ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਆਚਾਰੀਆ ਮਹਾਮੰਡਲੇਸ਼ਵਰ ਪੂਜਯ ਸਵਾਮੀ ਅਵਧੇਸ਼ਾਨੰਦ ਗਿਰੀ ਜੀ ਨਾਲ ਫੋਨ ‘ਤੇ ਗੱਲਬਾਤ ਕੀਤੀ


ਦੋ ਸ਼ਾਹੀ ਸਨਾਨ ਦੇ ਬਾਅਦ ਕੁੰਭ ਨੂੰ ਪ੍ਰਤੀਕਾਤਮਕ ਰੱਖਣ ਦੀ ਬੇਨਤੀ ਕੀਤੀ



ਸੰਤਾਂ ਦੀ ਸਿਹਤ ਬਾਰੇ ਪੁੱਛਿਆ

Posted On: 17 APR 2021 9:25AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਚਾਰੀਆ ਮਹਾਮੰਡਲੇਸ਼ਵਰ ਪੂਜਯ ਸਵਾਮੀ ਅਵਧੇਸ਼ਾਨੰਦ ਗਿਰੀ ਜੀ ਨਾਲ ਫੋਨ ਤੇ ਗੱਲਬਾਤ ਕੀਤੀ ਅਤੇ ਸਾਰੇ ਸੰਤਾਂ ਦੀ ਸਿਹਤ ਦਾ ਹਾਲ ਜਾਣਿਆ। ਉਨ੍ਹਾਂ ਨੇ ਪ੍ਰਸ਼ਾਸਨ ਦੇ ਨਾਲ ਪੂਰਾ ਸਹਿਯੋਗ ਕਰਨ ਦੇ ਲਈ ਸੰਤ ਸਮਾਜ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਬੇਨਤੀ ਕੀਤੀ ਕਿ ਦੋ ਸ਼ਾਹੀ ਸਨਾਨ ਸੰਪੰਨ ਹੋ ਚੁੱਕੇ ਹਨ ਇਸ ਲਈ ਅੱਗੇ ਕੁੰਭ ਨੂੰ ਹੁਣ ਪ੍ਰਤੀਕਾਤਮਕ ਹੀ ਰੱਖਿਆ ਜਾਵੇ। ਇਹ ਮਹਾਮਾਰੀ ਦੇ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰੇਗਾ।

ਆਚਾਰੀਆ ਮਹਾਮੰਡਲੇਸ਼ਵਰ ਪੂਜਯ ਸਵਾਮੀ ਅਵਧੇਸ਼ਾਨੰਦ ਗਿਰੀ ਜੀ ਨੇ ਪ੍ਰਧਾਨ ਮੰਤਰੀ ਦੀ ਬੇਨਤੀ ਦਾ ਸਨਮਾਨ ਕਰਦੇ ਹੋਏ ਪ੍ਰਤੀਕਿਰਿਆ ਦਿੱਤੀ ਅਤੇ ਸ਼ਰਧਾਲੂਆਂ ਨੂੰ ਕਿਹਾ ਕਿ ਉਹ ਵੱਡੀ ਗਿਣਤੀ ਵਿੱਚ ਸਨਾਨ ਕਰਨ ਨਾ ਆਉਣ ਅਤੇ ਕੋਵਿਡ ਉਚਿਤ ਵਿਵਹਾਰ ਅਤੇ ਨਿਯਮਾਂ ਦੀ ਪਾਲਣਾ ਕਰਨ।

 

 

***

 

ਡੀਐੱਸ


(Release ID: 1712406) Visitor Counter : 249