ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਪਿਛਲੇ 24 ਘੰਟਿਆਂ ਦੌਰਾਨ 27 ਲੱਖ ਤੋਂ ਵੱਧ ਵੈਕਸੀਨੇਸ਼ਨ ਖੁਰਾਕਾਂ ਨਾਲ ਭਾਰਤ ਦੀ ਕੁੱਲ ਟੀਕਾਕਰਨ ਕਵਰੇਜ 11.72 ਕਰੋੜ ਤੋਂ ਪਾਰ


ਦੇਸ਼ ਭਰ ਵਿੱਚ ਕੁੱਲ ਟੈਸਟ 26 ਕਰੋੜ ਤੋਂ ਵੱਧ ਕੀਤੇ ਗਏ

79 ਫੀਸਦ ਤੋਂ ਵੱਧ ਨਵੇਂ ਮਾਮਲੇ 10 ਸੂਬਿਆਂ ਚੋਂ ਰਿਪੋਰਟ ਹੋਏ ਹਨ

Posted On: 16 APR 2021 10:39AM by PIB Chandigarh

ਦੁਨੀਆਂ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ 11.72 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 17,37,539 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 11,72,23,509 ਖੁਰਾਕਾਂ ਦਿੱਤੀਆਂ ਗਈਆਂ ਹਨ  ।

ਇਨ੍ਹਾਂ ਵਿੱਚ 90,82,999 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 56,34,634 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,02,93,524 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 51,52,891 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 4,42,30,842 (ਪਹਿਲੀ ਖੁਰਾਕ ) ਅਤੇ 30,97,961 (ਦੂਜੀ ਖੁਰਾਕ), ਅਤੇ 45 ਸਾਲ ਤੋਂ  60 ਸਾਲ ਤਕ ਉਮਰ ਦੇ ਲਾਭਪਾਤਰੀ 3,87,41,890 (ਪਹਿਲੀ ਖੁਰਾਕ) ਅਤੇ 9,88,768 (ਦੂਜੀ ਖੁਰਾਕ) ਸ਼ਾਮਲ ਹਨ ।

 

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

45 ਤੋਂ  60 ਸਾਲ

60 ਸਾਲ ਤੋਂ ਵੱਧ

 

ਕੁੱਲ 

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

90,82,999

56,34,634

1,02,93,524

51,52,891

3,87,41,890

9,88,768

4,42,30,842

30,97,961

11,72,23,509

 

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 59.63 ਫੀਸਦ ਖੁਰਾਕਾਂ ਅੱਠ ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।

ਪਿਛਲੇ 24 ਘੰਟਿਆਂ ਦੌਰਾਨ 27 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।

ਟੀਕਾਰਕਨ ਮੁਹਿੰਮ ਦੇ 90 ਦਿਨ (15 ਅਪ੍ਰੈਲ, 2021) ਨੂੰ 27,30,359 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ ਜਿਸ ਵਿੱਚੋਂ 21,70,144 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 39,280 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ ਅਤੇ 5,60,215 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।

 

ਤਾਰੀਖ: 15 ਅਪ੍ਰੈਲ, 2021 (90 ਵੇਂ ਦਿਨ)

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

18,472

30,437

80,049

88,029

13,11,812

90,807

7,59,811

3,50,942

21,70,144

5,60,215

 

ਦੇਸ਼ ਭਰ ਵਿੱਚ 26 ਕਰੋੜ ਤੋਂ ਵੱਧ ਟੈਸਟ ਕੀਤੇ ਜਾ ਚੁੱਕੇ ਹਨ ਅਤੇ ਸੰਭਾਵਿਤ ਪੋਜ਼ੀਟੀਵਿਟੀ ਦਰ 5.42 ਫ਼ੀਸਦ ਦਰਜ ਕੀਤੀ ਜਾ ਰਹੀ ਹੈ।

 

 

