ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਮੋਦੀ ਨੇ ਉੱਚ ਦਬਾਅ ਵਾਲੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੋਵਿਡ -19 ਦੀ ਸਥਿਤੀ ਬਾਰੇ ਮੀਟਿੰਗ ਦੀ ਪ੍ਰਧਾਨਗੀ ਕੀਤੀ


ਜੇਕਰ ਅਸੀਂ ਇੱਕ ਰਾਸ਼ਟਰ ਵਜੋਂ ਕੰਮ ਕਰਾਂਗੇ, ਤਾਂ ਸੰਸਾਧਨਾਂ ਦੀ ਕੋਈ ਘਾਟ ਨਹੀਂ ਰਹੇਗੀ: ਪ੍ਰਧਾਨ ਮੰਤਰੀ

ਆਕਸੀਜਨ ਟੈਂਕਰਾਂ ਦੇ ਟ੍ਰੈਵਲ ਟਾਈਮ ਨੂੰ ਘੱਟ ਕਰਨ ਲਈ ਰੇਲਵੇਜ਼ ਅਤੇ ਏਅਰਫੋਰਸ ਨੂੰ ਤੈਨਾਤ ਕੀਤਾ ਜਾ ਰਿਹਾ ਹੈ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ਜ਼ਰੂਰੀ ਦਵਾਈਆਂ ਅਤੇ ਟੀਕਿਆਂ ਦੀ ਜ਼ਖੀਰੇਬਾਜ਼ੀ ਅਤੇ ਕਾਲਾ ਬਜ਼ਾਰੀ ਨਾਲ ਸਖਤਾਈ ਕਰਨ ਦੀ ਬੇਨਤੀ ਕੀਤੀ

ਕੇਂਦਰ ਨੇ ਰਾਜਾਂ ਨੂੰ 15 ਕਰੋੜ ਤੋਂ ਵੱਧ ਖੁਰਾਕਾਂ ਮੁਫ਼ਤ ਉਪਲਬਧ ਕਰਵਾਈਆਂ ਹਨ: ਪ੍ਰਧਾਨ ਮੰਤਰੀ

ਹਸਪਤਾਲਾਂ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ: ਪ੍ਰਧਾਨ ਮੰਤਰੀ

ਘਬਰਾਹਟ ਵਿੱਚ ਆ ਕੇ ਅਤਿਅੰਤ ਖਰੀਦ ਨੂੰ ਘਟਾਉਣ ਲਈ ਜਾਗਰੂਕਤਾ ਵਧਾਉਣੀ ਚਾਹੀਦੀ ਹੈ: ਪ੍ਰਧਾਨ ਮੰਤਰੀ

Posted On: 23 APR 2021 2:42PM by PIB Chandigarh

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਨ੍ਹਾਂ 11 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਕੋਵਿਡ -19 ਦੀ ਸਥਿਤੀ ਬਾਰੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿੱਥੋਂ ਕਿ ਹਾਲ ਹੀ ਵਿੱਚ ਅਧਿਕਤਮ ਕੋਰੋਨਾ ਮਾਮਲਿਆਂ ਦੀ ਰਿਪੋਰਟ ਮਿਲੀ ਹੈ।

ਇਹ ਨੋਟ ਕਰਦੇ ਹੋਏ ਕਿ ਵਾਇਰਸ ਇੱਕੋ ਸਮੇਂ ਕਈ ਰਾਜਾਂ ਦੇ ਨਾਲ ਨਾਲ ਟੀਅਰ 2 ਅਤੇ ਟੀਅਰ 3 ਸ਼ਹਿਰਾਂ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ, ਪ੍ਰਧਾਨ ਮੰਤਰੀ ਮੋਦੀ ਨੇ ਸਮੂਹਿਕ ਸ਼ਕਤੀ ਨਾਲ ਮਹਾਮਾਰੀ ਖਿਲਾਫ਼ ਲੜਨ ਲਈ ਮਿਲ-ਜੁਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਹਾਮਾਰੀ ਦੀ ਪਹਿਲੀ ਲਹਿਰ ਦੌਰਾਨ ਭਾਰਤ ਦੀ ਸਫਲਤਾ ਦਾ ਸਭ ਤੋਂ ਵੱਡਾ ਅਧਾਰ ਸਾਡੇ ਸੰਯੁਕਤ ਪ੍ਰਯਤਨ ਅਤੇ ਸੰਯੁਕਤ ਰਣਨੀਤੀ ਸੀ ਅਤੇ ਦੁਹਰਾਇਆ ਕਿ ਮੌਜੂਦਾ ਚੁਣੌਤੀ ਨਾਲ ਵੀ ਸਾਨੂੰ ਉਸੇ ਤਰ੍ਹਾਂ ਹੀ ਨਿਪਟਣਾ ਪਵੇਗਾ।

ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਰਾਜਾਂ ਨੂੰ ਇਸ ਲੜਾਈ ਵਿੱਚ ਕੇਂਦਰ ਦੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਿਹਤ ਮੰਤਰਾਲਾ ਵੀ ਰਾਜਾਂ ਦੇ ਸੰਪਰਕ ਵਿੱਚ ਹੈ ਅਤੇ ਸਥਿਤੀ ਉੱਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਸਮੇਂ ਸਮੇਂ ਤੇ ਰਾਜਾਂ ਨੂੰ ਲੋੜੀਂਦੇ ਮਸ਼ਵਰੇ ਜਾਰੀ ਕਰ ਰਿਹਾ ਹੈ।

ਆਕਸੀਜਨ ਸਪਲਾਈ ਬਾਰੇ, ਪ੍ਰਧਾਨ ਮੰਤਰੀ ਮੋਦੀ ਨੇ ਰਾਜਾਂ ਦੁਆਰਾ ਉਠਾਏ ਗਏ ਸਵਾਲਾਂ ਦਾ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਆਕਸੀਜਨ ਸਪਲਾਈ ਵਧਾਉਣ ਲਈ ਨਿਰੰਤਰ ਪ੍ਰਯਤਨ ਕੀਤੇ ਜਾ ਰਹੇ ਹਨ। ਸਰਕਾਰ ਦੇ ਸਾਰੇ ਸਬੰਧਿਤ ਵਿਭਾਗ ਅਤੇ ਮੰਤਰਾਲੇ ਵੀ ਮਿਲ ਕੇ ਕੰਮ ਕਰ ਰਹੇ ਹਨ। ਤਤਕਾਲ ਜ਼ਰੂਰਤਾਂ ਪੂਰੀਆਂ ਕਰਨ ਲਈ ਉਦਯੋਗਿਕ ਆਕਸੀਜਨ ਨੂੰ ਵੀ ਇਸੇ ਮਕਸਦ ਲਈ ਵਰਤਿਆ ਜਾ ਰਿਹਾ ਹੈ

ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਰਾਜਾਂ ਨੂੰ ਤਾਕੀਦ ਕੀਤੀ ਕਿ ਉਹ ਦਵਾਈਆਂ ਅਤੇ ਆਕਸੀਜਨ ਨਾਲ ਜੁੜੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇੱਕ ਦੂਜੇ ਨਾਲ ਮਿਲ ਕੇ ਕੰਮ ਕਰਨ ਅਤੇ ਤਾਲਮੇਲ ਰੱਖਣਉਨ੍ਹਾਂ ਰਾਜਾਂ ਨੂੰ ਆਕਸੀਜਨ ਅਤੇ ਦਵਾਈਆਂ ਦੀ ਜ਼ਖੀਰੇਬਾਜ਼ੀ ਅਤੇ ਕਾਲਾ-ਬਜ਼ਾਰੀ ਦੀ ਜਾਂਚ ਕਰਨ ਦੀ ਤਾਕੀਦ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰੇਕ ਰਾਜ ਇਹ ਸੁਨਿਸ਼ਚਿਤ ਕਰੇ ਕਿ ਕੋਈ ਵੀ ਆਕਸੀਜਨ ਟੈਂਕਰ, ਭਾਵੇਂ ਇਹ ਕਿਸੇ ਵੀ ਰਾਜ ਲਈ ਕਿਉਂ ਨਾ ਹੋਵੇ, ਰੁਕਿਆ ਜਾਂ ਫਸਿਆ ਨਹੀਂ ਰਹਿਣਾ ਚਾਹੀਦਾਪ੍ਰਧਾਨ ਮੰਤਰੀ ਨੇ ਰਾਜਾਂ ਨੂੰ ਤਾਕੀਦ ਕੀਤੀ ਕਿ ਉਹ ਰਾਜ ਦੇ ਵੱਖ-ਵੱਖ ਹਸਪਤਾਲਾਂ ਵਿੱਚ ਆਕਸੀਜਨ ਪਹੁੰਚਾਉਣ ਲਈ ਇੱਕ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕਰਨ। ਇਸ ਤਾਲਮੇਲ ਕਮੇਟੀ ਨੂੰ ਇਹ ਸੁਨਿਸ਼ਚਿਤ ਕਰਨਾ ਚਾਹੀਦਾ ਹੈ ਕਿ ਜਿਉਂ ਹੀ ਕੇਂਦਰ ਤੋਂ ਆਕਸੀਜਨ ਦੀ ਅਲਾਟਮੈਂਟ ਹੁੰਦੀ ਹੈ, ਇਹ ਤੁਰੰਤ ਰਾਜ ਦੇ ਵੱਖ-ਵੱਖ ਹਸਪਤਾਲਾਂ ਵਿੱਚ ਲੋੜ ਅਨੁਸਾਰ ਆਕਸੀਜਨ ਉਪਲਬਧ ਕਰਾ ਸਕੇਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਨੂੰ ਦੱਸਿਆ ਕਿ ਕੱਲ੍ਹ ਉਨ੍ਹਾਂ ਨੇ ਆਕਸੀਜਨ ਸਪਲਾਈ ਬਾਰੇ ਇੱਕ ਬੈਠਕ ਦੀ ਪ੍ਰਧਾਨਗੀ ਕੀਤੀ ਸੀ ਅਤੇ ਆਕਸੀਜਨ ਸਪਲਾਈ ਵਧਾਉਣ ਦੇ ਸਾਰੇ ਵਿਕਲਪਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅੱਜ ਇੱਕ ਹੋਰ ਮੀਟਿੰਗ ਵਿੱਚ ਸ਼ਾਮਲ ਹੋਣਗੇ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਆਕਸੀਜਨ ਟੈਂਕਰਾਂ ਦੇ ਟ੍ਰੈਵਲ ਟਾਈਮ ਅਤੇ ਇਨ੍ਹਾਂ ਨੂੰ ਲੱਦਣ ਤੇ ਉਤਾਰਨ ਦੇ ਸਮੇਂ ਨੂੰ ਘਟਾਉਣ ਲਈ ਸਾਰੇ ਸੰਭਵ ਵਿਕਲਪਾਂ ‘ਤੇ ਕੰਮ ਕਰ ਰਹੀ ਹੈ। ਇਸ ਦੇ ਲਈ, ਰੇਲਵੇ ਨੇ ਆਕਸੀਜਨ ਐਕਸਪ੍ਰੈੱਸ ਦੀ ਸ਼ੁਰੂਆਤ ਕੀਤੀ ਹੈ ਇੱਕ ਪਾਸੇ ਦੇ ਟ੍ਰੈਵਲ ਟਾਈਮ ਨੂੰ ਘੱਟ ਕਰਨ ਲਈ ਏਅਰ ਫੋਰਸ ਦੁਆਰਾ ਖਾਲੀ ਆਕਸੀਜਨ ਟੈਂਕਰਾਂ ਦੀ ਵੀ ਟ੍ਰਾਂਸਪੋਰਟੇਸ਼ਨ ਕੀਤੀ ਜਾ ਰਹੀ ਹੈ

