ਪ੍ਰਧਾਨ ਮੰਤਰੀ ਦਫਤਰ

ਪੀਐੱਮ ਕੇਅਰਸ ਫੰਡ ਰਾਹੀਂ ਦੇਸ਼ ਭਰ ਦੀਆਂ ਜਨਤਕ ਸਿਹਤ ਸੁਵਿਧਾਵਾਂ ਵਿੱਚ 551 ਪੀਐੱਸਏ ਆਕਸੀਜਨ ਜਨਰੇਸ਼ਨ ਪਲਾਂਟ ਸਥਾਪਿਤ ਕੀਤੇ ਜਾਣਗੇ


ਦੇਸ਼ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਆਕਸੀਜਨ ਜਨਰੇਸ਼ਨ ਪਲਾਂਟ ਲਗਾਏ ਜਾਣਗੇਇਨ੍ਹਾਂ ਪਲਾਂਟਾਂ ਨੂੰ ਜਲਦੀ ਤੋਂ ਜਲਦੀ ਕਾਰਜਸ਼ੀਲ ਬਣਾਇਆ ਜਾਵੇਗਾ: ਪ੍ਰਧਾਨ ਮੰਤਰੀਇਹ ਆਕਸੀਜਨ ਪਲਾਂਟ ਜ਼ਿਲ੍ਹਾ ਹੈੱਡਕੁਆਰਟਰਾਂ ਦੇ ਹਸਪਤਾਲਾਂ ਵਿੱਚ ਆਕਸੀਜਨ ਦੀ ਨਿਰਵਿਘਨ ਸਪ

Posted On: 25 APR 2021 12:16PM by PIB Chandigarh

ਹਸਪਤਾਲਾਂ ਵਿੱਚ ਆਕਸੀਜਨ ਦੀ ਉਪਲਬਧਤਾ ਨੂੰ ਵਧਾਉਣ ਦੇ ਪ੍ਰਧਾਨ ਮੰਤਰੀ ਦੇ ਨਿਰਦੇਸ਼ ਦੇ ਅਨੁਸਾਰ, ਪੀਐੱਮ ਕੇਅਰਸ ਫੰਡ ਨੇ ਦੇਸ਼ ਵਿੱਚ ਜਨਤਕ ਸਿਹਤ ਸੁਵਿਧਾਵਾਂ ਦੇ ਅੰਦਰ 551 ਸਮਰਪਿਤ ਪ੍ਰੈਸ਼ਰ ਸਵਿੰਗ ਅਧਿਸੋਖਣ (ਪੀਐੱਸਏ) ਮੈਡੀਕਲ ਆਕਸੀਜਨ ਜਨਰੇਸ਼ਨ ਪਲਾਂਟ ਸਥਾਪਿਤ ਕਰਨ ਲਈ ਫੰਡਾਂ ਦੀ ਵੰਡ ਲਈ ਸਿਧਾਂਤਕ ਤੌਰ ’ਤੇ ਮਨਜ਼ੂਰੀ ਦੇ ਦਿੱਤੀ ਹੈ ਪ੍ਰਧਾਨ ਮੰਤਰੀ ਨੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਪਲਾਂਟਾਂ ਨੂੰ ਜਲਦੀ ਤੋਂ ਜਲਦੀ ਕਾਰਜਸ਼ੀਲ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਪਲਾਂਟ ਜ਼ਿਲ੍ਹਾ ਪੱਧਰ ’ਤੇ ਆਕਸੀਜਨ ਦੀ ਉਪਲਬਧਤਾ ਨੂੰ ਵੱਡਾ ਹੁਲਾਰਾ ਦੇਣਗੇ।

 

ਇਹ ਸਮਰਪਿਤ ਪਲਾਂਟ ਵੱਖ-ਵੱਖ ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਸ਼ਨਾਖ਼ਤ ਕੀਤੇ ਗਏ ਸਰਕਾਰੀ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਜਾਣਗੇ। ਇਹ ਖਰੀਦ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਰਾਹੀਂ ਕੀਤੀ ਜਾਏਗੀ।

 

