ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਟੀਕਾਕਰਨ ਕਵਰੇਜ ਨੇ 13 ਕਰੋੜ ਤੋਂ ਵੱਧ ਦੇ ਅੰਕੜੇ ਨਾਲ ਇੱਕ ਮੀਲ ਪੱਥਰ ਪਾਰ ਕੀਤਾ


ਪਿਛਲੇ 24 ਘੰਟਿਆਂ ਦੌਰਾਨ 29 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ

76 ਫੀਸਦ ਤੋਂ ਵੱਧ ਨਵੇਂ ਮਾਮਲੇ 10 ਸੂਬਿਆਂ ਚੋਂ ਰਿਪੋਰਟ ਹੋਏ ਹਨ

Posted On: 21 APR 2021 12:23PM by PIB Chandigarh

ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ 13 ਕਰੋੜ ਨੂੰ ਪਾਰ ਕਰ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 19,01,413 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 13,01,19,310 ਖੁਰਾਕਾਂ ਦਿੱਤੀਆਂ ਗਈਆਂ ਹਨ  ।

ਇਨ੍ਹਾਂ ਵਿੱਚ 92,01,728 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 58,17,262 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,15,62,535 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 58,55,821 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 4,73,55,942 (ਪਹਿਲੀ ਖੁਰਾਕ ) ਅਤੇ 53,04,679 (ਦੂਜੀ ਖੁਰਾਕ), ਅਤੇ 45 ਸਾਲ ਤੋਂ  60 ਸਾਲ ਤਕ ਉਮਰ ਦੇ ਲਾਭਪਾਤਰੀ 4,35,25,687 (ਪਹਿਲੀ ਖੁਰਾਕ) ਅਤੇ 14,95,656 (ਦੂਜੀ ਖੁਰਾਕ) ਸ਼ਾਮਲ ਹਨ ।

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

45 ਤੋਂ  60 ਸਾਲ

60 ਸਾਲ ਤੋਂ ਵੱਧ

 

ਕੁੱਲ 

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

92,01,728

92,01,728

92,01,728

92,01,728

92,01,728

92,01,728

92,01,728

92,01,728

92,01,728

 

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 59.25 ਫੀਸਦ ਖੁਰਾਕਾਂ ਅੱਠ ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।

 

 

ਹੇਠਾਂ ਦਿੱਤਾ ਗਿਆ ਗ੍ਰਾਫ ਚੋਟੀ ਦੇ 8 ਰਾਜਾਂ ਵੱਲੋਂ ਵੈਕਸੀਨ ਦੀਆਂ ਖੁਰਾਕਾਂ ਸੰਬੰਧਿਤ ਅੰਕੜੇ ਨੂੰ ਦਰਸਾਉਂਦਾ ਹੈ।

 

 

 

ਪਿਛਲੇ 24 ਘੰਟਿਆਂ ਦੌਰਾਨ 29 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।

ਟੀਕਾਰਕਨ ਮੁਹਿੰਮ ਦੇ 95 ਦਿਨ (20 ਅਪ੍ਰੈਲ, 2021) ਨੂੰ 29,90,197 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ ਜਿਸ ਵਿੱਚੋਂ 19,86,711 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 42,384 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ ਅਤੇ 10,03,486 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।

 

ਤਾਰੀਖ: 20 ਅਪ੍ਰੈਲ, 2021 (95 ਵੇਂ ਦਿਨ)

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

31,011

49,605

1,29,803

1,69,213

11,52,918

1,84,590

6,72,979

6,00,078

19,86,711

10,03,486

 

ਪਿਛਲੇ 24 ਘੰਟਿਆਂ ਦੌਰਾਨ 2,95,041 ਨਵੇਂ ਕੇਸ ਸਾਹਮਣੇ ਆਏ ਹਨ।

ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਕੇਰਲ, ਛੱਤੀਸਗੜ, ਮੱਧ ਪ੍ਰਦੇਸ਼, ਤਾਮਿਲਨਾਡੂ, ਗੁਜਰਾਤ, ਅਤੇ ਰਾਜਸਥਾਨ ਸਮੇਤ ਦਸ ਰਾਜਾਂ ਵਿੱਚ ਕੋਵਿਡ ਦੇ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਇਨ੍ਹਾਂ 10 ਰਾਜਾਂ ਵਿੱਚੋਂ 76.32 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।

ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 62,097 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚੋਂ 29,574 ਮਾਮਲੇ ਸਾਹਮਣੇ ਆਏ ਹਨ ਜਦਕਿ ਦਿੱਲੀ ਵਿੱਚ 28,395 ਨਵੇਂ ਮਾਮਲੇ ਦਰਜ ਹੋਏ ਹਨ ।

 

 

 

ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ, 12 ਸੂਬੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦਾ ਰੁਝਾਨ ਦਰਸਾ ਰਹੇ ਹਨ ।

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 21,57,538 ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 13.82 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 1,25,561 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।

 

ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਕਰਨਾਟਕ ਅਤੇ ਕੇਰਲ 5 ਅਜਿਹੇ ਸੂਬੇ ਹਨ ਜਿਹੜੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 60.86 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

 

 

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,32,76,039 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 85.01 ਫੀਸਦ ਦਰਜ ਕੀਤੀ ਜਾ ਰਹੀ ਹੈ ।

ਪਿਛਲੇ 24 ਘੰਟਿਆਂ ਦੌਰਾਨ 1,67,457 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।

ਕੌਮੀ ਮੌਤ ਦਰ ਲਗਾਤਾਰ ਘਟ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ 1.17 ਫੀਸਦ 'ਤੇ ਖੜੀ ਹੈ ।

ਪਿਛਲੇ 24 ਘੰਟਿਆਂ ਦੌਰਾਨ 2,023 ਮੌਤਾਂ ਦਰਜ ਕੀਤੀਆਂ ਗਈਆਂ ਹਨ ।

ਨਵੀਆਂ ਦਰਜ  ਮੌਤਾਂ ਵਿੱਚ 10 ਸੂਬਿਆਂ ਵੱਲੋਂ 82.6 ਫੀਸਦ ਦਾ ਯੋਗਦਾਨ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (519) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਦਿੱਲੀ ਵਿੱਚ ਰੋਜ਼ਾਨਾ 277 ਮੌਤਾਂ ਦਰਜ ਕੀਤੀਆਂ ਗਈਆਂ ਹਨ ।

 

 

 

9 ਪ੍ਰਦੇਸ਼ਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ  ਨਹੀਂ ਕੀਤਾ ਗਿਆ ਹੈ ।

 

ਇਹ ਹਨ - ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਮੇਘਾਲਿਆ, ਤ੍ਰਿਪੁਰਾ, ਸਿੱਕਮ, ਮਿਜੋਰਮ, ਲਕਸ਼ਦੀਪ, ਨਾਗਾਲੈਂਡ, ਅੰਡੇਮਾਨ ਤੇ ਨਿਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼ ।

********************

ਐਮ ਵੀ



(Release ID: 1713296) Visitor Counter : 213