ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਪਿਛਲੇ 24 ਘੰਟਿਆਂ ਦੌਰਾਨ 30 ਲੱਖ ਤੋਂ ਵੱਧ ਵੈਕਸੀਨੇਸ਼ਨ ਖੁਰਾਕਾਂ ਨਾਲ ਭਾਰਤ ਦੀ ਕੁੱਲ ਟੀਕਾਕਰਨ ਕਵਰੇਜ 12 ਕਰੋੜ ਦੇ ਨੇੜੇ ਪਹੁੰਚੀ
.
79 ਫੀਸਦ ਤੋਂ ਵੱਧ ਨਵੇਂ ਮਾਮਲੇ 10 ਸੂਬਿਆਂ ਚੋਂ ਰਿਪੋਰਟ ਹੋਏ ਹਨ
Posted On:
17 APR 2021 11:36AM by PIB Chandigarh
ਦੁਨੀਆਂ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ ਲਗਭਗ 12 ਕਰੋੜ ਤੱਕ ਪਹੁੰਚ ਗਈ ਹੈ।
ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 17,37,539 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 11,99,37,641 ਖੁਰਾਕਾਂ ਦਿੱਤੀਆਂ ਗਈਆਂ ਹਨ ।
ਇਨ੍ਹਾਂ ਵਿੱਚ 91,05,429 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 56,70,818 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,11,44,069 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 54,08,572 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 4,49,35,011 (ਪਹਿਲੀ ਖੁਰਾਕ ) ਅਤੇ 34,88,257 (ਦੂਜੀ ਖੁਰਾਕ), ਅਤੇ 45 ਸਾਲ ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀ 3,92,23,975 (ਪਹਿਲੀ ਖੁਰਾਕ) ਅਤੇ 9,61,510 (ਦੂਜੀ ਖੁਰਾਕ) ਸ਼ਾਮਲ ਹਨ ।
ਸਿਹਤ ਸੰਭਾਲ ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ 60 ਸਾਲ
|
60 ਸਾਲ ਤੋਂ ਵੱਧ
|
ਕੁੱਲ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
91,05,429
|
56,70,818
|
1,11,44,069
|
54,08,572
|
3,92,23,975
|
9,61,510
|
4,49,35,011
|
34,88,257
|
11,99,37,641
|
ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 59.56 ਫੀਸਦ ਖੁਰਾਕਾਂ ਅੱਠ ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।
ਪਿਛਲੇ 24 ਘੰਟਿਆਂ ਦੌਰਾਨ 30 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।
ਟੀਕਾਰਕਨ ਮੁਹਿੰਮ ਦੇ 91 ਦਿਨ (16 ਅਪ੍ਰੈਲ, 2021) ਨੂੰ 30,04,544 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ ਜਿਸ ਵਿੱਚੋਂ 22,96,008 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 37,817 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ ਅਤੇ 7,08,536 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।
ਤਾਰੀਖ: 16 ਅਪ੍ਰੈਲ, 2021 (91 ਵੇਂ ਦਿਨ)
|
ਸਿਹਤ ਸੰਭਾਲ
ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ <60 ਸਾਲ
|
60 ਸਾਲਾਂ ਤੋਂ ਵੱਧ
|
ਕੁੱਲ ਪ੍ਰਾਪਤੀ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
22,432
|
36,184
|
8,50,545
|
2,55,681
|
7,18,862
|
26,375
|
7,04,169
|
3,90,296
|
22,96,008
|
7,08,536
|
ਭਾਰਤ ਵਿੱਚ ਕੋਵਿਡ ਦੇ ਰੋਜ਼ਾਨਾ ਨਵੇਂ ਮਾਮਲੇ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 2,34,692 ਨਵੇਂ ਕੇਸ ਸਾਹਮਣੇ ਆਏ ਹਨ।
ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਛੱਤੀਸਗੜ, ਕਰਨਾਟਕ, ਮੱਧ ਪ੍ਰਦੇਸ਼, ਕੇਰਲ, ਗੁਜਰਾਤ, ਤਾਮਿਲਨਾਡੂ ਅਤੇ ਰਾਜਸਥਾਨ ਸਮੇਤ ਦਸ ਰਾਜਾਂ ਵਿੱਚ ਕੋਵਿਡ ਦੇ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਇਨ੍ਹਾਂ 10 ਰਾਜਾਂ ਵਿੱਚੋਂ 79.32 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 63,729 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚੋਂ 27,360 ਮਾਮਲੇ ਸਾਹਮਣੇ ਆਏ ਹਨ ਜਦਕਿ ਦਿੱਲੀ ਵਿੱਚ 19,486 ਨਵੇਂ ਮਾਮਲੇ ਦਰਜ ਹੋਏ ਹਨ ।
ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ, 16 ਸੂਬੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦਾ ਰੁਝਾਨ ਦਰਸਾ ਰਹੇ ਹਨ ।
ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 16,79,740 ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 11.56 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 1,09,997 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।
ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਕਰਨਾਟਕ ਅਤੇ ਕੇਰਲ 5 ਅਜਿਹੇ ਸੂਬੇ ਹਨ ਜਿਹੜੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 65.02 ਫੀਸਦ ਦਾ ਯੋਗਦਾਨ ਪਾ ਰਹੇ ਹਨ । ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ ਇਕੱਲੇ ਮਹਾਰਾਸ਼ਟਰ ਵੱਲੋਂ 38.09 ਫੀਸਦ ਦਾ ਯੋਗਦਾਨ ਪਾਇਆ ਜਾ ਰਿਹਾ ਹੈ ।
ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,26,71,220 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 87.23 ਫੀਸਦ ਦਰਜ ਕੀਤੀ ਜਾ ਰਹੀ ਹੈ ।
ਪਿਛਲੇ 24 ਘੰਟਿਆਂ ਦੌਰਾਨ 1,23,354 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।
ਪਿਛਲੇ 24 ਘੰਟਿਆਂ ਦੌਰਾਨ 1,341 ਮੌਤਾਂ ਦਰਜ ਕੀਤੀਆਂ ਗਈਆਂ ਹਨ ।
ਨਵੀਆਂ ਦਰਜ ਮੌਤਾਂ ਵਿੱਚ 10 ਸੂਬਿਆਂ ਵੱਲੋਂ 85.83 ਫੀਸਦ ਦਾ ਯੋਗਦਾਨ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (398) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਛੱਤੀਸਗੜ੍ਹ ਵਿੱਚ ਰੋਜ਼ਾਨਾ 141 ਮੌਤਾਂ ਦਰਜ ਕੀਤੀਆਂ ਗਈਆਂ ਹਨ ।
9 ਪ੍ਰਦੇਸ਼ਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ ।
ਇਹ ਹਨ - ਲੱਦਾਖ (ਯੂਟੀ), ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਤ੍ਰਿਪੁਰਾ, ਸਿੱਕਮ, ਮਿਜ਼ੋਰਮ, ਮਣੀਪੁਰ, ਲਕਸ਼ਦੀਪ, ਅੰਡੇਮਾਨ ਤੇ ਨਿਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼ ।
************************
ਐਮ.ਵੀ.
(Release ID: 1712501)
Visitor Counter : 187