ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੁੱਲ ਟੀਕਾਕਰਨ ਕਵਰੇਜ ਵਿੱਚ ਭਾਰਤ ਨੇ ਇੱਕ ਮਹੱਤਵਪੂਰਨ ਪ੍ਰਾਪਤੀ ਹਾਸਲ ਕੀਤੀ, 14 ਕਰੋੜ ਤੋਂ ਵੱਧ ਕੋਵਿਡ -19 ਟੀਕਾਕਰਨ ਖੁਰਾਕਾਂ ਦਾ ਪ੍ਰਬੰਧਨ


ਭਾਰਤ, 99 ਦਿਨਾਂ ਵਿੱਚ ਸਭ ਤੋਂ ਤੇਜ਼ ਰਫਤਾਰ ਨਾਲ ਕੋਵਿਡ-19 ਟੀਕੇ ਦੀਆਂ 14 ਕਰੋੜ ਖੁਰਾਕਾਂ ਦਾ ਪ੍ਰਬੰਧਨ ਕਰਨ ਵਾਲਾ ਦੇਸ਼ ਬਣਿਆ

ਪਿਛਲੇ 24 ਘੰਟਿਆਂ ਵਿੱਚ 2.17 ਲੱਖ ਤੋਂ ਵੱਧ ਦੀ ਰਿਕਵਰੀਆਂ ਦਰਜ

5 ਪ੍ਰਦੇਸ਼ਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਰਿਪੋਰਟ ਨਹੀਂ

Posted On: 25 APR 2021 11:33AM by PIB Chandigarh

ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਨੇ ਅੱਜ 14 ਕਰੋੜ ਦੇ ਮੀਲ ਪੱਥਰ ਨੂੰ ਪਾਰ ਕਰ ਲਿਆ ਹੈ। 

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 20,19,263 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 14,09,16,417 ਖੁਰਾਕਾਂ ਦਿੱਤੀਆਂ ਗਈਆਂ ਹਨ  । ਇਨ੍ਹਾਂ ਵਿੱਚ 92,90,528 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 59,95,634 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,19,50,251 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 62,90,491 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 4,96,55,753 (ਪਹਿਲੀ ਖੁਰਾਕ ) ਅਤੇ 77,19,730 (ਦੂਜੀ ਖੁਰਾਕ), ਅਤੇ 45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀ 4,76,83,792 (ਪਹਿਲੀ ਖੁਰਾਕ) ਅਤੇ 23,30,238 (ਦੂਜੀ ਖੁਰਾਕ) ਸ਼ਾਮਲ ਹਨ ।

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

45 ਤੋਂ  60 ਸਾਲ

60 ਸਾਲ ਤੋਂ ਵੱਧ

 

ਕੁੱਲ 

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

 

92,90,528

59,95,634

1,19,50,251

62,90,491

4,76,83,792

23,30,238

4,96,55,753

77,19,730

14,09,16,417

 

ਇਕ ਹੋਰ ਮਹੱਤਵਪੂਰਨ ਪ੍ਰਾਪਤੀ ਤਹਿਤ , ਭਾਰਤ ਹੁਣ ਦੁਨੀਆ ਦਾ ਸਭ ਤੋਂ ਤੇਜ਼ ਰਫਤਾਰ ਨਾਲ ਕੋਵਿਡ  -19 ਟੀਕੇ ਦੀਆਂ 14 ਕਰੋੜ ਖੁਰਾਕਾਂ ਦਾ ਪ੍ਰਬੰਧਨ ਕਰਨ ਵਾਲਾ ਦੇਸ਼ ਬਣ ਗਿਆ ਹੈ।  ਭਾਰਤ ਨੇ ਸਿਰਫ 99 ਦਿਨਾਂ ਵਿੱਚ ਇਹ ਕਾਰਨਾਮਾ ਹਾਸਲ ਕਰ ਲਿਆ ਹੈ ।

 

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 58.83 ਫੀਸਦ ਖੁਰਾਕਾਂ ਅੱਠ ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।


 