ਪੀਐੱਮ ਕੇਅਰਸ ਫੰਡ ਨੇ ਇਸ ਸਾਲ ਦੇ ਸ਼ੁਰੂ ਵਿੱਚ ਦੇਸ਼ ਵਿੱਚ ਜਨਤਕ ਸਿਹਤ ਸੁਵਿਧਾਵਾਂ ਦੇ ਅੰਦਰ ਵਾਧੂ 162 ਸਮਰਪਿਤ ਪ੍ਰੈਸ਼ਰ ਸਵਿੰਗ ਅਧਿਸੋਖਣ (ਪੀਐੱਸਏ) ਮੈਡੀਕਲ ਆਕਸੀਜਨ ਜਨਰੇਸ਼ਨ ਪਲਾਂਟਾਂ ਦੀ ਸਥਾਪਨਾ ਲਈ 201.58 ਕਰੋੜ ਰੁਪਏ ਐਲੋਕੇਟ ਕੀਤੇ ਸਨ

 

ਜ਼ਿਲ੍ਹਾ ਹੈੱਡਕੁਆਰਟਰਾਂ ਦੇ ਸਰਕਾਰੀ ਹਸਪਤਾਲਾਂ ਵਿੱਚ ਪੀਐੱਸਏ ਆਕਸੀਜਨ ਜਨਰੇਸ਼ਨ ਪਲਾਂਟ ਸਥਾਪਿਤ ਕਰਨ ਪਿੱਛੇ ਮੁੱਢਲਾ ਉਦੇਸ਼ ਜਨਤਕ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਇਹ ਸੁਨਿਸ਼ਚਿਤ ਕਰਨਾ ਹੈ ਕਿ ਇਨ੍ਹਾਂ ਵਿੱਚੋਂ ਹਰੇਕ ਹਸਪਤਾਲ ਵਿੱਚ ਆਕਸੀਜਨ ਜਨਰੇਸ਼ਨ ਦੀ ਸੁਵਿਧਾ ਹੈ। ਸਥਾਨਕ ਤੌਰ ’ਤੇ ਇਨ ਹਾਊਸ ਕੈਪੀਟਿਵ ਆਕਸੀਜਨ ਪੈਦਾ ਕਰਨ ਵਾਲੀ ਸੁਵਿਧਾ ਇਨ੍ਹਾਂ ਹਸਪਤਾਲਾਂ ਦੀਆਂ ਅਤੇ ਜ਼ਿਲ੍ਹੇ ਦੀਆਂ ਰੋਜ਼ਾਨਾ ਡਾਕਟਰੀ ਆਕਸੀਜਨ ਜ਼ਰੂਰਤਾਂ ਨੂੰ ਪੂਰਾ ਕਰੇਗੀ। ਇਸ ਤੋਂ ਇਲਾਵਾ, ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਕੈਪਟਿਵ ਆਕਸੀਜਨ ਜਨਰੇਸ਼ਨ ਲਈ “ਟੌਪ ਅੱਪ” ਵਜੋਂ ਕੰਮ ਕਰੇਗੀ ਅਜਿਹੀ ਪ੍ਰਣਾਲੀ ਲੰਬੇ ਸਮੇਂ ਲਈ ਇਹ ਸੁਨਿਸ਼ਚਿਤ ਕਰੇਗੀ ਕਿ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਨੂੰ ਆਕਸੀਜਨ ਦੀ ਸਪਲਾਈ ਵਿੱਚ ਅਚਾਨਕ ਵਿਘਨ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕੋਵਿਡ-19 ਮਰੀਜ਼ਾਂ ਅਤੇ ਹੋਰ ਮਰੀਜ਼ਾਂ ਨੂੰ ਇਸ ਤਰ੍ਹਾਂ ਦੀ ਸਹਾਇਤਾ ਦੀ ਜ਼ਰੂਰਤ ਦੇ ਪ੍ਰਬੰਧਨ ਲਈ ਲੋੜੀਂਦੀ ਨਿਰਵਿਘਨ ਆਕਸੀਜਨ ਸਪਲਾਈ ਤੱਕ ਪਹੁੰਚ ਮਿਲਦੀ ਰਹੇ


 

*****

 

ਡੀਐੱਸ(Release ID: 1713938) Visitor Counter : 224