ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਿਹ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕੋਵਿਡ -19 ਕੇਸਾਂ ਵਿੱਚ ਤੇਜ਼ੀ ਨਾਲ ਵਾਧੇ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੈਡੀਕਲ ਉਦੇਸ਼ਾਂ ਲਈ ਆਕਸੀਜਨ ਦੀ ਸਪਲਾਈ ਵਧਾਉਣ ਲਈ ਵੱਖ-ਵੱਖ ਉਪਾਵਾਂ ਦੇ ਨਿਰਦੇਸ਼ ਦਿੱਤੇ
ਮਾਹਰਾਂ ਦੇ ਸਮੂਹ ਨੂੰ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਕਸੀਜਨ ਦੀ ਵੰਡ ਨੂੰ ਅਨੁਕੂਲ ਬਣਾਉਣ ਅਤੇ ਤਰਕਸੰਗਤ ਕਰਨ ਦੇ ਨਿਰਦੇਸ਼ ਦਿੱਤੇ
ਗ੍ਰਿਹ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਕਸੀਜਨ ਪਹੁੰਚਾਉਣ ਵਾਲੇ ਵਾਹਨਾਂ ਦੀ ਢੁਕਵੀਂ ਸੁਰੱਖਿਆ ਯਕੀਨੀ ਬਣਾਉਣ ਅਤੇ ਆਵਾਜਾਈ ਲਈ ਵਿਸ਼ੇਸ਼ ਕੋਰੀਡੋਰਾਂ ਲਈ ਪ੍ਰਬੰਧ ਕਰਨ ਲਈ ਪੱਤਰ ਲਿਖਿਆ ਹੈ
ਕੇਂਦਰ ਸਰਕਾਰ ਨੇ ਕੁਝ ਜ਼ਰੂਰੀ ਖੇਤਰਾਂ ਨੂੰ ਛੱਡ ਕੇ ਉਦਯੋਗਿਕ ਉਦੇਸ਼ਾਂ ਲਈ ਆਕਸੀਜਨ ਦੀ ਸਪਲਾਈ 'ਤੇ ਪਾਬੰਦੀ ਲਗਾਈ
Posted On:
23 APR 2021 8:42PM by PIB Chandigarh
ਕੋਵਿਡ -19 ਮਾਮਲਿਆਂ ਵਿੱਚ ਵਾਧੇ ਅਤੇ ਨਤੀਜੇ ਵਜੋਂ ਦੇਸ਼ ਭਰ ਵਿੱਚ ਮੈਡੀਕਲ ਆਕਸੀਜਨ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਕੇਂਦਰੀ ਗ੍ਰਿਹ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ ਅਤੇ ਡਾਕਟਰੀ ਉਦੇਸ਼ਾਂ ਲਈ ਆਕਸੀਜਨ ਦੀ ਸਪਲਾਈ ਵਧਾਉਣ ਲਈ ਵੱਖ-ਵੱਖ ਉਪਾਵਾਂ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, ਇੱਕ ਮਾਹਰ ਸਮੂਹ ਨੂੰ ਐਕਟਿਵ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਮੈਡੀਕਲ ਆਕਸੀਜਨ ਦੀ ਗਤੀ ਲਈ ਸਮਾਂ ਘਟਾਉਣ ਲਈ, ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਕਸੀਜਨ ਦੀ ਵੰਡ ਅਨੁਕੂਲਿਤ ਅਤੇ ਤਰਕਸੰਗਤ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਗ੍ਰਿਹ ਮੰਤਰਾਲੇ ਨੇ ਆਫ਼ਤ ਪ੍ਰਬੰਧਨ ਐਕਟ, 2005 ਦੇ ਤਹਿਤ, 22 ਅਪ੍ਰੈਲ 2020 ਨੂੰ ਇੱਕ ਆਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ ਰਾਜ / ਕੇਂਦਰ ਸਾਸ਼ਿਤ ਪ੍ਰਦੇਸ਼ਾਂ ਨੂੰ ਦੇਸ਼ ਭਰ ਵਿੱਚ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਵੱਖ-ਵੱਖ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੰਤਰਾਲੇ ਨੇ ਅੱਜ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪੱਤਰ ਭੇਜਿਆ ਹੈ ਕਿ ਉਹ ਇਸ ਆਦੇਸ਼ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਆਕਸੀਜਨ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਨੂੰ ਢੁਕਵੀਂ ਸੁਰੱਖਿਆ ਪ੍ਰਦਾਨ ਕਰਨ ਅਤੇ ਐਂਬੂਲੈਂਸਾਂ ਦੀ ਤਰ੍ਹਾਂ ਇਨ੍ਹਾਂ ਵਾਹਨਾਂ ਲਈ ਵਿਸ਼ੇਸ਼ ਗਲਿਆਰੇ ਦਾ ਪ੍ਰਬੰਧ ਕੀਤਾ ਜਾਵੇ।
ਕੇਂਦਰ ਸਰਕਾਰ ਨੇ 18 ਅਪ੍ਰੈਲ 2021 ਦੇ ਇੱਕ ਹੁਕਮ ਰਾਹੀਂ ਕੁਝ ਜ਼ਰੂਰੀ ਸੈਕਟਰਾਂ ਨੂੰ ਛੱਡ ਕੇ ਉਦਯੋਗਿਕ ਉਦੇਸ਼ਾਂ ਲਈ ਆਕਸੀਜਨ ਦੀ ਸਪਲਾਈ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਤੀਜੇ ਵਜੋਂ ਮੈਡੀਕਲ ਆਕਸੀਜਨ ਦੀ ਸਪਲਾਈ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। ਉਦਯੋਗਾਂ ਦੁਆਰਾ ਉਦਯੋਗਿਕ ਆਕਸੀਜਨ ਦੀ ਖਪਤ ਨੂੰ ਹੋਰ ਘਟਾਉਣ ਲਈ ਕਦਮ ਚੁੱਕੇ ਜਾ ਰਹੇ ਹਨ, ਜੋ ਡਾਕਟਰੀ ਉਦੇਸ਼ ਲਈ ਆਕਸੀਜਨ ਦੀ ਸਪਲਾਈ ਵਧਾਉਣਗੇ।
ਮੰਤਰਾਲੇ ਨੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਲਿਖਿਆ ਹੈ ਕਿ ਉਹ ਆਪਣੇ ਜ਼ਿਲ੍ਹੇ ਵਿੱਚ ਸਥਿਤ ਸਾਰੇ ਪਲਾਂਟਾਂ ਦੀ ਸੂਚੀ ਬਣਾਉਣ ਲਈ ਜ਼ਿਲ੍ਹਾ ਕੁਲੈਕਟਰਾਂ / ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦੇਣ, ਜਿਸ ਵਿੱਚ ਸਥਾਪਤ ਸਮਰੱਥਾ ਦੇ ਨਾਲ ਵੱਖ-ਵੱਖ ਕਿਸਮਾਂ ਦੀ ਆਕਸੀਜਨ ਪੈਦਾ ਕੀਤੀ ਜਾਂਦੀ ਹੈ। ਉਨ੍ਹਾਂ ਪਲਾਂਟਾਂ ਨੂੰ ਮੁੜ ਸੁਰਜੀਤ ਕਰਨ ਲਈ ਵੀ ਕਾਰਵਾਈ ਕਰਨ ਲਈ ਕਿਹਾ, ਜਿਹੜੇ ਪਿਛਲੇ ਕੁਝ ਸਮੇਂ ਤੋਂ ਬੰਦ ਪਏ ਹਨ। ਇਹ ਯਤਨ ਜ਼ਿਲ੍ਹਾ ਪੱਧਰ 'ਤੇ ਆਕਸੀਜਨ ਦੀ ਪੂਰੀ ਉਪਲਬਧਤਾ ਨੂੰ ਯਕੀਨੀ ਬਣਾਉਣਗੇ, ਇਸ ਤੋਂ ਇਲਾਵਾ ਆਮ ਚੈਨਲਾਂ ਤੋਂ ਮੈਡੀਕਲ ਆਕਸੀਜਨ ਦੀ ਸਪਲਾਈ ਕਰਨਗੇ।
ਮੰਤਰਾਲਾ ਮਨਜ਼ੂਰਸ਼ੁਦਾ ਅਲਾਟਮੈਂਟ ਯੋਜਨਾ ਦੇ ਅਨੁਸਾਰ ਦੇਸ਼ ਭਰ ਵਿੱਚ ਮੈਡੀਕਲ ਆਕਸੀਜਨ ਦੀ ਆਵਾਜਾਈ ਵਿੱਚ ਵੀ ਸਹਾਇਤਾ ਕਰ ਰਿਹਾ ਹੈ। ਭਾਰਤੀ ਹਵਾਈ ਫੌਜ ਨੇ ਆਵਾਜਾਈ ਦੇ ਸਮੇਂ ਨੂੰ ਘਟਾਉਣ ਲਈ ਆਕਸੀਜਨ ਉਤਪਾਦਨ ਵਾਲੀਆਂ ਥਾਵਾਂ 'ਤੇ ਆਕਸੀਜਨ ਦੀ ਸਪੁਰਦਗੀ ਰਾਜ / ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਪਹੁੰਚਣ ਤੋਂ ਬਾਅਦ ਖਾਲੀ ਟੈਂਕਰਾਂ ਦੀ ਢੋਆ-ਢੁਆਈ ਕਰਨੀ ਸ਼ੁਰੂ ਕਰ ਦਿੱਤੀ ਹੈ। ਆਕਸੀਜਨ ਦੀ ਆਵਾਜਾਈ ਲਈ ਵਾਧੂ ਟੈਂਕਰਾਂ ਨੂੰ ਉਪਲਬਧ ਕਰਾਉਣ ਦੇ ਮੱਦੇਨਜ਼ਰ, ਐਮਐਚਏ ਦੁਆਰਾ ਸਿੰਗਾਪੁਰ ਅਤੇ ਯੂਏਈ ਵਰਗੇ ਦੇਸ਼ਾਂ ਤੋਂ ਉੱਚ ਸਮਰੱਥਾ ਵਾਲੇ ਟੈਂਕਰਾਂ ਨੂੰ ਭਾਰਤੀ ਹਵਾਈ ਸੈਨਾ ਦੇ ਟ੍ਰਾਂਸਪੋਰਟ ਜਹਾਜ਼ਾਂ ਦੁਆਰਾ ਲਿਆਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਰੇਲ ਮੰਤਰਾਲਾ ਤੇਜ਼ੀ ਨਾਲ ਆਵਾਜਾਈ ਲਈ ਦੇਸ਼ ਭਰ ਵਿੱਚ ਆਕਸੀਜਨ ਟੈਂਕਰਾਂ ਵਾਲੀਆਂ ਵਿਸ਼ੇਸ਼ ਰੇਲ ਗੱਡੀਆਂ ਚਲਾ ਰਿਹਾ ਹੈ।
ਗ੍ਰਿਹ ਮੰਤਰਾਲੇ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਮੈਡੀਕਲ ਆਕਸੀਜਨ ਦੀ ਸਰਬੋਤਮ ਵਰਤੋਂ ਨੂੰ ਉਤਸ਼ਾਹਤ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਬਾਕਾਇਦਾ ਸੰਪਰਕ ਬਣਾਇਆ ਹੋਇਆ ਹੈ ਅਤੇ ਸਮੇਂ-ਸਮੇਂ 'ਤੇ ਪੜਚੋਲ ਕੀਤੀ ਜਾ ਰਹੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਮੈਡੀਕਲ ਆਕਸੀਜਨ ਅਤੇ ਜ਼ਰੂਰੀ ਦਵਾਈਆਂ ਦੀ ਕੋਈ ਬਰਬਾਦੀ ਨਾ ਹੋਵੇ।
****
ਐਨਡਬਲਿਊ/ਆਰਕੇ/ਪੀਕੇ/ ਵਾਈ/ਡੀਡੀ
(Release ID: 1713747)
Visitor Counter : 167