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਸਾਧਨਾਂ ਦੀ ਅੱਪਗ੍ਰੇਡਿੰਗ ਦੇ ਨਾਲ-ਨਾਲ ਸਾਨੂੰ ਟੈਸਟਿੰਗ'ਤੇ ਵੀ ਧਿਆਨ ਦੇਣਾ ਹੋਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਆਪਕ ਪੱਧਰ ਉੱਤੇ ਟੈਸਟਿੰਗ ਹੋਣੀ ਚਾਹੀਦੀ ਹੈ ਤਾਕਿ ਲੋਕਾਂ ਨੂੰ ਇਹ ਸੁਵਿਧਾ ਅਸਾਨੀ ਨਾਲ ਮਿਲ ਸਕੇ।

ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਸਾਡੇ ਟੀਕਾਕਰਨ ਪ੍ਰੋਗਰਾਮ ਦੀ ਰਫਤਾਰ ਇਸ ਸਥਿਤੀ ਵਿੱਚ ਧੀਮੀ ਨਹੀਂ ਹੋਣੀ ਚਾਹੀਦੀਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਭਾਰਤ ਵਿਸ਼ਵ ਦਾ ਸਭ ਤੋਂ ਵੱਡਾ ਟੀਕਾਕਰਣ ਪ੍ਰੋਗਰਾਮ ਚਲਾ ਰਿਹਾ ਹੈ ਅਤੇ ਹੁਣ ਤੱਕ ਭਾਰਤ ਸਰਕਾਰ ਵੱਲੋਂ 13 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਰਾਜਾਂ ਨੂੰ ਮੁਫ਼ਤ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਕੇਂਦਰ ਸਰਕਾਰ ਵੱਲੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਨੂੰ ਅਤੇ ਸਿਹਤ ਦੇਖਭਾਲ਼ ਕਰਮਚਾਰੀਆਂ ਅਤੇ ਫਰੰਟ-ਲਾਈਨ ਵਰਕਰਾਂ ਨੂੰ ਮੁਫ਼ਤ ਵੈਕਸੀਨ ਉਪਲੱਬਧ ਕਰਵਾਉਣ ਲਈ ਚਲਾਈ ਗਈ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ 1 ਮਈ ਤੋਂ ਇਹ ਟੀਕਾ 18 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਲਈ ਉਪਲਬਧ ਹੋਵੇਗਾਵੱਧ ਤੋਂ ਵੱਧ ਲੋਕਾਂ ਨੂੰ ਟੀਕਾ ਲਗਵਾਉਣ ਲਈ ਸਾਨੂੰ ਮਿਸ਼ਨ ਮੋਡ ਵਿੱਚ ਕੰਮ ਕਰਨ ਦੀ ਵੀ ਜ਼ਰੂਰਤ ਹੋਵੇਗੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਰੀਜ਼ਾਂ ਦੇ ਇਲਾਜ ਲਈ ਸਾਰੇ ਉਪਾਵਾਂ ਦੇ ਨਾਲ-ਨਾਲ ਹਸਪਤਾਲ ਦੀ ਸੁਰੱਖਿਆ ਵੀ ਬਹੁਤ ਮਹੱਤਵਪੂਰਨ ਹੈ। ਹਸਪਤਾਲਾਂ ਵਿੱਚ ਆਕਸੀਜਨ ਲੀਕ ਹੋਣ ਅਤੇ ਅੱਗ ਲਗਣ ਦੀਆਂ ਤਾਜ਼ਾ ਘਟਨਾਵਾਂ 'ਤੇ ਦੁਖ ਜ਼ਾਹਰ ਕਰਦੇ ਹੋਏ,ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਸਪਤਾਲ ਦੇ ਪ੍ਰਸ਼ਾਸਨਿਕ ਸਟਾਫ ਨੂੰ ਸੁਰੱਖਿਆ ਪ੍ਰੋਟੋਕੋਲ ਬਾਰੇ ਵਧੇਰੇ ਜਾਗਰੂਕ ਕਰਨ ਦੀ ਜ਼ਰੂਰਤ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਪ੍ਰਸ਼ਾਸਨ ਨੂੰ ਵੀ ਤਾਕੀਦ ਕੀਤੀ ਕਿ ਉਹ ਲੋਕਾਂ ਨੂੰ ਨਿਰੰਤਰ ਜਾਗਰੂਕ ਕਰਨ ਤਾਕਿ ਉਹ ਘਬਰਾਹਟ ਵਿੱਚ ਆ ਕੇ ਜ਼ਰੂਰਤ ਤੋਂ ਜ਼ਿਆਦਾ ਖਰੀਦ ਨਾ ਕਰਨ। ਉਨ੍ਹਾਂ ਕਿਹਾ ਕਿ ਸੰਯੁਕਤ ਪ੍ਰਯਤਨਾਂ ਸਦਕਾ ਅਸੀਂ ਦੇਸ਼ ਭਰ ਵਿੱਚ ਮਹਾਮਾਰੀ ਦੀ ਇਸ ਦੂਜੀ ਲਹਿਰ ਨੂੰ ਰੋਕਣ ਦੇ ਸਮਰੱਥ ਹੋਵਾਂਗੇ।

