ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਦੀ ਕੁੱਲ ਟੀਕਾਕਰਨ ਕਵਰੇਜ 12.71 ਕਰੋੜ ਤੋਂ ਪਾਰ
ਪਿਛਲੇ 24 ਘੰਟਿਆਂ ਦੌਰਾਨ 32 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ
78 ਫੀਸਦ ਤੋਂ ਵੱਧ ਨਵੇਂ ਮਾਮਲੇ 10 ਸੂਬਿਆਂ ਚੋਂ ਰਿਪੋਰਟ ਹੋਏ; ਸਿਰਫ 5 ਰਾਜਾਂ ਵਿੱਚੋਂ 62 ਫੀਸਦ ਐਕਟਿਵ ਕੇਸ ਦਰਜ ਕੀਤੇ ਗਏ ਹਨ
ਕੌਮੀ ਮੌਤ ਦਰ ਹੋਰ ਘੱਟ ਕੇ 1.18 ਫੀਸਦ ਰਹਿ ਗਈ
Posted On:
20 APR 2021 11:50AM by PIB Chandigarh
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ 12.71 ਕਰੋੜ ਨੂੰ ਪਾਰ ਕਰ ਗਈ ਹੈ।
ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ 18,83,241 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 12,71,29,113 ਖੁਰਾਕਾਂ (10,96,59,181 ਪਹਿਲੀ ਖੁਰਾਕਾਂ ਅਤੇ 1,74,69,932 ਦੂਜੀ ਖੁਰਾਕ ) ਦਿੱਤੀਆਂ ਗਈਆਂ ਹਨ ।
ਇਨ੍ਹਾਂ ਵਿੱਚ 91,70,717 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 57,67,657 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,14,32,732 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 56,86,608 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 4,66,82,963 (ਪਹਿਲੀ ਖੁਰਾਕ ) ਅਤੇ 47,04,601 (ਦੂਜੀ ਖੁਰਾਕ), ਅਤੇ 45, 60 ਸਾਲ ਤਕ ਦੀ ਉਮਰ ਦੇ ਲਾਭਪਾਤਰੀ 4,23,72,769 (ਪਹਿਲੀ ਖੁਰਾਕ) ਅਤੇ 13,11,066 (ਦੂਜੀ ਖੁਰਾਕ) ਸ਼ਾਮਲ ਹਨ ।
ਸਿਹਤ ਸੰਭਾਲ ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ 60 ਸਾਲ
|
60 ਸਾਲ ਤੋਂ ਵੱਧ
|
ਕੁੱਲ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
|
91,70,717
|
57,67,657
|
1,14,32,732
|
56,86,608
|
4,23,72,769
|
13,11,066
|
4,66,82,963
|
47,04,601
|
12,71,29,113
|
ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 59.33 ਫੀਸਦ ਖੁਰਾਕਾਂ ਅੱਠ ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।
ਪਿਛਲੇ 24 ਘੰਟਿਆਂ ਦੌਰਾਨ 32 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ ਹੈ ।
ਟੀਕਾਰਕਨ ਮੁਹਿੰਮ ਦੇ 94 ਦਿਨ (19 ਅਪ੍ਰੈਲ, 2021) ਨੂੰ 32,76,555 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ ਜਿਸ ਵਿੱਚੋਂ 22,87,419 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 45,856 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ ਅਤੇ 9,89,136 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।
ਤਾਰੀਖ: 18 ਅਪ੍ਰੈਲ, 2021 (93 ਵੇਂ ਦਿਨ)
|
ਸਿਹਤ ਸੰਭਾਲ
ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ <60 ਸਾਲ
|
60 ਸਾਲਾਂ ਤੋਂ ਵੱਧ
|
ਕੁੱਲ ਪ੍ਰਾਪਤੀ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
34,586
|
47,609
|
1,68,828
|
1,54,212
|
13,06,307
|
1,73,102
|
7,77,698
|
6,14,213
|
22,87,419
|
9,89,136
|
ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲੇ ਵੱਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 2,59,170 ਨਵੇਂ ਕੇਸ ਦਰਜ ਕੀਤੇ ਗਏ ਹਨ ।
ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਕੇਰਲ, ਛੱਤੀਸਗੜ, ਮੱਧ ਪ੍ਰਦੇਸ਼, ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ 10 ਅਜਿਹੇ ਸੂਬੇ ਹਨ, ਜਿਹੜੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 77.67 ਫੀਸਦ ਦਾ ਯੋਗਦਾਨ ਪਾ ਰਹੇ ਹਨ ।
ਮਹਾਰਾਸ਼ਟਰ ਵੱਲੋਂ ਰੋਜ਼ਾਨਾ ਸਭ ਤੋਂ ਵੱਧ 58,924 ਐਕਟਿਵ ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ 28,211 ਨਵੇਂ ਮਾਮਲਿਆਂ ਦਾ ਯੋਗਦਾਨ ਪਾਇਆ ਜਾ ਰਿਹਾ ਹੈ, ਜਦੋਂਕਿ ਦਿੱਲੀ ਵਿੱਚ 23,686 ਨਵੇਂ ਕੇਸ ਸਾਹਮਣੇ ਆਏ ਹਨ।
ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ, 20 ਸੂਬੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦਾ ਰੁਝਾਨ ਦਰਸਾ ਰਹੇ ਹਨ ।
ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 20,31,977 ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 13.26 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 1,02,648 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।
ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਕਰਨਾਟਕ ਅਤੇ ਕੇਰਲ 5 ਅਜਿਹੇ ਸੂਬੇ ਹਨ ਜਿਹੜੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 62.07 ਫੀਸਦ ਦਾ ਯੋਗਦਾਨ ਪਾ ਰਹੇ ਹਨ ।
ਰੋਜ਼ਾਨਾ ਪੋਜ਼ੀਟੀਵਿਟੀ ਦਰ (7 ਦਿਨਾਂ ਦੌਰਾਨ ਘੱਟ ਵੱਧ ਰਹਿ ਅੋਸਤ) ਇੱਕ ਉਪਰ ਵੱਲ ਜਾਣ ਦੇ ਰੁਝਾਨ ਨੂੰ ਦਰਸਾਉਂਦੀ ਹੈ, ਮੌਜੂਦਾ ਸਮੇਂ ਵਿੱਚ ਇਹ 15.99 ਫ਼ੀਸਦ ਹੋ ਗਈ ਹੈ।
ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,31,08,582 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 85.56 ਫੀਸਦ ਦਰਜ ਕੀਤੀ ਜਾ ਰਹੀ ਹੈ ।
ਪਿਛਲੇ 24 ਘੰਟਿਆਂ ਦੌਰਾਨ 1,54,761 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।
ਕੌਮੀ ਮੌਤ ਦਰ ਲਗਾਤਾਰ ਘਟ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ 1.18 ਫੀਸਦ 'ਤੇ ਖੜੀ ਹੈ ।
ਪਿਛਲੇ 24 ਘੰਟਿਆਂ ਦੌਰਾਨ 1,761 ਮੌਤਾਂ ਦਰਜ ਕੀਤੀਆਂ ਗਈਆਂ ਹਨ ।
ਨਵੀਆਂ ਦਰਜ ਮੌਤਾਂ ਵਿੱਚ 10 ਸੂਬਿਆਂ ਵੱਲੋਂ 82.74 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (351) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਦਿੱਲੀ ਵਿੱਚ ਰੋਜ਼ਾਨਾ 240 ਮੌਤਾਂ ਦਰਜ ਕੀਤੀਆਂ ਗਈਆਂ ਹਨ ।
9 ਪ੍ਰਦੇਸ਼ਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ ।
ਇਹ ਹਨ - ਲਦਾਖ (ਯੂਟੀ), ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਤ੍ਰਿਪੁਰਾ, ਸਿੱਕਮ, ਮਿਜ਼ੋਰਮ, ਲਕਸ਼ਦੀਪ, ਨਾਗਾਲੈਂਡ, ਅੰਡੇਮਾਨ ਤੇ ਨਿਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼ ।
****
ਐਮ.ਵੀ.
(Release ID: 1712973)
Visitor Counter : 239
Read this release in:
Tamil
,
English
,
Urdu
,
Hindi
,
Marathi
,
Assamese
,
Bengali
,
Gujarati
,
Odia
,
Telugu
,
Malayalam