ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਟੀਕਾਕਰਨ ਕਵਰੇਜ 12.38 ਕਰੋੜ ਤੋਂ ਵੱਧ ਹੋਈ


79 ਫੀਸਦ ਤੋਂ ਵੱਧ ਨਵੇਂ ਮਾਮਲੇ 10 ਸੂਬਿਆਂ ਚੋਂ ਰਿਪੋਰਟ ਹੋਏ ਹਨ

ਕੌਮੀ ਮੌਤ ਦਰ ਹੋਰ ਘੱਟ ਕੇ 1.9 ਤੱਕ ਰਹਿ ਗਈ

ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕੇਜ (ਪੀ.ਐੱਮ.ਜੀ.ਕੇ.ਪੀ.) ਬੀਮਾ ਪਾਲਿਸੀ ਤਹਿਤ ਕੋਵਿਡ ਵਾਰੀਅਰਜ਼ ਦੇ ਦਾਅਵਿਆਂ ਦਾ ਨਿਪਟਾਰਾ 24 ਅਪ੍ਰੈਲ 2021 ਤੱਕ ਜਾਰੀ ਰਹੇਗਾ, ਇਸ ਤੋਂ ਬਾਅਦ ਕੋਵਿਡ ਵਾਰੀਅਰਜ਼ ਲਈ ਇਕ ਨਵੀਂ ਬੀਮਾ ਨੀਤੀ ਅਮਲ ਵਿੱਚ ਆਵੇਗੀ

Posted On: 19 APR 2021 10:53AM by PIB Chandigarh

ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ 12.38 ਕਰੋੜ ਨੂੰ ਪਾਰ ਕਰ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ 18,37,373 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 12,38,52,566 ਖੁਰਾਕਾਂ ਦਿੱਤੀਆਂ ਗਈਆਂ ਹਨ  ।

ਇਨ੍ਹਾਂ ਵਿੱਚ 91,36,134 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 57,20,048 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,12,63,909 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 55,32,396 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 4,59,05,265 (ਪਹਿਲੀ ਖੁਰਾਕ ) ਅਤੇ 40,90,388 (ਦੂਜੀ ਖੁਰਾਕ), ਅਤੇ 45 ਸਾਲ ਤੋਂ  60 ਸਾਲ ਤਕ ਉਮਰ ਦੇ ਲਾਭਪਾਤਰੀ 4,10,66,462 (ਪਹਿਲੀ ਖੁਰਾਕ) ਅਤੇ 11,37,964 (ਦੂਜੀ ਖੁਰਾਕ) ਸ਼ਾਮਲ ਹਨ ।

 

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

45 ਤੋਂ  60 ਸਾਲ

60 ਸਾਲ ਤੋਂ ਵੱਧ

 

ਕੁੱਲ 

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

91,36,134

57,20,048

1,12,63,909

55,32,396

4,10,66,462

11,37,964

4,59,05,265

40,90,388

12,38,52,566

 

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 59.42 ਫੀਸਦ ਖੁਰਾਕਾਂ ਅੱਠ ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।

 

 

ਪਿਛਲੇ 24 ਘੰਟਿਆਂ ਦੌਰਾਨ 12 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ ਹੈ ।

ਟੀਕਾਰਕਨ ਮੁਹਿੰਮ ਦੇ 93 ਦਿਨ (18 ਅਪ੍ਰੈਲ, 2021) ਨੂੰ 12,30,007 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ ਜਿਸ ਵਿੱਚੋਂ 9,40,725 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 21,905 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ ਅਤੇ 2,89,282 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।

 

ਤਾਰੀਖ: 18 ਅਪ੍ਰੈਲ, 2021 (93 ਵੇਂ ਦਿਨ)

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

8,000

11,825

30,513

22,158

5,91,469

56,205

3,10,743

1,99,094

9,40,725

2,89,282

 

ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲੇ ਵੱਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 2,73,810 ਨਵੇਂ ਕੇਸ ਦਰਜ ਕੀਤੇ ਗਏ ਹਨ ।

 

ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਕੇਰਲਾ, ਛੱਤੀਸਗੜ, ਮੱਧ ਪ੍ਰਦੇਸ਼, ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ 10 ਅਜਿਹੇ ਸੂਬੇ ਹਨ ਜਿਹੜੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 78.58 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

ਮਹਾਰਾਸ਼ਟਰ ਵੱਲੋਂ ਰੋਜ਼ਾਨਾ ਸਭ ਤੋਂ ਵੱਧ 68,631 ਐਕਟਿਵ ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ 30,566 ਨਵੇਂ ਮਾਮਲਿਆਂ ਦਾ ਯੋਗਦਾਨ ਪਾਇਆ ਜਾ ਰਿਹਾ ਹੈ, ਜਦੋਂਕਿ ਦਿੱਲੀ ਵਿੱਚ 25,462 ਨਵੇਂ ਕੇਸ ਸਾਹਮਣੇ ਆਏ ਹਨ।

 

ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ, 20 ਸੂਬੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦਾ ਰੁਝਾਨ ਦਰਸਾ ਰਹੇ ਹਨ ।

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 19,29,329 ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 12.81 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 1,28,013 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।

 

ਹੇਠਾਂ ਦਿੱਤਾ ਗ੍ਰਾਫ ਭਾਰਤ ਵਿੱਚ ਐਕਟਿਵ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਿਹਾ ਹੈ ।

ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਕਰਨਾਟਕ ਅਤੇ ਕੇਰਲ 5 ਅਜਿਹੇ ਸੂਬੇ ਹਨ ਜਿਹੜੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 63.18 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,29,53,821 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 86.00 ਫੀਸਦ ਦਰਜ ਕੀਤੀ ਜਾ ਰਹੀ ਹੈ ।

