ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਅਤੇ ਜੰਗਲ ਦੀ ਅੱਗ ਦੀ ਸਥਿਤੀ ਦਾ ਜਾਇਜ਼ਾ ਲਿਆ

Posted On: 26 APR 2021 3:25PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਜ਼ੋਰਮ ਦੇ ਮੁੱਖ ਮੰਤਰੀ, ਸ਼੍ਰੀ ਜ਼ੋਰਾਮਥੰਗਾ ਨਾਲ ਗੱਲਬਾਤ ਕੀਤੀ ਅਤੇ ਰਾਜ ਦੇ ਕੁਝ ਹਿੱਸਿਆਂ ਵਿੱਚ ਜੰਗਲਾਂ ਦੀ ਅੱਗ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ।

ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ, “ਮਿਜ਼ੋਰਮ ਦੇ ਮੁੱਖ ਮੰਤਰੀ, ਸ੍ਰੀ ਜ਼ੋਰਾਮਥੰਗਾ ਨਾਲ ਗੱਲਬਾਤ ਕੀਤੀ ਅਤੇ ਰਾਜ ਦੇ ਕੁਝ ਹਿੱਸਿਆਂ ਵਿੱਚ ਜੰਗਲ ਦੀ ਅੱਗ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਇਸ ਸੰਕਟ ਨਾਲ ਨਜਿੱਠਣ ਲਈ ਕੇਂਦਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਅਸੀਂ ਸਾਰੇ ਮਿਜ਼ੋਰਮ ਦੇ ਲੋਕਾਂ ਦੀ ਸੁਰੱਖਿਆ ਅਤੇ ਕੁਸ਼ਲਤਾ ਲਈ ਪ੍ਰਾਰਥਨਾ ਕਰਦੇ ਹਾਂ।”

 

 

               ***********

 

 ਡੀਐੱਸ


(Release ID: 1714168)