ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਆਕਸੀਜਨ ਟੈਂਕਰਾਂ ਦੀ ਘਾਟ ਨੂੰ ਪੂਰਾ ਕਰਨ ਲਈ, ਕੇਂਦਰ ਸਰਕਾਰ ਵੱਲੋਂ 10 ਮੀਟ੍ਰਿਕ ਟਨ ਅਤੇ 20 ਮੀਟ੍ਰਿਕ ਟਨ ਸਮਰੱਥਾ ਦੇ 20 ਕ੍ਰਾਇਓਜੈਨਿਕ ਟੈਂਕਰਾਂ ਦੀ ਦਰਾਮਦ ਕੀਤੀ ਗਈ ਹੈ ਅਤੇ ਇਨ੍ਹਾਂ ਨੂੰ ਰਾਜਾਂ ਨੂੰ ਅਲਾਟ ਕੀਤਾ ਗਿਆ


ਭਾਰਤ ਦੀ ਕੁੱਲ ਟੀਕਾਕਰਨ ਕਵਰੇਜ 14.5 ਕਰੋੜ ਤੋਂ ਪਾਰ

ਪਿਛਲੇ 24 ਘੰਟਿਆਂ ਦੌਰਾਨ 2.51 ਲੱਖ ਤੋਂ ਵੱਧ ਦੀਆਂ ਰਿਕਵਰੀਆਂ

8 ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਰਿਪੋਰਟ ਨਹੀਂ

ਮੌਤ ਦੀ ਦਰ ਹੋਰ ਘੱਟ ਕੇ 1.12 ਫੀਸਦ 'ਤੇ ਪੁੱਜੀ

Posted On: 27 APR 2021 11:05AM by PIB Chandigarh

ਦੇਸ਼ ਵਿੱਚ ਆਕਸੀਜਨ ਟੈਂਕਰਾਂ ਦੀ ਘਾਟ ਨੂੰ ਦੂਰ ਕਰਨ ਲਈ, ਕੇਂਦਰ ਸਰਕਾਰ ਨੇ 10 ਮੀਟ੍ਰਿਕ ਟਨ ਅਤੇ 20 ਮੀਟ੍ਰਿਕ ਟਨ ਦੀ  ਸਮਰੱਥਾ ਵਾਲੇ 20 ਕ੍ਰਾਇਓਜੈਨਿਕ ਟੈਂਕਰ ਆਯਾਤ ਕੀਤੇ ਗਏ ਅਤੇ ਇਨ੍ਹਾਂ ਨੂੰ ਰਾਜਾਂ ਨੂੰ ਅਲਾਟ ਕਰ ਦਿੱਤਾ ਗਿਆ ਹੈ। ਵੱਖੋ ਵੱਖਰੇ ਰਾਜਾਂ ਵਿੱਚ ਨਿਰਮਾਣ ਪਲਾਂਟਾਂ ਤੋਂ ਤਰਲ ਮੈਡੀਕਲ ਆਕਸੀਜਨ (ਐਲਐਮਓ) ਦੀ ਮੈਪਿੰਗ ਇੱਕ ਗਤੀਸ਼ੀਲ ਪ੍ਰਕਿਰਿਆ ਹੈ ਅਤੇ, ਕ੍ਰਾਇਓਜੈਨਿਕ ਟੈਂਕਰਾਂ ਰਾਹੀਂ ਮੈਡੀਕਲ ਆਕਸੀਜਨ ਦੀ ਆਕਸੀਜਨ ਦੀ ਢੋਆ- ਢੁਆਈ ਪ੍ਰਕਿਰਿਆ ਨੂੰ ਦੇਸ਼ ਦੇ ਪੂਰਬੀ ਹਿੱਸੇ ਤੋਂ ਦੂਜੇ ਹਿੱਸਿਆਂ ਵਿੱਚ ਐੱਲ.ਐੱਮ.ਓ. ਬਣਾਉਣ ਵਿੱਚ ਅੜਿੱਕਾ ਬਣ ਜਾਂਦੀ ਹੈ । 20 ਕ੍ਰਾਇਓਜੈਨਿਕ -ਆਈ ਐਸ ਓ ਆਕਸੀਜਨ ਕੰਟੇਨਰਾਂ ਦੀ ਆਵਾਜਾਈ ਵਧਾਉਣ  ਦੀ ਸੋਚ ਨਾਲ ਹੀ 20 ਮੀਟ੍ਰਿਕ ਟਨ ਅਤੇ 10  ਮੀਟ੍ਰਿਕ ਟਨ ਦੀ ਸਮਰੱਥਾ ਵਾਲੇ ਕੰਟੇਨਰਾਂ ਦੀ ਦਰਾਮਦ ਕੀਤੀ ਗਈ ਹੈ।

ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ (ਐਮਓਆਰਟੀਐਚ) ਨੇ ਉਦਯੋਗ ਅਤੇ ਅੰਦਰੂਨੀ ਵਪਾਰ (ਡੀਪੀਆਈਆਈਟੀ) ਨੂੰ ਉਤਸ਼ਾਹਤ ਕਰਨ ਲਈ ਵਿਭਾਗ ਨਾਲ ਸਲਾਹ ਮਸ਼ਵਰਾ ਕਰਦਿਆਂ ਅਧਿਕਾਰਤ ਸਮੂਹ -2 (ਈਜੀ-II) ਦੀ ਸਮੁੱਚੀ ਅਗਵਾਈ ਹੇਠ ਦਿੱਤੇ ਰਾਜਾਂ ਨੂੰ ਇਨ੍ਹਾਂ ਕੰਟੇਨਰਾਂ ਦੇ ਸਪਲਾਇਰਾਂ ਨੂੰ ਅਲਾਟ ਕਰਨ ਵਾਲਿਆਂ ਦੀ ਯੋਜਨਾ ਬਣਾਈ ਗਈ ਹੈ:-

 

ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ 14.5 ਕਰੋੜ ਨੂੰ ਪਾਰ ਕਰ ਗਈ ਹੈ।

 

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 20,74,721 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 14,52,71,186 ਖੁਰਾਕਾਂ ਦਿੱਤੀਆਂ ਗਈਆਂ ਹਨ  । ਇਨ੍ਹਾਂ ਵਿੱਚ 93,24,770 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 60,60,718 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,21,10,258 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 64,25,992 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 5,05,77,743 (ਪਹਿਲੀ ਖੁਰਾਕ ) ਅਤੇ 87,31,091 (ਦੂਜੀ ਖੁਰਾਕ), ਅਤੇ 45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀ 4,93,48,238 (ਪਹਿਲੀ ਖੁਰਾਕ) ਅਤੇ 26,92,376 (ਦੂਜੀ ਖੁਰਾਕ) ਸ਼ਾਮਲ ਹਨ ।

  

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

45 ਤੋਂ  60 ਸਾਲ

60 ਸਾਲ ਤੋਂ ਵੱਧ

 

ਕੁੱਲ 

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

93,24,770

60,60,718

1,21,10,258

64,25,992

4,93,48,238

26,92,376

5,05,77,743

87,31,091

14,52,71,186

 

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 67.3 ਫੀਸਦ ਖੁਰਾਕਾਂ 10 ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।

 

 

 

ਪਿਛਲੇ 24 ਘੰਟਿਆਂ ਦੌਰਾਨ 31 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।

ਟੀਕਾਰਕਨ ਮੁਹਿੰਮ ਦੇ 101 ਵੇਂ ਦਿਨ (26 ਅਪ੍ਰੈਲ, 2021) ਨੂੰ, 31,74,688 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ ਜਿਸ ਵਿੱਚੋਂ 19,73,778 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 22,797 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ ਅਤੇ 12,00,910 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।

 

ਤਾਰੀਖ: 26 ਅਪ੍ਰੈਲ, 2021 (101 ਵੇਂ ਦਿਨ)

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

25,347

50,829

1,13,062

1,00,751

11,69,656

2,74,518

6,65,713

7,74,812

19,73,778

12,00,910

 

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,45,56,209 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 82.54 ਫੀਸਦ ਦਰਜ ਕੀਤੀ ਜਾ ਰਹੀ ਹੈ ।

ਪਿਛਲੇ 24 ਘੰਟਿਆਂ ਦੌਰਾਨ 2,51,827 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।

ਦਸ ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 79.70 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ ।

 

 

