 ਨਵੇਂ ਮਾਮਲੇ ਦਰਜ ਹੋਏ ਹਨ ।
ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ, 16 ਸੂਬੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦਾ ਰੁਝਾਨ ਦਰਸਾ ਰਹੇ ਹਨ ।
ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 14,71,877 ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 10.46 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 1,06,173 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।
ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਕਰਨਾਟਕ ਅਤੇ ਕੇਰਲ 5 ਅਜਿਹੇ ਸੂਬੇ ਹਨ ਜਿਹੜੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 67.16 ਫੀਸਦ ਯੋਗਦਾਨ ਪਾ ਰਹੇ ਹਨ । ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ ਇਕੱਲੇ ਮਹਾਰਾਸ਼ਟਰ ਵੱਲੋਂ 43.54 ਫੀਸਦ ਦਾ ਯੋਗਦਾਨ ਪਾਇਆ ਜਾ ਰਿਹਾ ਹੈ ।
ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,24,29,564 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 88.31 ਫੀਸਦ ਦਰਜ ਕੀਤੀ ਜਾ ਰਹੀ ਹੈ ।
ਪਿਛਲੇ 24 ਘੰਟਿਆਂ ਦੌਰਾਨ 93,528 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।
ਪਿਛਲੇ 24 ਘੰਟਿਆਂ ਦੌਰਾਨ 1,038 ਮੌਤਾਂ ਦਰਜ ਕੀਤੀਆਂ ਗਈਆਂ ਹਨ ।
ਨਵੀਆਂ ਦਰਜ ਕੀਤੀਆਂ ਗਈਆਂ ਮੌਤਾਂ ਵਿੱਚ 10 ਸੂਬਿਆਂ ਵੱਲੋਂ 82.27 ਫੀਸਦ ਦਾ ਯੋਗਦਾਨ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (278) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਛੱਤੀਸਗੜ੍ਹ ਵਿੱਚ ਰੋਜ਼ਾਨਾ 120 ਮੌਤਾਂ ਦਰਜ ਕੀਤੀਆਂ ਗਈਆਂ ਹਨ ।
9 ਸੂਬੇ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ । ਇਹ ਹਨ - ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਤ੍ਰਿਪੁਰਾ, ਮੇਘਾਲਿਆ, ਸਿੱਕਮ, ਨਾਗਾਲੈਂਡ, ਮਿਜ਼ੋਰਮ, ਮਣੀਪੁਰ, ਲਕਸ਼ਦੀਪ ਅਤੇ ਅਰੁਣਾਚਲ ਪ੍ਰਦੇਸ਼ ।
****************
ਐਮ.ਵੀ
(Release ID: 1712129)
Visitor Counter : 239
Read this release in:
English
,
Urdu
,
Hindi
,
Marathi
,
Bengali
,
Assamese
,
Gujarati
,
Odia
,
Tamil
,
Telugu
,
Malayalam