ਭਾਰਤ ਵਿੱਚ ਕੋਵਿਡ ਦੇ ਰੋਜ਼ਾਨਾ ਨਵੇਂ ਮਾਮਲੇ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 2,17,353 ਨਵੇਂ ਕੇਸ ਸਾਹਮਣੇ ਆਏ ਹਨ।

ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਛੱਤੀਸਗੜ, ਕਰਨਾਟਕ, ਮੱਧ ਪ੍ਰਦੇਸ਼, ਗੁਜਰਾਤ, ਕੇਰਲ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਸਮੇਤ ਦਸ ਰਾਜਾਂ ਵਿੱਚ ਕੋਵਿਡ ਦੇ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਇਨ੍ਹਾਂ 10 ਰਾਜਾਂ ਵਿੱਚੋਂ 79.10 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।

ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 61,695 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚੋਂ 22,339 ਮਾਮਲੇ ਸਾਹਮਣੇ ਆਏ ਹਨ ਜਦਕਿ ਦਿੱਲੀ ਵਿੱਚ 16,699 ਨਵੇਂ ਮਾਮਲੇ ਦਰਜ ਹੋਏ ਹਨ ।

 

 

ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ, 16 ਸੂਬੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦਾ ਰੁਝਾਨ ਦਰਸਾ ਰਹੇ ਹਨ ।

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 15,69,743 ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 10.98 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 97,866 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।

 

ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਕਰਨਾਟਕ ਅਤੇ ਕੇਰਲ 5 ਅਜਿਹੇ ਸੂਬੇ ਹਨ ਜਿਹੜੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 65.86 ਫੀਸਦ ਦਾ ਯੋਗਦਾਨ ਪਾ ਰਹੇ ਹਨ । ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ ਇਕੱਲੇ ਮਹਾਰਾਸ਼ਟਰ ਵੱਲੋਂ 39.60 ਫੀਸਦ ਦਾ ਯੋਗਦਾਨ ਪਾਇਆ ਜਾ ਰਿਹਾ ਹੈ ।

 

 

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,25,47,866 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 87.80 ਫੀਸਦ ਦਰਜ ਕੀਤੀ ਜਾ ਰਹੀ ਹੈ ।

ਪਿਛਲੇ 24 ਘੰਟਿਆਂ ਦੌਰਾਨ  1,18,302 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।

ਪਿਛਲੇ 24 ਘੰਟਿਆਂ ਦੌਰਾਨ 1,185 ਮੌਤਾਂ ਦਰਜ ਕੀਤੀਆਂ ਗਈਆਂ ਹਨ ।

ਨਵੀਆਂ ਦਰਜ  ਮੌਤਾਂ ਵਿੱਚ 10 ਸੂਬਿਆਂ ਵੱਲੋਂ 85.40 ਫੀਸਦ ਦਾ ਯੋਗਦਾਨ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (349) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਛੱਤੀਸਗੜ੍ਹ ਵਿੱਚ ਰੋਜ਼ਾਨਾ 135 ਮੌਤਾਂ ਦਰਜ ਕੀਤੀਆਂ ਗਈਆਂ ਹਨ ।

 

 

10 ਪ੍ਰਦੇਸ਼ਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ  ਨਹੀਂ ਕੀਤਾ ਗਿਆ ਹੈ । 

ਇਹ ਹਨ - ਲੱਦਾਖ (ਯੂਟੀ), ਤ੍ਰਿਪੁਰਾ, ਮੇਘਾਲਿਆ, ਸਿੱਕਮ, ਨਾਗਾਲੈਂਡ, ਮਿਜੋਰਮ, ਮਣੀਪੁਰ, ਲਕਸ਼ਦੀਪ, ਅੰਡੇਮਾਨ ਤੇ ਨਿਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼ ।

**** **** **** **** **** 

ਐਮ.ਵੀ.


(Release ID: 1712270) Visitor Counter : 285