ਪਿਛਲੇ 24 ਘੰਟਿਆਂ ਦੌਰਾਨ 1,44,178 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।

 

ਕੌਮੀ ਮੌਤ ਦਰ ਲਗਾਤਾਰ ਘਟ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ 1.91 ਫੀਸਦ 'ਤੇ ਖੜੀ ਹੈ ।

ਪਿਛਲੇ 24 ਘੰਟਿਆਂ ਦੌਰਾਨ 1,619 ਮੌਤਾਂ ਦਰਜ ਕੀਤੀਆਂ ਗਈਆਂ ਹਨ ।

ਨਵੀਆਂ ਦਰਜ  ਮੌਤਾਂ ਵਿੱਚ 10 ਸੂਬਿਆਂ ਵੱਲੋਂ 85.11 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (503) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਛੱਤੀਸਗੜ੍ਹ ਵਿੱਚ ਰੋਜ਼ਾਨਾ 170 ਮੌਤਾਂ ਦਰਜ ਕੀਤੀਆਂ ਗਈਆਂ ਹਨ ।

10 ਪ੍ਰਦੇਸ਼ਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ  ਨਹੀਂ ਕੀਤਾ ਗਿਆ ਹੈ ।

ਇਹ ਹਨ - ਲਦਾਖ (ਯੂਟੀ), ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਤ੍ਰਿਪੁਰਾ, ਸਿੱਕਮ, ਮਿਜ਼ੋਰਮ, ਮਣੀਪੁਰ, ਲਕਸ਼ਦੀਪ, ਨਾਗਾਲੈਂਡ, ਅੰਡੇਮਾਨ ਤੇ ਨਿਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼ ।

ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕੇਜ (ਪੀ.ਐੱਮ.ਜੀ.ਕੇ.ਪੀ.) ਜਿਹੜਾ ਮਾਰਚ 2020 ਨੂੰ ਘੋਸ਼ਿਤ ਕੀਤਾ ਗਿਆ ਸੀ ਅਤੇ ਹੁਣ ਤੀਜੀ ਵਾਰ ਇਸ ਨੂੰ 24 ਅਪ੍ਰੈਲ 2021 ਤਕ ਲਈ ਵਧਾ ਦਿੱਤਾ ਗਿਆ ਸੀ । ਕੋਵਿਡ 19 ਨਾਲ ਲੜ ਰਹੇ ਸਿਹਤ ਕਰਮਚਾਰੀਆਂ ਨੂੰ ਸੁਰੱਖਿਆ ਜਾਲ ਮੁਹੱਈਆ ਕਰਾਉਣ ਲਈ ਇਸ ਨੂੰ ਆਰੰਭ ਕੀਤਾ ਗਿਆ ਸੀ ਤਾਂਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕੋਵਿਡ 19 ਦੇ ਕਾਰਨ ਕਿਸੇ ਵੀ ਮੁਸ਼ਕਲ ਦੀ ਸਥਿਤੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਦਾ ਧਿਆਨ ਰੱਖਿਆ ਜਾ ਸਕੇ, ਦਾਇਰੇ ਵਿੱਚ ਆਉਣ ਵਾਲਿਆਂ ਨੂੰ  50 ਲੱਖ ਰੁਪਏ ਦਾ ਬੀਮਾ ਕਵਰ ਪੀਐਮਕੇਜੀਪੀ ਸਕੀਮ ਅਧੀਨ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਨੇ ਕੋਰੋਨਾ ਯੋਧਿਆਂ 'ਤੇ ਨਿਰਭਰ ਲੋਕਾਂ ਨੂੰ ਇੱਕ ਸੁਰੱਖਿਆ ਜਾਲ ਪ੍ਰਦਾਨ ਕੀਤਾ ਹੈ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਕੋਵਿਡ ਮਹਾਮਾਰੀ ਦੇ ਚਲਦਿਆਂ ਗੁਆ ਦਿੱਤੀ ਹੈ ।

 

ਬੀਮਾ ਕੰਪਨੀ ਵੱਲੋਂ ਹੁਣ ਤੱਕ 287 ਦਾਅਵਿਆਂ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਯੋਜਨਾ ਨੇ ਕੋਵਿਡ 19 ਨਾਲ ਲੜ ਰਹੇ ਸਿਹਤ ਕਰਮਚਾਰੀਆਂ ਦੇ ਮਨੋਬਲ ਨੂੰ ਵਧਾਉਣ ਵਿੱਚ ਮਨੋਵਿਗਿਆਨਕ ਤੌਰ ‘ਤੇ ਅਹਿਮ ਭੂਮਿਕਾ ਨਿਭਾਈ ਹੈ।

 

ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕੇਜ (ਪੀ.ਐੱਮ.ਜੀ.ਕੇ.ਪੀ.) ਬੀਮਾ ਪਾਲਿਸੀ ਤਹਿਤ ਕੋਵਿਡ ਵਾਰੀਅਰਜ਼ ਦੇ ਦਾਅਵਿਆਂ ਦਾ ਨਿਪਟਾਰਾ 24 ਅਪ੍ਰੈਲ 2021 ਤੱਕ ਜਾਰੀ ਰਹੇਗਾ, ਇਸ ਤੋਂ ਬਾਅਦ ਕੋਵਿਡ ਵਾਰੀਅਰਜ਼ ਲਈ ਇਕ ਨਵੀਂ ਬੀਮਾ ਨੀਤੀ ਅਮਲ ਵਿੱਚ ਆਵੇਗੀ ।

 

****

ਐਮ.ਵੀ.



(Release ID: 1712659) Visitor Counter : 199