ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਦੀ ਕੁੱਲ ਟੀਕਾਕਰਨ ਕਵਰੇਜ 13.83 ਕਰੋੜ ਤੋਂ ਪਾਰ
ਪਿਛਲੇ 24 ਘੰਟਿਆਂ ਦੌਰਾਨ 29 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ
ਪਿਛਲੇ 24 ਘੰਟਿਆਂ ਵਿੱਚ 2.19 ਲੱਖ ਤੋਂ ਵੱਧ ਰਿਕਵਰੀ ਦਰਜ
ਮੌਤ ਦਰ ਹੋਰ ਘੱਟ ਕੇ 1.14 ਫੀਸਦ 'ਤੇ ਪੁੱਜੀ
11 ਪ੍ਰਦੇਸ਼ਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਰਿਪੋਰਟ ਨਹੀਂ
Posted On:
24 APR 2021 11:24AM by PIB Chandigarh
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ 13.83 ਕਰੋੜ ਨੂੰ ਪਾਰ ਕਰ ਗਈ ਹੈ।
ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 19,80,105 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 13,83,79,832 ਖੁਰਾਕਾਂ ਦਿੱਤੀਆਂ ਗਈਆਂ ਹਨ । ਇਨ੍ਹਾਂ ਵਿੱਚ 92,68,027 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 59,51,076 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,18,51,655 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 61,94,851 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 4,91,45,265 (ਪਹਿਲੀ ਖੁਰਾਕ ) ਅਤੇ 71,65,338 (ਦੂਜੀ ਖੁਰਾਕ), ਅਤੇ 45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀ 4,66,71,540 (ਪਹਿਲੀ ਖੁਰਾਕ) ਅਤੇ 21,32,080 (ਦੂਜੀ ਖੁਰਾਕ) ਸ਼ਾਮਲ ਹਨ ।
ਸਿਹਤ ਸੰਭਾਲ ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ 60 ਸਾਲ
|
60 ਸਾਲ ਤੋਂ ਵੱਧ
|
ਕੁੱਲ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
92,42,364
|
59,04,739
|
1,17,31,959
|
60,77,260
|
4,55,64,330
|
19,01,296
|
4,85,34,810
|
65,21,662
|
13,54,78,420
|
ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 58.92 ਫੀਸਦ ਖੁਰਾਕਾਂ ਅੱਠ ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।
ਪਿਛਲੇ 24 ਘੰਟਿਆਂ ਦੌਰਾਨ 29 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।
ਟੀਕਾਰਕਨ ਮੁਹਿੰਮ ਦੇ 98 ਦਿਨ (23 ਅਪ੍ਰੈਲ, 2021) ਨੂੰ 29,01,412 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ ਜਿਸ ਵਿੱਚੋਂ 18,63,024 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 26,927 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ ਅਤੇ 10,38,388 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।
ਤਾਰੀਖ: 23 ਅਪ੍ਰੈਲ, 2021 (98 ਵੇਂ ਦਿਨ)
|
ਸਿਹਤ ਸੰਭਾਲ
ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ <60 ਸਾਲ
|
60 ਸਾਲਾਂ ਤੋਂ ਵੱਧ
|
ਕੁੱਲ ਪ੍ਰਾਪਤੀ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
25,663
|
46,337
|
1,19,696
|
1,17,591
|
11,07,210
|
2,30,784
|
6,10,455
|
6,43,676
|
18,63,024
|
10,38,388
|
ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,38,67,997 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 83.49 ਫੀਸਦ ਦਰਜ ਕੀਤੀ ਜਾ ਰਹੀ ਹੈ ।
ਪਿਛਲੇ 24 ਘੰਟਿਆਂ ਦੌਰਾਨ 2,19,838 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।
ਦਸ ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 82.94 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ ।
ਪਿਛਲੇ 24 ਘੰਟਿਆਂ ਦੌਰਾਨ 3,46,786 ਨਵੇਂ ਕੇਸ ਸਾਹਮਣੇ ਆਏ ਹਨ।
ਦਸ ਰਾਜਾਂ - ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਕੇਰਲ, ਛੱਤੀਸਗੜ, ਮੱਧ ਪ੍ਰਦੇਸ਼, ਤਾਮਿਲਨਾਡੂ, ਗੁਜਰਾਤ, ਅਤੇ ਰਾਜਸਥਾਨ ਵਿੱਚੋਂ 74.15 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 66,836 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚੋਂ 36,605 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਕੇਰਲ ਵਿੱਚ 28,447 ਨਵੇਂ ਮਾਮਲੇ ਦਰਜ ਹੋਏ ਹਨ ।
ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ, 12 ਸੂਬੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦਾ ਰੁਝਾਨ ਦਰਸਾ ਰਹੇ ਹਨ ।
ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 25,52,940 ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 15.37 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 1,24,324 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।
ਹੇਠਾਂ ਦਿੱਤੇ ਗ੍ਰਾਫ ਵਿੱਚ ਪਿਛਲੇ ਇੱਕ ਸਾਲ ਵਿੱਚ ਐਕਟਿਵ ਮਾਮਲਿਆਂ ਦੇ ਦੇ ਵੱਧ ਰਹੇ ਰੁਝਾਨ ਨੂੰ ਦਰਸਾਇਆ ਗਿਆ ਹੈ I
ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਕਰਨਾਟਕ, ਰਾਜਸਥਾਨ, ਗੁਜਰਾਤ ਅਤੇ ਕੇਰਲ ਅਜਿਹੇ 7 ਸੂਬੇ ਹਨ ਜਿਹੜੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 66.66 ਫੀਸਦ ਦਾ ਯੋਗਦਾਨ ਪਾ ਰਹੇ ਹਨ ।
ਕੌਮੀ ਮੌਤ ਦਰ ਲਗਾਤਾਰ ਘਟ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ 1.14 ਫੀਸਦ 'ਤੇ ਖੜੀ ਹੈ ।
ਪਿਛਲੇ 24 ਘੰਟਿਆਂ ਦੌਰਾਨ 2,624 ਮੌਤਾਂ ਦਰਜ ਕੀਤੀਆਂ ਗਈਆਂ ਹਨ ।
ਨਵੀਆਂ ਦਰਜ ਮੌਤਾਂ ਵਿੱਚ 10 ਸੂਬਿਆਂ ਵੱਲੋਂ 82.28 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (773) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਦਿੱਲੀ ਵਿੱਚ ਰੋਜ਼ਾਨਾ 348 ਮੌਤਾਂ ਦਰਜ ਕੀਤੀਆਂ ਗਈਆਂ ਹਨ ।
11 ਪ੍ਰਦੇਸ਼ਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ ।
ਇਹ ਹਨ - ਲੱਦਾਖ (ਯੂਟੀ), ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਤ੍ਰਿਪੁਰਾ, ਮੇਘਾਲਿਆ, ਮਿਜ਼ੋਰਮ, ਲਕਸ਼ਦੀਪ, ਸਿੱਕਮ, ਮਣੀਪੁਰ, ਨਾਗਾਲੈਂਡ , ਅੰਡੇਮਾਨ ਤੇ ਨਿਕੋਬਾਰ ਟਾਪੂ ਅਤੇ ਅਰੁਣਾਚਲ ਪ੍ਰਦੇਸ਼ ।
**********
ਐਮ ਵੀ
(Release ID: 1713746)
Visitor Counter : 224