ਪਿਛਲੇ 24 ਘੰਟਿਆਂ ਦੌਰਾਨ 3,23,144 ਨਵੇਂ ਕੇਸ ਸਾਹਮਣੇ ਆਏ ਹਨ।

ਦਸ  ਰਾਜਾਂ - ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਕੇਰਲਾ, ਛੱਤੀਸਗੜ੍ਹ, ਪੱਛਮੀ ਬੰਗਾਲ, ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਵਿੱਚੋਂ 71.68 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।

 

ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 48,700 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚੋਂ 33,551 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਕਰਨਾਟਕ ਵਿੱਚ 29,744 ਨਵੇਂ ਮਾਮਲੇ ਦਰਜ ਹੋਏ ਹਨ ।

 

 

ਸੰਪੂਰਨ ਤੌਰ 'ਤੇ, ਹੁਣ ਤੱਕ 28 ਕਰੋੜ ਤੋਂ ਵੱਧ ਟੈਸਟ ਕੀਤੇ ਜਾ ਚੁੱਕੇ ਹਨ, ਜਦੋਂ ਕਿ ਕੁੱਲ ਪੋਜ਼ੀਟਿਵਟੀ ਦਰ 6.28 ਫ਼ੀਸਦ ਦਰਜ ਕੀਤੀ ਜਾ ਰਹੀ ਹੈ।

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 28,82,204 ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 16.34 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 68,546 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।

 

ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਕਰਨਾਟਕ, ਰਾਜਸਥਾਨ, ਤਾਮਿਲਨਾਡੂ, ਗੁਜਰਾਤ ਅਤੇ ਕੇਰਲ  ਅਜਿਹੇ 8 ਸੂਬੇ ਹਨ ਜਿਹੜੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 69.1 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

 

ਦੇਸ਼ ਦੇ ਮੌਜੂਦਾ ਕੁੱਲ ਮਾਮਲਿਆਂ ਵਿਚੋਂ, ਐਕਟਿਵ ਮਾਮਲੇ 16.43 ਫ਼ੀਸਦ ਦਰਜ ਕੀਤੇ ਜਾ ਰਹੇ ਹਨ ਅਤੇ 82.54 ਫ਼ੀਸਦ ਮਾਮਲਿਆਂ ਦੀ ਰਿਕਵਰੀ ਰਿਪੋਰਟ ਹੋ ਰਹੀ ਹੈ।

 

 

 

ਰੋਜ਼ਾਨਾ ਪੋਜ਼ੀਟੀਵਿਟੀ ਦਰ ਇਸ ਸਮੇਂ 20.02 ਫ਼ੀਸਦ 'ਤੇ ਖੜ੍ਹੀ ਹੈ।

 

 

ਕੌਮੀ ਪੱਧਰ 'ਤੇ ਕੁੱਲ ਮੌਤ ਦਰ (ਸੀ.ਐੱਫ.ਆਰ.) ਲਗਾਤਾਰ ਘਟ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਇਹ 1.12 ਫ਼ੀਸਦ 'ਤੇ ਖੜੀ ਹੈ

ਪਿਛਲੇ 24 ਘੰਟਿਆਂ ਦੌਰਾਨ 2,771 ਮੌਤਾਂ ਦਰਜ ਕੀਤੀਆਂ ਗਈਆਂ ਹਨ ।

ਨਵੀਆਂ ਦਰਜ  ਮੌਤਾਂ ਵਿੱਚ 10 ਸੂਬਿਆਂ ਵੱਲੋਂ 77.3 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (524) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਦਿੱਲੀ ਵਿੱਚ ਰੋਜ਼ਾਨਾ 380 ਮੌਤਾਂ ਦਰਜ ਕੀਤੀਆਂ ਗਈਆਂ ਹਨ ।

 

 

8 ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ  ਨਹੀਂ ਕੀਤਾ ਗਿਆ ਹੈ ।

ਇਹ ਹਨ -ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਲੱਦਾਖ (ਯੂਟੀ), ਤ੍ਰਿਪੁਰਾ, ਲਕਸ਼ਦੀਪ, ਮਿਜ਼ੋਰਮ, ਨਾਗਾਲੈਂਡ , ਅਰੁਣਾਚਲ ਪ੍ਰਦੇਸ਼, ਅੰਡੇਮਾਨ ਤੇ ਨਿਕੋਬਾਰ ਟਾਪੂ ।

 

****************

 

ਐਮ.ਵੀ.


(Release ID: 1714499) Visitor Counter : 237