ਇਸ ਤੋਂ ਪਹਿਲਾਂ, ਡਾ ਵੀਕੇ ਪਾਲ ਦੁਆਰਾ ਇੱਕ ਪੇਸ਼ਕਾਰੀ ਦਿੱਤੀ ਗਈ, ਜਿਸ ਵਿੱਚ ਸੰਕ੍ਰਮਣਾਂ ਦੀ ਨਵੀਂ ਉਛਾਲ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਉਜਾਗਰ ਕੀਤਾ ਗਿਆ ਡਾ. ਪਾਲ ਨੇ ਮੈਡੀਕਲ ਸਹੂਲਤਾਂ ਅਤੇ ਮਰੀਜ਼ਾਂ ਦੇ ਟੀਚਾਗਤ ਇਲਾਜ ਵਿੱਚ ਵਾਧਾ ਕਰਨ ਲਈ ਇੱਕ ਰੋਡਮੈਪ ਵੀ ਪੇਸ਼ ਕੀਤਾ। ਉਨ੍ਹਾਂ ਨੇ ਮੈਡੀਕਲ ਬੁਨਿਆਦੀ ਢਾਂਚੇ, ਟੀਮਾਂ ਅਤੇ ਸਪਲਾਈ; ਕਲੀਨਿਕਲ ਪ੍ਰਬੰਧਨ; ਕੰਟੇਨਮੈਂਟ; ਟੀਕਾਕਰਣ ਤੇ ਭਾਈਚਾਰਕ ਸ਼ਮੂਲੀਅਤ ਵਿੱਚ ਵਾਧੇ ਬਾਰੇ ਸਾਰਿਆਂ ਨੂੰ ਜਾਣਕਾਰੀ ਦਿੱਤੀ

ਗੱਲਬਾਤ ਦੌਰਾਨ ਰਾਜਾਂ ਦੇ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਨੂੰ ਮੌਜੂਦਾ ਲਹਿਰ ਦੌਰਾਨ ਸਬੰਧਿਤ ਰਾਜ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਨੋਟ ਕੀਤਾ ਕਿ ਪ੍ਰਧਾਨ ਮੰਤਰੀ ਦੁਆਰਾ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਤੇ ਨੀਤੀ(NITI) ਦੁਆਰਾ ਪੇਸ਼ ਕੀਤੇ ਗਏ ਰੋਡਮੈਪ ਸਦਕਾ ਇਸ ਮਹਾਮਾਰੀ ਨੂੰ ਬਿਹਤਰ ਤਰੀਕੇ ਨਾਲ ਆਪਣੀ ਪ੍ਰਤੀਕਿਰਿਆ ਦੇਣ ਵਿੱਚ ਉਨ੍ਹਾਂ ਨੂੰ ਮਦਦ ਮਿਲੇਗੀ।

*****

ਡੀਐੱਸ / ਏਕੇ


(Release ID: 1713596) Visitor Counter : 362