ਪਿਛਲੇ 24 ਘੰਟਿਆਂ ਦੌਰਾਨ 25 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।

ਟੀਕਾਰਕਨ ਮੁਹਿੰਮ ਦੇ 99 ਵੇਂ ਦਿਨ (24 ਅਪ੍ਰੈਲ, 2021) ਨੂੰ 25,36,612 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ ਜਿਸ ਵਿੱਚੋਂ 16,43,864 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 25,732 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ ਅਤੇ 8,92,748 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।

 

ਤਾਰੀਖ: 24 ਅਪ੍ਰੈਲ, 2021 (99 ਵੇਂ ਦਿਨ)

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

22,518

44,558

98,606

95,640

10,12,252

1,98,158

5,10,488

5,54,392

16,43,864

8,92,748

 

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,40,85,110 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 83.05 ਫੀਸਦ ਦਰਜ ਕੀਤੀ ਜਾ ਰਹੀ ਹੈ ।

ਪਿਛਲੇ 24 ਘੰਟਿਆਂ ਦੌਰਾਨ 2,17,113 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।

ਦਸ ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 81.73 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ । 

 

 

 

ਪਿਛਲੇ 24 ਘੰਟਿਆਂ ਦੌਰਾਨ 3,49,691 ਨਵੇਂ ਕੇਸ ਸਾਹਮਣੇ ਆਏ ਹਨ।

ਦਸ  ਰਾਜਾਂ - ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਕੇਰਲਾ, ਛੱਤੀਸਗੜ, ਪੱਛਮੀ ਬੰਗਾਲ, ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਵਿੱਚੋਂ 74.53 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।

ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 67,160 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚੋਂ 37,944 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਕਰਨਾਟਕ ਵਿੱਚ 29,438 ਨਵੇਂ ਮਾਮਲੇ ਦਰਜ ਹੋਏ ਹਨ ।



 

ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ, 12 ਸੂਬੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦਾ ਰੁਝਾਨ ਦਰਸਾ ਰਹੇ ਹਨ ।


 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 26,82,751 ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 15.82 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 1,29,811 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।

ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਕਰਨਾਟਕ, ਰਾਜਸਥਾਨ, ਤਾਮਿਲਨਾਡੂ, ਗੁਜਰਾਤ ਅਤੇ ਕੇਰਲ  ਅਜਿਹੇ 8 ਸੂਬੇ ਹਨ ਜਿਹੜੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 69.94 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

 

 

 ਹੇਠਾਂ ਦਿੱਤਾ ਗਿਆ ਗ੍ਰਾਫ ਭਾਰਤ ਵਿੱਚ ਰੋਜ਼ਾਨਾ ਪੋਜ਼ੀਟੀਵਿਟੀ ਦਰ ਅਤੇ ਰੋਜ਼ਾਨਾ ਟੈਸਟਾਂ ਦੇ ਰੁਝਾਨ ਨੂੰ ਦਰਸਾਉਂਦਾ ਹੈ। 


ਕੌਮੀ ਮੌਤ ਦਰ ਲਗਾਤਾਰ ਘਟ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ 1.13 ਫੀਸਦ 'ਤੇ ਖੜੀ ਹੈ ।

ਪਿਛਲੇ 24 ਘੰਟਿਆਂ ਦੌਰਾਨ 2,767 ਮੌਤਾਂ ਦਰਜ ਕੀਤੀਆਂ ਗਈਆਂ ਹਨ ।

ਨਵੀਆਂ ਦਰਜ  ਮੌਤਾਂ ਵਿੱਚ 10 ਸੂਬਿਆਂ ਵੱਲੋਂ 80.23 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (676) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਦਿੱਲੀ ਵਿੱਚ ਰੋਜ਼ਾਨਾ 357 ਮੌਤਾਂ ਦਰਜ ਕੀਤੀਆਂ ਗਈਆਂ ਹਨ ।



 

5 ਪ੍ਰਦੇਸ਼ਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ  ਨਹੀਂ ਕੀਤਾ ਗਿਆ ਹੈ ।

ਇਹ ਹਨ - ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਤ੍ਰਿਪੁਰਾ, ਲਕਸ਼ਦੀਪ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼

************

ਐਮ ਵੀ



(Release ID: 1714010) Visitor Counter : 159